Free Paddy Saplings for Floods Affected Farmers: ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਰਾਹਤ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਬੇ ‘ਚ ਜਿਹੜੇ ਕਿਸਾਨਾਂ ਦੀ ਫ਼ਸਲ ਦਾ ਹੜ੍ਹਾਂ ਕਾਰਨ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਅਜਿਹੇ ਕਿਸਾਨ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ “77106-65725” ‘ਤੇ ਕਾਲ ਕਰਕੇ ਝੋਨੇ ਦੀ ਪਨੀਰੀ ਲੈਣ ਲਈ ਮੰਗ ਦਰਜ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਕਿਸਾਨਾਂ ਦੀ ਮੱਦਦ ਲਈ ਪੂਰੀ ਵਾਹ ਲਗਾ ਰਹੀ ਹੈ।
Agriculture and Farmers Welfare Dept has set up a control-room to provide paddy saplings free of cost to farmers. Now, farmers can dial “77106-65725” from 8am to 9.30pm to register their demand for free paddy saplings, said Cabinet Minister Gurmeet Singh Khudian. pic.twitter.com/aphaOJXLzN
— Government of Punjab (@PunjabGovtIndia) July 18, 2023
ਖੇਤੀਬਾੜੀ ਮੰਤਰੀ ਭਲਕੇ (ਬੁੱਧਵਾਰ) ਸੰਗਰੂਰ ਜ਼ਿਲ੍ਹੇ ਵਿੱਚ 22 ਏਕੜ ਤੋਂ ਵੱਧ ਰਕਬੇ ਵਿੱਚ ਪਨੀਰੀ ਬੀਜਣ ਦੀ ਸ਼ੁਰੂਆਤ ਕਰਨਗੇ ਅਤੇ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ 3500 ਕੁਇੰਟਲ ਤੋਂ ਵੱਧ ਝੋਨੇ ਦੀ ਪਨੀਰੀ ਦੀ ਬਿਜਾਈ ਕੀਤੀ ਜਾ ਰਹੀ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਝੋਨੇ ਦੀ ਪਨੀਰੀ ਦੀ ਮੰਗ ਨੂੰ ਪੂਰਾ ਕਰਨ ਲਈ ਯਤਨਸ਼ੀਲ ਹੈ। ਸੂਬਾ ਸਰਕਾਰ ਹੜ੍ਹਾਂ ਕਾਰਨ ਨੁਕਸਾਨੀ ਗਈ ਝੋਨੇ ਦੀ ਫਸਲ ਵਾਲੇ ਖੇਤਰਾਂ ਵਿੱਚ ਝੋਨੇ ਦੀ ਮੁੜ ਲੁਆਈ ਲਈ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਖੇਤੀਬਾੜੀ ਮੰਤਰੀ ਨੇ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਦੀ ਮਦਦ ਕਰਨ ਵਾਲੇ ਕਿਸਾਨਾਂ ਦੇ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਸਮੇਂ ਵਿੱਚ ਇੱਕ ਦੂਜੇ ਦੀ ਸਹਾਇਤਾ ਕਰਨ ਦੀ ਲੋੜ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h