ਵੀਰਵਾਰ, ਅਕਤੂਬਰ 15, 2026 05:39 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ‘ਚ ਜਲਦੀ ਲੱਗਣੇ ਸ਼ੁਰੂ ਹੋਣਗੇ ਜ਼ਿਲ੍ਹਾ ਪੱਧਰ ‘ਤੇ ਪਸ਼ੂ ਮੇਲੇ, ਖੁੱਡੀਆਂ ਦੀ ਪੀਐਮ ਨੂੰ ਮਦਦ ਲਈ ਖੁੱਲ੍ਹ ਦਿਲੀ ਦਿਖਾਉਣ ਦੀ ਅਪੀਲ

Punjab Floods Update: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਦਰਤੀ ਆਫਤ ਦੇ ਸਮੇਂ ਪੰਜਾਬ ਦੀ ਮਦਦ ਕਰਨ ਲਈ ਖੁੱਲ੍ਹਦਿਲੀ ਦਿਖਾਉਣ।

by ਮਨਵੀਰ ਰੰਧਾਵਾ
ਜੁਲਾਈ 20, 2023
in ਪੰਜਾਬ
0

Punjab Agriculture Minister: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੂੰ ਨਾਲ ਲੈਕੇ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ ਤੇ ਲੋਕਾਂ ਨਾਲ ਗੱਲਬਾਤ ਕੀਤੀ।

ਘਨੌਰ ਦੀ ਅਨਾਜ ਮੰਡੀ ਵਿਖੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਦਰਤੀ ਆਫਤ ਦੇ ਸਮੇਂ ਪੰਜਾਬ ਦੀ ਮਦਦ ਕਰਨ ਲਈ ਖੁੱਲ੍ਹਦਿਲੀ ਦਿਖਾਉਣ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਆਜ਼ਾਦੀ ਦੀ ਲੜਾਈ ਵਿਚ ਜਾਨਾਂ ਕੁਰਬਾਨ ਕੀਤੀਆਂ ਅਤੇ ਪੰਜਾਬ ਨੇ ਹਮੇਸ਼ਾ ਦੇਸ਼ ਦੀ ਤਰੱਕੀ ਲਈ ਮੋਹਰੀ ਭੂਮਿਕਾ ਨਿਭਾਈ ਹੈ ਤੇ ਅੱਜ ਜਦੋਂ ਸੂਬੇ ‘ਤੇ ਹੜ੍ਹਾਂ ਦੀ ਮਾਰ ਕਾਰਨ ਔਖੀ ਘੜੀ ਆਈ ਹੈ ਤਾਂ ਕੇਂਦਰ ਸਰਕਾਰ ਨੂੰ ਵੀ ਮਦਦ ਲਈ ਖੁੱਲ੍ਹਦਿਲੀ ਦਿਖਾਉਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਜ਼ਾਦੀ ਦੀ ਲੜਾਈ ਅਤੇ ਦੇਸ਼ ਦੀ ਸਰਹੱਦਾਂ ਦੀ ਰਾਖੀ ਲਈ ਆਪਣੀਆਂ ਜਾਨਾਂ ਕੁਰਬਾਨੀਆਂ ਕੀਤੀਆਂ ਹਨ ਤੇ ਪਰ ਅੱਜ ਸੂਬੇ ‘ਤੇ ਮੁਸ਼ਕਲ ਦੇ ਸਮੇਂ, ਇਸਨੂੰ ਅਤੇ ਹੜ੍ਹ ਮਾਰੇ ਲੋਕਾਂ ਨੂੰ ਦੁਬਾਰਾ ਲੀਹ ‘ਤੇ ਲਿਆਉਣ ਲਈ ਪ੍ਰਧਾਨ ਮੰਤਰੀ ਨੂੰ ਖੁੱਲ੍ਹ ਦਿਲੀ ਨਾਲ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਵਾਰ ਹੜ੍ਹਾਂ ਕਾਰਨ ਹੁੰਦੀ ਤਬਾਹੀ ਦਾ ਮੁੱਦਾ ਵੀ ਕੇਂਦਰ ਸਰਕਾਰ ਕੋਲ ਜ਼ੋਰਦਾਰ ਢੰਗ ਨਾਲ ਉਠਾਵਵੇਗੀ ਤਾਂ ਕਿ ਇਸ ਦਾ ਸਥਾਈ ਹੱਲ ਹੋ ਸਕੇ।

ਆਪਣੇ ਦੌਰੇ ਦੌਰਾਨ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਜਿਥੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਇਸ ਔਖੀ ਘੜੀ ‘ਚ ਕਿਸਾਨਾਂ ਦੇ ਨਾਲ ਖੜ੍ਹੀ ਹੈ, ਉਥੇ ਸੂਬੇ ਦੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੇ ਵੀ ਅੱਗੇ ਹੋਕੇ ਆਪਣੇ ਭਰਾਵਾਂ ਦਾ ਸਾਥ ਦਿੱਤਾ ਹੈ, ਜਿਸਦੀ ਜਿੰਨੀ ਵੀ ਸ਼ਲਾਘਾ ਕੀਤੀ ਜਾਵੇ ਉਹ ਘੱਟ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਦੀ ਹੜ੍ਹਾਂ ਕਾਰਨ ਝੋਨੇ ਫ਼ਸਲ ਖਰਾਬ ਹੋਈ ਹੈ, ਉਹ ਝੋਨੇ ਦੀ ਪਨੀਰੀ ਲੈਣ ਲਈ ਦਿਨ ਸਮੇਂ ਫੋਨ ਨੰਬਰ 77106-65725 ‘ਤੇ ਸੰਪਰਕ ਕਰ ਸਕਦੇ ਹਨ।

ਇਸ ਮੌਕੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਪਿੰਡਾਂ ਮਹਿਦੂਦਾਂ, ਸਰਾਲਾ, ਚਮਾਰੂ, ਜੰਡ ਮੰਘੌਲੀ, ਪਿੱਪਲ ਮੰਘੌਲੀ ਅਤੇ ਸਰਾਲਾ ਨੇੜੇ ਭਾਖੜਾ ਨਹਿਰ ਦੀ ਨਰਵਾਣਾ ਬ੍ਰਾਂਚ ਦੇ ਪਾੜ ਵਾਲੀ ਥਾਂ ਦਾ ਵੀ ਦੌਰਾ ਕਰਕੇ ਅਧਿਕਾਰੀਆਂ ਨੂੰ ਇਸ ਦੇ ਸਥਾਈ ਹੱਲ ਦੇ ਨਿਰਦੇਸ਼ ਦਿੱਤੇ।

ਦੌਰੇ ਦੌਰਾਨ ਵਿਧਾਇਕ ਗੁਰਲਾਲ ਘਨੌਰ ਨੇ ਹਲਕੇ ਦੀਆਂ ਸਮੱਸਿਆਵਾਂ ਤੇ ਹੋਰ ਮੰਗਾਂ ਸਬੰਧੀ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਜਾਣੂ ਕਰਵਾਇਆ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਾਰੇ ਮਸਲਿਆਂ ਦੇ ਸਥਾਈ ਹੱਲ ਦਾ ਭਰੋਸਾ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੀ ਭਲਾਈ ਲਈ ਵਚਨਬੱਧ ਹੈ ਤੇ ਸਾਰੀਆਂ ਸਮੱਸਿਆਵਾਂ ਦਾ ਹੱਲ ਜਲਦ ਕੀਤਾ ਜਾਵੇਗਾ। ਉਨ੍ਹਾਂ ਨੇ ਇਸ ਮੌਕੇ ਐਲਾਨ ਕੀਤਾ ਕਿ ਸੂਬੇ ਵਿਚ ਜ਼ਿਲ੍ਹਾ ਪੱਧਰ ‘ਤੇ ਪਸ਼ੂ ਮੇਲੇ ਜਲਦੀ ਲੱਗਣੇ ਸ਼ੁਰੂ ਹੋਣਗੇ ਅਤੇ ਬਾਅਦ ‘ਚ ਇਹ ਮੇਲੇ ਬਲਾਕ ਪੱਧਰ ‘ਤੇ ਵੀ ਲੱਗਣਗੇ।

ਉਨ੍ਹਾਂ ਨੇ ਘਨੌਰ ਮੰਡੀ ਨੂੰ ਸਾਰੇ ਸੀਜ਼ਨਾਂ ਲਈ ਪੱਕੀ ਮੰਡੀ ਵਜੋਂ ਵਿਕਸਤ ਕਰਨ, ਬਹਾਦਰਪੁਰ ਵਿਖੇ ਧੂਰੀ ਖੰਡ ਮਿੱਲ ਲਈ ਗੰਨੇ ਦਾ ਡੰਪ ਬਣਾਉਣ, ਘਨੌਰ ਵਿਖੇ ਪਸ਼ੂ ਮੇਲਾ ਕਰਵਾਉਂ ਅਤੇ ਮਹਿਦੂਦਾਂ ਮਾਈਨਰ ਹੇਠ ਸਾਈਫਨ ਬਣਾਉਣ ਸਮੇਤ ਵਿਧਾਇਕ ਗੁਰਲਾਲ ਘਨੌਰ ਵਲੋਂ ਰੱਖੀਆਂ ਹੋਰ ਮੰਗਾਂ ਮੰਨਣ ਦਾ ਭਰੋਸਾ ਦਿੱਤਾ। ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਸੂਬਾ ਸਰਕਾਰ ਇਸ ਮੁਸ਼ਕਲ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।

ਖੇਤੀਬਾੜੀ ਮੰਤਰੀ ਦੇ ਦੌਰੇ ਦੌਰਾਨ ਐਸ.ਡੀ.ਐਮ ਰਾਜਪੁਰਾ ਪਰਲੀਨ ਕੌਰ ਬਰਾੜ, ਡੀ.ਐਸ.ਪੀ. ਰਘਬੀਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਸਹਾਇਕ ਗੰਨਾ ਵਿਕਾਸ ਅਫ਼ਸਰ ਗੁਰਦੇਵ ਸਿੰਘ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ: ਗੁਰਚਰਨ ਸਿੰਘ, ਨਾਇਬ ਤਹਿਸੀਲਦਾਰ ਹਰੀਸ਼ ਕੁਮਾਰ ਅਤੇ ਹੋਰ ਅਧਿਕਾਰੀ ਹਾਜ਼ਰ ਰਹੇ।

ਇਸ ਮੌਕੇ ਅੰਕਿਤ ਸੂਦ, ਪਰਮਜੀਤ ਪੰਮਾ, ਦਵਿੰਦਰ ਸਿੰਘ ਭੰਗੂ, ਅਸ਼ਵਨੀ ਸਨੋਲੀਆ, ਸੁਰਿੰਦਰ ਸਰਵਾਰਾ, ਛਿੰਦਾ ਮੰਜੋਲੀ, ਗੱਬਰ ਸਿੰਘ, ਮੋਦਾ ਸਰਵਾਰਾ, ਬਿੰਨੀ ਬਾਂਸਲ, ਮੱਖਣ ਖਾਨ, ਹਰਚਰਨ ਸਿੰਘ, ਗੁਰਤਾਜ ਸਿੰਘ ਸੰਧੂ ਸਮੇਤ ਹੋਰ ਪਤਵੰਤੇ ਵੀ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gurmeet singh khudiannarendra modipro punjab tvPunjab Agriculture MinisterPunjab Floodspunjab governmentpunjab newspunjabi news
Share205Tweet128Share51

Related Posts

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 14, 2026
Load More

Recent News

ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਅਕਤੂਬਰ 14, 2026

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ : Mad Sandhu ਕਤਲ ਮਾਮਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ

ਅਕਤੂਬਰ 14, 2026

Breaking News : ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦਾ ਮੁੱਖ ਦੋਸ਼ੀ ਰਾਜਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ

ਅਕਤੂਬਰ 14, 2026

ਬਾਦਲਾਂ ਦੀ ‘ਪੰਜਾਬ ਬਚਾਓ’ ਮੁਹਿੰਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਇੱਕ ਹੋਰ ਕੋਸ਼ਿਸ਼: ਬਲਤੇਜ ਪੰਨੂ

ਅਕਤੂਬਰ 14, 2026

ਪਰਵਿੰਦਰ ਝੋਟੇ ਦੇ ਕਤਲ ਮਾਮਲੇ ’ਚ ਪੰਜਾਬ ਪੁਲਿਸ ਨੇ ਕੀਤੀ ਵੱਡੀ ਕਾਰਵਾਈ

ਅਕਤੂਬਰ 14, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.