Punjab Cabinet Minister: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿਚ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਰੋਜ਼ਗਾਰ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜ਼ੀਹ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਪਹਿਲਾ ਫੈਸਲਾ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦਾ ਸੀ, ਜਿਸ ਦਾ ਨਤੀਜਾ ਇਹ ਹੈ ਕਿ ਇਕ ਸਾਲ ਵਿਚ ਪੰਜਾਬ ਸਰਕਾਰ ਨੇ 27 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਹੈ।
ਜਿੰਪਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਰਨ ਕੈਰੀਅਰ ਸੈਂਟਰ ਵਲੋਂ ਰੋਜ਼ਗਾਰ ਬਿਊਰੋ ਵਿਚ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸੀ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਗੁਰਮੇਲ ਸਿੰਘ ਵੀ ਮੌਜੂਦ ਸੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਅਤੇ ਮਾਡਰਨ ਕੈਰੀਅਰ ਸੈਂਟਰ ਵਲੋਂ ਆਯੋਜਿਤ ਰੋਜ਼ਗਾਰ ਮੇਲੇ ਵਿਚ ਅੱਜ 400 ਤੋਂ ਵੱਧ ਨੌਜਵਾਨਾਂ ਨੇ ਹਿੱਸਾ ਲਿਆ ਅਤੇ 175 ਦੇ ਕਰੀਬ ਨੌਜਵਾਨਾਂ ਦੀ ਵੱਖ-ਵੱਖ ਕੰਪਨੀਆਂ ਤੇ ਸੰਸਥਾਵਾਂ ਵਿਚ ਚੋਣ ਹੋਈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕੰਪਨੀਆਂ ਤੇ ਸੰਸਥਾਵਾਂ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਦਿੱਤਾ ਗਿਆ ਹੈ, ਉਸ ਵਿਚ ਸੋਨਾਲੀਕਾ, ਕੋਕਾ ਕੋਲਾ, ਰਿਲਾਇੰਸ ਇੰਡਸਟਰੀ, ਸੈਂਚੂਰੀ ਪਲਾਈਵੁੱਡ, ਊਸ਼ਾ ਮਾਰਟਿਨ, ਐਲ.ਪੀ.ਯੂ, ਗਿਆਨਮ ਇੰਸਟੀਚਿਊਟ, ਹੁਸ਼ਿਆਰਪੁਰ ਆਟੋਮੋਬਾਇਲ, ਆਈ.ਸੀ.ਆਈ.ਸੀ.ਆਈ ਬੈਂਕ ਆਦਿ ਸ਼ਾਮਿਲ ਹਨ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਸੰਸਥਾਵਾਂ ਵਲੋਂ ਚੁਣੇ ਗਏ ਨੌਜਵਾਨਾਂ ਨੂੰ ਆਫਰ ਲੈਟਰ ਦਿੱਤੇ ਅਤੇ ਉਨ੍ਹਾਂ ਨਾਲ ਗੱਲਬਾਤ ਵੀ ਕੀਤੀ।
ਬ੍ਰਮ ਸ਼ੰਕਰ ਜਿੰਪਾ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੂਬੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ ਭਰਤੀ ਦੀ ਪੈਂਡਿੰਗ ਪ੍ਰਕਿਰਿਆ ਨੂੰ ਵੀ ਤੇਜ਼ੀ ਨਾਲ ਪੂਰਾ ਕਰਵਾ ਕੇ ਨੌਜਵਾਨਾਂ ਨੂੰ ਰੋਜ਼ਗਾਰ ਦਿਵਾਇਆ ਗਿਆ।
ਉਨ੍ਹਾਂ ਕਿਹਾ ਕਿ ਇਸੇ ਲੜੀ ਵਿਚ ਪੰਜਾਬ ਸਰਕਾਰ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਰੋਜ਼ਗਾਰ ਮੇਲੇ ਕਰਵਾ ਰਹੀ ਹੈ, ਤਾਂ ਜੋ ਨੌਜਵਾਨਾਂ ਨੂੰ ਉਨ੍ਹਾਂ ਦੇ ਜ਼ਿਲ੍ਹੇ ਵਿਚ ਹੀ ਪ੍ਰਮੁੱਖ ਸੰਸਥਾਵਾਂ ਵਿਚ ਬਿਹਤਰ ਰੋਜਗਾਰ ਦਿਵਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਰੋਜ਼ਗਾਰ ਮੇਲੇ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਪਲੇਸਮੈਂਟ ਅਫ਼ਸਰ ਰਾਕੇਸ਼ ਕੁਮਾਰ, ਕੈਰੀਅਰ ਕਾਊਂਸਲਰ ਅਦਿਤਿਆ ਰਾਣਾ, ਮੋਹਿੰਦਰ ਰਾਣਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h