ਪੰਜਾਬ ਸਰਕਾਰ ਨੇ ਗੰਨਾ ਕਾਸ਼ਤਕਾਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਗੰਨੇ ਦੇ ਭਾਅ ‘ਚ 11 ਰੁਪਏ ਦਾ ਵਾਧਾ ਕੀਤਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੋਸ਼ਲ ਮੀਡੀਆ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ‘ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ।
ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ‘ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ। ਮੁੱਖ ਮੰਤਰੀ ਨੇ ਨਾਲ ਹੀ ਦੱਸਿਆ ਕਿ ਆਉਣ ਵਾਲੇ ਦਿਨਾਂ ‘ਚ ਹਰ ਵਰਗ ਦੇ ਪੰਜਾਬੀਆਂ ਨੂੰ ਖੁਸ਼ਖ਼ਬਰੀਆਂ ਮਿਲਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਦਾ ਪੈਸਾ ਪੰਜਾਬੀਆਂ ਦੇ ਨਾਮ ਹੀ ਕੀਤਾ ਜਾਵੇਗਾ।
&
ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ …ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ..ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..
— Bhagwant Mann (@BhagwantMann) December 1, 2023
;
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕਿਸਾਨ ਆਗੂਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਵੀ ਦਿੱਤਾ ਸੀ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ ਕਿ ਪੰਜਾਬ ਵਿਚ ਹੜ੍ਹਾਂ ਨਾਲ ਅਤੇ ਗੜੇਮਾਰੀ ਨਾਲ ਤਬਾਹ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦਿੱਤਾ ਜਾਵੇ, ਕਿਸਾਨਾਂ ਸਿਰ ਚੜ੍ਹਿਆ ਸਾਰਾ ਕਰਜ਼ਾ ਰੱਦ ਕੀਤਾ ਜਾਵੇ, ਝੋਨੇ ਤੋਂ ਖਹਿੜਾ ਛਡਵਾਉਣ ਲਈ ਸਬਜ਼ੀਆਂ, ਮੱਕੀ, ਮੂੰਗੀ, ਗੰਨਾ ਅਤੇ ਹੋਰ ਫਸਲਾਂ ਦੀ ਐੱਮ.ਐੱਸ.ਪੀ. ਤੇ ਖਰੀਦ ਦੀ ਗਰੰਟੀ ਦੇ ਨਾਲ-ਨਾਲ ਗੰਨੇ ਦਾ ਭਾਅ 450 ਰੁਪਏ ਪ੍ਰਤੀ ਕੁਇੰਟਲ ਕਰਨ ਅਤੇ ਗੰਨਾ ਕਿਸਾਨਾਂ ਦਾ ਰਹਿੰਦਾ ਬਕਾਇਆ ਸਮੇਤ ਵਿਆਜ ਜਾਰੀ ਕਰਨ ਦੀ ਮੰਗ ਰੱਖੀ ਸੀ । ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਵੱਲੋਂ ਭਰੋਸਾ ਦਿਵਾਇਆ ਗਿਆ ਸੀ ਕਿ ਪੰਜਾਬ ਵਿੱਚ ਗੰਨਾ ਦਾ ਭਾਅ ਦੇਸ਼ ‘ਚ ਸਭ ਤੋਂ ਵੱਧ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਬਹੁਤ ਜਲਦੀ ਹੀ ਖ਼ੁਸ਼ਖ਼ਬਰੀ ਮਿਲੇਗੀ। ਜਿਸ ਸਬੰਧੀ ਅੱਜ ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨਾਲ ਕੀਤਾ ਵਾਅਦਾ ਨਿਭਾਉਂਦਿਆਂ ਗੰਨਾ ਕਾਸ਼ਤਕਾਰਾਂ ਨੂੰ ਤੋਹਫ਼ਾ ਦਿੱਤਾ ਹੈ।