ਸ਼ਨੀਵਾਰ, ਮਈ 10, 2025 12:35 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

Indian Hockey Team: ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਕੀਤਾ ਸਨਮਾਨ

Punjab Sports Minister: ਮੰਗਲਵਾਰ ਨੂੰ ਮੰਤਰੀ ਗੁਰਮੀਤ ਸਿੰਘ ਨੇ ਹਾਕੀ ਖਿਡਾਰੀਆਂ ਨਾਲ ਖਾਸ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

by ਮਨਵੀਰ ਰੰਧਾਵਾ
ਫਰਵਰੀ 7, 2023
in ਖੇਡ, ਪੰਜਾਬ
0

Punjab Government: ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੀ ਸਰਕਾਰੀ ਰਿਹਾਇਸ਼ ਵਿਖੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਸਨਮਾਨ ਕਰਦਿਆਂ ਆਖਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀਆਂ ਪੱਤਰ ਸੌਂਪਣਗੇ।

ਮੀਤ ਹੇਅਰ ਨੇ ਕਿਹਾ ਕਿ ਭਗਵੰਨ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ ਬਾਕੀ ਛੱਡੇਗੀ ਅਤੇ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਸੂਬਾ ਪੰਜਾਬ ਇਸ ਖੇਡ ਵਿੱਚ ਦੇਸ਼ ਦੀ ਅਗਵਾਈ ਕਰੇਗਾ। ਉਨ੍ਹਾਂ ਸੂਬੇ ਵਿੱਚ ਹਾਕੀ ਖੇਡ ਨੂੰ ਹੋਰ ਪ੍ਰ੍ਰਫੁੱਲਿਤ ਕਰਨ ਲਈ ਖਿਡਾਰੀਆਂ ਦੇ ਸੁਝਾਅ ਵੀ ਮੰਗੇ। ਹਾਕੀ ਖੇਡ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਹਾਕੀ ਲੀਗ ਸ਼ੁਰੂ ਕਰਨ ਬਾਰੇ ਵੀ ਵਿਚਾਰਾਂ ਕੀਤੀਆਂ।

ਮੀਤ ਹੇਅਰ ਨੇ ਕਿਹਾ ਕਿ ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਟੀਮ ਵਿੱਚ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਹਨ। ਖਿਡਾਰੀਆਂ ਨੂੰ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ। ਵਿਸ਼ਵ ਕੱਪ ਵਿੱਚ ਨਤੀਜੇ ਆਸ ਅਨੁਸਾਰ ਨਾ ਆਉਣ ‘ਤੇ ਉਨ੍ਹਾਂ ਖਿਡਾਰੀਆਂ ਨੂੰ ਹਿੰਮਤ ਨਾ ਹਾਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਜਿੱਤ-ਹਾਰ ਖੇਡ ਦਾ ਹਿੱਸਾ ਹੈ।

ਖੇਡ ਮੰਤਰੀ ਨੇ ਭਾਰਤੀ ਹਾਕੀ ਖਿਡਾਰੀਆਂ ਨਾਲ ਗੱਲ ਕਰਦਿਆਂ ਕਿਹਾ, ”ਤੁਸੀਂ ਸਾਡਾ ਮਾਣ ਹੋ ਅਤੇ ਨੌਜਵਾਨਾਂ ਦੇ ਰੋਲ ਮਾਡਲ ਹੋ, ਇਸ ਲਈ ਤੁਹਾਡਾ ਸਾਡੇ ਨੌਜਵਾਨ ਖਿਡਾਰੀਆਂ ਉਤੇ ਬਹੁਤ ਪ੍ਰਭਾਵ ਹੈ ਜਿਸ ਕਰਕੇ ਤੁਸੀਂ ਆਪੋ-ਆਪਣੇ ਖੇਤਰਾਂ ਵਿੱਚ ਨਵੀਂ ਉਮਰ ਦੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਵੋਂ। ਤੁਹਾਡੀ ਹੌਸਲਾ ਅਫਜ਼ਾਈ ਬੱਚਿਆਂ ਲਈ ਉਤਸ਼ਾਹ ਦਾ ਕੰਮ ਕਰੇਗੀ।”

ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਖੇਡ ਮੰਤਰੀ ਨੂੰ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਮੁਕਾਬਲਿਆਂ ਵਿੱਚ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਅਤੇ ਆਪਣਾ ਪ੍ਰਦਰਸ਼ਨ ਹੋਰ ਬਿਹਤਰ ਕਰਨ ਲਈ ਜੀਅ ਤੋੜ ਯਤਨ ਕਰਨਗੇ। ਟੀਮ ਦੇ ਮਿਡਫੀਲਡਰ ਅਤੇ ਓਲੰਪਿਕ ਖੇਡਾਂ ਵਿੱਚ ਭਾਰਤ ਦੇ ਕਪਤਾਨ ਰਹੇ ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਉਤੇ ਧੰਨਵਾਦ ਕੀਤਾ।

ਖੇਡ ਮੰਤਰੀ ਵੱਲੋਂ ਭਾਰਤੀ ਹਾਕੀ ਟੀਮ ਦਾ ਹਿੱਸਾ ਪੰਜਾਬੀ ਖਿਡਾਰੀਆਂ ਦਾ ਸਨਮਾਨ ਕੀਤਾ ਗਿਆ ਜਿਨ੍ਹਾਂ ਵਿੱਚ ਕਪਤਾਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਅਕਾਸ਼ਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਪਾਠਕ, ਸੁਖਜੀਤ ਸਿੰਘ ਸ਼ਾਮਲ ਸਨ। ਇਸ ਮੌਕੇ ਓਲੰਪਿਕ ਤਮਗ਼ਾ ਜਿੱਤਣ ਵਾਲੇ ਖਿਡਾਰੀਆਂ ਰੁਪਿੰਦਰ ਪਾਲ ਸਿੰਘ, ਦਿਲਪ੍ਰੀਤ ਸਿੰਘ ਤੇ ਸਿਮਰਨਜੀਤ ਸਿੰਘ ਦਾ ਵੀ ਸਨਮਾਨ ਕੀਤਾ ਗਿਆ।

ਹਾਕੀ ਖਿਡਾਰੀਆਂ ਵੱਲੋਂ ਖੇਡ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਟੀ ਸ਼ਰਟ ਤੇ ਹਾਕੀ ਸਟਿੱਕ ਭੇਂਟ ਕੀਤੀ ਗਈ। ਇਸ ਮੌਕੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਤੇ ਡਾਇਰੈਕਟਰ ਅਮਿਤ ਤਲਵਾੜ ਵੀ ਹਾਜ਼ਰ ਰਹੇ।

Gurmeet Singh Meet Hayer ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਕੀਤਾ ਸਨਮਾਨ#GurmeetSinghMeetHayer #PunjabNews #ProPunjabTV #IndianHockeyTeam #HockeyTeam #SportsNews pic.twitter.com/rvUt7S9e6b

— Pro Punjab Tv (@propunjabtv) February 7, 2023

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: gurmeet singh meet hayerIndian hockey teampunjab governmentpunjab newsPunjab Sports Ministerpunjabi newssports news
Share213Tweet133Share53

Related Posts

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ BCCI ਨੇ IPL 2025 ਨੂੰ ਲੈ ਕੇ ਲਿਆ ਵੱਡਾ ਫੈਸਲਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025
Load More

Recent News

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.