ਬੁੱਧਵਾਰ, ਜੂਨ 4, 2025 12:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਨੇ ਪਹਿਲੇ 18 ਮਹੀਨਿਆਂ ‘ਚ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ-CM ਮਾਨ

by Gurjeet Kaur
ਸਤੰਬਰ 13, 2023
in ਪੰਜਾਬ
0
ਸੂਬਾ ਸਰਕਾਰ ਨੇ ਹਰੇਕ ਮਹੀਨੇ 2000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ
ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੇ 249 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਪੰਜਾਬ ਦੇ ‘ਕੈਪਟਨਾਂ’ ਦੀ ਨਾਅਹਿਲੀਅਤ ਸਦਕਾ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ
ਸਾਬਕਾ ਵਿੱਤ ਮੰਤਰੀ ਵੱਲੋਂ 9 ਸਾਲ ‘ਖਾਲੀ ਖਜ਼ਾਨੇ’ ਦੀ ਮੁਹਾਰਨੀ ਰਟਣ ਨਾਲ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਟੁੱਟਿਆ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ 18 ਮਹੀਨਿਆਂ ਵਿੱਚ ਸੂਬੇ ਦੇ ਨੌਜਵਾਨਾਂ ਨੂੰ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ ਜਿਸ ਨਾਲ ਹਰੇਕ ਮਹੀਨੇ ਲਗਪਗ 2000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਹਾਸਲ ਹੋਈਆਂ ਹਨ।
ਅੱਜ ਇੱਥੇ ਸੈਕਟਰ-35 ਦੇ ਮਿਊਂਸਪਲ ਭਵਨ ਵਿਖੇ 249 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ 191, ਪਸ਼ੂ ਪਾਲਣ ਵਿਭਾਗ ਦੇ 25, ਸਹਿਕਾਰਤਾ ਦੇ 24 ਅਤੇ ਤਕਨੀਕੀ ਸਿੱਖਿਆ ਵਿਭਾਗ ਦੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਇਸ ਮੌਕੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਗੱਲ ਦਾ ਮਾਣ ਹੋਣਾ ਚਾਹੀਦਾ ਹੈ ਕਿ ਅੱਜ ਤੋਂ ਉਹ ਸਰਕਾਰ ਦੀ ਉਸ ਟੀਮ ਦਾ ਹਿੱਸਾ ਬਣ ਗਏ ਹਨ ਜੋ ‘ਰੰਗਲਾ ਪੰਜਾਬ’ ਸਿਰਜਣ ਲਈ ਅਣਥੱਕ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਿਰੋਲ ਮੈਰਿਟ ਅਤੇ ਪਾਰਦਰਸ਼ਤੀ ਤਰੀਕੇ ਨਾਲ ਇਹ ਭਰਤੀ ਮੁਹਿੰਮ ਚਲਾ ਰਹੀ ਹੈ ਅਤੇ ਸਿਰਫ ਕਾਬਲ, ਹੱਕਦਾਰ ਤੇ ਲੋੜਵੰਦ ਉਮੀਦਵਾਰਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਭਰਤੀ ਮੁਹਿੰਮ ਵਿੱਚ ਮੈਰਿਟ ਤੋਂ ਬਿਨਾਂ ਸਿਫਾਰਸ਼ ਜਾਂ ਹੋਰ ਚੋਰੀ-ਮੋਰੀ ਲਈ ਕੋਈ ਥਾਂ ਨਹੀਂ।
ਮੁੱਖ ਮੰਤਰੀ ਨੇ ਕਿਹਾ ਕਿ ਮਿਊਂਸਪਲ ਭਵਨ ਦਾ ਇਹ ਆਡੀਟੋਰੀਅਮ ਅਜਿਹੇ ਅਨੇਕਾਂ ਸਮਾਗਮਾਂ ਦਾ ਗਵਾਹ ਹੈ ਜਿਸ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਤੋਂ ਸੂਬਾ ਸਰਕਾਰ ਦੀ ਵਚਨਬੱਧਤਾ ਝਲਕਦੀ ਹੈ ਜੋ ਨੌਜਵਾਨਾਂ ਦੇ ਹਿੱਤ ਸੁਰੱਖਿਅਤ ਕਰਨ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਇਹ ਸਾਰੀਆਂ ਅਸਾਮੀਆਂ ਮੈਰਿਟ ਦੇ ਆਧਾਰ ਉਤੇ ਭਰੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 36097 ਸਰਕਾਰੀ ਨੌਕਰੀਆਂ ਦੇ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਕਿਸੇ ਵੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਮਹੀਨਿਆਂ ਵਿੱਚ ਨੌਜਵਾਨਾਂ ਨੂੰ ਏਨੀ ਵੱਡੀ ਗਿਣਤੀ ਵਿੱਚ ਨੌਕਰੀਆਂ ਨਹੀਂ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿਛਲੇ ‘ਕਪਤਾਨਾਂ’ ਦੀ ਮਾੜੀ ਕਾਰਗੁਜ਼ਾਰੀ ਕਰਕੇ ਸੂਬੇ ਦੇ ਨੌਜਵਾਨਾਂ ਵਿੱਚ ਵਿਦੇਸ਼ ਜਾਣ ਦਾ ਰੁਝਾਨ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਏਨਾ ਲੀਡਰਾਂ ਨੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਵੱਲ ਕਦੇ ਵੀ ਧਿਆਨ ਹੀ ਨਹੀਂ ਦਿੱਤਾ ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਹੋਰ ਮੁਲਕਾਂ ਵੱਲ ਰੁਖ ਕਰਨਾ ਪਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਦੇ ਕੇ ਇਸ ਨਾਕਾਰਤਮਕ ਰੁਝਾਨ ਨੂੰ ਠੱਲ੍ਹ ਪਾਈ ਹੈ।
ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦੇ ਇਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਸਰਕਾਰੀ ਖਜਾਨਾ ਖਾਲੀ’ ਹੋਣ ਦੀ ਬਿਆਨਬਾਜੀ ਕਰਕੇ ਪੰਜਾਬ ਦੇ ਨੌਜਵਾਨਾਂ ਦਾ ਮਨੋਬਲ ਤੋੜਿਆ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਹਰ ਲੰਘੇ ਦਿਨ ਨੌਕਰੀਆਂ ਦੇ ਰਹੀ ਹੈ, ਜਿਸ ਕਾਰਨ ਨੌਜਵਾਨ ਪੀੜ੍ਹੀ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੱਧ ਤੋਂ ਵੱਧ ਨੌਜਵਾਨਾਂ ਦੇ ਸਸਕਤੀਕਰਨ ਲਈ ਇਸ ਵਿਆਪਕ ਮੁਹਿੰਮ ਨੂੰ ਹੋਰ ਅੱਗੇ ਵਧਾਇਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ, “ਜਿਵੇਂ ਹਵਾਈ ਅੱਡਿਆਂ ‘ਤੇ ਰਨਵੇ ਹਵਾਈ ਜਹਾਜ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੀ ਸਹੂਲਤ ਦਿੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੈਂ ਨੌਜਵਾਨਾਂ ਨੂੰ ਵੀ ਅਪੀਲ ਕਰਦਾ ਹਾਂ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਆਪਣੀਆਂ ਮਨਚਾਹੀਆਂ ਮੰਜ਼ਿਲਾਂ ਹਾਸਲ ਕਰ ਸਕਣ।”
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਆਹਲਾ ਦਰਜੇ ਦੇ ਅੱਠ ਸਿਖਲਾਈ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ ਵਿੱਚ ਵੱਕਾਰੀ ਅਹੁਦਿਆਂ ‘ਤੇ ਸੇਵਾ ਨਿਭਾਉਣ ਲਈ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਟੀਚਾ ਨੌਜਵਾਨਾਂ ਨੂੰ ਉੱਚ ਅਹੁਦਿਆਂ ‘ਤੇ ਬੈਠ ਕੇ ਦੇਸ ਦੀ ਸੇਵਾ ਕਰਨਾ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਨੌਜਵਾਨ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ ਅਤੇ ਉਨ੍ਹਾਂ ਨੂੰ ਮਿਸਨਰੀ ਜਜਬੇ ਨਾਲ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਏ ਨੌਜਵਾਨ ਆਪਣੀ ਕਲਮ ਦੀ ਵਰਤੋਂ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਲਈ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦੇ ਯੁੱਗ ਦੀ ਸੁਰੂਆਤ ਕਰਦਿਆਂ ਪੰਜਾਬ ਸਰਕਾਰ ਬੁੱਧਵਾਰ ਨੂੰ ਸੂਬੇ ਵਿੱਚ ‘ਸਕੂਲ ਆਫ ਐਮੀਨੈਂਸ’ ਸੁਰੂ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਸਥਾਪਤ ਕੀਤਾ ਗਿਆ ਪਹਿਲਾ ਅਜਿਹਾ ਹਾਈ-ਟੈਕ ਸਕੂਲ 13 ਸਤੰਬਰ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਅਤਿ ਆਧੁਨਿਕ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਰੋਲ ਮਾਡਲ ਬਣ ਕੇ ਉਭਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਚੰਗੇ ਕੋਚ ਵਧੀਆ ਖਿਡਾਰੀ ਪੈਦਾ ਕਰਦੇ ਹਨ, ਉਸੇ ਤਰ੍ਹਾਂ ਚੰਗਾ ਅਧਿਆਪਕ ਭਵਿੱਖ ਲਈ ਹੋਣਹਾਰ ਵਿਦਿਆਰਥੀਆਂ ਨੂੰ ਤਿਆਰ ਕਰਨ ਵਿੱਚ ਸਹਾਈ ਹੁੰਦਾ ਹੈ ਜਿਸ ਕਰਕੇ ਅਧਿਆਪਕਾਂ ਨੂੰ ਵਿਦੇਸਾਂ ਅਤੇ ਹੋਰ ਥਾਵਾਂ ‘ਤੇ ਸਿਖਲਾਈ ਲਈ ਭੇਜਣ ਨੂੰ ਯਕੀਨੀ ਬਣਾਉਣ ‘ਤੇ ਵਿਸੇਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿ੍ਰੰਸੀਪਲਾਂ/ਅਧਿਆਪਕਾਂ ਦੇ ਵਫਦ ਸਿੰਗਾਪੁਰ, ਅਹਿਮਦਾਬਾਦ ਅਤੇ ਹੋਰਾਂ ਵਿਖੇ ਸਿਖਲਾਈ ਪ੍ਰਾਪਤ ਕਰਨ ਲਈ ਉਨ੍ਹਾਂ ਦੀ ਮੁਹਾਰਤ ਨੂੰ ਵਧਾਉਣ ਲਈ ਭੇਜੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਉਹ ਕਾਨਵੈਂਟ ਸਕੂਲਾਂ ਵਿੱਚ ਆਪਣੇ ਹਾਣੀਆਂ ਦਾ ਮੁਕਾਬਲਾ ਕਰ ਸਕਣ।
ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਰਕਾਰ ਨੇ ਸੂਬਾ ਭਰ ਵਿੱਚ 664 ਆਮ ਆਦਮੀ ਕਲੀਨਿਕ ਖੋਲ੍ਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਲਿਆਂਦੀ ਹੈ ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਰੋਜਾਨਾ ਆਉਣ ਵਾਲੇ 95% ਤੋਂ ਵੱਧ ਮਰੀਜ ਆਪਣੀਆਂ ਬਿਮਾਰੀਆਂ ਤੋਂ ਠੀਕ ਹੋ ਜਾਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਪੰਜਾਬ ਵਿੱਚ ਸਿਹਤ ਸੰਭਾਲ ਪ੍ਰਣਾਲੀ ਦੀ ਕਾਇਆਕਲਪ ਵਿੱਚ ਮੀਲ ਪੱਥਰ ਸਾਬਤ ਹੋ ਰਹੇ ਹਨ ਕਿਉਂਕਿ ਹੁਣ ਤੱਕ 50 ਲੱਖ ਤੋਂ ਵੱਧ ਮਰੀਜਾਂ ਨੂੰ ਮੁਫਤ ਦਵਾਈਆਂ, ਜਾਂਚ ਅਤੇ ਕਲੀਨਿਕਲ ਟੈਸਟਾਂ ਦੀ ਸਹੂਲਤ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਤੇ ਗੁਰਮੀਤ ਸਿੰਘ ਖੁੱਡੀਆਂ ਤੋਂ ਇਲਾਵਾ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਸਮੇਤ ਹੋਰ ਵੀ ਹਾਜਰ ਸਨ।
Tags: aapBhagwant Manngovernment jobJob Letterspro punjab tvPunjab CMpunjab governmentpunjabi news
Share208Tweet130Share52

Related Posts

ਧੀ ਨੂੰ ਪਿਆਰ ਕਰਨ ਦੀ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਦੇਖ ਹੋ ਜਾਓਗੇ ਹੈਰਾਨ

ਜੂਨ 4, 2025
ਹਾਲਾਂਕਿ, ਇਹ ਇਸ਼ਤਿਹਾਰ ਕਿਸੇ ਵੀ ਤਰੀਕੇ ਨਾਲ ਵੀਡੀਓ ਵਿੱਚ ਦਖਲ ਨਹੀਂ ਦਿੰਦੇ ਹਨ, ਤੁਸੀਂ ਇਹਨਾਂ ਇਸ਼ਤਿਹਾਰਾਂ ਨਾਲ ਵੀ ਆਪਣੇ ਯੂਟਿਊਬ ਵੀਡੀਓ ਦਾ ਆਨੰਦ ਲੈ ਸਕਦੇ ਹੋ।

Punjabi Youtuber Arrest: ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ‘ਚ ਇੱਕ ਹੋਰ ਪੰਜਾਬ ਦਾ ਮਸ਼ਹੂਰ ਯੂ ਟਿਊਬਰ ਗਿਰਫ਼ਤਾਰ

ਜੂਨ 4, 2025

SC ਗਰੀਬ ਪਰਿਵਾਰਾਂ ਲਈ ਮਾਨ ਸਰਕਾਰ ਦਾ ਵੱਡਾ ਐਲਾਨ, ਹੋਵੇਗਾ ਵੱਡਾ ਫਾਇਦਾ

ਜੂਨ 3, 2025

ਪੰਜਾਬ ਪੁਲਿਸ ਨੇ ਕਾਬੂ ਕੀਤਾ ਪੰਜਾਬ ‘ਚ ਲੁਕਿਆ ਬੈਠਾ ਜਾਸੂਸ, ਸਾਂਝੀ ਕਰਦਾ ਸੀ ਅਜਿਹੀ ਨਿੱਜੀ ਜਾਣਕਾਰੀ

ਜੂਨ 3, 2025

Punjab Govt. Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਦੇਖੋ ਕਿਹੜੇ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 3, 2025

ਪੰਜਾਬ ‘ਚ ਕੋਰੋਨਾ ਨੂੰ ਲੈ ਸਿਹਤ ਮੰਤਰੀ ਨੇ ਜਾਰੀ ਕੀਤੀ ਇਹ ਹਦਾਇਤ

ਜੂਨ 2, 2025
Load More

Recent News

ਧੀ ਨੂੰ ਪਿਆਰ ਕਰਨ ਦੀ ਪਿਤਾ ਨੇ ਦਿੱਤੀ ਅਜਿਹੀ ਸਜ਼ਾ, ਦੇਖ ਹੋ ਜਾਓਗੇ ਹੈਰਾਨ

ਜੂਨ 4, 2025

ਦਿੱਲੀ ‘ਚ ਹੁਣ ਇਹਨਾਂ ਗੱਡੀਆਂ ਦੀ ENTRY ‘ਤੇ ਲੱਗਿਆ BAN, ਜਾਣੋ ਕਦੋਂ ਤੋਂ ਲਾਗੂ ਹੋਣਗੇ ਨਿਯਮ

ਜੂਨ 4, 2025
ਹਾਲਾਂਕਿ, ਇਹ ਇਸ਼ਤਿਹਾਰ ਕਿਸੇ ਵੀ ਤਰੀਕੇ ਨਾਲ ਵੀਡੀਓ ਵਿੱਚ ਦਖਲ ਨਹੀਂ ਦਿੰਦੇ ਹਨ, ਤੁਸੀਂ ਇਹਨਾਂ ਇਸ਼ਤਿਹਾਰਾਂ ਨਾਲ ਵੀ ਆਪਣੇ ਯੂਟਿਊਬ ਵੀਡੀਓ ਦਾ ਆਨੰਦ ਲੈ ਸਕਦੇ ਹੋ।

Punjabi Youtuber Arrest: ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ‘ਚ ਇੱਕ ਹੋਰ ਪੰਜਾਬ ਦਾ ਮਸ਼ਹੂਰ ਯੂ ਟਿਊਬਰ ਗਿਰਫ਼ਤਾਰ

ਜੂਨ 4, 2025

Punjab Weather Update: ਪੰਜਾਬ ‘ਚ ਅੱਜ ਫਿਰ ਮੀਂਹ ਹਨੇਰੀ ਦਾ ਅਲਰਟ, ਮੌਸਮ ਵਿਭਾਗ ਵੱਲੋਂ ਇੰਨ੍ਹਾਂ ਜ਼ਿਲਿਆਂ ਲਈ ਅਲਰਟ ਜਾਰੀ

ਜੂਨ 4, 2025

IPL 2025: IPL 2025 Final ਨੂੰ ਲੈ ਕੇ ਆਈ ਵੱਡੀ ਅਪਡੇਟ

ਜੂਨ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.