ਸੋਮਵਾਰ, ਮਾਰਚ 30, 2026 09:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਚੋਣ ਵਾਅਦੇ ਕੀਤੇ ਪੂਰੇ -ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ

by Pro Punjab Tv
ਮਾਰਚ 9, 2026
in Featured, Featured News, ਪੰਜਾਬ
0

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਆਪਣਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕਰ ਦਿੱਤਾ ਹੈ, ਜਿਸ ਤਹਿਤ ਪੰਜਾਬ ਭਰ ਦੀਆਂ ਮਹਿਲਾਵਾਂ ਨੂੰ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕੀਤੀ ਗਈ ਹੈ। ਇਸ ਯੋਜਨਾ ਤਹਿਤ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1,000 ਰੁਪਏ, ਜਦਕਿ ਅਨੁਸੂਚਿਤ ਜਾਤੀ ਭਾਈਚਾਰਿਆਂ ਨਾਲ ਸਬੰਧਤ ਔਰਤਾਂ ਨੂੰ 1,500 ਪ੍ਰਾਪਤ ਮਿਲਣਗੇ, ਜਿਸ ਲਈ ਬਜਟ ਵਿੱਚ 9,300 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ।

ਇਸਨੂੰ ਮਹਿਲਾਵਾਂ ਦੀ ਵਿੱਤੀ ਸੁਤੰਤਰਤਾ ਦੀ ਮਜ਼ਬੂਤੀ ਵੱਲ ਮਹੱਤਵਪੂਰਨ ਕਦਮ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਰਕਾਰ ਦਾ “ਸਾਰੀਆਂ ਗਰੰਟੀਆਂ ਪੂਰੀਆਂ” ਬਜਟ ਚੋਣ ਵਾਅਦਿਆਂ ਨੂੰ ਪੂਰਾ ਕਰਨ ਸਬੰਧੀ ਆਮ ਆਦਮੀ ਪਾਰਟੀ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸਦੇ ਨਾਲ ਹੀ ਬਜਟ ਵਿੱਚ ਸੂਬੇ ਭਰ ਦੀਆਂ ਔਰਤਾਂ ਨੂੰ ਸਸ਼ਕਤ ਬਣਾਉਣ ਅਤੇ ਹਰ ਇੱਕ ਪੰਜਾਬੀ ਪਰਿਵਾਰ ਨੂੰ ਸਮਰਥਨ ਦੇਣ ਲਈ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਨਕਦੀ ਰਹਿਤ ਸਿਹਤ ਸੰਭਾਲ ਵਰਗੀਆਂ ਸਹੂਲਤਾਂ ਨੂੰ ਵਿਸ਼ੇਸ਼ ਤਵੱਜੋ ਦਿੱਤੀ ਗਈ ਹੈ।

ਮੀਡੀਆ ਨਾਲ ਗੱਲਬਾਤ ਕਰਦਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਮਾਵਾਂ, ਧੀਆਂ ਅਤੇ ਭੈਣਾਂ ਨੂੰ ਵਧਾਈ ਦਿੰਦਿਆਂ ਅਰਦਾਸ ਕੀਤੀ ਕਿ ਉਹ ਸਦਾ ਹਰ ਖੇਤਰ ਵਿੱਚ ਸਫਲਤਾ ਦੀਆਂ ਨਵੀਆਂ ਕਹਾਣੀਆਂ ਲਿਖਦੀਆਂ ਰਹਿਣ। ਉਨ੍ਹਾਂ ਕਿਹਾ ਕਿ ਅੱਜ ਅੰਤਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਾਵਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਇਹ ਬਜਟ ਪੇਸ਼ ਕੀਤਾ ਗਿਆ ਹੈ, ਜੋ ‘ਆਪ’ ਸਰਕਾਰ ਵੱਲੋਂ ਉਨ੍ਹਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਸਬੰਧੀ ਕੀਤੇ ਗਏ ਮੁੱਖ ਵਾਅਦੇ ਨੂੰ ਪੂਰਾ ਕਰਦਾ ਹੈ। ਬਜਟ ਨੂੰ ਲੋਕ-ਪੱਖੀ ਦੱਸਦਿਆਂ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਉਂਦਾ ਹੈ ਕਿ ਔਰਤਾਂ ਅਤੇ ਸਮਾਜ ਦੇ ਹੋਰ ਵਰਗਾਂ ਨੂੰ ਭਲਾਈ ਉਪਾਵਾਂ ਅਤੇ ਜਨਤਕ ਸੇਵਾਵਾਂ ਰਾਹੀਂ ਨਿਰੰਤਰ ਸਹਾਇਤਾ ਮਿਲਦੀ ਰਹੇ।

ਉਨ੍ਹਾਂ ਕਿਹਾ ਕਿ ਆਪ’ ਸਰਕਾਰ ਨੇ ਲੋਕਾਂ ਨਾਲ ਕੀਤਾ ਸਭ ਤੋਂ ਵੱਡਾ ਚੋਣ ਵਾਅਦਾ ਪੂਰਾ ਕੀਤਾ ਹੈ ਅਤੇ ਸੂਬੇ ਦੀਆਂ ਮਹਿਲਾਵਾਂ ਨੂੰ ਹੁਣ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ 1,000 ਪ੍ਰਤੀ ਮਹੀਨਾ ਮਿਲੇਣਗੇ, ਜਦੋਂ ਕਿ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲੇਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਿਲਾਵਾਂ ਨੂੰ ਇਸ ਯੋਜਨਾ ਅਧੀਨ ਸੁਖਾਲੇ ਢੰਗ ਨਾਲ ਰਜਿਸਟ੍ਰੇਸ਼ਨ ਦੀ ਸੁਵਿਧਾ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ਵਿਸ਼ੇਸ਼ ਕੈਂਪ ਲਾਏ ਜਾਣਗੇ।

ਪੰਜਾਬ ਦੇ ਮੁੱਖ ਮੰਤਰੀ ਨੇ ਸਾਂਝਾ ਕੀਤਾ ਕਿ ਇਸ ਯੋਜਨਾ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਇਸ ਵਿਸਾਖੀ ਤੋਂ ਸ਼ੁਰੂ ਹੋਵੇਗੀ ਅਤੇ ਇਸਨੂੰ ਜੰਗੀ ਪੱਧਰ ‘ਤੇ ਨੇਪਰੇ ਚਾੜ੍ਹਿਆ ਜਾਵੇਗਾ ਤਾਂ ਜੋ ਸਾਰੇ ਯੋਗ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਕਵਰ ਕੀਤਾ ਜਾ ਸਕੇ। 18 ਸਾਲ ਤੋਂ ਵੱਧ ਉਮਰ ਦੀ ਹਰ ਲੜਕੀ ਅਤੇ ਮਹਿਲਾ ਇਸ ਯੋਜਨਾ ਤਹਿਤ ਲਾਭ ਪ੍ਰਾਪਤ ਕਰਨ ਦੀ ਹੱਕਦਾਰ ਹੋਵੇਗੀ, ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਦੀਆਂ ਜ਼ਿਆਦਾਤਰ ਮਹਿਲਾਵਾਂ ਇਸ ਯੋਜਨਾ ਦੇ ਘੇਰੇ ਵਿੱਚ ਆਉਣ।

ਬਜਟ ਨੂੰ ਇੱਕ ਮੀਲ ਪੱਥਰ ਕਰਾਰ ਦਿਦਿੰਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੋਕਾਂ ਦੀ ਭਲਾਈ ਅਤੇ ਰਾਜ ਦੀ ਤਰੱਕੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਸਮਾਜ ਦੇ ਹਰ ਵਰਗ ਦਾ ਧਿਆਨ ਰੱਖਣ ਵਾਲਾ ਬਜਟ ਪੇਸ਼ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਬਜਟ ਨਹੀਂ ਹੈ ਸਗੋਂ ਰਾਜ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਦਾ ਹਲਫ਼ਨਾਮਾ ਹੈ।

ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਦੇ ਬਜਟ ਅਕਸਰ ਕਾਗਜ਼ੀ ਐਲਾਨਾਂ ਤੱਕ ਸੀਮਤ ਰਹਿੰਦੇ ਸਨ, ਜਦਕਿ ਲੋਕਾਂ ਨੂੰ ਅਸਲ ਮਾਇਨੇ ਵਿੱਚ ਇਨ੍ਹਾਂ ਦੀ ਕੋਈ ਬਹੁਤਾ ਲਾਭ ਨਹੀਂ ਸੀ ਹੁੰਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਪੇਸ਼ ਹੋਏ ਬਜਟ ਨਾਗਰਿਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਠੋਸ ਨੀਤੀਆਂ ਲਿਆਉਣ ਦੀ ਬਜਾਏ ਸਦਾ ਬਿਆਨਬਾਜ਼ੀ ਅਤੇ ਕਾਵਿਕ ਹਵਾਲਿਆਂ ਤੱਕ ਸੀਮਤ ਰਹੇ।

‘ਆਪ’ ਸਰਕਾਰ ਦੀਆਂ ਵਿਆਪਕ ਭਲਾਈ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਔਰਤਾਂ ਨੂੰ ਸਸ਼ਕਤ ਬਣਾਉਣ ਲਈ ਵੱਖ-ਵੱਖ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਮੁਫਤ ਬੱਸ ਯਾਤਰਾ, ਮੁਫਤ ਬਿਜਲੀ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਨਕਦੀ ਰਹਿਤ ਇਲਾਜ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਨਕਦੀ ਰਹਿਤ ਇਲਾਜ, ਮੁਫਤ ਬੱਸ ਯਾਤਰਾ, ਮੁਫਤ ਬਿਜਲੀ, 1,000 ਰੁਪਏ ਪ੍ਰਤੀ ਮਹੀਨਾ ਅਤੇ ਅਜਿਹੀਆਂ ਕਈ ਹੋਰ ਪਹਿਲਕਦਮੀਆਂ ਔਰਤਾਂ ਨੂੰ ਸਸ਼ਕਤ ਬਣਾਉਂਦਿਆਂ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨਗੀਆਂ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਕੋਲ ਆਪਣੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਢੁਕਵੇਂ ਵਿੱਤੀ ਸਰੋਤ ਹਨ। ਉਨ੍ਹਾਂ ਕਿਹਾ ਕਿ ਸਾਡੇ ਕੋਲ ਪੈਸੇ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਾਡੇ ਇਰਾਦੇ ਸਪੱਸ਼ਟ ਅਤੇ ਇਮਾਨਦਾਰ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਵਿੱਤੀ ਪ੍ਰਬੰਧਨ ਵਿੱਚ ਸੁਧਾਰ ਕਰਦਿਆਂ ਇਹ ਯਕੀਨੀ ਬਣਾਇਆ ਹੈ ਕਿ ਜਨਤਕ ਫੰਡਾਂ ਦੀ ਵਰਤੋਂ ਲੋਕ ਭਲਾਈ ਅਤੇ ਵਿਕਾਸ ਲਈ ਹੋਵੇ।

ਪੰਜਾਬ ਦੇ ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ, ਜਿਸ ਸਦਕਾ ਸਿੱਖਿਆ, ਸਿਹਤ ਸੰਭਾਲ ਅਤੇ ਬੁਨਿਆਦੀ ਢਾਂਚੇ ਵਰਗੇ ਖੇਤਰਾਂ ਵਿੱਚ ਵੱਡੇ ਸੁਧਾਰ ਦੇਖਣ ਨੂੰ ਮਿਲ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਇਮਾਨਦਾਰੀ ਨਾਲ ਕੰਮ ਕਰ ਰਹੇ ਹਾਂ ਜਿਸ ਦੇ ਚਲਦਿਆਂ ਸੂਬੇ ਭਰ ਵਿੱਚ ਸਕੂਲ, ਹਸਪਤਾਲ, ਸੜਕਾਂ ਅਤੇ ਆਮ ਆਦਮੀ ਕਲੀਨਿਕ ਬਣ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸਰਕਾਰ ਨੇ ਬਿਜਲੀ ਸਪਲਾਈ ਵਿੱਚ ਸੁਧਾਰ, ਸਿੰਚਾਈ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਨੂੰ ਨਿਰਵਿਘਨ ਅਤੇ ਲੋੜੀਂਦੀ ਬਿਜਲੀ ਬਿਜਲੀ ਦੇਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਦੇਸ਼ਾਂ ਲਈ ਥਰਮਲ ਪਾਵਰ ਪਲਾਂਟ ਖਰੀਦੇ ਜਾ ਰਹੇ ਹਨ, ਨਹਿਰੀ ਪਾਣੀ ਟੇਲਾਂ ‘ਤੇ ਵਸਦੇ ਕਿਸਾਨਾਂ ਤੱਕ ਪਹੁੰਚ ਰਿਹਾ ਹੈ ਅਤੇ ਖਪਤਕਾਰਾਂ ਨੂੰ ਲਾਭ ਪਹੁੰਚਾਉਣ ਲਈ ਬਿਜਲੀ ਦਰਾਂ ਨੂੰ ਤਰਕਸੰਗਤ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਦੇ ਨਾਲ-ਨਾਲ ਇਸ ਤੋਂ ਵਧ ਕੇ ਹੋਰ ਵੀ ਕਈ ਕੰਮ ਕੀਤੇ ਹਨ ਜਿਨ੍ਹਾਂ ਵਿੱਚ ਆਮ ਲੋਕਾਂ ‘ਤੇ ਬੋਝ ਪਾ ਰਹੇ ਟੋਲ ਪਲਾਜ਼ਿਆਂ ਨੂੰ ਬੰਦ ਕਰਨਾ ਆਦਿ ਸ਼ਾਮਲ ਹੈ। ਇਹ ਕਦਮ ਸਰਕਾਰ ਦੀ ਇਹ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ ਕਿ ਲੋਕਾਂ ਨੂੰ ਸੁਚੱਜੇ ਸ਼ਾਸਨ ਜ਼ਰੀਏ ਹਰ ਸੰਭਵ ਲਾਭ ਮਿਲੇ।

ਸਿੱਖਿਆ ਅਤੇ ਖੇਡਾਂ ਵਿੱਚ ਨਿਵੇਸ਼ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝਾ ਕੀਤਾ ਕਿ ਬਜਟ ਵਿੱਚ ਸਿੱਖਿਆ ਲਈ ਅਲਾਟਮੈਂਟ ਵਿੱਚ ਸੱਤ ਫੀਸਦ ਦਾ ਵਾਧਾ ਕੀਤਾ ਗਿਆ ਹੈ, ਜਦੋਂ ਕਿ ਰਾਜ ਭਰ ਵਿੱਚ ਖੇਡ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ 1,791 ਕਰੋੜ ਰੁਪਏ ਰੱਖੇ ਗਏ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨਾ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੇ ਸਭ ਤੋਂ ਪ੍ਰਭਾਵਸ਼ਾਲੀ ਤਰੀਕਿਆਂ ਵਿੱਚੋਂ ਇੱਕ ਹੈ।

ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਦਿਆਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਖੇਡਾਂ ਵਿੱਚ ਲਾ ਕੇ ਉਨ੍ਹਾਂ ਨੂੰ ਵਧੇਰੇ ਸਸ਼ਕਤ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਖੇਡਾਂ ਵੱਲ ਜਾ ਰਹੇ ਹਨ, ਉਨ੍ਹਾਂ ਕੋਲ ਨਸ਼ਿਆਂ ਵੱਲ ਦੇਖਣ ਤੱਕ ਦਾ ਵੀ ਸਮਾਂ ਨਹੀਂ ਹੈ ਕਿਉਂਕਿ ਉਹ ਆਪਣੀ ਸਾਰੀ ਊਰਜਾ ਆਪੋ-ਆਪਣੇ ਖੇਤਰਾਂ ਵਿੱਚ ਉੱਤਮਤਾ ਹਾਸਲ ਕਰਨ ਵੱਲ ਲਾ ਰਹੇ ਹਨ। ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਸੂਬਾ ਸਰਕਾਰ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਵੱਡੀ ਮਦਦ ਮਿਲ ਰਹੀ ਹੈ ਅਤੇ ਨੌਜਵਾਨਾਂ ਨੂੰ ਖੁਦ ਲਈ ਸਿਹਤਮੰਦ ਅਤੇ ਉਸਾਰੂ ਭਵਿੱਖ ਦੀ ਸਿਰਜਣਾ ਵੱਲ ਧਿਆਨ ਕੇਂਦਰਤ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਲੋਕਾਂ ਦੇ ਹਰ ਇੱਕ ਪੈਸੇ ਦੀ ਪੂਰੀ ਸੂਝ-ਬੂਝ ਨਾਲ ਵਰਤੋਂ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਿਸਟਮ ਵਿੱਚ ਲੀਕੇਜ ਜਾਂ ਰਿਸ਼ਵਤਖੋਰੀ ਵਰਗੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਈ ਗਈ ਹੈ ਅਤੇ ਬਚਾਏ ਗਏ ਸਰੋਤ ਹੁਣ ਉਨ੍ਹਾਂ ਯੋਜਨਾਵਾਂ ਵਿੱਚ ਨਿਵੇਸ਼ ਕੀਤੇ ਜਾ ਰਹੇ ਹਨ ਜਿਨ੍ਹਾਂ ਦਾ ਸਿੱਧਾ ਲਾਭ ਆਮ ਆਦਮੀ ਨੂੰ ਹੋ ਰਿਹਾ ਹੈ ਅਤੇ ਅੱਗੇ ਹੋਵੇਗਾ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦਾ ਇੱਕੋ-ਇੱਕ ਉਦੇਸ਼ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ।

Tags: latest newslatest Updatepro punjab tvpropunjabnewspropunjabtvpunjabpunjab newspunjabi news
Share200Tweet125Share50

Related Posts

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026

ਆਪ ਦੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

ਮਾਰਚ 28, 2026
Load More

Recent News

ਪੰਜਾਬ ਵਿੱਚ ਪ੍ਰਦੂਸ਼ਣ ਲਈ ਕਿਸਾਨ ਇਕੱਲੇ ਜ਼ਿੰਮੇਵਾਰ ਨਹੀਂ : ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ

ਮਾਰਚ 29, 2026

ਹੁਣ ਪ੍ਰਧਾਨ ਮੰਤਰੀ ਮੋਦੀ ਲਈ ਅੱਗੇ ਵਧਣ ਅਤੇ ਅਸਲ ਵਿੱਚ ‘ਜੰਗ ਰੋਕਣ’ ਦੀ ਜ਼ਿੰਮੇਵਾਰੀ ਲੈਣ ਦਾ ਸਮਾਂ ਆ ਗਿਆ ਹੈ: CM ਮਾਨ

ਮਾਰਚ 29, 2026

ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਮਾਰਚ 29, 2026

13 ਅਪ੍ਰੈਲ ਨੂੰ ‘ਬੇਅਦਬੀ’ ਕਾਨੂੰਨ ਵਿੱਚ ਸੋਧ ਕਰਾਂਗੇ; ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਕਿਸੇ ਵੀ ਸ਼ਖ਼ਸ ਨੂੰ 10 ਸਾਲ ਤੋਂ ਲੈ ਕੇ ਉਮਰ ਕੈਦ ਤੱਕ ਦੀ ਸਜ਼ਾ ਹੋਵੇਗੀ: CM ਭਗਵੰਤ ਮਾਨ

ਮਾਰਚ 29, 2026

ਪੰਜਾਬ ਵਿੱਚ ਨਿਵੇਸ਼ ਦੀ ਰਫ਼ਤਾਰ ਜਾਰੀ: ਅੰਮ੍ਰਿਤਸਰ ਲਈ 400 ਕਰੋੜ ਰੁਪਏ ਦੇ ਟ੍ਰਾਈਡੈਂਟ ਹੋਟਲ ਪ੍ਰੋਜੈਕਟ ਦਾ ਐਲਾਨ: ਸੰਜੀਵ ਅਰੋੜਾ

ਮਾਰਚ 28, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.