Punjab Cabinet Meeting: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਲੀ ਕੈਬਿਨਟ ਮੀਟਿੰਗ ਜਲਦ ਹੋਣ ਵਾਲੀ ਹੈ। ਖ਼ਬਰ ਹੈ ਕਿ ਪੰਜਾਬ ਕੈਬਿਨਟ ਦੀ ਅਗਲੀ ਅਹਿਮ ਮੀਟਿੰਗ 19 ਜੂਨ ਨੂੰ ਹੋਣ ਵਾਲੀ ਹੈ। ਇਸ ਦੇ ਨਾਲ ਹੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਮੀਟਿੰਗ ਇਸ ਵਾਰ ਫਿਰ ਤੋਂ ਪੰਜਾਬ ਤੋਂ ਬਾਹਰ ਯਾਨੀ ਚੰਡੀਗੜ੍ਹ ‘ਚ ਹੋਣ ਵਾਲੀ ਹੈ।
ਪੰਜਾਬ ਵਿਧਾਨ ਸਭਾ ਦਾ ਦੋ ਰੋਜ਼ਾ ਵਿਸ਼ੇਸ਼ ਇਜਲਾਸ 19 ਅਤੇ 20 ਜੂਨ ਨੂੰ ਸੱਦਿਆ ਗਿਆ ਹੈ ਪਰ 19 ਜੂਨ ਨੂੰ ਸੈਸ਼ਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਸੀਐਮ ਭਗਵੰਤ ਮਾਨ ਨੇ ਸਵੇਰੇ 11 ਵਜੇ ਕੈਬਨਿਟ ਮੀਟਿੰਗ ਸੱਦ ਲਈ ਹੈ। ਪੰਜਾਬ ਸਿਵਲ ਸਕੱਤਰੇਤ ਦੀ ਦੂਜੀ ਮੰਜ਼ਿਲ ‘ਤੇ ਹੋਣ ਵਾਲੀ ਇਸ ਮੀਟਿੰਗ ‘ਚ ਸੀਐਮ ਮਾਨ ਪੰਜਾਬ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕਰਨਗੇ।
ਕੈਬਨਿਟ ਮੀਟਿੰਗ ਤੋਂ ਬਾਅਦ ਸਾਰੇ ਮੰਤਰੀ ਅਤੇ ਹੋਰ ਵਿਧਾਇਕ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣਗੇ। ਇੱਥੇ ਕਈ ਮੁੱਦਿਆਂ ‘ਤੇ ਵੀ ਚਰਚਾ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵਿਰੁੱਧ ਪ੍ਰਸਤਾਵ ਲਿਆ ਕੇ ਪਾਸ ਕੀਤਾ ਜਾ ਸਕਦਾ ਹੈ।
ਅਹਿਮ ਗੱਲ ਇਹ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਜਾਰੀ ਕੀਤੇ ਆਰਡੀਐਫ ਅਤੇ ਐਨਐਚਐਮ ਦੇ ਕਰੋੜਾਂ ਰੁਪਏ ਦੇ ਫੰਡਾਂ ’ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਕਾਰਨ ਪੰਜਾਬ ਸਰਕਾਰ ਦੇ ਸਾਹਮਣੇ ਮੁਸ਼ਕਲ ਖੜ੍ਹੀ ਹੋ ਗਈ ਹੈ।
ਦੱਸ ਦਈਏ ਕਿ ਪਿਛਲੀਆਂ ਕੁਝ ਮੀਟਿੰਗਾਂ ਸੀਐਮ ਮਾਨ ਦੇ ਫੈਸਲੇ ਮਗਰੋਂ ਪੰਜਾਬ ‘ਚ ਹੋਈਆਂ ਸੀ। ਅਤੇ ਨਾਲ ਹੀ ਉਨ੍ਹਾਂ ਫੈਸਲਾ ਕੀਤਾ ਸੀ ਕਿ ਇਸ ਮਗਰੋਂ ਹੁਣ ਪੰਜਾਬ ਕੈਬਿਨਟ ਦੀਆਂ ਸਾਰੀਆਂ ਮੀਟਿੰਗਾਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਹੀ ਹੋਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h