ਐਤਵਾਰ, ਸਤੰਬਰ 13, 2026 06:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਫਰਵਰੀ 6, 2026
in Featured, Featured News, ਪੰਜਾਬ
0
  • 6 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣ ਵਾਲੇ ਸੂਬਾ ਪੱਧਰੀ ਸਮਾਗਮ ਵਿੱਚ ਪੰਜਾਬ ਦੀ ਸਮੁੱਚੀ ਕੈਬਨਿਟ ਸੰਗਤ ਨਾਲ ਹਾਜ਼ਰੀ ਭਰੇਗੀ–ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੰਗਤ ਨੂੰ ਰਾਜ ਪੱਧਰੀ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ
  • ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਅਤੇ ਸਮਾਜਿਕ ਬੁਰਾਈਆਂ ਖਤਮ ਕਰਨ ਦਾ ਰਾਹ ਦਿਖਾਉਂਦੀ ਹੈ–ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ 148 ਕਰੋੜ ਰੁਪਏ ਦੀ ਵਿਸ਼ਵ ਪੱਧਰੀ ਯਾਦਗਾਰ ਸ੍ਰੀ ਗੁਰੂ ਰਵਿਦਾਸ ਜੀ ਨੂੰ ਪੰਜਾਬ ਸਰਕਾਰ ਦੀ ਨਿਮਾਣੀ ਸ਼ਰਧਾਂਜਲੀ–ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵੱਲੋਂ ਦਿੱਤੇ ਉਪਦੇਸ਼ ’ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੂਰਨ ਤੌਰ ‘ਤੇ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਨੂੰ ਕਾਇਮ ਰੱਖਣ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 6 ਫਰਵਰੀ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਸਥਿਤ ਖੁਰਾਲਗੜ੍ਹ ਵਿਖੇ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਮੁੱਚੀ ਕੈਬਨਿਟ ਸੰਗਤ ਦੇ ਨਾਲ, ਸ੍ਰੀ ਗੁਰੂ ਰਵਿਦਾਸ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਨਤਮਸਤਕ ਹੋਵੇਗੀ। ਭਗਵੰਤ ਸਿੰਘ ਮਾਨ ਨੇ ਸਮੁੱਚੀ ਸੰਗਤ ਨੂੰ ਇਸ ਸੂਬਾ ਪੱਧਰੀ ਸਮਾਗਮ ਵਿੱਚ ਪੂਰੇ ਧਾਰਮਿਕ ਉਤਸ਼ਾਹ ਅਤੇ ਵੱਧ ਚੜ੍ਹ ਕੇ ਨਾਲ ਹਾਜ਼ਰੀ ਭਰਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਨੇ ਲੋਕਾਂ ਨੂੰ ਸਮਾਜ ਵਿੱਚ ਪ੍ਰਚਲਿਤ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਮਿਟਾਉਣ ਲਈ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ ਅਤੇ ਉਨ੍ਹਾਂ ਨੇ ਪੂਰੀ ਦੁਨੀਆ ਨੂੰ ਮਾਨਵਤਾ ਦਾ ਰਸਤਾ ਦਿਖਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਲਾਹੀ ਬਾਣੀ ਨਾਲ ਸਮਾਜ ਨੂੰ ਵੱਖ-ਵੱਖ ਸਮੱਸਿਆਵਾਂ ਤੋਂ ਮੁਕਤ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਖੁਰਾਲਗੜ੍ਹ ਵਿੱਚ ਲਗਭਗ 148 ਕਰੋੜ ਰੁਪਏ ਦੀ ਲਾਗਤ ਨਾਲ ਵਿਸ਼ਵ ਪੱਧਰੀ ਯਾਦਗਾਰ ਬਣਾ ਚੁੱਕੀ ਹੈ , ਜੋ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਨਿਮਰ ਸ਼ਰਧਾਂਜਲੀ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸਹੂਲਤਾਂ ਨਾਲ ਲੈਸ ਇਮਾਰਤ, ਮਲਟੀਲੈਵਲ ਪਾਰਕਿੰਗ, ਮੀਨਾਰ-ਏ-ਬੇਗਮਪੁਰਾ, ਸੰਗਤ ਹਾਲ, ਅਤਿ-ਆਧੁਨਿਕ ਆਡੀਟੋਰੀਅਮ ਅਤੇ ਹੋਰ ਸਹੂਲਤਾਂ ਨਾਲ ਲੈਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਸਮੁੱਚੀ ਮਨੁੱਖਤਾ ਦੀ ਭਲਾਈ, ਸਮਾਜ ਦੇ ਸਾਰੇ ਵਰਗਾਂ ਦੀ ਬਰਾਬਰੀ ਦਾ ਸੰਦੇਸ਼ ਦਿੱਤਾ ਅਤੇ ਇਸ ਤਰ੍ਹਾਂ ਸਮਾਨਤਾਵਾਦੀ ਕਦਰਾਂ-ਕੀਮਤਾਂ ’ਤੇ ਅਧਾਰਤ ਸਮਾਜ ਦੀ ਸਿਰਜਣਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਅਜਿਹੇ ਆਦਰਸ਼ ਸਮਾਜ ਦਾ ਸੰਕਲਪ ਦਿੱਤਾ, ਜਿੱਥੇ ਕਿਸੇ ਨੂੰ ਵੀ ਕਿਸੇ ਕਿਸਮ ਦਾ ਕੋਈ ਦੁੱਖ ਜਾਂ ਤਕਲੀਫ਼ ਨਾ ਝੱਲਣੀ ਪਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਮਹਾਨ ਜੀਵਨ, ਫ਼ਲਸਫ਼ਾ ਅਤੇ ਸਿੱਖਿਆਵਾਂ ਮਨੁੱਖਤਾ ਦਾ ਮਾਰਗਦਰਸ਼ਨ ਕਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਸਮਾਜ ਦੇ ਗਰੀਬ ਅਤੇ ਪਛੜੇ ਵਰਗਾਂ ਦੇ ਰੂਹਾਨੀ ਰਹਿਬਰ ਅਤੇ ਮਸੀਹਾ ਹਨ, ਜਿਨ੍ਹਾਂ ਨੇ ਸਾਨੂੰ ਇੱਕ ਨੇਕ ਅਤੇ ਸਦਾਚਾਰਕ ਜੀਵਨ ਜਿਊਣ ਦੀ ਸਿੱਖਿਆ ਦਿੱਤੀ।

649ਵੇਂ ਪ੍ਰਕਾਸ਼ ਪੁਰਬ ਅਤੇ 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਲਈ ਸੂਬਾ ਪੱਧਰ ਉਤੇ ਵਿਆਪਕ ਪ੍ਰਬੰਧਾਂ ਦੀ ਵਿਵਸਥਾ

ਭਗਵੰਤ ਸਿੰਘ ਮਾਨ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਧਾਰਮਿਕ ਉਤਸ਼ਾਹ ਨਾਲ ਮਨਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ, ਨਾਲ ਹੀ 2027 ਵਿੱਚ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਚੱਲਣ ਵਾਲੀਆਂ ਸੂਬਾ ਪੱਧਰੀ ਤਿਆਰੀਆਂ ਸ਼ੁਰੂ ਕੀਤੀਆਂ ਹਨ। ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਤਿੰਨ ਦਿਨਾਂ ਰਾਜ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ ਹੈ ਜਿਸ ਵਿੱਚ ਸੰਤਾਂ, ਅਧਿਆਤਮਿਕ ਆਗੂਆਂ, ਕੈਬਨਿਟ ਮੰਤਰੀਆਂ, ਡਿਪਟੀ ਸਪੀਕਰ ਅਤੇ ਹੋਰ ਪਤਵੰਤਿਆਂ ਦੀ ਵੱਡੀ ਪੱਧਰ ‘ਤੇ ਸ਼ਮੂਲੀਅਤ ਹੋਵੇਗੀ ਅਤੇ 6 ਫਰਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਮਾਪਤੀ ਹੋਵੇਗੀ।

ਭਗਵੰਤ ਮਾਨ ਸਰਕਾਰ ਨੇ ਸੰਗਤ ਦੀ ਸਹੂਲਤ ਲਈ ਵਿਆਪਕ ਸਹੂਲਤਾਂ ਅਤੇ ਨਿਰਵਿਘਨ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਹੈ, ਨਾਲ ਹੀ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਪੰਜਾਬ ਦੇ ਹਰ ਪਿੰਡ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਲੈ ਕੇ ਜਾਣ ਵਾਲੇ ਪ੍ਰੋਗਰਾਮ ਸ਼ੁਰੂ ਕਰਕੇ ਲੜੀਵਾਰ ਸਮਾਗਮ ਆਰੰਭੇ ਹਨ। ਗੁਰੂ ਜੀ ਦੇ ਮਹਾਨ ਜੀਵਨ, ਦਰਸ਼ਨ ਅਤੇ ਬਰਾਬਰੀ , ਭਾਈਚਾਰਕ ਸਾਂਝ ਅਤੇ ਮਨੁੱਖਤਾ ਪ੍ਰਤੀ ਸਦੀਵੀ ਸੰਦੇਸ਼ ਦੇ ਪਸਾਰ ਲਈ ਸਾਲ ਭਰ ਵਿਦਿਅਕ, ਸੱਭਿਆਚਾਰਕ ਅਤੇ ਸਮਾਜਿਕ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।

Tags: Bhagwant Mannlatest news
Share202Tweet126Share50

Related Posts

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026

ਵਿਜੀਲੈਂਸ ਦੀ ਵੱਡੀ ਕਾਰਵਾਈ, ਸੇਵਾ ਕੇਂਦਰ ਦਾ ਕਰਮਚਾਰੀ ਰਿਸ਼ਵਤ ਲੈਂਦਾ ਕਾਬੂ

ਸਤੰਬਰ 10, 2026
Load More

Recent News

7 ਸਾਲਾਂ ਬਾਅਦ ਭਾਰਤ ਪਹੁੰਚੇ ਸ਼ੀ ਜਿਨਪਿੰਗ, ਦਿੱਲੀ ਦੇ ਪਾਲਮ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

ਸਤੰਬਰ 12, 2026

ਪੰਜਾਬ ਵਿੱਚ ਬਿਜਲੀ ਦਾ ਸੰਕਟ : ਉਦਯੋਗਾਂ ਨੂੰ 10 ਘੰਟੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪਿਆ; ਕਈ ਥਰਮਲ ਯੂਨਿਟਾਂ ਦੇ ਬੰਦ ਹੋਣ ਨਾਲ ਸਮੱਸਿਆਵਾਂ ਵਧੀਆਂ

ਸਤੰਬਰ 12, 2026

ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਅਮਨ ਕੁਮਾਰ ਨੇ ਐਨ.ਸੀ.ਸੀ. ਮੈਰਿਟ ਲਿਸਟ ਵਿੱਚ ਹਾਸਲ ਕੀਤਾ ਆਲ ਇੰਡੀਆ ਰੈਂਕ-1

ਸਤੰਬਰ 11, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ‘ਪਰਿਚਯ 2026’ ਨਾਲ ਨਵੇਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ

ਸਤੰਬਰ 10, 2026

ਮੁੱਖ ਮੰਤਰੀ ਮਾਨ ਨੇ ਫਸਲਾਂ ਦੀ ਰਹਿੰਦ-ਖੂੰਹਦ ਦੇ ਟਿਕਾਊ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀਆਈਆਈ ਨਾਲ ਮਿਲ ਕੇ ਕੰਮ ਕਰਨ ਦੀ ਕੀਤੀ ਵਕਾਲਤ

ਸਤੰਬਰ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.