ਵੀਰਵਾਰ, ਦਸੰਬਰ 25, 2025 02:07 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ – ਚੇਤਨ ਸਿੰਘ ਜੌੜਾਮਾਜਰਾ

by Gurjeet Kaur
ਦਸੰਬਰ 30, 2023
in ਪੰਜਾਬ
0
ਪਾਣੀ ਦੇ ਡਿੱਗਦੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਅਤੇ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਲਈ ਪੰਜਾਬ ਸਰਕਾਰ ਵਚਨਬੱਧ – ਚੇਤਨ ਸਿੰਘ ਜੌੜਾਮਾਜਰਾ
– ਜਲ ਸਰੋਤ ਮੰਤਰੀ ਵਲੋਂ ਲੁਧਿਆਣਾ ਅਤੇ ਮੋਗਾ ਵਿਖੇ ਚਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ
– ਅਧਿਕਾਰੀਆਂ ਨੂੰ ਬਰਸਾਤੀ ਮੌਸਮ ਤੋਂ ਪਹਿਲਾਂ ਡਰੇਨਾਂ ਦੀ ਨਿਕਾਸੀ ਯਕੀਨੀ ਬਣਾਉਣ ਦੇ ਨਾਲ-ਨਾਲ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਵੀ ਦਿੱਤੇ ਨਿਰਦੇਸ਼
ਚੰਡੀਗੜ੍ਹ/ਲੁਧਿਆਣਾ/ਮੋਗਾ, 27 ਦਸੰਬਰ:
ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ   ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਦੁਹਰਾਇਆ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ ਤਾਂ ਜੋ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨੂੰ ਸੁਚੱਜੇ ਢੰਗ ਨਾਲ ਹੱਲ ਕੀਤਾ ਜਾ ਸਕੇ।
ਉਹ ਅੱਜ ਲੁਧਿਆਣਾ ਅਤੇ ਮੋਗਾ ਵਿਖੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਰਹੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸਰਕਾਰੀ ਕੰਮਕਾਜ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਖਾਲਿਆਂ ਤੇ ਡਰੇਨਾਂ ਦੀ ਸਫ਼ਾਈ ਅਤੇ ਚੱਲ ਰਹੇ ਪ੍ਰੋਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਪੂਰਾ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਲੁਧਿਆਣਾ ਦੇ ਬੱਚਤ ਭਵਨ ਵਿਖੇ ਲੁਧਿਆਣਾ ਕੈਨਾਲ ਸਰਕਲ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਪਾਣੀ ਦੀ ਸੰਭਾਲ ਲਈ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਗੁਰਪ੍ਰੀਤ ਬੱਸੀ ਗੋਗੀ, ਦਲਜੀਤ ਸਿੰਘ ਗਰੇਵਾਲ, ਰਜਿੰਦਰਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਅਮਿਤ ਰਤਨ, ਗੁਰਦਿੱਤ ਸਿੰਘ ਸੇਖੋਂ, ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਸ਼ਰਨਪਾਲ ਸਿੰਘ ਮੱਕੜ ਸਮੇਤ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਜਲ ਸੰਭਾਲ ਨਾਲ ਸਬੰਧਤ ਸਾਰੇ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਹਿਰਾਂ ਰਾਹੀਂ ਸਿੰਚਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਲਈ ਲੋੜੀਂਦੇ ਕਦਮ ਚੁੱਕ ਕੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਠੋਸ ਉਪਰਾਲੇ ਕਰ ਰਹੀ ਹੈ।
ਸਬੰਧਤ ਵਿਧਾਇਕਾਂ ਵੱਲੋਂ ਉਠਾਏ ਗਏ ਸਿੰਚਾਈ, ਨਹਿਰੀ ਪ੍ਰਣਾਲੀ ਅਤੇ ਜ਼ਮੀਨ ਹੇਠਲੇ ਪਾਣੀ ਦੇ ਪ੍ਰਬੰਧਨ ਸਬੰਧੀ ਮੁੱਦਿਆਂ ਨੂੰ ਸੁਣਦਿਆਂ ਕੈਬਨਿਟ ਮੰਤਰੀ ਜੌੜਾਮਾਜਰਾ ਨੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਅਜਿਹੀਆਂ ਸਮੱਸਿਆਵਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੌਰਾਨ ਵਿਧਾਇਕਾਂ ਅਤੇ ਚੇਅਰਮੈਨਾਂ ਵੱਲੋਂ ਚੁੱਕੇ ਗਏ ਮੁੱਦਿਆਂ ‘ਤੇ ਹੋਈ ਪ੍ਰਗਤੀ ਦੀ ਸਮੀਖਿਆ ਕਰਨ ਲਈ ਅਗਲੇ ਮਹੀਨੇ ਇੱਕ ਸਮੀਖਿਆ ਮੀਟਿੰਗ ਵੀ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀਆਂ ਡਰੇਨਾਂ ਦੀ ਨਿਕਾਸੀ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਡਰੇਨੇਜ ਸਿਸਟਮ ਰਾਹੀਂ ਬਰਸਾਤੀ ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਮਹੱਤਵਪੂਰਨ ਮੁੱਦਿਆਂ ਦੇ ਜਲਦੀ ਨਿਪਟਾਰੇ ਲਈ ਸਾਰੀਆਂ ਲੰਬਿਤ ਫਾਈਲਾਂ ਨੂੰ ਕਲੀਅਰ ਕੀਤਾ ਜਾਵੇ।
ਇਸ ਦੌਰਾਨ ਉਨ੍ਹਾਂ ਮਾਈਨਿੰਗ ਵਿਭਾਗ ਦੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਉਣ ਕਿਉਂਕਿ ਸੂਬਾ ਸਰਕਾਰ ਵਲੋਂ ਪਹਿਲਾਂ ਹੀ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਢਿੱਲਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸੇ ਤਰ੍ਹਾਂ ਮੋਗਾ ਵਿਖੇ ਵੱਖਰੀ ਮੀਟਿੰਗ ਦੌਰਾਨ ਕੈਬਨਿਟ ਮੰਤਰੀ   ਚੇਤਨ ਸਿੰਘ ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀਬਾੜੀ ਲਈ ਨਹਿਰੀ ਪਾਣੀ ਯਕੀਨੀ ਬਣਾਉਣ ਲਈ ਟੇਲਾਂ ਤੱਕ ਪਾਣੀ ਪਹੁੰਚਾਇਆ ਜਾਵੇ।
ਮਾਈਨਰ ਮੋਘਿਆਂ ਦੀ ਦੁਬਾਰਾ ਚੈਕਿੰਗ ਕਰਵਾਉਣ ਦੀ ਹਦਾਇਤ ਕਰਦਿਆਂ ਉਨ੍ਹਾਂ ਕਿਹਾ ਕਿ ਕਣਕ ਦੀ ਫਸਲ ਕੱਟਣ ਤੋਂ ਤੁਰੰਤ ਬਾਅਦ ਹਰੇਕ ਡਰੇਨ ਦੀ ਨਿਸ਼ਾਨਦੇਹੀ ਕਰਵਾਈ ਜਾਵੇ। ਕੈਬਨਿਟ ਮੰਤਰੀ  ਚੇਤਨ ਸਿੰਘ ਜੌੜਾਮਾਜਰਾ ਨੇ ਹਰੀਕੇ ਝੀਲ ਅਤੇ ਫਾਜ਼ਿਲਕਾ ਕੋਲੋਂ ਲੰਘਣ ਵਾਲੇ ਦਰਿਆ ਦੀ ਸਫਾਈ ਕਰਵਾਉਣ ਸਣੇ ਸੇਮ ਨਾਲਿਆਂ ਦੀ ਲੇਵੈਲਿੰਗ ਦਾ ਖਾਕਾ ਤਿਆਰ ਕਰਨ ਨੂੰ ਕਿਹਾ। ਉਨ੍ਹਾਂ ਕਿਹਾ ਕਿ ਡਰੇਨ ਅਤੇ ਨਾਲਿਆਂ ਦੀ ਸਫਾਈ ਦਾ ਰਿਕਾਰਡ ਇਕ ਹਫਤੇ ਵਿੱਚ ਉਨ੍ਹਾਂ ਦੇ ਦਫਤਰ ਨੂੰ ਭੇਜਿਆ ਜਾਵੇ।
ਉਨ੍ਹਾਂ ਆਦੇਸ਼ ਦਿੱਤੇ ਕਿ ਜਲ ਸਰੋਤ ਵਿਭਾਗ ਦੇ ਜਿੰਨੇ ਵੀ ਰੈਸਟ ਹਾਊਸ ਹਨ, ਉਨ੍ਹਾਂ ਦੀ ਮੌਜੂਦਾ ਸਥਿਤੀ ਬਾਰੇ ਵੀ ਇਕ ਹਫਤੇ ਵਿੱਚ ਰਿਪੋਰਟ ਭੇਜੀ ਜਾਵੇ।
Tags: : Chetan Singh JodaMajra
Share206Tweet129Share51

Related Posts

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025

ਪੰਜਾਬ ‘ਚ ਵੀਰਵਾਰ ਤੋਂ ਲਗਾਤਾਰ 3 ਸਰਕਾਰੀ ਛੁੱਟੀਆਂ ਦਾ ਐਲਾਨ ! ਨੋਟੀਫਿਕੇਸ਼ਨ ਜਾਰੀ

ਦਸੰਬਰ 24, 2025

ਸੰਜੀਵ ਅਰੋੜਾ ਨੇ ਪੰਜਾਬ ਵਿੱਚ ਐਚ.ਐਮ.ਈ.ਐਲ. ਦੀਆਂ 2600 ਕਰੋੜ ਦੀਆਂ ਪ੍ਰਮੁੱਖ ਉਦਯੋਗਿਕ ਵਿਸਥਾਰ ਯੋਜਨਾਵਾਂ ਨੂੰ ਕੀਤਾ ਉਜਾਗਰ

ਦਸੰਬਰ 23, 2025

ਸਰਕਾਰੀ ਆਈ.ਟੀ.ਆਈ ਬਾਬਾ ਬਕਾਲਾ ਸਾਹਿਬ ਨੂੰ ਭਾਈ ਜੈਤਾ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ – ETO

ਦਸੰਬਰ 23, 2025

ਵਿਧਵਾਵਾਂ ਅਤੇ ਆਸ਼ਰਿਤ ਔਰਤਾਂ ਨੂੰ ਹੁਣ ਤੱਕ ₹895 ਕਰੋੜ ਤੋਂ ਵੱਧ ਦੀ ਸਹਾਇਤਾ ਪ੍ਰਾਪਤ ਹੋਈ : ਮੰਤਰੀ ਡਾ. ਬਲਜੀਤ ਕੌਰ

ਦਸੰਬਰ 23, 2025
Load More

Recent News

‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਦਾ ਪੰਜਾਬ ‘ਚ ਸ਼ੁਰੂ ਹੋਵੇਗਾ ਦੂਜਾ ਪੜਾਅ : ਬਲਤੇਜ ਪੰਨੂ

ਦਸੰਬਰ 24, 2025

ਪੰਜਾਬ ਦੇ ਚਾਰ ਵੱਡੇ ਮੈਡੀਕਲ ਕਾਲਜਾਂ ਨੂੰ 69 ਕਰੋੜ ਰੁਪਏ ਦਾ ਅਪਗ੍ਰੇਡ; ਮਾਨ ਸਰਕਾਰ ਪੰਜਾਬ ਦੇ ਸਿਹਤ ਸੰਭਾਲ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ ਵਚਨਬੱਧ

ਦਸੰਬਰ 24, 2025

ਨਵੇਂ ਸਾਲ ‘ਚ ਵੱਧ ਸਕਦੀਆਂ ਹਨ ਇਨ੍ਹਾਂ ਵਾਹਨਾਂ ਦੀਆਂ ਕੀਮਤਾਂ, ਕੰਪਨੀਆਂ ਨੇ ਕੀਤਾ ਐਲਾਨ, ਇਹ ਹਨ ਮੁੱਖ ਕਾਰਨ

ਦਸੰਬਰ 24, 2025

2026 ‘ਚ Apple ਕਰੇਗਾ ਵੱਡਾ ਧਮਾਕਾ, ਲਾਂਚ ਹੋਣਗੇ 20 ਤੋਂ ਜ਼ਿਆਦਾ ਨਵੇਂ Products

ਦਸੰਬਰ 24, 2025

ਅਮਰੀਕਾ ”ਚ ਹੁਣ H-1B ਲਾਟਰੀ ਨਹੀਂ, ਵਰਕ ਵੀਜ਼ਾ ਲਈ ਹੋਵੇਗੀ ਨਵੀਂ ਪ੍ਰਕਿਰਿਆ

ਦਸੰਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.