ਬੁੱਧਵਾਰ, ਜਨਵਰੀ 14, 2026 02:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਮਿਡਵਾਈਫਰੀ ‘ਚ ਨਰਸ ਪ੍ਰੈਕਟੀਸ਼ਨਰਾਂ ਦੇ ਇੱਕ ਨਵੇਂ ਕਾਡਰ ਰਾਹੀਂ ਮਾਵਾਂ ਤੇ ਨਵਜੰਮੇ ਬੱਚਿਆਂ ਦੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ

by Gurjeet Kaur
ਅਕਤੂਬਰ 13, 2023
in ਪੰਜਾਬ
0

ਪੰਜਾਬ ਦੇ ਜਨਤਕ ਸਿਹਤ ਸੇਵਾਵਾਂ ਵਿੱਚ ਕੀਤੇ ਜਾਣਗੇ ਮਿਡਵਾਈਫਰੀ ਲੈਡ ਕੇਅਰ ਯੂਨਿਟ ਸਥਾਪਤ

– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰਾਂ ਦੇ ਇੱਕ ਨਵੇਂ ਕਾਡਰ ਰਾਹੀਂ ਮਾਵਾਂ ਅਤੇ ਨਵਜੰਮੇ ਬੱਚਿਆਂ ਦੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ

– ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਵਿੱਚ ਅਜਿਹਾ ਪਹਿਲਾ ਯੂਨਿਟ ਸਥਾਪਿਤ ਕੀਤਾ ਗਿਆ:  ਡਾ ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸੂਬੇ ਵਿੱਚ ਜੱਚਾ ਅਤੇ ਬੱਚਾ ਨੂੰ ਬਿਹਤਰੀਨ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਜਲਦ ਹੀ ਜਨਤਕ ਸਿਹਤ ਸੰਭਾਲ ਸਹੂਲਤਾਂ ਵਿੱਚ ਮਿਡਵਾਈਫਰੀ ਲੈਡ ਕੇਅਰ ਯੂਨਿਟ (ਐਮਐਲਸੀਯੂ) ਸਥਾਪਤ ਕਰਨ ਜਾ ਰਹੀ ਹੈ।

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਕੁਦਰਤੀ ਜਣੇਪੇ (ਨਾਰਮਲ ਡਿਲੀਵਰੀ) ਨੂੰ ਉਤਸ਼ਾਹਿਤ ਕਰਨ ਲਈ ਐਮਐਲਸੀਯੂਜ਼ ਦੀ ਸਥਾਪਨਾ ਕੀਤੀ ਜਾਵੇਗੀ ਕਿਉਂਕਿ ਡਬਲਯੂਐਚਓ ਵੱਲੋਂ ਵੀ ਸੀਜ਼ੇਰੀਅਨ (ਸੀ-ਸੈਕਸ਼ਨ) ਦੁਆਰਾ ਜਣੇਪੇ ਲਈ 10 ਫ਼ੀਸਦ ਤੋਂ 15 ਫ਼ੀਸਦ ਤੱਕ ਦੀ ਆਦਰਸ਼ ਦਰ ਦਾ ਪ੍ਰਸਤਾਵ ਰੱਖਿਆ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਇਹ ਦਰ ਕਾਫ਼ੀ ਵੱਧ ਹੈ।

ਉਨ੍ਹਾਂ ਕਿਹਾ ਕਿ ਮਾਤਾ ਕੌਸ਼ੱਲਿਆ ਹਸਪਤਾਲ, ਪਟਿਆਲਾ ਵਿੱਚ ਪਾਇਲਟ ਆਧਾਰ ‘ਤੇ ਇੱਕ ਐਮਐਲਸੀਯੂ ਪਹਿਲਾਂ ਹੀ ਕਾਰਜਸ਼ੀਲ ਹੈ, ਹੁਣ ਤੱਕ ਲੇਬਰ ਰੂਮ ਅਤੇ ਮਿਡਵਾਈਫਰੀ ਦੀ ਅਗਵਾਈ ਵਾਲੀ ਬਰਥਿੰਗ ਯੂਨਿਟ ਵਿੱਚ ਮਿਡਵਾਈਵਜ਼ ਵੱਲੋਂ ਕੁੱਲ 138 ਕੁਦਰਤੀ ਜਣੇਪੇ ਕੀਤੇ ਗਏ ਹਨ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਨੇ ਇਸ ਪ੍ਰੋਗਰਾਮ ਦਾ ਸੂਬੇ ਭਰ ਵਿੱਚ ਪ੍ਰਸਾਰ ਕਰਨ ਲਈ ਪਟਿਆਲਾ ਵਿੱਚ ਮਿਡਵਾਈਫਰੀ ਸਿਖਲਾਈ ਸੰਸਥਾ ਦੀ ਸਥਾਪਨਾ ਕੀਤੀ ਹੈ। ਇਸ ਸੰਸਥਾ ਦੀ ਸਥਾਪਨਾ ਭਾਰਤ ਸਰਕਾਰ ਦੇ “ਭਾਰਤ ਵਿੱਚ ਮਿਡਵਾਈਫਰੀ ਸੇਵਾਵਾਂ ਬਾਰੇ ਦਿਸ਼ਾ-ਨਿਰਦੇਸ਼ਾਂ” ਅਨੁਸਾਰ ਕੀਤੀ ਗਈ ਹੈ, ਤਾਂ ਜੋ ਇੱਕ ਨਵਾਂ ਕਾਡਰ – ਮਿਡਵਾਈਫਰੀ ਵਿੱਚ ਨਰਸ ਪ੍ਰੈਕਟੀਸ਼ਨਰ (ਐਨਪੀਐਮ) ਲਿਆ ਕੇ, ਪੇਸ਼ੇਵਰ ਮਿਡਵਾਈਵਜ਼ ਦੇ ਇੱਕ ਸਮਰਪਿਤ ਕਾਡਰ ਵਿੱਚ ਨਿਵੇਸ਼ ਨੂੰ ਤਰਜੀਹ ਦਿੱਤੀ ਜਾ ਸਕੇ। ਇਸ ਸੰਸਥਾ ਵਿੱਚ, ਮਿਡਵਾਈਫਰੀ ਐਜੂਕੇਟਰਾਂ ਨੂੰ ਸਿਖਲਾਈ ਦਿੱਤੀ ਜਾਵੇਗੀ, ਜੋ ਬਦਲੇ ਵਿੱਚ ਐਨਪੀਐਮ ਕਾਡਰ ਨੂੰ ਹੋਰ ਅੱਗੇ ਵਧਾਉਣਗੀਆਂ।

ਸਿਹਤ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਸਰਕਾਰੀ ਸਿਹਤ ਸਹੂਲਤਾਂ ਵਿੱਚ ਗਰਭਵਤੀ ਔਰਤ ਲਈ ਹਮਦਰਦੀ ਅਤੇ ਜਣੇਪੇ ਸਬੰਧੀ ਸਨਮਾਨਜਨਕ ਅਨੁਭਵ ਹੋਵੇਗਾ। ਐਨਪੀਐਮ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਤੰਦਰੁਸਤੀ ਲਈ ਟਿਕਾਊ ਵਿਕਾਸ ਟੀਚਿਆਂ ਨੂੰ ਪੂਰਾ ਕਰਨ ਲਈ ਇੱਕ ਸਨਮਾਨਜਨਕ ਢੰਗ ਨਾਲ ਕੁਸ਼ਲ, ਮਾਵਾਂ, ਪ੍ਰਜਨਨ ਅਤੇ ਨਵਜੰਮੇ ਬੱਚੇ ਨਾਲ ਸਬੰਧਤ ਸਿਹਤ ਦੇਖਭਾਲ ਸੇਵਾਵਾਂ ਪ੍ਰਦਾਨ ਕਰੇਗਾ।

ਮਿਡਵਾਈਫਰੀ ਦੀ ਮਹੱਤਤਾ ਨੂੰ ਦਰਸਾਉਂਦਿਆਂ ਡਾਇਰੈਕਟਰ ਹੈਲਥ ਸਰਵਿਸਿਜ਼ (ਪਰਿਵਾਰ ਭਲਾਈ) ਡਾ. ਹਿਤਿੰਦਰ ਕੌਰ ਨੇ ਕਿਹਾ ਕਿ ਦੁਨੀਆ ਭਰ ਵਿੱਚ ਮਿਡਵਾਈਫਰੀ ਬੱਚੇ ਦੇ ਜਨਮ ਸਮੇਂ ਜੱਚੇ-ਬੱਚੇ ਦੀ ਦੇਖਭਾਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਰੇ ਕੁਦਰਤੀ ਜਟਿਲ ਜਣੇਪੀਆਂ ਨੂੰ ਸਿਖਲਾਈ ਪ੍ਰਾਪਤ ਮਿਡਵਾਈਵਜ਼ ਦੁਆਰਾ ਸੰਭਾਲਿਆ ਜਾਵੇਗਾ ਅਤੇ ਇਹ ਯਕੀਨੀ ਤੌਰ ‘ਤੇ ਉੱਚ ਪੱਧਰੀ ਸਿਹਤ ਸੰਭਾਲ ਸਹੂਲਤਾਂ ਨੂੰ ਨਿਰਉਤਸ਼ਾਹਤ ਕਰਨ ਵਿੱਚ ਮਦਦ ਕਰੇਗਾ।

ਸਟੇਟ ਪ੍ਰੋਗਰਾਮ ਅਫ਼ਸਰ (ਜੱਚਾ ਅਤੇ ਬੱਚਾ ਸਿਹਤ) ਡਾ. ਇੰਦਰਦੀਪ ਕੌਰ ਨੇ ਦੱਸਿਆ ਕਿ ਪਟਿਆਲਾ ਵਿਖੇ ਨੈਸ਼ਨਲ ਮਿਡਵਾਈਫਰੀ ਟ੍ਰੇਨਿੰਗ ਇੰਸਟੀਚਿਊਟ ਹੋਰਨਾਂ ਸੂਬਿਆਂ ਲਈ ਮਿਡਵਾਈਫਰੀ ਸਿਖਲਾਈ ਵਾਸਤੇ ਮਾਡਲ ਟੀਚਿੰਗ ਇੰਸਟੀਚਿਊਟ ਅਤੇ ਪੈਡਾਗੋਗਿਕ ਰਿਸੋਰਸ ਸੈਂਟਰ ਵਜੋਂ ਕੰਮ ਕਰੇਗਾ। ਐਨ.ਪੀ.ਐਮ. ਦਾ ਨਵਾਂ ਕਾਡਰ ਸੀ-ਸੈਕਸ਼ਨ ਦੇ ਵੱਧ ਰਹੇ ਪ੍ਰਸਾਰ ਨੂੰ ਰੋਕਣ ਅਤੇ ਸਨਮਾਨਜਨਕ ਜਣੇਪਾ ਦੇਖਭਾਲ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।

Tags: aapBhagwant MannDr. Balbir Singhpatialapro punjab tvpunjab governmentPunjabiNews
Share212Tweet133Share53

Related Posts

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026

ਗੈਂਗਸਟਰ ਅਤੇ ਸ਼ੂਟਰ ਭਾਰਤ ਵਿੱਚ ਕਿਤੇ ਵੀ ਨਹੀਂ ਲੁਕ ਸਕਦੇ, ਪੰਜਾਬ ਪੁਲਿਸ ਪਿੱਛਾ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ: ਬਲਤੇਜ ਪੰਨੂ

ਜਨਵਰੀ 13, 2026

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ

ਜਨਵਰੀ 13, 2026

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਹਿਲੇ ਸਟਾਰਟਅੱਪ ਕਨਕਲੇਵ ਦਾ ਉਦਘਾਟਨ; ਨਵੀਨਤਾ ਅਤੇ ਸਖ਼ਤ ਮਿਹਨਤ ਨੂੰ ਸਟਾਰਟਅੱਪ ਦੀ ਸਫਲਤਾ ਦੀ ਰੀੜ੍ਹ ਦੀ ਹੱਡੀ ਦੱਸਿਆ

ਜਨਵਰੀ 13, 2026
Load More

Recent News

ਪੰਜਾਬ ਸਰਕਾਰ ਵੱਲੋਂ ਕੌਮਾਂਤਰੀ ਪੰਜਾਬੀ ਭਾਸ਼ਾ ਓਲੰਪੀਆਡ ਦੇ ਜੇਤੂਆਂ ਦਾ ਐਲਾਨ

ਜਨਵਰੀ 14, 2026

ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਨਵਰੀ 14, 2026

ਮਾਨ ਸਰਕਾਰ ਨੇ ਪੰਜਾਬ ਵਿੱਚ ਰੇਬੀਜ਼ ਦੇ ਖ਼ਤਰੇ ਨਾਲ ਨਜਿੱਠਣ ਲਈ ਕੀਤੇ ਵਿਆਪਕ ਸੁਧਾਰ

ਜਨਵਰੀ 14, 2026

ਸ੍ਰੀ ਅਕਾਲ ਤਖ਼ਤ ਸਾਹਿਬ ‘ਚ ਪੇਸ਼ੀ ਦਾ ਸਮਾਂ ਬਦਲਣ ‘ਤੇ CM ਮਾਨ ਦਾ ਵੱਡਾ ਬਿਆਨ

ਜਨਵਰੀ 13, 2026

ਗੈਂਗਸਟਰ ਅਤੇ ਸ਼ੂਟਰ ਭਾਰਤ ਵਿੱਚ ਕਿਤੇ ਵੀ ਨਹੀਂ ਲੁਕ ਸਕਦੇ, ਪੰਜਾਬ ਪੁਲਿਸ ਪਿੱਛਾ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰੇਗੀ: ਬਲਤੇਜ ਪੰਨੂ

ਜਨਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.