Dr. Baljit Kaur: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸਹਾਇਤਾ ਲਈ ਸਮਾਜਿਕ ਸੁਰੱਖਿਆ ਵਿਭਾਗ ਨੂੰ ਉਪਰਾਲੇ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਵਿਭਾਗ ਬਜ਼ੁਰਗ ਨਾਗਰਿਕਾਂ ਦੀ ਸੁਰੱਖਿਆ ਅਤੇ ਤੰਦਰੁਸਤੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹੜ੍ਹਾਂ ਦੇ ਹਲਾਤਾਂ ਦੌਰਾਨ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਮਦਦ ਕੀਤੀ ਜਾਵੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਕਰਨ ਲਈ ਹੈਲਪਲਾਈਨ ਨੰਬਰ, ਕੰਟਰੋਲਰੂਮ ਸਥਾਪਿਤ ਕੀਤੇ ਗਏ ਹਨ ਅਤੇ ਨੋਡਲ ਅਫਸਰ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਵੱਲੋਂ ਜ਼ਿਲ੍ਹਾ ਪ੍ਰਸਾਸ਼ਨ ਦੇ ਨੋਡਲ ਅਫਸਰਾਂ ਨਾਲ ਤਾਲਮੇਲ ਕਰਕੇ ਹੜ੍ਹਾਂ ਤੋਂ ਪ੍ਰਭਾਵਿਤ ਬਜੁਰਗਾਂ ਅਤੇ ਦਿਵਿਆਂਗਜਨਾਂ ਨੂੰ ਸਹਾਇਤਾ ਦਿਵਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
Social Security, Women, and Child Development Minister Dr. Baljit Kaur has instructed the Social Security Department to implement measures aimed at assisting elderly and disabled individuals in light of the flood situation in Punjab. pic.twitter.com/tdX4JxARBu
— Government of Punjab (@PunjabGovtIndia) July 13, 2023
ਮੰਤਰੀ ਨੇ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਨਾਲ ਪ੍ਰਭਾਵਿਤ ਕਿਸੇ ਕਿਸਮ ਦੀ ਮੁਸ਼ਕਿਲ ਹੋਵੇ ਤਾਂ ਹੈਲਪਲਾਈਨ ਨੰਬਰ 14567 ‘ਤੇ ਸ਼ਿਕਾਇਤ ਭੇਜੀ ਜਾਵੇ ਤਾਂ ਜੋ ਵਿਭਾਗ ਵੱਲੋਂ ਤੁਰੰਤ ਰਾਹਤ ਲਈ ਕਾਰਵਾਈ ਕੀਤੀ ਜਾ ਸਕੇ।
ਮੰਤਰੀ ਨੇ ਵਿਭਾਗ ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਦੀ ਨਾਜ਼ੁਕ ਸਥਿਤੀ ਨੂੰ ਮੁੱਖ ਰੱਖਦੇ ਹੋਏ ਭਵਿੱਖ ਵਿੱਚ ਵੀ ਬਜੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਸੁਰੱਖਿਆ ਲਈ ਵਿਸ਼ੇਸ਼ ਧਿਆਨ ਦਿੱਤਾ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h