ਸ਼ੁੱਕਰਵਾਰ, ਮਾਰਚ 20, 2026 03:38 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ ਫ਼ਸਲਾਂ ਦਾ ਝਾੜ ਵਧਾਉਣ ਲਈ ਕਰਵਾਈ ਜਾ ਰਹੀ ਹੈ ਮਿੱਟੀ ਦੀ ਮੁਫ਼ਤ ਪਰਖ, ਪੜ੍ਹੋ ਪੂਰੀ ਖ਼ਬਰ

by Gurjeet Kaur
ਨਵੰਬਰ 6, 2024
in ਪੰਜਾਬ
0

Chandigarh : ਮਿੱਟੀ ਦੀ ਪਰਖ ਕਰਵਾ ਕੇ ਘੱਟ ਲਾਗਤ ਨਾਲ ਵੱਧ ਝਾੜ ਹਾਸਲ ਕਰਨ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਮਿੱਟੀ ਦੇ ਇੱਕ ਲੱਖ ਤੋਂ ਵੱਧ ਨਮੂਨੇ ਲਏ ਅਤੇ ਸਬੰਧਤ ਕਿਸਾਨਾਂ ਨੂੰ ਮੁਫ਼ਤ ਟੈਸਟ ਰਿਪੋਰਟਾਂ ਸੌਂਪੀਆਂ ਹਨ ਤਾਂ ਜੋ ਟਿਕਾਊ ਖੇਤੀ ਅਭਿਆਸਾਂ ਰਾਹੀਂ ਕਿਸਾਨਾਂ ਦੀ ਫ਼ਸਲ ਦੇ ਝਾੜ ਨੂੰ ਵਧਾਉਣ ਵਿੱਚ ਸਹਾਇਤਾ ਕੀਤੀ ਜਾ ਸਕੇ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਮੌਜੂਦਾ ਵਿੱਤੀ ਸਾਲ ਦੌਰਾਨ ਘੱਟੋ-ਘੱਟ 2.50 ਲੱਖ ਮਿੱਟੀ ਦੇ ਨਮੂਨਿਆਂ ਦੀ ਪਰਖ ਕਰਨ ਦਾ ਟੀਚਾ ਮਿਥਿਆ ਹੈ। ਵਿਭਾਗ ਨੇ ਹੁਣ ਤੱਕ 1,16,117 ਨਮੂਨਿਆਂ ਦੇ ਸਫਲਤਾਪੂਰਵਕ ਟੈਸਟ ਕੀਤੇ ਹਨ। ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ 58 ਮਿੱਟੀ ਪਰਖ ਪ੍ਰਯੋਗਸ਼ਾਲਾਵਾਂ ਹਨ।

ਸੂਬੇ ਦੇ ਕਿਸਾਨਾਂ ਨੂੰ ਫ਼ਸਲਾਂ ਦੀ ਬਿਜਾਈ ਤੋਂ ਪਹਿਲਾਂ ਮਿੱਟੀ ਦੀ ਪਰਖ ਕਰਵਾਉਣ ਦੀ ਅਪੀਲ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮਿੱਟੀ ਵਿੱਚ ਮੌਜੂਦ ਉਪਜਾਊ ਤੱਤਾਂ ਜਿਵੇਂ ਨਾਈਟ੍ਰੋਜਨ, ਫਾਸਫੋਰਸ, ਪੋਟਾਸ਼ੀਅਮ ਅਤੇ ਹੋਰ ਸੂਖਮ ਤੱਤਾਂ ਦਾ ਪਤਾ ਲਗਾਉਣ ਲਈ ਮਿੱਟੀ ਦੀ ਜਾਂਚ ਕਰਵਾਉਣੀ ਲਾਜ਼ਮੀ ਹੈ ਕਿਉਂਕਿ ਇਹ ਕਿਸਾਨਾਂ ਨੂੰ ਫ਼ਸਲਾਂ ਦਾ ਵੱਧ ਝਾੜ ਲੈਣ ਅਤੇ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਕਰਨ ਦੇ ਯੋਗ ਬਣਾਉਂਦੀ ਹੈ।

ਨਿਯਮਤ ਜਾਂਚ ਨਾਲ ਮਿੱਟੀ ਦੀ ਸਿਹਤ ਦੀ ਨਿਗਰਾਨੀ ਕਰਨ, ਇਸ ਵਿੱਚ ਮੌਜੂਦ ਤੱਤਾਂ ਦੀ ਪਛਾਣ ਤੋਂ ਇਲਾਵਾ ਮਿੱਟੀ ਦੀ ਕਿਸਮ ਤੇਜ਼ਾਬੀ ਜਾਂ ਖਾਰੀ ਦਾ ਪਤਾ ਕਰਕੇ ਬਿਜਾਈ ਲਈ ਉਚਿਤ ਫ਼ਸਲਾਂ ਦੀ ਚੋਣ ਕਰਨ ਵਿੱਚ ਮਦਦ ਮਿਲਦੀ ਹੈ।

ਉਨ੍ਹਾਂ ਕਿਹਾ ਕਿ ਮਿੱਟੀ ਵਿਚਲੇ ਮੌਜੂਦ ਉਪਜਾਊ ਤੱਤਾਂ ਬਾਰੇ ਜਾਣ ਕੇ ਕਿਸਾਨ ਘੱਟ ਖਾਦ ਦੀ ਵਰਤੋਂ ਕਰਕੇ ਆਪਣੀ ਲਾਗਤ ਅਤੇ ਵਾਤਾਵਰਣ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਘਟਾ ਸਕਦੇ ਹਨ।

ਇਸ ਦੌਰਾਨ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (PAU), ਲੁਧਿਆਣਾ ਵੱਲੋਂ ਸੁਝਾਏ ਗਏ ਡੀਏਪੀ ਦੇ ਬਦਲਵੇਂ ਸਰੋਤਾਂ ਦੀ ਕਿਸਾਨ ਵਰਤੋਂ ਕਰ ਸਕਦੇ ਹਨ, ਜੋ ਕਣਕ ਦੀ ਫ਼ਸਲ ਲਈ ਡੀਏਪੀ ਜਿੰਨੇ ਹੀ ਲਾਹੇਵੰਦ ਹਨ।

ਉਨ੍ਹਾਂ ਦੱਸਿਆ ਕਿ ਡੀਏਪੀ ਦੇ ਇੱਕ ਥੈਲੇ ਦੀ ਥਾਂ ਕਿਸਾਨ 75 ਕਿਲੋਗ੍ਰਾਮ ਐਨ.ਪੀ.ਕੇ. (12:32:16) ਦੀ ਪ੍ਰਤੀ ਏਕੜ, ਜਾਂ 150 ਕਿਲੋਗ੍ਰਾਮ ਸਿੰਗਲ ਸੁਪਰ ਫਾਸਫੇਟ (SSP) ਅਤੇ 20 ਕਿਲੋਗ੍ਰਾਮ ਯੂਰੀਆ ਪ੍ਰਤੀ ਏਕੜ, ਜਾਂ 50 ਕਿਲੋਗ੍ਰਾਮ ਟ੍ਰਿਪਲ ਸੁਪਰ ਫਾਸਫੇਟ (TSP) ਅਤੇ 20 ਕਿਲੋ ਯੂਰੀਆ ਪ੍ਰਤੀ ਏਕੜ, ਜਾਂ 90 ਕਿਲੋਗ੍ਰਾਮ NPK (10:26:26) ਦੀ ਪ੍ਰਤੀ ਏਕੜ ਦੇ ਹਿਸਾਬ ਨਾਲ ਵਰਤੋਂ ਕਰ ਸਕਦੇ ਹਨ। ਉਨ੍ਹਾਂ ਕਿਸਾਨਾਂ ਨੂੰ ਮਿੱਟੀ ਦੇ ਭੌਤਿਕ ਗੁਣਾਂ ਨੂੰ ਸੁਧਾਰਨ ਲਈ ਜੈਵਿਕ ਤੇ ਦੇਸੀ ਖਾਦਾਂ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ।

 

 

Tags: aapaap ministerGurmeet Singh Khuddianlatest newspro punjab tvpunjab governmentpunjabi news
Share255Tweet160Share64

Related Posts

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਮਾਰਚ 19, 2026

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 19, 2026

ਪੰਜਾਬ ਵੱਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਇਤਿਹਾਸਕ ਮਿਸ਼ਨ ਦੀ ਸ਼ੁਰੂਆਤ, ਵਿਸ਼ਵ ਬੈਂਕ ਨਾਲ 3,500 ਕਰੋੜ ਰੁਪਏ ਦਾ ਸਮਝੌਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 18, 2026

ਕੁਲਦੀਪ ਧਾਲੀਵਾਲ ਦਾ ਸੁਖਬੀਰ ਬਾਦਲ ‘ਤੇ ਤਿੱਖਾ ਹਮਲਾ, ਕਿਹਾ- ਗੈਂਗਸਟਰ ਭਜਾਉਣ ਦੀਆਂ ਗੱਲਾਂ ਕਰਨ ਵਾਲੇ ਖੁਦ ‘ਗੈਂਗਸਟਰ ਲਿਆਓ ਮੁਹਿੰਮ’ ਚਲਾ ਰਹੇ ਹਨ

ਮਾਰਚ 18, 2026
Load More

Recent News

NCW ਨੇ ਅਸ਼ਲੀਲ ਗਾਣੇ ਨੂੰ ਲੈ ਕੇ ਜਾਰੀ ਕੀਤੇ ਸੰਮਨ, ਅਦਾਕਾਰਾ ਦੀਆਂ ਵਧੀਆਂ ਮੁਸ਼ਕੀਲਾਂ

ਮਾਰਚ 19, 2026

ਐਨੇ ਹਜ਼ਾਰ ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ; ਜਾਣੋ ਅੱਜ ਦੇ ਰੇਟ

ਮਾਰਚ 19, 2026

ਕੈਨੇਡਾ ਦੀ ਵੱਡੀ ਕਾਰਵਾਈ: ਪੰਜਾਬੀ ਮੂਲ ਦੇ ਦੋ ਗੈਂਗਸਟਰਾਂ ਨੂੰ ਦੇਸ਼ ਨਿਕਾਲਾ

ਮਾਰਚ 19, 2026

ਦਿਲਜੀਤ ਦੋਸਾਂਝ ਦੇ ‘ਦਿਲ-ਲੁਮਿਨਾਟੀ ਟੂਰ’ ਨੇ ਕਮਾਏ ₹943 ਕਰੋੜ, 1.2 ਲੱਖ ਲੋਕਾਂ ਨੂੰ ਮਿਲਿਆ ਰੁਜ਼ਗਾਰ

ਮਾਰਚ 19, 2026

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਮਾਰਚ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.