ਵੀਰਵਾਰ, ਮਈ 21, 2026 08:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ: ਡਾ. ਬਲਜੀਤ ਕੌਰ

Punjab News: ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਐਮ.ਆਰ. ਬੱਚਿਆਂ ਦੀ ਸਿੱਖਿਆ ਤੇ ਇਨ੍ਹਾਂ ਦੀਆਂ ਲੋੜਾਂ ਬਾਰੇ ਜਾਗਰੂਕਤਾ ਬਹੁਤ ਜਰੂਰੀ ਹੈ।

by ਮਨਵੀਰ ਰੰਧਾਵਾ
ਅਪ੍ਰੈਲ 18, 2023
in ਪੰਜਾਬ
0

Dr. Baljit Kaur: ‘ਵਿਸ਼ੇਸ਼ ਲੋੜਾਂ ਵਾਲੇ (ਐਮਆਰ) ਬੱਚੇ ਵੀ ਸਾਡੇ ਸਮਾਜ ਦਾ ਅਹਿਮ ਅੰਗ ਹਨ ਤੇ ਪੰਜਾਬ ਸਰਕਾਰ ਇਨ੍ਹਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ।’ ਇਹ ਪ੍ਰਗਟਾਵਾ ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਨਵਜੀਵਨੀ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ, ਸੂਲਰ ਦਾ ਦੌਰਾ ਕਰਨ ਮੌਕੇ ਕੀਤਾ।

ਉਨ੍ਹਾਂ ਦੇ ਨਾਲ ਮੁੱਖ ਮੰਤਰੀ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਅਤੇ ਸਕੂਲ ਦੇ ਸਕੱਤਰ ਸਰਬਜੀਤ ਕੌਰ ਸੰਧੂ ਵੀ ਮੌਜੂਦ ਰਹੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਨਵਜੀਵਨੀ ਸਕੂਲ ਦੇ ਮਾਡਲ ਨੂੰ ਸਰਕਾਰ ਪੱਧਰ ‘ਤੇ ਵੀ ਲਾਗੂ ਕਰਨ ਲਈ ਉਨ੍ਹਾਂ ਨੇ ਪਟਿਆਲਾ ‘ਚ ਅਜਿਹੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨੂੰ ਸਿੱਖਿਅਤ ਕਰਕੇ ਸਮਾਜ ਦੀ ਮੁੱਖ ਧਾਰਾ ‘ਚ ਲਿਆਉਣ ਵਾਲੇ ਇਸ ਸਕੂਲ ਦਾ ਦੌਰਾ ਕੀਤਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਨਾਉਣ ਲਈ ਸਮਾਜ ਦੇ ਹਰ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਪੈਸ਼ਲ ਬੱਚਿਆਂ ਦੇ ਬਾਕੀ ਸਕੂਲਾਂ ਦੀ ਬਿਹਤਰੀ ਲਈ ਨਵਜੀਵਨੀ ਸਕੂਲ ਪ੍ਰਬੰਧਕਾਂ ਦੀਆਂ ਸੇਵਾਵਾਂ ਵੀ ਜਰੂਰ ਲਈਆਂ ਜਾਣਗੀਆਂ।

ਨਵਜੀਵਨੀ ਸਕੂਲ ਦੇ ਨਾਲ ਲੰਮੇ ਅਰਸੇ ਤੋਂ ਜੁੜੇ ਹੋਏ ਬਲਤੇਜ ਪੰਨੂ ਤੇ ਸਕੂਲ ਦੇ ਸਕੱਤਰ ਸਰਬਜੀਤ ਕੌਰ ਨੇ ਡਾ. ਬਲਜੀਤ ਕੌਰ ਨੂੰ ਦੱਸਿਆ ਕਿ ਇਹ ਸਕੂਲ 1981 ਤੋਂ ਲਗਾਤਾਰ ਐਮ.ਆਰ. ਬੱਚਿਆਂ ਨੂੰ ਸਿੱਖਿਅਤ ਕਰਕੇ ਆਤਮ ਨਿਰਭਰ ਬਣਾ ਕੇ ਮੁੱਖ ਧਾਰਾ ਨਾਲ ਜੋੜ ਰਿਹਾ ਹੈ।

ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਐਮ.ਆਰ. ਬੱਚਿਆਂ ਦੀ ਸਿੱਖਿਆ ਤੇ ਇਨ੍ਹਾਂ ਦੀਆਂ ਲੋੜਾਂ ਬਾਰੇ ਜਾਗਰੂਕਤਾ ਬਹੁਤ ਜਰੂਰੀ ਹੈ, ਕਿਉਂਕਿ ਕਈ ਵਾਰ ਮਾਪੇ ਆਪਣੇ ਐਮ.ਆਰ. ਬੱਚਿਆਂ ਨੂੰ ਆਪਣੇ ਤੋਂ ਦੂਰ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਅਜਿਹੇ ਬੱਚਿਆਂ ਨੂੰ ਆਤਮ ਨਿਰਭਰ ਬਣਾ ਕੇ ਸਮਾਜ ਦੀ ਮੁੱਖ ਧਾਰਾ ‘ਚ ਲਿਆਉਣ ਲਈ ਸਮਾਜ ਸੇਵੀ ਸੰਸਥਾਵਾਂ ਦੇ ਉਪਰਾਲੇ ਵੀ ਬਹੁਤ ਅਹਿਮ ਹਨ।

ਡਾ. ਬਲਜੀਤ ਕੌਰ ਨੇ ਕਿਹਾ ਕਿ ਉਹ ਜਲਦ ਹੀ ਵਾਣੀ ਸਕੂਲ, ਪਟਿਆਲਾ ਦਾ ਦੌਰਾ ਵੀ ਕਰਨਗੇ ਤਾਂ ਜੋ ਪ੍ਰਬੰਧਾਂ ਦਾ ਜਮੀਨੀ ਪੱਧਰ ‘ਤੇ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜਪੁਰਾ ‘ਚ ਐਮ.ਆਰ. ਬੱਚਿਆਂ ਲਈ ਸਰਕਾਰ ਦਾ ਸਕੂਲ ਵੀ ਚੰਗਾ ਕਾਰਜ ਕਰ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਪੈਸ਼ਲ ਬੱਚਿਆਂ ਨਾਲ ਸਬੰਧਤ ਸਕੂਲਾਂ ‘ਚ ਸਾਹਮਣੇ ਆਈਆਂ ਕਮੀਆਂ ਨੂੰ ਵੀ ਪਹਿਲ ਦੇ ਅਧਾਰ ‘ਤੇ ਦੂਰ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਨਵਜੀਵਨੀ ਸਕੂਲ ਦੇ ਕਲਾਸ ਰੂਮਜ਼ ਤੇ ਰਿਹਾਇਸ਼ੀ ਬਲਾਕ ਦਾ ਵੀ ਦੌਰਾ ਕੀਤਾ ਤੇ ਇੱਥੇ ਪ੍ਰਦਾਨ ਕੀਤੀਆਂ ਜਾਂਦੀਆਂ ਸਹੂਲਤਾਂ ਦੇਖਕੇ ਪ੍ਰਸੰਨਤਾ ਜਾਹਰ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਮਾਡਲ ਨੂੰ ਅਪਣਾਇਆ ਜਾਵੇਗਾ ਅਤੇ ਜਿਸ ਲਈ ਨਵਜੀਵਨੀ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ ਚਲਾ ਰਹੇ ਪ੍ਰਬੰਧਕਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।

ਡਾ. ਬਲਜੀਤ ਕੌਰ ਨੇ ਐਮ.ਆਰ. ਬੱਚਿਆਂ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਇਹ ਬੱਚੇ ਕਿਸੇ ਵੀ ਪਾਸੋਂ ਵਿਹੂਣੇ ਨਹੀਂ ਸਗੋਂ ਵਿਲੱਖਣ ਕਲਾ ਦੇ ਮਾਲਕ ਹਨ ਪਰੰਤੂ ਇਨ੍ਹਾਂ ਨੂੰ ਸਰਪ੍ਰਸਤੀ ਦੀ ਲੋੜ ਹੈ, ਜਿਹੜੀ ਕਿ ਨਵਜੀਵਨੀ ਸਕੂਲ ਇਨ੍ਹਾਂ ਨੂੰ ਪ੍ਰਦਾਨ ਕਰ ਰਿਹਾ ਹੈ। ਉਨ੍ਹਾਂ ਨੇ ਇਨ੍ਹਾਂ ਬੱਚਿਆਂ ਵੱਲੋਂ ਬਣਾਈਆਂ ਵਿਸ਼ੇਸ਼ ਕਲਾਕ੍ਰਿਤੀਆਂ ਸਮੇਤ ਪੇਸ਼ ਕੀਤੇ ਰੰਗਾਰੰਗ ਪ੍ਰੋਗਰਾਮ ਨੂੰ ਵੀ ਦੇਖਿਆ।

ਇਸ ਮੌਕੇ ਐਸ.ਡੀ.ਐਮ. ਡਾ. ਇਸਮਤ ਵਿਜੇ ਸਿੰਘ, ਐਸ.ਪੀ. ਸੌਰਵ ਜਿੰਦਲ, ਸਕੂਲ ਦੇ ਟਰਸਟੀ ਦਿਲਜੀਤ ਕੌਰ ਚੀਮਾ ਤੇ ਜਸਪਾਲ ਸਿੰਘ ਹਾਂਸ, ਪ੍ਰਿੰਸੀਪਲ ਸ਼ਸ਼ੀ ਬਾਲਾ, ਬਲਜੀਤ ਕੌਰ ਸਮੇਤ ਆਈ.ਐਮ.ਏ. ਦੇ ਪ੍ਰਧਾਨ ਡਾ. ਭਗਵੰਤ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਬੈਂਸ, ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਸੁਖਸਾਗਰ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼ਾਇਨਾ ਕਪੂਰ, ਸੂਲਰ ਦੇ ਸਰਪੰਚ ਹਰਮੇਸ਼ ਸਿੰਘ ਅਤੇ ਹੋਰ ਪਤਵੰਤੇ ਮੌਜੂਦ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: dr baljit kaurpatiala newspro punjab tvpunjab cabinet ministerpunjab governmentpunjab newspunjabi news
Share214Tweet134Share54

Related Posts

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਪ੍ਰੇਮੀ ਨੇ ਕੀਤਾ ਪੰਜਾਬੀ ਗਾਇਕਾ ਇੰਦਰ ਕੌਰ ਦਾ ਕਤਲ, ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਮਈ 20, 2026

ਪੰਜਾਬ ਵਿੱਚ ਗਰਮੀ ਨੇ ਕੱਢੇ ਵੱਟ, ਮੌਸਮ ਵਿਭਾਗ ਨੇ ਜਾਰੀ ਕੀਤਾ Orange ਅਲਰਟ

ਮਈ 20, 2026

ਕਾਠਗੜ੍ਹ ਲਿਫ਼ਟ ਸਿੰਚਾਈ ਯੋਜਨਾ ਨੇ ਪਹਿਲੀ ਵਾਰ ਨਹਿਰੀ ਪਾਣੀ ਨਾਲ ਬਲਾਚੌਰ ਦੇ ਕੰਢੀ ਇਲਾਕੇ ਦੀ ਖ਼ੁਸ਼ਕੀ ਚੱਕੀ

ਮਈ 20, 2026
Load More

Recent News

ਕਬੱਡੀ ਦੇ ਉੱਘੇ ਅਤੇ ਹੋਣਹਾਰ ਖਿਡਾਰੀ ਸੰਦੀਪ ਲੁਧੜ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਲ

ਮਈ 20, 2026

NEET ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮਈ 20, 2026

ਪੰਜਾਬ ਦੇ ਪਰਿਵਾਰਾਂ ਲਈ ₹10 ਲੱਖ ਤੱਕ ਦੀ ਮੈਡੀਕਲ ਬਚਤ? ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਮੱਧ ਵਰਗ ਸਮੇਤ ਆਮ ਲੋਕਾਂ ਨੂੰ ਵੱਡੀ ਰਾਹਤ

ਮਈ 20, 2026

ਬਾਹਰੋਂ ਖਾਣਾ ਮੰਗਵਾਉਣਾ ਹੋਵੇਗਾ ਹੁਣ ਮਹਿੰਗਾ, Swiggy-Zomato ਵੀ ਵਧਾਏਗਾ ਆਪਣੇ ਚਾਰਜ

ਮਈ 20, 2026

ਇਸ ਕੰਪਨੀ ਦੇ ਕਰਮਚਾਰੀਆਂ ਲਈ ਬੁਰੀ ਖ਼ਬਰ, 8000 ਕਰਮਚਾਰੀਆਂ ਦੀ ਛਾਂਟੀ

ਮਈ 20, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.