Punjab Government: ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲਦੀ ਹੀ ਸੂਬੇ ਦੇ ਬੱਚਿਆਂ ਨੂੰ ਮਿਆਰੀ ਸਕੂਲ ਸਿੱਖਿਆ ਮਿਲਣਾ ਯਕੀਨੀ ਬਣਾਉਣ ਲਈ ਆਪਣੇ ਇੱਕ ਹੋਰ ਚੋਣ ਵਾਅਦੇ ਮੁਤਾਬਕ ਸਕੂਲ ਆਫ਼ ਐਮੀਨੈਸ (School of Eminence) ਬਨਾਉਣ ਦੀ ਦਿਸ਼ਾ ਵਿਚ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Punjab School Education Minister Harjot Singh Bains) ਨੇ ਪੰਜਾਬ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਦਿੱਤੀ।
ਸਕੂਲ ਆਫ ਐਮੀਨੈੱਸ ਦੀ ਸਮੁੱੱਚੀ ਯੋਜਨਾਬੰਦੀ ਬਾਰੇ ਜਾਣਕਾਰੀ ਦਿੰਦਿਆਂ ਬੈਂਸ ਨੇ ਦੱਸਿਆ ਕਿ ਪੰਜਾਬ ਦੀ ਸਕੂਲ ਸਿੱਖਿਆ (Punjab School Education) ਨੂੰ ਨਵੀਂ ਦਿਸ਼ਾ ਦੇਣ ਵਾਲਾ ਇਹ ਉਪਰਾਲਾ ਬਹੁਤ ਜਲਦ ਪੰਜਾਬ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਸ਼ੁਰੂ ਕਰ ਦੇਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਆਉਣ ਵਾਲੇ ਦੋ ਹਫਤਿਆਂ ਦੇ ਦੌਰਾਨ ਹੀ ”ਸਕੂਲ ਆਫ ਐਮੀਨੈੱਸ” ਦਾ ਨੀਂਹ ਪੱਥਰ ਰੱਖਣ ਗ ਕਰਨਗੇ।
ਬੈਂਸ ਨੇ ਅੱਗੇ ਦੱਸਿਆ ਕਿ ਇਨ੍ਹਾਂ ਸਕੂਲਾਂ ਦਾ ਵਿੱਦਿਅਕ ਪੱਧਰ ਬਹੁਤ ਹੀ ਅੰਤਰ ਰਾਸ਼ਟਰੀ ਪੱਧਰ ਦਾ ਹੋਵੇਗਾ ਜਿਸਨੂੰ ਪ੍ਰਭਾਵਸ਼ਾਲੀ ਬਣਾਉਣ ਵਾਸਤੇ ਉਹ ਨਿੱੱਜੀ ਦਿਲਚਸਪੀ ਲੈ ਕੇ ਹਰ ਹਫਤੇ ਡਿਜਾਈਨ ਅਤੇ ਰੰਗ-ਰੋਗਨ ਸਬੰਧੀ ਅਧਿਕਾਰੀਆਂ ਤੇ ਆਰਕੀਟੈਕਟਾਂ ਨਾਲ ਮੀਟਿੰਗਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੇ ਗੇੜ ਦੌਰਾਨ ਪੰਜਾਬ ‘ਚ 100 ਸਕੂਲ ਆਫ਼ ਐਮੀਨੈਸ ਬਣਾਏ ਜਾ ਰਹੇ ਹਨ।
ਸਿੱਖਿਆ ਮੰਤਰੀ ਬੈਂਸ ਨੇ ਦੱਸਿਆ ਕਿ ਇਨ੍ਹਾਂ ਸਕੂਲਾਂ ਦੀ ਪੜਾਈ ਦਾ ਪੱਧਰ ਪ੍ਰਾਈਵੇਟ ਸਕੂਲਾਂ ਨਾਲੋਂ ਕਿਤੇ ਬਿਹਤਰ ਹੋਵੇਗਾ ਅਤੇ ਉਨ੍ਹਾਂ ਨੂੰ ਇਹ ਯਕੀਨ ਹੀ ਨਹੀ ਬਲਕਿ ਵਿਸ਼ਵਾਸ ਵੀ ਹੈ ਕਿ ਨਵੇਂ ਵਿੱਦਿਅਕ ਸੈਸ਼ਨ ਤੋਂ ਇਹ ਸਕੂਲ ਮਾਪਿਆਂ ਦੀ ਪਹਿਲੀ ਪਸੰਦ ਬਣਨਗੇ। ਸਿੱਖਿਆ ਮੰਤਰੀ ਮੁਤਾਬਕ ਉਹ ਪੰਜਾਬ ਦੇ ਸਿੱੱਖਿਆ ਸਿਸਟਮ ਨੂੰ ਸਿਰਫ ਰਾਸ਼ਟਰੀ ਹੀ ਨਹੀਂ ਬਲਕਿ ਅੰਤਰਰਾਸ਼ਟਰੀ ਪੱਧਰ ਦਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਯਤਨਸ਼ੀਲ ਹਨ।
ਹਰਜੋਤ ਬੈਂਸ ਨੇ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪੰਜਾਬ ਦੀ ਸਕੂਲ ਸਿੱਖਿਆ ਨੂੰ ਸਮੇਂ ਦੀ ਹਾਣ ਦੀ ਬਣਾਉਣ ਵਾਸਤੇ ਨਿੱਜੀ ਦਿਲਚਸਪੀ ਲੈ ਰਹੇ ਹਨ। ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਸਕੂਲ ਸਿੱਖਿਆ ਨੂੰ ਪੂਰੇ ਦੇਸ਼ ਚੋਂ ਨਮੂਨੇ ਦੀ ਸਿੱਖਿਆ ਬਣਾਉਣ ਵਾਸਤੇ ਵਚਨਬੱਧ ਹੈ ਅਤੇ ਸਿੱਖਿਆ ਪ੍ਰਬੰਧ ਦੇ ਸੁਧਾਰਾਂ ਵਾਸਤੇ ਉਹ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h