ਐਤਵਾਰ, ਜਨਵਰੀ 11, 2026 10:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਨੌਜਵਾਨਾਂ ਨੂੰ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਸਖ਼ਤ ਯਤਨ ਕਰ ਰਹੀ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪ੍ਰੀਖਿਆਵਾਂ ਲਈ ਮੁਫ਼ਤ ਕੋਚਿੰਗ ਦੇਣ ਲਈ ਬਠਿੰਡਾ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਦੀ ਸ਼ੁਰੂਆਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Pro Punjab Tv
ਜਨਵਰੀ 11, 2026
in Featured, Featured News, ਸਿੱਖਿਆ, ਪੰਜਾਬ, ਰਾਜਨੀਤੀ
0
  •  ਮਿਸ਼ਨ ਪ੍ਰਗਤੀ ਅਧੀਨ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫ਼ਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਦਿੱਤੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
  • ਐੱਸ.ਐੱਸ.ਬੀ., ਪੁਲਿਸ, ਹਥਿਆਰਬੰਦ ਸੈਨਾਵਾਂ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਲਈ ‘ਨੌਜਵਾਨਾਂ ਦੀ ਮਦਦ ਕਰਨ ਵਾਲਾ’ ਮਾਡਲ ਪੇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ
  • ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦਾ ਉਦੇਸ਼ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲਿਆਂ ਵਿੱਚ ਬਦਲਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਠਿੰਡਾ, 11 ਜਨਵਰੀ | ਨੌਜਵਾਨਾਂ ਨੂੰ ਕਰੀਅਰ ਬਣਾਉਣ ਲਈ ਤਿਆਰ ਕਰਨ ਉੱਤੇ ਪੰਜਾਬ ਸਰਕਾਰ ਵੱਲੋਂ ਹੋਰ ਧਿਆਨ ਕੇਂਦਰਿਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਅਧੀਨ ਦਾਖ਼ਲ ਹੋਏ ਉਮੀਦਵਾਰਾਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਇਸ ਵਿੱਚ ਨੌਕਰੀ ਲੱਭਣ ਵਾਲਿਆਂ ਨੂੰ ਨੌਕਰੀ ਦੇਣ ਵਾਲਿਆਂ ਵਿੱਚ ਬਦਲਣ ਲਈ ਵਿਆਪਕ ਯਤਨਾਂ ਦੇ ਹਿੱਸੇ ਵਜੋਂ ਐਸ.ਐਸ.ਬੀ., ਪੁਲਿਸ ਅਤੇ ਹਥਿਆਰਬੰਦ ਬਲਾਂ ਸਮੇਤ ਹੋਰ ਭਰਤੀ ਪ੍ਰੀਖਿਆਵਾਂ ਲਈ ਪੇਂਡੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਮੁਫਤ ਅਕਾਦਮਿਕ ਅਤੇ ਸਰੀਰਕ ਸਿਖਲਾਈ ਪ੍ਰਦਾਨ ਕਰਨ ਦੇ ਯਤਨ ਕੀਤੇ ਗਏ ਹਨ।

ਬਠਿੰਡਾ ਦੀ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਠੰਢ ਦੇ ਬਾਵਜੂਦ ਇਕੱਠੇ ਹੋਏ ਲੋਕਾਂ ਦਾ ਸਵਾਗਤ ਕੀਤਾ ਅਤੇ ਇਸ ਪ੍ਰੋਗਰਾਮ ਨੂੰ ਪੰਜਾਬ ਦੇ ਬੱਚਿਆਂ ਲਈ ਇੱਕ ਸੁਨਹਿਰੀ ਭਵਿੱਖ ਦੀ ਸ਼ੁਰੂਆਤ ਦੱਸਿਆ। ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਮਿਸ਼ਨ ਪ੍ਰਗਤੀ ਤਹਿਤ ਇਹ ਕੋਚਿੰਗ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿੱਥੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਸ਼ੁਰੂ ਕੀਤੀ ਗਈ ਹੈ। ਇਸ ਦਾ ਉਦੇਸ਼ ਹੋਣਹਾਰ ਵਿਦਿਆਰਥੀਆਂ ਖਾਸ ਕਰਕੇ ਪੇਂਡੂ ਖੇਤਰਾਂ ਦੇ, ਜਿਨ੍ਹਾਂ ਦੀ ਗੁਣਵੱਤਾ ਅਤੇ ਕਿਫਾਇਤੀ ਕੋਚਿੰਗ ਸਹੂਲਤਾਂ ਤੱਕ ਪਹੁੰਚ ਨਹੀਂ ਹੈ, ਨੂੰ ਸਹੂਲਤ ਦੇਣਾ ਹੈ।”

ਇਸ ਪਹਿਲਕਦਮੀ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੇ ਬੈਚ ਵਿੱਚ 40 ਵਿਦਿਆਰਥੀਆਂ ਨੂੰ ਦਾਖਲਾ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ “ਅਕਾਦਮਿਕ ਕੋਚਿੰਗ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਰੀਰਕ ਸਿਖਲਾਈ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਪੂਰੀ ਤਰ੍ਹਾਂ ਤੰਦਰੁਸਤ ਰਹਿਣ। ਇਹ ਸਰੀਰਕ ਸਿਖਲਾਈ ਪੰਜਾਬ ਪੁਲਿਸ ਅਤੇ ਸੀ-ਪਾਈਟ ਦੇ ਤਜਰਬੇਕਾਰ ਇੰਸਟ੍ਰਕਟਰ ਟ੍ਰੇਨਰਾਂ ਦੁਆਰਾ ਸੀ-ਪਾਈਟ ਮੈਦਾਨ ਵਿੱਚ ਦਿੱਤੀ ਜਾ ਰਹੀ ਹੈ। ਇਸ ਸਿਖਲਾਈ ਰਾਹੀਂ, ਵਿਦਿਆਰਥੀਆਂ ਨੂੰ ਐਸ.ਐਸ.ਬੀ., ਪੰਜਾਬ ਪੁਲਿਸ, ਸੀ.ਪੀ.ਓ., ਹਥਿਆਰਬੰਦ ਸੈਨਾਵਾਂ ਅਤੇ ਹੋਰ ਕੇਂਦਰੀ ਅਤੇ ਰਾਜ ਪੱਧਰੀ ਭਰਤੀ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾਵੇਗਾ।’’

ਮੁਕਾਬਲੇ ਵਾਲੇ ਮਾਹੌਲ ਵਿੱਚ ਉਮੀਦਵਾਰਾਂ ਨੂੰ ਦਰਪੇਸ਼ ਚੁਣੌਤੀਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਰੂਰੀ ਅਧਿਐਨ ਸਮੱਗਰੀ ਅਤੇ ਮਹਿੰਗੀਆਂ ਕਿਤਾਬਾਂ ਅਕਸਰ ਵਿਦਿਆਰਥੀਆਂ ਦੀ ਪਹੁੰਚ ਤੋਂ ਬਾਹਰ ਰਹਿੰਦੀਆਂ ਹਨ। ਉਨ੍ਹਾਂ ਆਖਿਆ “ਵਿਦਿਆਰਥੀਆਂ ਨੂੰ ਲਾਇਬ੍ਰੇਰੀ ਮੈਂਬਰਾਂ ਵਜੋਂ ਚੁਣਿਆ ਜਾਵੇਗਾ ਅਤੇ ਲੋੜੀਂਦੀਆਂ ਕਿਤਾਬਾਂ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ। ਇਹ ਪ੍ਰੋਗਰਾਮ ਮੌਜੂਦਾ ਬੁਨਿਆਦੀ ਢਾਂਚੇ ਅਤੇ ਸਰੋਤਾਂ ਦੀ ਵਰਤੋਂ ਕਰਕੇ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਮਹੱਤਵਪੂਰਨ ਵਿੱਤੀ ਬੱਚਤ ਹੁੰਦੀ ਹੈ।’’

ਇਸ ਢਾਂਚੇ ਦਾ ਵਰਣਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਇੱਕ ਅਧਿਆਪਕ-ਮਾਰਗ ਦਰਸ਼ਕ ਮਾਡਲ ਦੀ ਪਾਲਣਾ ਕਰਦਾ ਹੈ, ਜਿਸ ਵਿੱਚ ਫੈਕਲਟੀ ਮੈਂਬਰ ਖੁਦ ਉਮੀਦਵਾਰ ਹੁੰਦੇ ਹਨ, ਜੋ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਨੇ ਕਿਹਾ “ਇਹ ਪਹਿਲਕਦਮੀ ‘ਨੌਜਵਾਨਾਂ ਦੀ ਮਦਦ ਕਰਨ ਵਾਲੇ’ ਮਾਡਲ ਵਜੋਂ ਉੱਭਰੀ ਹੈ ਅਤੇ ਇਸ ਨੂੰ ਸਿੱਖਿਆ ਸ਼ਾਸਤਰੀਆਂ, ਯੂਨੀਵਰਸਿਟੀਆਂ, ਪੁਲਿਸ, ਅਥਲੀਟਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਵਿਦਿਆਰਥੀਆਂ ਅਤੇ ਸਮਾਜ ਦੇ ਹਰ ਵਰਗ ਦਾ ਸਮਰਥਨ ਪ੍ਰਾਪਤ ਹੈ। ਇਸ ਸਮੂਹਿਕ ਭਾਗੀਦਾਰੀ ਨੇ ਪ੍ਰੋਗਰਾਮ ਨੂੰ ਇੱਕ ਭਾਈਚਾਰਾ-ਸੰਚਾਲਿਤ ਅਤੇ ਸਹਿਯੋਗੀ ਮਾਡਲ ਵਿੱਚ ਬਦਲ ਦਿੱਤਾ ਹੈ।’’

ਮਿਸ਼ਨ ਪ੍ਰਗਤੀ ਦੇ ਮਾਰਗਦਰਸ਼ਕ ਫਲਸਫੇ ਨੂੰ ਉਜਾਗਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ “ਕੋਈ ਵੀ ਪਿੱਛੇ ਨਾ ਰਹੇ” ਦੇ ਸਿਧਾਂਤ ‘ਤੇ ਅਧਾਰਤ ਹੈ ਅਤੇ ਨੌਜਵਾਨ ਸ਼ਕਤੀਕਰਨ, ਬਰਾਬਰ ਵਿਦਿਅਕ ਮੌਕਿਆਂ ਅਤੇ ਸਰਕਾਰੀ ਸੇਵਾਵਾਂ ਵਿੱਚ ਬਠਿੰਡਾ ਦੇ ਵਿਦਿਆਰਥੀਆਂ ਦੀ ਪ੍ਰਤੀਨਿਧਤਾ ਵਧਾਉਣ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਜ਼ਰ ਲੋਕਾਂ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਕਰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਇਸ ਪ੍ਰੋਗਰਾਮ ਨਾਲ ਵਿਦਿਆਰਥੀਆਂ ਨੂੰ ਕਾਫ਼ੀ ਲਾਭ ਹੋਵੇਗਾ ਅਤੇ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਇਸ ਦੇ ਲੋਕਾਂ ਦੀ ਖ਼ੁਸ਼ਹਾਲੀ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਸੂਬਾ ਸਰਕਾਰ ਦੇ ਵਿਆਪਕ ਦ੍ਰਿਸ਼ਟੀਕੋਣ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਾ ਕੇ ਉਨ੍ਹਾਂ ਦੀ ਕਿਸਮਤ ਨੂੰ ਬਦਲਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ “ਪੰਜਾਬ ਸਿੱਖਿਆ ਕ੍ਰਾਂਤੀ ਦੇ ਇੱਕ ਨਵੇਂ ਯੁੱਗ ਵਿੱਚ ਪ੍ਰਵੇਸ਼ ਕਰ ਗਿਆ ਹੈ ਅਤੇ ਇਹ ਕ੍ਰਾਂਤੀ ਵਿਦਿਆਰਥੀਆਂ ਨੂੰ ਭਵਿੱਖਮੁਖੀ ਮੁਕਾਬਲਿਆਂ ਲਈ ਤਿਆਰ ਕਰਕੇ ਅਤੇ ਉਨ੍ਹਾਂ ਨੂੰ ਜੀਵਨ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਯੋਗ ਬਣਾ ਕੇ ਨਤੀਜੇ ਦੇ ਰਹੀ ਹੈ। ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ, ਜਦੋਂ ਕਿ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਚੈਨਲਾਈਜ਼ ਕਰਨ ਲਈ ਸਮਾਨਾਂਤਰ ਯਤਨ ਕੀਤੇ ਜਾ ਰਹੇ ਹਨ।’’

ਮਿਸਾਲ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇੱਕ ਰਨਵੇਅ ਇੱਕ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਯੋਗ ਬਣਾਉਂਦਾ ਹੈ, ਉਸੇ ਤਰ੍ਹਾਂ ਨੌਜਵਾਨਾਂ ਨੂੰ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸੂਬਾ ਸਰਕਾਰ ਉਸਾਰੂ ਮਾਹੌਲ ਪੈਦਾ ਕਰ ਰਹੀ ਹੈ। ਅਤੀਤ ਨੂੰ ਯਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਰਾਸ਼ਾਜਨਕ ਹੈ ਕਿ ਇੱਕ ਸਮੇਂ ਗਲਤ ਨੀਤੀਆਂ ਨੇ ਗਰੀਬ ਬੱਚਿਆਂ ਨੂੰ ਉਨ੍ਹਾਂ ਦੇ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਰੱਖਿਆ ਸੀ ਪਰ ਹੁਣ ਇਹ ਯਕੀਨੀ ਬਣਾਉਣ ਲਈ ਦ੍ਰਿੜ੍ਹ ਯਤਨ ਕੀਤੇ ਜਾ ਰਹੇ ਹਨ ਕਿ ਪੰਜਾਬ ਦੇ ਬੱਚੇ ਆਪਣੇ ਸੁਪਨਿਆਂ ਨੂੰ ਹਕੀਕਤ ਵਿੱਚ ਬਦਲ ਸਕਣ ਅਤੇ ਜ਼ਿੰਦਗੀ ਵਿੱਚ ਨਵੀਆਂ ਉਚਾਈਆਂ ਛੂਹ ਸਕਣ।

Tags: latest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newspunjab government
Share199Tweet124Share50

Related Posts

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਟੀ ਵਰਕਰਾਂ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਨੂੰ ਲੋਕ ਲਹਿਰ ਵਿੱਚ ਬਦਲ ਲਈ ਕਿਹਾ

ਜਨਵਰੀ 11, 2026
Load More

Recent News

ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਨੇ ‘ਡਿਵੈਲਪ ਇੰਡੀਆ ਯੰਗ ਲੀਡਰਸ ਡਾਇਲਾਗ’ ਵਿੱਚ ਹਿੱਸਾ ਲੈਣ ਵਾਲੇ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਵਫ਼ਦ ਨਾਲ ਇੱਕ ਗੈਰ-ਰਸਮੀ ਗੱਲਬਾਤ ਕੀਤੀ

ਜਨਵਰੀ 11, 2026

CM ਭਗਵੰਤ ਮਾਨ ਨੇ 1,746 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਨਵਰੀ 11, 2026

ਵਿਜੀਲੈਂਸ ਨੇ ਸਾਲ 2025 ਦੌਰਾਨ 127 ਟਰੈਪ ਕੇਸਾਂ ਵਿੱਚ 187 ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਜਨਵਰੀ 11, 2026

CM ਮਾਨ ਵੱਲੋਂ ਬਠਿੰਡਾ ਵਿਖੇ ਹਾਈਟੈੱਕ ਲਾਇਬ੍ਰੇਰੀ ਦਾ ਉਦਘਾਟਨ, 9 ਕਰੋੜ ਰੁ. ਦੀ ਲਾਗਤ ਨਾਲ ਬਣੀ ਹੈ ਲਾਇਬ੍ਰੇਰੀ

ਜਨਵਰੀ 11, 2026

ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਲਈ ਆਨਲਾਈਨ ਸਹੂਲਤ ਦਿੱਤੀ: ਲਾਲਜੀਤ ਭੁੱਲਰ

ਜਨਵਰੀ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.