ਵੀਰਵਾਰ, ਜਨਵਰੀ 1, 2026 05:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਸਬੰਧੀ ਨੀਤੀ ਲਿਆਵੇਗੀ ਪੰਜਾਬ ਸਰਕਾਰ, ਨਸ਼ਾ ਤਸਕਰਾਂ ਤੋਂ ਇੰਝ ਨਜਿਠੇਗੀ ਸਰਕਾਰ

Punjab Ministers: ਪੰਜਾਬ ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨਾਲ ਪੁਲਿਸ ਵਲੋਂ ਸਖ਼ਤੀ ਨਾਲ ਹੀ ਨਿਪਟਿਆ ਜਾਵੇਗਾ।

by ਮਨਵੀਰ ਰੰਧਾਵਾ
ਜੂਨ 22, 2023
in ਪੰਜਾਬ
0

Punjab Drug Free: ਹਰ ਨਸ਼ਾ ਪੀੜਤ ਨਾਲ ਇੱਕ ਮਰੀਜ਼ ਵਾਂਗ ਅਤੇ ਹਮਦਰਦੀ ਨਾਲ ਪੇਸ਼ ਆਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਅੱਗੇ ਤੋਰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਵਰਤੋਂ ਨੂੰ ਅਪਰਾਧ ਮੁਕਤ ਕਰਨ ਲਈ ਨੀਤੀ ਲਿਆਉਣ ’ਤੇ ਵਿਚਾਰ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਅਪਰਾਧ ਮੁਕਤ ਕਰਨ ਦਾ ਇਹ ਭਾਵ ਨਹੀਂ ਹੈ ਕਿ ਨਸ਼ੇ ਕਾਨੂੰਨਨ ਤੌਰ ਹੋ ਜਾਣਗੇ, ਇਹ ਗੈਰ-ਕਾਨੂੰਨੀ ਤੇ ਰੋਕ-ਅਧੀਨ ਹੀ ਰਹਿਣਗੇ। ਇਸ ਨੀਤੀ ਦਾ ਮਕਸਦ ਨਸ਼ਾ-ਗ੍ਰਸਤ ਜਾਂ ਨਸ਼ੀਲੇ ਪਦਾਰਥਾਂ ਦੀ ਵਰਤੋਂ ਕਰਨ ਵਾਲੇ ਮਰੀਜ਼ਾਂ – ਜੋ ਕਿ ਮਾਮੂਲੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਨਾਲ ਫੜੇ ਜਾਣਗੇ , ਨੂੰ ਜੇਲ੍ਹਾਂ ਵਿੱਚ ਸੁੱਟਣ ਦੀ ਬਜਾਏ ਇਲਾਜ ਕਰਵਾਉਣਾ ਅਤੇ ਮੁੜ ਵਸੇਬੇ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਣਾ ਹੈ। ਪੰਜਾਬ ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨਾਲ ਪੁਲਿਸ ਵਲੋਂ ਸਖ਼ਤੀ ਨਾਲ ਹੀ ਨਿਪਟਿਆ ਜਾਵੇਗਾ।

ਸਿਹਤ ਮੰਤਰੀ ਅਤੇ ਡਾ. ਬਲਜੀਤ ਕੌਰ ਨਾਲ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਆਯੋਜਿਤ “ਪੰਜਾਬ ਵਿੱਚ ਮਾਨਸਿਕ ਸਿਹਤ ਮੁੱਦਿਆਂ ਅਤੇ ਦਖਲਅੰਦਾਜ਼ੀ ਬਾਰੇ ਮਾਹਿਰਾਂ ਦੀ ਮੀਟਿੰਗ” ਦੀ ਪ੍ਰਧਾਨਗੀ ਕਰ ਰਹੇ ਸੀ, ਜਿਸ ਵਿੱਚ ਏਮਜ਼ ਦਿੱਲੀ ਦੇ ਪ੍ਰੋਫੈਸਰ ਡਾ. ਅਤੁਲ ਅੰਬੇਕਰ ਅਤੇ ਪੀਜੀਆਈ ਵਿੱਚ ਮਨੋਵਿਗਿਆਨ ਦੇ ਪ੍ਰੋਫੈਸਰ ਅਤੇ ਮੁਖੀ ਡਾ. ਦੇਬਾਸ਼ੀਸ਼ ਬਾਸੂ ਸਮੇਤ ਪ੍ਰਮੁੱਖ ਬੁਲਾਰਿਆਂ ਨੇ ਭਾਗ ਲਿਆ।

ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨੇ ਪੰਜਾਬ ਵਿੱਚ ਵੱਡੀ ਗਿਣਤੀ ਵਿੱਚ ਆਬਾਦੀ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਨਸ਼ਿਆਂ ਦਾ ਇਹ ਕੋਹੜ ਸੂਬੇ ਦੀ ਤਰੱਕੀ ਤੇ ਵਿਕਾਸ ਵੱਡਾ ਅੜਿੱਕਾ ਬਣਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਸੂਬੇ ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟ ਕੇ ਪੰਜਾਬ ਨੂੰ ’ਰੰਗਲਾ ਪੰਜਾਬ’ ਬਣਾਉਣ ਲਈ ਵਚਨਬੱਧ ਹੈ।

Punjab Government is mulling to bring a policy for decriminalisation of the drug use, said Cabinet Minister Dr. @AapBalbir. “Decriminalisation doesn’t mean that drugs will get legalised, it will continue to remain illegal. Under this policy, drug addicts or patients of (1/2) pic.twitter.com/uy1r0gvJl5

— Government of Punjab (@PunjabGovtIndia) June 21, 2023

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇੱਕ ਨੀਤੀ ਘੜੀ ਜਾ ਰਹੀ ਹੈ, ਜਿਸ ਮੁਤਾਬਕ ਹਾਲਾਤ ਨਾਲ ਨਜਿੱਠਣ ਲਈ ਬਹੁ-ਪੱਖੀ ਅਤੇ ਬਹੁ-ਅਨੁਸ਼ਾਸਨੀ ਪਹੁੰਚ ਨੂੰ ਤਰਜੀਹੀ ਆਧਾਰ ’ਤੇ ਵਰਤਿਆ ਜਾਵੇਗਾ। ਉਨ੍ਹਾਂ ਕਿਹਾ, “ਅਸੀਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਹਤ ਵਿਭਾਗ ਅਤੇ ਸਮਾਜਿਕ ਸੁਰੱਖਿਆ, ਯੁਵਕ ਮਾਮਲੇ ਅਤੇ ਸਿੱਖਿਆ ਸਮੇਤ ਸਾਰੇ ਵਿਭਾਗਾਂ ਦਰਮਿਆਨ ਤਾਲਮੇਲ ਜ਼ਰੀਏ ਕੰਮ ਕਰਨ ਦੀ ਯੋਜਨਾ ਬਣਾ ਰਹੇ ਹਾਂ।

ਉਨ੍ਹਾਂ ਕਿਹਾ ਕਿ ਇਸ ਵਿੱਚ ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਵਿਭਾਗ ਦਾ ਸਹਿਯੋਗ ਵੀ ਲਿਆ ਜਾਵੇਗਾ, ਜੋ ਨਸ਼ਾ ਛੱਡ ਚੁੱਕੇ ਮਰੀਜ਼ਾਂ ਨੂੰ ਹੁਨਰ ਅਤੇ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਪਰਤਣ ਲਈ ਮਦਦ ਕਰਨਗੇ। ਡਾ਼ ਬਲਬੀਰ ਸਿੰਘ ਨੇ ਸਿਹਤ ਅਧਿਕਾਰੀਆਂ ਨੂੰ ਪੰਜਾਬ ਦੀਆਂ ਜੇਲ੍ਹਾਂ ਵਿੱਚ ਮਨੋਰੋਗੀ ਡਾਕਟਰਾਂ ਦੀਆਂ ਸੇਵਾਵਾਂ ਲੈਣ ਦੇ ਨਿਰਦੇਸ਼ ਦਿੱਤੇ ਅਤੇ ਪ੍ਰਾਈਵੇਟ ਪ੍ਰੈਕਟੀਸ਼ਨਰਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਨਾਲ ਮਿਲ ਕੇ ਕੰਮ ਕਰਨ ਲਈ ਪ੍ਰੇਰਿਆ।

ਡਾ. ਬਲਜੀਤ ਕੌਰ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਆਪਣੇ ਵਿਭਾਗ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਪ੍ਰਮੁੱਖ ਸਕੱਤਰ ਸਿਹਤ ਵਿਵੇਕ ਪ੍ਰਤਾਪ ਸਿੰਘ ਨੇ ਸਿਹਤ ਮੰਤਰੀ ਨੂੰ ਸਰਕਾਰ ਦੀਆਂ ਸਿਹਤ ਨੀਤੀਆਂ ਨੂੰ ਇੰਨ-ਬਿੰਨ ਲਾਗੂ ਕਰਨ ਦਾ ਭਰੋਸਾ ਦਿੱਤਾ। ਸਕੱਤਰ ਸਿਹਤ ਕਮ ਐਮਡੀ ਐਨਐਚਐਮ ਡਾ. ਅਭਿਨਵ ਤ੍ਰਿਖਾ ਨੇ ਲੋਕਾਂ ਦੀ ਮਾਨਸਿਕ ਸਿਹਤ ਨਾਲ ਜੁੜੇ ਮੁੱਦਿਆਂ ਵਿੱਚ ਮਦਦ ਕਰਨ ਲਈ ‘ਟੈਲੀ ਮਾਨਸ ਹੈਲਪਲਾਈਨ’ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ।

ਇਸ ਮੌਕੇ ਏ.ਡੀ.ਜੀ.ਪੀ ਜੇਲ੍ਹਾਂ ਅਰੁਣ ਪਾਲ ਸਿੰਘ, ਵਿਸ਼ੇਸ਼ ਸਕੱਤਰ ਸਿਹਤ ਡਾ.ਅਦੀਪਾ ਕਾਰਤਿਕ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਾਇਰੈਕਟਰ (ਈ.ਐਸ.ਆਈ.) ਡਾ. ਸੀਮਾ, ਪੀਏਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ, ਪ੍ਰੋਫੈਸਰ ਜੀ.ਐਮ.ਸੀ ਫ਼ਰੀਦਕੋਟ ਡਾ: ਪਿਰਦੱਤ ਬਾਂਸਲ, ਪ੍ਰੋਫੈਸਰ ਜੀ.ਐਮ.ਸੀ. ਅੰਮ੍ਰਿਤਸਰ ਡਾ. ਨੀਰੂ ਬਾਲਾ, ਪ੍ਰੋਫੈਸਰ ਜੀ.ਐਮ.ਸੀ.ਪਟਿਆਲਾ ਡਾ. ਰਜਨੀਸ਼, ਆਰ. ਪਿਲਾਈ, ਡਿਪਟੀ ਡਾਇਰੈਕਟਰ ਕੌਮੀ ਮਾਨਸਿਕ ਸਿਹਤ ਪ੍ਰੋਗਰਾਮ ਡਾ. ਦਲਜੀਤ ਸਿੰਘ ਅਤੇ ਸਹਾਇਕ ਡਾਇਰੈਕਟਰ ਡਾ. ਸੰਦੀਪ ਸਿੰਘ ਆਦਿ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Manndr baljit kaurDr. Balbir SinghDrug AddictDrug usePolicy for Decriminalizationpro punjab tvpunjab governmentPunjab Health Ministerpunjab newspunjabi news
Share239Tweet150Share60

Related Posts

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ : ਅਮਨ ਅਰੋੜਾ

ਦਸੰਬਰ 31, 2025

‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਕਾਬੂ

ਦਸੰਬਰ 31, 2025

ਦਿਵਿਆਂਗਜਨਾਂ ਲਈ ਮਾਨ ਸਰਕਾਰ ਦਾ ਵੱਡਾ ਕਦਮ : 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

ਦਸੰਬਰ 31, 2025

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਦਸੰਬਰ 31, 2025

ਪੰਜਾਬ ਦੇ ਸਕੂਲਾਂ ‘ਚ ਵਧੀਆਂ ਛੁੱਟੀਆਂ, ਹੁਣ ਇਸ ਦਿਨ ਤੱਕ ਬੰਦ ਰਹਿਣਗੇ ਸਕੂਲ

ਦਸੰਬਰ 31, 2025

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ : ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦੇ 7 ਅਧਿਕਾਰੀ ਸਸਪੈਂਡ

ਦਸੰਬਰ 31, 2025
Load More

Recent News

ਸਾਲ 2025 ਦੌਰਾਨ ਪ੍ਰਸ਼ਾਸਨਿਕ ਸੇਵਾਵਾਂ ਵਿੱਚ ਪੰਜਾਬ ਡਿਜੀਟਲ ਸੁਧਾਰਾਂ ਦਾ ਗਵਾਹ ਬਣਿਆ: ਨਾਗਰਿਕਾਂ ਨੂੰ ਉਨ੍ਹਾਂ ਦੇ ਦਰ ‘ਤੇ ਮਿਲ ਰਹੀਆਂ ਸੇਵਾਵਾਂ : ਅਮਨ ਅਰੋੜਾ

ਦਸੰਬਰ 31, 2025

‘ਯੁੱਧ ਨਸ਼ਿਆਂ ਵਿਰੁੱਧ’: 305ਵੇਂ ਦਿਨ, ਪੰਜਾਬ ਪੁਲਿਸ ਵੱਲੋਂ 117 ਨਸ਼ਾ ਤਸਕਰ ਕਾਬੂ

ਦਸੰਬਰ 31, 2025

ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ

ਦਸੰਬਰ 31, 2025

ਦਿਵਿਆਂਗਜਨਾਂ ਲਈ ਮਾਨ ਸਰਕਾਰ ਦਾ ਵੱਡਾ ਕਦਮ : 371 ਕਰੋੜ ਤੋਂ ਵੱਧ ਵਿੱਤੀ ਸਹਾਇਤਾ ਜਾਰੀ — ਡਾ. ਬਲਜੀਤ ਕੌਰ

ਦਸੰਬਰ 31, 2025

ਵਿਜੀਲੈਂਸ ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਬਲਾਕ ਅਫ਼ਸਰ ਗ੍ਰਿਫਤਾਰ

ਦਸੰਬਰ 31, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.