ਵੀਰਵਾਰ, ਅਕਤੂਬਰ 2, 2025 10:24 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਹਾਦਸਿਆਂ ‘ਚ ਅਜਾਂਈ ਜਾਂਦੀਆਂ ਮਨੁੱਖੀ ਜਾਨਾਂ ਬਚਾਉਣ ਲਈ ਪੰਜਾਬ ਸਰਕਾਰ ਗੰਭੀਰ – ਡਾ. ਬਲਬੀਰ ਸਿੰਘ

ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ 7ਵੇਂ ਸੰਯੁਕਤ ਰਾਸ਼ਟਰ ਸੜਕ ਸੁਰੱਖਿਆ ਸਪਤਾਹ ਦੀ ਸਮਾਪਤੀ ਮੌਕੇ ਸਾਇਕਲ ਰੈਲੀ

by Gurjeet Kaur
ਮਈ 21, 2023
in ਪੰਜਾਬ
0

ਪਟਿਆਲਾ, 21 ਮਈ 2023 – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀਆਂ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ ਤਾਂ ਕਿ ਸੜਕ ਹਾਦਸਿਆਂ ਕਰਕੇ ਅਜਾਂਈ ਜਾਂਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ।

ਡਾ. ਬਲਬੀਰ ਸਿੰਘ ਅੱਜ ਇੱਥੇ ਪੋਲੋ ਗਰਾਊਂਡ ਨੇੜੇ ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ 7ਵੇਂ ਸੰਯੁਕਤ ਰਾਸ਼ਟਰ ਸੜਕ ਸੁਰੱਖਿਆ ਸਪਤਾਹ ਦੀ ਸਮਾਪਤੀ ਮੌਕੇ ‘ਸਾਈਕਲ ਸਵਾਰਾਂ ਅਤੇ ਗੈਰ ਮੋਟਰਾਈਜ਼ਡ ਟਰਾਂਸਪੋਰਟ ਵਰਤੋਂਕਾਰਾਂ’ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਰਵਾਈ ਸਾਇਕਲ ਰੈਲੀ ਨੂੰ ਰਵਾਨਾ ਕਰਨ ਪੁੱਜੇ ਹੋਏ ਸਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੜਕ ਸੁਰੱਖਿਆ ਨੇਮਾਂ ਦੀ ਅਣਦੇਖੀ ਕਰਕੇ ਵਾਪਰਦੇ ਸੜਕ ਹਾਦਸਿਆਂ ਕਾਰਨ ਪੰਜਾਬ ਸਮੇਤ ਸਾਡੇ ਦੇਸ਼ ਅੰਦਰ ਹਜਾਰਾਂ ਦੀ ਗਿਣਤੀ ‘ਚ ਕੀਮਤੀ ਮਨੁੱਖੀ ਜਾਨਾਂ ਅਜਾਂਈ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਸੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਹਾਈਵੇ ਪੈਟੋਰਲ ਵ੍ਹੀਕਲ ਟੀਮਾਂ ਦਾ ਗਠਨ ਕੀਤਾ ਹੈ, ਜਿਹੜੀਆਂ ਕਿ ਐਂਬੂਲੈਂਸਾਂ ਤੇ ਰਿਕਵਰੀ ਵੈਨਾਂ ਨਾਲ ਲੈਸ ਹੋਣਗੀਆਂ ਅਤੇ ਹਾਦਸੇ ਦੇ ਤੁਰੰਤ ਬਾਅਦ ਫੱਟੜਾਂ ਨੂੰ ਹਸਪਤਾਲ ਪਹੁੰਚਾ ਕੇ ਮਨੁੱਖੀ ਜਾਨਾਂ ਬਚਾਉਣ ਦਾ ਯਤਨ ਕਰਨਗੀਆਂ।

ਸਿਹਤ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਠੀਕਰੀਵਾਲਾ ਚੌਂਕ ਤੋਂ ਵਾਈ.ਪੀ.ਐਸ. ਚੌਂਕ ਤੱਕ ਬਣਾਈ ਸਾਈਕਲ ਲੇਨ, ਗੈਰ ਮੋਟਰਾਈਜ਼ਡ ਟਰਾਂਸਪੋਰਟ ਵਰਤੋਂਕਾਰਾਂ ਨੂੰ ਤਰਜੀਹ ਦੇਣ ਦੀ ਇੱਕ ਨਵੀਂ ਪਹਿਲਕਦਮੀ ਹੈ ਅਤੇ ਇਸੇ ਤਰਜ ‘ਤੇ ਪੈਦਲ ਚੱਲਣ ਵਾਲਿਆਂ ਤੇ ਸਾਇਕਲ ਸਵਾਰਾਂ ਦੀ ਸੁਰੱਖਿਆ ਲਈ ਹੋਰ ਵੀ ਪ੍ਰਬੰਧ ਕੀਤੇ ਜਾ ਰਹੇ ਹਨ।

ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਰੰਗਲਾ ਪੰਜਾਬ ਬਣਾਉਣ ਲਈ ਅਤੇ ਸੜਕ ਹਾਦਸਿਆਂ ਨੂੰ ਰੋਕਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਤਾਂ ਬੇਹੱਦ ਲਾਜਮੀ ਹੈ ਹੀ ਪ੍ਰੰਤੂ ਜੇਕਰ ਸ਼ਹਿਰਾਂ ‘ਚ ਘੱਟ ਦੂਰੀ ਦਾ ਫ਼ਾਸਲਾ ਤੈਅ ਕਰਨ ਲਈ ਸਾਇਕਲ ਜਾਂ ਪੈਦਲ ਜਾਣਾ ਸ਼ੁਰੂ ਕੀਤਾ ਜਾਵੇ ਤਾਂ ਇਹ ਵਾਤਾਵਰਣ ਸ਼ੁੱਧਤਾ ਦੇ ਨਾਲ-ਨਾਲ ਸਾਡੀ ਸਿਹਤ ਠੀਕ ਹੋਵੇਗੀ ਤੇ ਦੇਸ਼ ਦੀ ਬੱਚਤ ਹੋਵੇਗੀ। ਉਨ੍ਹਾਂ ਨੇ ਸਕੂਲੀ ਵਿਦਿਆਰਥੀਆਂ ਨੂੰ ਸਾਇਕਲ ਚਲਾਉਣਾ ਸਾਰੀ ਉਮਰ ਜਾਰੀ ਰੱਖਣ ਲਈ ਪ੍ਰੇਰਿਤ ਵੀ ਕੀਤਾ।

ਸੁਰੱਖਿਅਤ ਪੰਜਾਬ ਤੇ ਸੋਹਣਾ ਪੰਜਾਬ ਮੰਤਵ ਨੂੰ ਲੈਕੇ ਪੰਜਾਬ ਸਟੇਟ ਰੋਡ ਸੇਫਟੀ ਕਾਊਂਸਲ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਈ ਇਸ ਸਾਈਕਲ ਰੈਲੀ ਵਿੱਚ ਆਮ ਨਾਗਰਿਕਾਂ, ਵਿਦਿਆਰਥੀਆਂ ਤੇ ਖਿਡਾਰੀਆਂ ਸਮੇਤ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਜਿਨ੍ਹਾਂ ਨੂੰ ਡਾ. ਬਲਬੀਰ ਸਿੰਘ ਵੱਲੋਂ ਸਨਮਾਨਤ ਵੀ ਕੀਤਾ ਗਿਆ।

ਇਸ ਮੌਕੇ ਏ.ਡੀ.ਸੀ. ਗੁਰਪ੍ਰੀਤ ਸਿੰਘ ਥਿੰਦ, ਏ.ਆਈ.ਜੀ. ਦੇਸ ਰਾਜ, ਐਸ.ਪੀ. ਹਰਬੰਤ ਕੌਰ ਤੇ ਚੰਦ ਸਿੰਘ, ਡੀ.ਐਸ.ਪੀ. ਕਰਮਵੀਰ ਤੂਰ, ਜ਼ਿਲ੍ਹਾ ਰੋਡ ਸੇਫਟੀ ਇੰਜੀਨੀਅਰ ਸ਼ਵਿੰਦਰਜੀਤ ਬਰਾੜ, ਕਰਨਲ ਜੇ.ਵੀ., ਬਲਵਿੰਦਰ ਸੈਣੀ, ਸੁਰਜੀਤ ਗਾਂਧੀ ਤੇ ਲਾਲ ਸਿੰਘ ਸਮੇਤ ਵੱਡੀ ਗਿਣਤੀ ਐਨ.ਜੀ.ਓਜ ਦੇ ਨੁਮਾਇੰਦੇ ਮੌਜੂਦ ਸਨ।

Tags: aapCabinet MinisterDr. Balbir Singhpro punjab tvpunjabpunjab government
Share212Tweet132Share53

Related Posts

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਤੂਬਰ 1, 2025

ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ‘ਚ ਮਿਗ-21 ਲੜਾਕੂ ਜੈੱਟ ਪ੍ਰਦਰਸਿ਼ਤ ਕਰਨ ਲਈ ਲਿਖਿਆ ਪੱਤਰ

ਅਕਤੂਬਰ 1, 2025

23 ਲੱਖ ਤੋਂ ਵੱਧ ਬਜ਼ੁਰਗ ਲਾਭਪਾਤਰੀਆਂ ਨੂੰ ਮਿਲਿਆ ਬੁਢਾਪਾ ਪੈਨਸ਼ਨ ਸਕੀਮ ਦਾ ਲਾਭ

ਅਕਤੂਬਰ 1, 2025

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

ਅਕਤੂਬਰ 1, 2025

ਗੁਰਦਾਸਪੁਰ ‘ਚ ਨੂੰਹ ਨੇ ਬਜ਼ੁਰਗ ਸੱਸ ਨੂੰ ਕੁੱ*ਟਿ*ਆ: ਪੋਤਾ ਬਣਾਉਂਦਾ ਰਿਹਾ ਵੀਡੀਓ

ਅਕਤੂਬਰ 1, 2025

4 ਅਕਤੂਬਰ ਤੋਂ ਪੰਜਾਬ ਵਿੱਚ ਬਦਲੇਗਾ ਮੌਸਮ: ਕਈ ਥਾਵਾਂ ‘ਤੇ ਮੀਂਹ, ਤਾਪਮਾਨ 0.4 ਡਿਗਰੀ ਡਿੱਗਿਆ

ਅਕਤੂਬਰ 1, 2025
Load More

Recent News

ਜੇਕਰ ਮੈਨੂੰ ਨੋਬਲ ਸ਼ਾਂਤੀ ਪੁਰਸਕਾਰ ਨਹੀਂ ਦਿੱਤਾ ਜਾਂਦਾ ਤਾਂ ਇਹ ਅਮਰੀਕਾ ਲਈ ‘ਵੱਡਾ ਅਪਮਾਨ’ ਹੋਵੇਗਾ

ਅਕਤੂਬਰ 2, 2025

ਹਿੰਦੁਸਤਾਨੀ ਸ਼ਾਸਤਰੀ ਗਾਇਕ ਦਾ ਲੰਬੀ ਬਿਮਾਰੀ ਤੋਂ ਬਾਅਦ 89 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਅਕਤੂਬਰ 2, 2025

ਪ੍ਰਧਾਨ ਮੰਤਰੀ ਮੋਦੀ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ

ਅਕਤੂਬਰ 2, 2025

ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਸਰਕਾਰ ਨੇ ਕਣਕ ਦੀ MSP ਦਰ ‘ਚ ਕੀਤਾ ਐਨੇ ਰੁਪਏ ਦਾ ਵਾਧਾ

ਅਕਤੂਬਰ 1, 2025

ਹਰਦੀਪ ਸਿੰਘ ਮੁੰਡੀਆਂ ਨੇ 15 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ

ਅਕਤੂਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.