ਪੰਜਾਬ ਸਰਕਾਰ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਨੇ 2006 ਬੈਚ ਦੇ ਆਈਏਐਸ ਅਧਿਕਾਰੀ ਰਵੀ ਭਗਤ ਨੂੰ ਪੰਜਾਬ ਦੇ ਮੁੱਖ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਹੈ।
ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਜੋਂ ਕੰਮ ਕਰ ਰਹੇ ਸਨ। ਰਵੀ ਭਗਤ ਨੂੰ ਸੂਬੇ ਵਿੱਚ ਪ੍ਰਸ਼ਾਸਕੀ ਫੇਰ ਬਦਲ ਦੇ ਹਿੱਸੇ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਅਹੁਦੇ ਤੋਂ ਇਲਾਵਾ, ਉਹ ਲੋਕ ਨਿਰਮਾਣ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਅਤੇ ਪੰਜਾਬ ਪੇਂਡੂ ਵਿਕਾਸ ਬੋਰਡ ਦੇ ਸਕੱਤਰ ਦਾ ਵਾਧੂ ਚਾਰਜ ਵੀ ਸੰਭਾਲਣਗੇ।