Punjab Government: ਪੰਜਾਬ ਦੇ ਲੋਕਾਂ ਨੂੰ ਆਨਲਾਈਨ ਸਹੂਲਤਾਂ ਮੁਹੱਈਆਂ ਕਰਵਾਉਣ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ (Ashirwad Scheme) ਸਬੰਧੀ ਨਵੇਂ ਸਾਲ ਤੋਂ ਅਰਜ਼ੀਆਂ ਸਬੰਧੀ ਸਮੁੱਚੀ ਪ੍ਰਕਿਰਿਆ ਪੋਰਟਲ ‘ਤੇ ਸ਼ੁਰੂ ਕਰਕੇ ਇੱਕ ਵੱਡਾ ਉੱਦਮ ਕੀਤਾ ਗਿਆ।
ਅਸ਼ੀਰਵਾਦ ਸਕੀਮ ਨੂੰ ਹੋਰ ਸੁਖਾਲਾ ਅਤੇ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ 01 ਜਨਵਰੀ, 2023 ਤੋਂ ਇਸ ਸਕੀਮ ਅਧੀਨ ਸਾਰੀਆਂ ਅਰਜ਼ੀਆਂ ਆਨਲਾਈਨ ਪ੍ਰਾਪਤ ਕੀਤੀਆਂ ਜਾਣਗੀਆਂ। ਲਾਭਪਾਤਰੀ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ http://ashirwad.punjab.gov.in ਪੋਰਟਲ ਤੇ ਅਪਲਾਈ ਕਰ ਸਕਦਾ ਹੈ।
ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦਾ ਵਿਦਿਅਕ, ਸਮਾਜਿਕ ਅਤੇ ਆਰਥਿਕ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਗਈਆਂ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ 19646 ਲਾਭਪਾਤਰੀਆਂ ਨੂੰ ਅਤੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 12090 ਲਾਭਪਾਤਰੀਆਂ ਕੁੱਲ 31736 ਲਾਭਪਾਤਰੀਆਂ ਨੂੰ 161.61 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾ ਚੁੱਕੀ ਹੈ।
Govt has taken big initiative by starting Ashirwad scheme portal to implement the scheme in a more smooth and transparent manner. All applications under this scheme will be received online. Beneficiary can apply at https://t.co/PNR23xDBIE portal to avail Ashirwad scheme.
— Government of Punjab (@PunjabGovtIndia) January 1, 2023
ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐਸਸੀ ਸਟੂਡੈਂਟਸ ਸਕੀਮ ਤਹਿਤ 1, 95, 139 ਵਿਦਿਆਰਥੀਆਂ ਲਈ 184.04 ਕਰੋੜ ਰੁਪਏ ਜਾਰੀ ਕੀਤੇ ਗਏ। ਇਸ ਸਕੀਮ ਤਹਿਤ ਵਿਦਿਆਰਥੀਆਂ ਵੱਲੋਂ ਵਿਦਿਅਕ ਸੈਂਸਨ 2022-23 ਦੌਰਾਨ ਅਪਲਾਈ ਕਰਨ ਲਈ ਡਾ.ਅੰਬੇਦਕਰ ਸਕਾਲਰਸ਼ਿਪ ਪੋਰਟਲ ਮਿਤੀ 08-06-2022 ਤੋਂ ਖੋਲ੍ਹਿਆ ਗਿਆ, ਜਿਸ ਤੇ ਮਿਤੀ 22-12-2022 ਤੱਕ 2, 42, 463 ਵਿਦਿਆਰਥੀਆਂ ਵੱਲੋਂ ਅਪਲਾਈ ਕੀਤਾ ਗਿਆ ਹੈ। ਇਨ੍ਹਾਂ ਵਿਦਿਆਰਥੀਆਂ ਦੀ ਪੂਰੀ ਫੀਸ ਅਤੇ ਵਜੀਫਾ ਰਾਸ਼ੀ ਸਰਕਾਰ ਵੱਲੋਂ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਦੇ ਮਕਸਦ ਨਾਲ ਨਿਊ ਵੋਕੇਸਨਲ ਟਰੇਨਿੰਗ ਇੰਨ ਆਈਟੀਆਈਜ਼ ਸਕੀਮ ਤਹਿਤ 1744 ਸਿਖਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਗਈ। ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਮੈਰਿਟ ਕਮ ਮੀਨਸ ਬੇਸਡ ਸਕਾਲਰਸ਼ਿਪ ਸਕੀਮ ਤਹਿਤ ਘੱਟ ਗਿਣਤੀ ਵਰਗ ਨਾਲ ਸਬੰਧਤ 556857 ਵਿਦਿਆਰਥੀਆਂ ਨੂੰ 109.66 ਕਰੋੜ ਰੁਪਏ ਦੀ ਰਾਸ਼ੀ ਡੀਬੀਟੀ ਮੈਡ ਰਾਹੀ ਸਕਾਲਰਸ਼ਿਪ ਵਜੋਂ ਦਿੱਤੀ ਗਈ।
ਪੰਜਾਬ ਅਨੁਸੂਚਿਤ ਜਾਤੀਆਂ ਤੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਰਾਹੀਂ ਅਨੁਸੂਚਿਤ ਜਾਤੀਆਂ ਦੇ 242 ਲਾਭਪਾਤਰੀਆਂ ਨੂੰ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 4.85 ਕਰੋੜ ਰੁਪਏ ਦੇ ਕਰਜੇ ਅਤੇ 0.06 ਕਰੋੜ ਰੁਪਏ ਦੀ ਸਬਸਿਡੀ ਦੀ ਰਕਮ ਵੰਡੀ ਗਈ। ਪੰਜਾਬ ਪੱਛੜੀਆਂ ਸ਼੍ਰੇਣੀਆਂ ਤੇ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂ ਸੈਲਫ ਇੰਪਲਾਈਮੈਂਟ ਸਕੀਮਾਂ ਅਧੀਨ 135 ਲਾਭਪਾਤਰੀਆਂ ਨੂੰ 2.86 ਕਰੋੜ ਰੁਪਏ ਦੇ ਕਰਜੇ ਦੀ ਰਕਮ ਵੰਡੀ।
ਉਨ੍ਹਾਂ ਦੱਸਿਆ ਕਿ ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਸੰਸਥਾ, ਐਸਏਐਸ ਨਗਰ ਵਿਖੇ ਸਾਲ ਦੌਰਾਨ ਆਈਏਐਸ ਪੀਸੀਐਸ ਅਤੇ ਬੈਂਕ ਪੀਓ ਦੇ ਪ੍ਰੀਲਿਮਨਰੀ ਇੰਗਜਾਮੀਨੇਸ਼ਨ ਵਾਸਤੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ 102 ਵਿਦਿਆਰਥੀਆਂ ਨੂੰ ਕੋਚਿੰਗ ਦਿੱਤੀ ਜਾ ਰਹੀ ਹੈ। ਸਟੈਨੋਗ੍ਰਾਫੀ ਸਿਖਲਾਈ ਸਕੀਮ ਅਧੀਨ ਪੰਜਾਬੀ ਤੇ ਅੰਗਰੇਜੀ ਭਾਸ਼ਾ ਦੇ ਕੁੱਲ 67 ਵਿਦਿਆਰਥੀਆਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਸੰਸਥਾ ਵਿਚ ਮੁਫਤ ਰਿਹਾਇਸ ਅਤੇ ਖਾਣ ਪੀਣ ਦਾ ਉਪਬੰਧ ਕੀਤਾ ਗਿਆ। ਵਜੀਫੇ ਵਜੋਂ 1500/-ਰੁਪਏ ਪ੍ਰਤੀ ਮਹੀਨਾ ਦਿੱਤਾ ਗਿਆ।
ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਸਿੰਗਲ ਵਿੰਡੋਂ ਇੱਕ ਛੱਤ ਹੇਠ ਸਹੂਲਤਾਂ ਮੁਹੱਈਆਂ ਕਰਵਾਈ ਜਾਣ। ਹੁਣ ਤੱਕ 17 ਜਿਲ੍ਹਿਆਂ ਵਿੱਚ ਡਾ.ਬੀ.ਆਰ ਅੰਬੇਦਕਰ ਭਵਨ ਦੀ ਸਥਾਪਨਾ ਕੀਤੀ ਗਈ ਹੈ। ਬਾਕੀ ਰਹਿੰਦੇ 06 ਜਿਲਿਆਂ ਵਿੱਚ (ਐਸ.ਏ.ਐਸ.ਨਗਰ, ਬਰਨਾਲਾ ਅਤੇ ਮਲੇਰਕੋਟਲਾ) ਡਾ. ਅੰਬੇਦਕਰ ਭਵਨ ਸਥਾਪਤ ਕਰਨ ਲਈ ਜ਼ਮੀਨ ਦਾ ਪ੍ਰਬੰਧ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਚੋਂ ਜਿਲ੍ਹਾ ਪਠਾਨਕੋਟ, ਤਰਨਤਾਰਨ ਅਤੇ ਫਾਜਿਲਕਾ ਵਿਖੇ ਜਮੀਨ ਦਾ ਪ੍ਰਬੰਧ ਹੋ ਚੁੱਕਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h