ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ, ਗੁਰਦਾਸਪੁਰ, ਸੁਖਵਿੰਦਰ ਸਿੰਘ ਘੁੰਮਣ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਸ਼ੀਰਵਾਦ ਸਕੀਮ ਤਹਿਤ ਲੜਕੀਆਂ ਦੇ ਵਿਆਹ ਸਮੇਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਨੂੰ ਆਨ-ਲਾਈਨ ਪੋਰਟਲ ਤੇ ਅਪਲਾਈ ਕਰਨ ਸਬੰਧੀ ਪੰਜਾਬ ਸਰਕਾਰ ਵੱਲੋ ਆਨ ਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ 1 ਅਪਰੈਲ 2023 ਤੋਂ ਬਿਨੈਕਾਰ ਆਪਣੀਆਂ ਦਰਖਾਸਤਾਂ ਪੰਜਾਬ ਸਰਕਾਰ ਵੱਲੋ ਜਾਰੀ ਕੀਤੇ ਪੋਰਟਲ `ਤੇ ਅਪਲਾਈ ਕਰ ਸਕਦੇ ਹਨ। ਦਰਖਾਸਤ ਅਪਲਾਈ ਕਰਨ ਸਬੰਧੀ ਹਦਾਇਤਾਂ ਪੋਰਟਲ `ਤੇ ਹੀ ਮੌਜੂਦ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਕਿਸੇ ਵੀ ਬਿਨੈਕਾਰ ਨੂੰ ਦਫ਼ਤਰ ਵਿਚ ਆਪਣੀ ਫਾਇਲ ਲੈ ਕੇ ਜਾਂ ਸੇਵਾ ਕੇਂਦਰ ਵਿਚ ਫਾਇਲ ਜਮ੍ਹਾਂ ਕਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ 1 ਅਪ੍ਰੈਲ 2023 ਤੋਂ ਬਿਨੈਕਾਰ ਪੰਜਾਬ ਸਰਕਾਰ ਦੇ https://ashirwad.punjab.gov.in ਪੋਰਟਲ `ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ 1 ਅਪ੍ਰੈਲ 2023 ਤੋਂ ਕੋਈ ਵੀ ਅਸ਼ੀਰਵਾਦ ਸਕੀਮ ਦੀ ਫਾਇਲ ਦਫਤਰ ਵਿਖੇ ਜਾਂ ਸੇਵਾ ਕੇਂਦਰ ਵਿਚ ਪ੍ਰਾਪਤ ਨਹੀਂ ਕੀਤੀ ਜਾਵੇਗੀ।