ਅੱਜ ਦੇ ਸਮੇਂ ‘ਚ ਮੁੱਢਲੀ ਲੋੜ ਬਣ ਚੁੱਕੀ ਬਿਜਲੀ ਦੇ ਬਿੱਲ ਆਮ ਘਰਾਂ ਲਈ ਵੱਡੀ ਆਰਥਿਕ ਸੱਮਸਿਆ ਹੈ. ਇਸ ਆਰਥਿਕ ਸਮਸਿਆ ਦਾ ਨਿਵਾਰਨ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਿੱਥੇ ਘਰ ਘਰ ਬਿਜਲੀ ਪਹੁੰਚਦੀ ਕੀਤੀ ਹੈ ਉਥੇ ਹੀ ਜ਼ੀਰੋ ਬਿੱਲ ਰਾਹੀਂ ਲੋਕਾਂ ਦੀ ਆਰਥਿਕਤਾ ਨੂੰ ਵੀ ਮਜ਼ਬੂਤੀ ਬਖਸ਼ੀ ਹੈ।
ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ ਜਿਸ ਨੇ ਇਸ ਸਕੀਮ ਤਹਿਤ ਲੱਖਾਂ ਲੋਕਾਂ ਦੇ ਘਰ ਖੁਸ਼ੀਆਂ ਦਾ ਚਾਨਣ ਕੀਤਾ ਹੈ। ਇਸੇ ਸਕੀਮ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੁਫ਼ਤ ਬਿਜਲੀ ਦੇਣ ਦੀ ਗਾਰੰਟੀ ਦਿੱਤੀ ਗਈ ਸੀ। ਇਸ ਦੇ ਨਾਲ ਹੀ ਵਾਅਦਾ ਕੀਤਾ ਗਿਆ ਸੀ ਕਿ ਬਹੁਤ ਸਾਰੇ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆਉਣਗੇ। CM ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਮੁਫ਼ਤ ਬਿਜਲੀ ਨਾਲ ਪੰਜਾਬੀਆਂ ਦਾ ਦਿਲ ਜਿੱਤ ਲਿਆ ਹੈ।
ਪੰਜਾਬ ਦੇ ਲੱਖਾਂ ਘਰਾਂ ਵਿੱਚ ਬਿਜਲੀ ਦਾ ‘ਜ਼ੀਰੋ ਬਿੱਲ’ ਆਇਆ ਹੈ। ਪਹਿਲਾਂ ਵੀ ਬਹੁਤ ਵਾਅਦੇ ਕੀਤੇ ਜਾਂਦੇ ਰਹੇ ਹਨ ਪਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਹੀ ਬਿਜਲੀ ਬਿੱਲ ਜ਼ੀਰੋ ਕਰਨ ਦਾ ਵਾਅਦਾ ਪੂਰਾ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇੱਕ ਆਮ ਪਰਿਵਾਰ ਤੋਂ ਹਨ ਅਤੇ ਆਮ ਲੋਕਾਂ ਦੀਆਂ ਬਿਜਲੀ ਸਮੱਸਿਆਵਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ।