ਪੰਜਾਬ ਦੇ ਕਿਸਾਨ ਆਪਣੇ ਹੱਕਾਂ ਦੀਆਂ ਮੰਗਾਂ ਲਈ ਲਗਾਤਾਰ ਖਨੌਰੀ ਬਾਰਡਰ ਤੇ ਸ਼ੰਬੂ ਬਾਰਡਰ ‘ਤੇ ਡਟੇ ਹੋਏ ਹਨ।ਕਿਸਾਨ ਦਿੱਲ੍ਹੀ ਵੱਲ ਕੂਚ ਕਰਨਾ ਚਾਹੁੰਦੇ ਨੇ ਪਰ ਹਰਿਆਣਾ ਸਰਕਾਰ ਕਿਸਾਨਾ ਨੂੰ ਰੋਕਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਹਰਿਆਣਾ ਪ੍ਰਸ਼ਾਸਨ ਵਲੋਂ ਅੱਥਰੂ ਗੈਸ ਦੇ ਗੋਲੇ ਕਿਸਾਨ ‘ਤੇ ਦਾਗੇ ਗਏ। ਓਥੇ ਹੀ ਪੰਜਾਬ ਦੇ CM ਭਗਵੰਤ ਮਾਨ ਨੇ ਕਿਹਾ ਪੰਜਾਬ ਅਤੇ ਹਰਿਆਣਾ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ।
CM ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਖਨੌਰੀ ਬਾਰਡਰ ‘ਤੇ ਸ਼ੁਭਕਰਨ ਸਿੰਨ ਦੀ ਦੁਖਦਾਈ ਵੀਡੀਓ ਦੇਖੀ ਜੋ ਆਪਣੇ ਜਮਹੂਰੀ ਹੱਕਾਂ ਦਾ ਪ੍ਰਗਟਾਵਾ ਕਰਨ ਲਈ ਉੱਥੇ ਗਿਆ ਸੀ।
ਘ ਦੀ ਮੌ,ਤ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇਗੀ। ਇਹ ਮੌ.ਤ ਕੇਂਦਰ ਅਤੇ ਹਰਿਆਣਾ ਸਰਕਾਰਾਂ ਦੀ ਮਨਮਾਨੀ ਦਾ ਨਤੀਜਾ ਹੈ।
ਇਸ ਦੇ ਨਾਲ ਹੀ ਭਵਿੱਖ ਵਿੱਚ ਕਿਸਾਨਾਂ ਨੂੰ ਬਿਹਤਰ ਮੈਡੀਕਲ ਸਹੂਲਤਾਂ ਦੇਣ ਲਈ ਸੜਕ ਸੁਰੱਖਿਆ ਬਲ (SSF) ਦੀਆਂ ਗੱਡੀਆਂ ਅਤੇ ਐਂਬੂਲੈਂਸਾਂ ਨੂੰ ਵੀ ਸਰਹੱਦ ’ਤੇ ਤਾਇਨਾਤ ਕੀਤਾ ਜਾਵੇਗਾ। ਤਾਂ ਜੋ ਲੋੜ ਪੈਣ ‘ਤੇ ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ‘ਚ ਪਹੁੰਚਾਇਆ ਜਾ ਸਕੇ।
ਹਾਲਾਂਕਿ, ਹਸਪਤਾਲਾਂ ਦੇ ਸਟਾਫ ਨੂੰ ਪਹਿਲਾਂ ਅਲਰਟ ਮੋਡ ‘ਤੇ ਰੱਖਿਆ ਗਿਆ ਹੈ। ਜਿਵੇਂ ਹੀ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ ਕੀਤਾ ਸੀ, 13 ਫਰਵਰੀ ਨੂੰ ਹਰਿਆਣਾ ਵੱਲ ਵਧਦੇ ਹੋਏ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਕਈ ਕਿਸਾਨ ਜ਼ਖ਼ਮੀ ਹੋ ਗਏ ਸਨ। ਉਨ੍ਹਾਂ ਦੀਆਂ ਅੱਖਾਂ ‘ਤੇ ਡੂੰਘੀ ਸੱਟ ਲੱਗ ਗਈ ਸੀ।
ਇਸ ਤੋਂ ਬਾਅਦ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਸਾਰੇ ਹਸਪਤਾਲਾਂ ਵਿੱਚ ਦਾਖਲ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਹੁਣ ਸੀਐਮ ਭਗਵੰਤ ਮਾਨ ਨੇ ਵੀ ਅੱਖਾਂ ਦੇ ਮਾਹਿਰ ਮੰਤਰੀਆਂ ਅਤੇ ਵਿਧਾਇਕਾਂ ਨੂੰ ਹਸਪਤਾਲਾਂ ਵਿੱਚ ਤਾਇਨਾਤ ਕਰ ਦਿੱਤਾ ਹੈ।
ਸਿਹਤ ਮੰਤਰੀ ਬਲਬੀਰ ਸਿੰਘ ਨੂੰ ਪਟਿਆਲਾ, ਮੰਤਰੀ ਬਲਜੀਤ ਕੌਰ ਪਾਤਰ ਅਤੇ ਖਨੌਰੀ ਅਤੇ ਵਿਧਾਇਕ ਡਾ: ਚਰਨਜੀਤ ਸਿੰਘ ਚੰਨੀ ਨੂੰ ਰਾਜਪੁਰਾ ਵਿੱਚ ਤਾਇਨਾਤ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ ਵਿਵਾਦਾਂ ਨੂੰ ਸੁਲਝਾਉਣ ਵਿੱਚ ਰੁੱਝੀ ਹੋਈ ਹੈ। ਸੂਬੇ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਹ ਖ਼ੁਦ ਮੀਟਿੰਗ ਵਿੱਚ ਸ਼ਾਮਲ ਹੋ ਰਹੇ ਹਨ। ਇਸ ਤੋਂ ਇਲਾਵਾ ਉਹ ਵਕੀਲ ਬਣ ਕੇ ਕਿਸਾਨਾਂ ਦੀ ਨੁਮਾਇੰਦਗੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੱਲਬਾਤ ਦੇ ਸਫ਼ਲ ਨਾ ਹੋਣ ਲਈ ਸਿੱਧੇ ਤੌਰ ‘ਤੇ ਕੇਂਦਰ ਸਰਕਾਰ ਜ਼ਿੰਮੇਵਾਰ ਹੈ।