ਪੰਜਾਬ ਸਰਕਾਰ ਵੱਲੋਂ ਵੱਡੀ ਫੇਰਬਦਲ ਕੀਤੀ ਗਈ ਹੈ ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ 2 ਵੱਡੇ IPS ਅਧਿਕਾਰੀਆਂ ਦੀ ਟਰਾਂਸਫਰ ਕੀਤੀ ਗਈ ਹੈ। ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਪ੍ਰਸ਼ਾਸਕੀ ਕਾਰਨਾਂ ਕਰਕੇ ਜ਼ਿਲ੍ਹੇ ਦੇ ਕਈ ਇੰਸਪੈਕਟਰਾਂ ਦੇ ਤਬਾਦਲੇ ਅਤੇ ਨਿਯੁਕਤੀ ਦੇ ਹੁਕਮ ਦਿੱਤੇ ਹਨ। ਇੰਸਪੈਕਟਰ ਰਵਿੰਦਰ ਕੁਮਾਰ ਨੂੰ ਕ੍ਰਾਈਮ ਬ੍ਰਾਂਚ ਤੋਂ ਥਾਣਾ 8 ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।
ਇੰਸਪੈਕਟਰ ਸੰਜੀਵ ਕੁਮਾਰ ਨੂੰ ਭਾਰਗਵ ਕੈਂਪ ਪੁਲਿਸ ਸਟੇਸ਼ਨ ਦੇ ਇੰਚਾਰਜ ਤੋਂ ਸਦਰ ਪੁਲਿਸ ਸਟੇਸ਼ਨ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇੰਸਪੈਕਟਰ ਸਰਬਜੀਤ ਸਿੰਘ ਨੂੰ ਪੁਲਿਸ ਲਾਈਨਜ਼ ਤੋਂ ਐਂਟੀ ਹਿਊਮਨ ਟਰੈਫਿਕਿੰਗ ਯੂਨਿਟ ਦਾ ਇੰਚਾਰਜ ਬਣਾਇਆ ਗਿਆ ਹੈ।
ਇੰਸਪੈਕਟਰ ਗੁਲਸ਼ਨ ਕੁਮਾਰ ਨੂੰ ਸਰਕਲ ਇੰਸਪੈਕਟਰ ਜ਼ੋਨ 2 ਤੋਂ ਸੀਪੀ ਦਫ਼ਤਰ ਵਿੱਚ ਸੁਰੱਖਿਆ ਸ਼ਾਖਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਐਸਈ ਸੰਦੀਪ ਕੁਮਾਰ ਨੂੰ ਵਿੱਤੀ ਜਾਂਚ ਯੂਨਿਟ ਅਤੇ ਓਐਸਆਈ ਸ਼ਾਖਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਅਤੇ ਉਨ੍ਹਾਂ ਨੂੰ ਸੀਡਬਲਯੂਪੀ ਸ਼ਾਖਾ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।
ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਸਾਰੇ ਅਧਿਕਾਰੀਆਂ ਨੂੰ ਤੁਰੰਤ ਨਵੀਂ ਥਾਂ ‘ਤੇ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਇਸ ਹੁਕਮ ਨੂੰ ਆਰਡਰ ਬੁੱਕ ਵਿੱਚ ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਪੰਜਾਬ ਦੇ ਵਿਜੀਲੈਂਸ ਚੀਫ਼ ਦਾ ਵੀ ਤਬਾਦਲਾ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ S.S.ਪਰਮਾਰ ਨੂੰ ਵਿਜੀਲੈਂਸ ਨੂੰ ਨਵਾਂ ਚੀਫ਼ ਨਿਯੁਕਤ ਕੀਤਾ ਗਿਆ ਹੈ। G. ਨਗੇਸਵਰ ਰਾਓ ਸੁਰਿੰਦਰਪਾਲ ਸਿੰਘ ਪਰਮਾਰ ਦੀ ਥਾਂ ਲੈਣਗੇ।
ਇਸ ਦੇ ਨਾਲ ਹੀ ਦੱਸ ਦੇਈਏ ਕਿ ਸਾਬਕਾ ਵਿਜੀਲੈਂਸ ਚੀਫ਼ ਰਾਓ ਨੂੰ ਪੰਜਾਬ ਦਾ ADGP ਲਗਾਇਆ ਗਿਆ ਹੈ।