ਸੋਮਵਾਰ, ਅਗਸਤ 24, 2026 05:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਦੇ ਮੰਤਰੀ ਜਿੰਪਾ ਵੱਲੋਂ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ

Chhota Ghallughara in 1746: ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜਿੰਪਾ ਨੇ ਕਿਹਾ ਕਿ 18ਵੀਂ ਸਦੀ ਦੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਉੱਪਰ ਸਾਨੂੰ ਹਮੇਸ਼ਾਂ ਮਾਣ ਰਹੇਗਾ।

by ਮਨਵੀਰ ਰੰਧਾਵਾ
ਜੂਨ 30, 2023
in ਪੰਜਾਬ
0

Chhota Ghallughara Martyrdom: 1746 ‘ਚ ਛੋਟੇ ਘੱਲੂਘਾਰੇ ਵਿਚ ਸ਼ਹੀਦ ਹੋਏ ਕਰੀਬ 11 ਹਜ਼ਾਰ ਸਿੰਘ-ਸਿੰਘਣੀਆਂ ਅਤੇ ਬੱਚਿਆਂ ਦੀ ਸ਼ਹੀਦੀ ਨੂੰ ਸਮਰਪਿਤ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਵਿਸ਼ੇਸ਼ ਸ਼ਹੀਦੀ ਸਮਾਗਮ ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ, ਕਾਹਨੂੰਵਾਨ ਛੰਬ ਵਿਖੇ ਕਰਵਾਇਆ ਗਿਆ। ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਤਰਫੋਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸ਼ਹੀਦਾਂ ਨੂੰ ਸਿਜਦਾ ਕੀਤਾ।

ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਆਪਣੇ ਅਖਤਿਆਰੀ ਕੋਟੇ ਵਿਚੋਂ 5 ਲੱਖ ਰੁਪਏ ਦੀ ਗ੍ਰਾਂਟ ਛੋਟਾ ਘੱਲੂਘਾਰਾ ਸਮਾਰਕ ਨੂੰ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਕਾਹਨੂੰਵਾਨ, ਤਿੱਬੜ ਅਤੇ ਤੁਗਲਵਾਲ ਪਿੰਡਾਂ ਦੇ ਸੀਵਰੇਜ ਅਤੇ ਹੋਰ ਵਿਕਾਸ ਪ੍ਰੋਜੈਕਟਾਂ ਨੂੰ ਜਲਦ ਮੰਜ਼ੂਰੀ ਦੇਣ ਦਾ ਭਰੋਸਾ ਵੀ ਦਿੱਤਾ। ਛੋਟਾ ਘੱਲੂਘਾਰਾ ਸ਼ਹੀਦੀ ਸਮਾਰਕ ਦਾ ਰੱਖ-ਰਖਾਅ ਵਧੀਆ ਤਰੀਕੇ ਨਾਲ ਕੀਤੇ ਹੋਣ ਕਰਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਪ੍ਰਸੰਸਾ ਵੀ ਕੀਤੀ।

ਛੋਟਾ ਘੱਲੂਘਾਰਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਜਿੰਪਾ ਨੇ ਕਿਹਾ ਕਿ 18ਵੀਂ ਸਦੀ ਦੇ ਕੁਰਬਾਨੀਆਂ ਭਰੇ ਸਿੱਖ ਇਤਿਹਾਸ ਉੱਪਰ ਸਾਨੂੰ ਹਮੇਸ਼ਾਂ ਮਾਣ ਰਹੇਗਾ। ਉਨ੍ਹਾਂ ਕਿਹਾ ਕਿ ਬਹਾਦਰ ਸੂਰਬੀਰਾਂ ਨੇ ਧਰਮ ਹੇਤ ਆਪਣੇ ਆਪ ਨੂੰ ਨਿਛਾਵਰ ਤਾਂ ਕਰ ਦਿੱਤਾ ਪਰ ਉਨ੍ਹਾਂ ਨੇ ਜ਼ਾਲਮ ਮੁਗਲ ਹਕੂਮਤ ਦੀ ਈਨ ਬਿਲਕੁਲ ਨਾ ਮੰਨੀ। ਜਿੰਪਾ ਨੇ ਕਿਹਾ ਕਿ ਆਪਣੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਫਰਜ਼ ਹੈ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਵੱਲੋਂ ਵਿਸ਼ੇਸ਼ ਸ਼ਹੀਦੀ ਸਮਾਗਮ ਕਰਾ ਕੇ ਛੋਟੇ ਘੱਲੂਘਾਰੇ ਦੇ ਸ਼ਹੀਦਾਂ ਨੂੰ ਸਿਜਦਾ ਕਰਨਾ ਇਕ ਸ਼ਲਾਘਾਯੋਗ ਉਪਰਾਲਾ ਹੈ।

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਇਹ ਸ਼ਹੀਦੀ ਸਮਾਰਕ ਛੋਟਾ ਘੱਲੂਘਾਰਾ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਹੈ ਅਤੇ ਇਸ ਸਮਾਰਕ ਜ਼ਰੀਏ ਨੌਜਵਾਨ ਪੀੜ੍ਹੀ ਆਪਣੇ ਕੁਰਬਾਨੀਆਂ ਭਰੇ ਇਤਿਹਾਸ ਨੂੰ ਜਾਣ ਰਹੀ ਹੈ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵੀ ਸ਼ਹੀਦਾਂ ਨੂੰ ਸਿਜਦਾ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ।

ਇਸ ਮੌਕੇ ਬ੍ਰਮ ਸ਼ੰਕਰ ਜਿੰਪਾ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੇ ਘੱਲੂਘਾਰਾ ਦੇ ਸ਼ਹੀਦਾਂ ਨੂੰ ਸਮਰਪਿਤ ਮਿਊਜ਼ੀਅਮ ਦੀ ਸ਼ਹੀਦੀ ਗੈਲਰੀ, ਫ਼ਤਹਿ ਬੁਰਜ਼ ਅਤੇ ਲਾਇਬ੍ਰੇਰੀ ਦੇ ਦਰਸ਼ਨ ਵੀ ਕੀਤੇ। ਜਿੰਪਾ ਨੇ ਛੋਟੇ ਘੱਲੂਘਾਰੇ ਉੱਪਰ ਬਣੀ ਦਸਤਾਵੇਜੀ ਫਿਲਮ ਵੀ ਦੇਖੀ। ਇਸ ਤੋਂ ਪਹਿਲਾਂ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦਾ ਜਾਪ ਕੀਤਾ ਗਿਆ ਅਤੇ ਭੋਗ ਉਪਰੰਤ ਰਾਗੀ ਜਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ।

ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਐੱਸ.ਐੱਸ.ਪੀ. ਹਰੀਸ਼ ਦਾਯਮਾ, ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਅਤੇ ਸਾਬਕਾ ਏ.ਡੀ.ਸੀ. ਤਜਿੰਦਰਪਾਲ ਸਿੰਘ ਸੰਧੂ ਸਮੇਤ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਇਲਾਕੇ ਦੀ ਸੰਗਤ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bram shanker jimpaChhota GhallugharaChhota Ghallughara Martyrdomgurdaspurpro punjab tvpunjab governmentpunjab ministerpunjab newspunjabi newssikh history
Share210Tweet131Share53

Related Posts

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026

ਮਲੇਰਕੋਟਲਾ ਤੋਂ ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ‘ਆਪ’ ‘ਚ ਸ਼ਾਮਲ, CM ਮਾਨ ਨੇ ਨਵੇਂ ਆਗੂਆਂ ਦਾ ਪਾਰਟੀ ‘ਚ ਕੀਤਾ ਸਵਾਗਤ

ਅਗਸਤ 23, 2026
Load More

Recent News

ਗੈਂਗਸਟਰਾਂ ‘ਤੇ ਵਾਰ ਦਾ 215ਵਾਂ ਦਿਨ: ਪੰਜਾਬ ਪੁਲਿਸ ਵੱਲੋਂ 584 ਥਾਈਂ ਛਾਪੇਮਾਰੀ; 341 ਕਾਬੂ

ਅਗਸਤ 23, 2026

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਸੌਂਦ

ਅਗਸਤ 23, 2026

ਜਲੰਧਰ ’ਚ ਗੂੰਜਿਆ ਨਸ਼ਿਆਂ ਵਿਰੁੱਧ ਸੁਨੇਹਾ ! ‘ਯੂਥ ਰਨ ਪੰਜਾਬ’, ਹਜ਼ਾਰਾਂ ਨੌਜਵਾਨਾਂ ਨੇ ਨਸ਼ਾ ਮੁਕਤ ਅਤੇ ਸਿਹਤਮੰਦ ਪੰਜਾਬ ਲਈ ਲਗਾਈ ਦੌੜ

ਅਗਸਤ 23, 2026

ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅਗਸਤ 23, 2026

ਗਮਾਡਾ ਦੀ ਆਕਸ਼ਨ ਨੂੰ ਮਿਲਿਆ ਭਰਵਾਂ ਹੁੰਗਾਰਾ, 27 ਜਾਇਦਾਦਾਂ ਤੋਂ ਲਗਭਗ 5,400 ਕਰੋੜ ਰੁਪਏ ਇਕੱਠੇ ਕੀਤੇ

ਅਗਸਤ 23, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.