Punjab Government on Stubble Burning: ਪੰਜਾਬ ਸਰਕਾਰ ਸੂਬੇ ‘ਚ ਲਗਾਤਾਰ ਨਾੜ ਨੂੰ ਲਾਈ ਜਾ ਰਹੀ ਅੱਗ ਕਾਰਨ ਨਿਸ਼ਾਨੇ ‘ਤੇ ਹੈ। ਦੱਸ ਦਈਏ ਕਿ ਸੂਬਾ ਸਰਕਾਰ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਕਰ ਰਹੀ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਹਰ ਤਰ੍ਹਾਂ ਨਾਲ ਜਾਗਰੂਕ ਕਰਨ ਲਈ ਢੁਕਵੇਂ ਕਦਮ ਚੁੱਕ ਰਹੀ ਹੈ। ਪਰ ਇਨ੍ਹਾਂ ਸਭ ਦੇ ਬਾਵਜੂਦ ਸੂਬੇ ‘ਚ ਲਗਾਤਾਰ ਪਰਾਲੀ ਸਾੜਣ ਦੇ ਕੇਸ ਦਰਜ ਹੋ ਰਹੇ ਹਨ।
ਨਾਲ ਹੀ ਪੰਜਾਬ ਸਰਕਾਰ ਦੇ ਦਾਅਵਿਆਂ ਦੇ ਉਲਟ 29 ਅਕਤੂਬਰ ਨੂੰ ਸੂਬੇ ਵਿੱਚ ਇੱਕ ਹੀ ਦਿਨ ਵਿੱਚ ਪਰਾਲੀ ਸਾੜਨ ਦੇ 1898 ਮਾਮਲੇ ਸਾਹਮਣੇ ਆਏ, ਜਿਸ ਨੇ ਪਿਛਲੇ ਦੋ ਸਾਲਾਂ ਦਾ ਰਿਕਾਰਡ ਤੋੜ ਦਿੱਤਾ। ਪਿਛਲੇ ਦੋ ਦਿਨਾਂ ਤੋਂ ਪੰਜਾਬ ਚੋਂ ਇੱਕ ਦਿਨ ‘ਚ ਪਰਾਲੀ ਸਾੜਨ ਦੇ 2000 ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਹਾਲਾਤ ਇਹ ਬਣ ਗਏ ਹਨ ਕਿ ਪੰਜਾਬ ਦਾ ਏਅਰ ਕੁਆਲਿਟੀ ਇੰਡੈਕਸ (AQI) ਸਾਹ ਲੈਣ ਯੋਗ ਨਹੀਂ ਰਿਹਾ।
ਹਾਸਲ ਜਾਣਕਾਰੀ ਮੁਤਾਬਕ ਉੱਤਰੀ ਭਾਰਤ ‘ਚ 15 ਸਤੰਬਰ ਤੋਂ 29 ਅਕਤੂਬਰ ਤੱਕ ਪਰਾਲੀ ਸਾੜਨ ਦੇ 15,461 ਮਾਮਲੇ ਸਾਹਮਣੇ ਆਏ ਹਨ। ਜਿਨ੍ਹਾਂ ਚੋਂ 80% ਦੇ ਕਰੀਬ ਕੇਸ ਪੰਜਾਬ ਦੇ ਹਨ, ਜੋ ਇਸ ਅੰਕੜੇ ਨੂੰ 12112 ਤੱਕ ਲੈ ਜਾ ਰਿਹਾ ਹੈ। ਸਭ ਤੋਂ ਵੱਧ ਮਾਮਲੇ ਤਰਨਤਾਰਨ ਵਿੱਚ ਸਾਹਮਣੇ ਆਏ ਹਨ, ਜਿੱਥੇ ਪਰਾਲੀ ਸਾੜਨ ਦੇ 2188 ਮਾਮਲੇ ਰਿਪੋਰਟ ਹੋਏ।
ਖਾਸ ਕਰਕੇ ਦੀਵਾਲੀ ਵਾਲੇ ਦਿਨ ਤੋਂ ਹੀ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਮਾਹਿਰਾਂ ਮੁਤਾਬਕ ਝੋਨੇ ਦੀ ਤੇਜ਼ੀ ਨਾਲ ਕਟਾਈ ਹੋਣ ਨਾਲ ਪਰਾਲੀ ਸਾੜਨ ਦੇ ਮਾਮਲੇ ਵੱਧ ਰਹੇ ਹਨ।
ਸਾਲ 2022 ‘ਚ 15 ਸਤੰਬਰ ਤੋਂ 29 ਅਕਤੂਬਰ ਤੱਕ ਪਰਾਲੀ ਸਾੜਨ ‘ਚ ਟੌਪ ‘ਤੇ ਹਨ ਇਹ ਜ਼ਿਲ੍ਹੇ
- ਤਰਨਤਾਰਨ 2188
- ਪਟਿਆਲਾ 1327
- ਅੰਮ੍ਰਿਤਸਰ 1296
- ਸੰਗਰੂਰ 1046
ਇਹ ਵੀ ਪੜ੍ਹੋ: Sarang Sikander Marriage: ਮਰਹੂਮ ਪੰਜਾਬੀ ਸਿੰਗਰ Sardool Sikander ਅਤੇ Amar Noori ਦੇ ਬੇਟੇ ਸਾਰੰਗ ਦਾ ਹੋਇਆ ਵਿਆਹ!
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h