Promote Sports Culture in Punjab: ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਸਰਕਾਰ ਵੱਲੋਂ ‘ਖੇਡਾ ਵਤਨ ਪੰਜਾਬ ਦੀਆਂ’ ਦੇ ਨਾਂ ਹੇਠ ਸੂਬੇ ਭਰ ਵਿੱਚ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੀ ਲੋਕਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।
ਬ੍ਰਮ ਸ਼ੰਕਰ ਜਿੰਪਾ ਪਿੰਡ ਸ਼ੇਰਗੜ੍ਹ ਵਿੱਚ ਸ਼ਾਨ-ਏ-ਸਪੋਰਟਸ ਕਲੱਬ ਵੱਲੋਂ ਕਰਵਾਏ ਫੁਟਬਾਲ ਟੂਰਨਾਮੈਂਟ ਦੇ ਫਾਈਨਲ ਮੈਚ ਦੌਰਾਨ ਖਿਡਾਰੀਆਂ ਨੂੰ ਸੰਬੋਧਨ ਕਰ ਰਹੇ ਸਨ। ਫਾਈਨਲ ਮੁਕਾਬਲਾ ਪਿੰਡ ਬੋਹਣ ਅਤੇ ਪਿੰਡ ਹਾਰਟਾ ਦੀ ਟੀਮ ਵਿਚਕਾਰ ਹੋਇਆ, ਜਿਸ ਵਿੱਚ ਬੋਹਣ ਦੀ ਟੀਮ ਜੇਤੂ ਰਹੀ।
ਖਿਡਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਸਪੋਰਟਸ ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਲੱਬ ਨੂੰ 3 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ’ਖੇਡਾਂ ਵਤਨ ਪੰਜਾਬ ਦੀਆ’ ਖੇਡ ਮੁਕਾਬਲੇ ਵਿੱਚ ਹਰ ਉਮਰ ਵਰਗ ਦੇ 3 ਲੱਖ ਤੋਂ ਵੱਧ ਲੋਕਾਂ ਨੇ ਭਾਗ ਲਿਆ ਅਤੇ ਲਗਭਗ 7 ਕਰੋੜ ਰੁਪਏ ਦੇ ਇਨਾਮ ਵੰਡੇ ਗਏ।
ਸ਼ੇਰਗੜ੍ਹ ਵਿਖੇ ਕਰਵਾਇਆ ਗਿਆ ਇਹ ਫੁੱਟਬਾਲ ਟੂਰਨਾਮੈਂਟ 8 ਦਿਨ ਚੱਲਿਆ ਅਤੇ ਇਸ ਵਿੱਚ 32 ਟੀਮਾਂ ਨੇ ਭਾਗ ਲਿਆ। ਇਸ ਮੌਕੇ ਕੌਂਸਲਰ ਜਸਪਾਲ ਸਿੰਘ ਚੇਚੀ, ਕਲੱਬ ਪ੍ਰਧਾਨ ਕਰਨ ਬੱਗਾ (ਭੋਲਾ), ਮਨਜਿੰਦਰ ਸਿੰਘ, ਜਸਪਾਲ ਸਿੰਘ, ਗੁਰਮੀਤ ਕੌਰ, ਅਸ਼ੋਕ ਸਲੇਮਪੁਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h