Punjab Temprary Employee: ਪੰਜਾਬ ਸਰਕਾਰ ਨੇ ਸੂਬੇ ਵਿੱਚ ਕੰਮ ਕਰਦੇ ਐਡਹਾਕ, ਠੇਕਾ ਅਧਾਰਤ, ਦਿਹਾੜੀਦਾਰ, ਵਰਕ ਚਾਰਜ ਅਤੇ ਆਰਜ਼ੀ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਲਈ ਪੰਜਾਬ ਸਰਕਾਰ ਨੇ ਨਵੀਂ ਨੀਤੀ ਤਿਆਰ ਕੀਤੀ ਹੈ। ਇਸ ਤਹਿਤ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ।
ਨੀਤੀ ਮੁਤਾਬਕ ਕਰਮਚਾਰੀ ਨੂੰ ਪੱਕੇ ਕਰਨ ਲਈ ਸੇਵਾ ਨਿਯਮ ਅਨੁਸਾਰ ਵਿਦਿਅਕ ਯੋਗਤਾ, ਪੋਸਟ ਅਤੇ ਤਜ਼ਰਬੇ ਸਮੇਤ ਹੋਰ ਸ਼ਰਤਾਂ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਪਿਛਲੇ 10 ਸਾਲਾਂ ਦੀ ਸੇਵਾ ਦੌਰਾਨ ਕਰਮਚਾਰੀ ਦਾ ਆਚਰਣ ਤਸੱਲੀਬਖਸ਼ ਹੋਣਾ ਚਾਹੀਦਾ ਹੈ। 10 ਸਾਲਾਂ ਦੀ ਸਮਾਂ ਸੀਮਾ ਦੀ ਗਿਣਤੀ ਕਰਦੇ ਸਮੇਂ ਨੋਟਲ ਬਰੇਕਾਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਦੱਸ ਦਈਏ ਕਿ ਇਹ ਨੀਤੀ ਆਊਟਸੋਰਸਡ ਕਰਮਚਾਰੀਆਂ ਤੋਂ ਇਲਾਵਾ ਗੈਰ-ਯੋਗ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਵੇਗੀ। ਲਾਭਪਾਤਰੀ ਕਰਮਚਾਰੀਆਂ ਦੀ 58 ਸਾਲ ਦੀ ਉਮਰ ਤੱਕ ਵਿਸ਼ੇਸ਼ ਕੇਡਰ ਵਿੱਚ ਨਿਯੁਕਤੀ ਕੀਤੀ ਜਾਵੇਗੀ। ਕੇਡਰ ਦੀ ਪੋਸਟ ‘ਤੇ ਕਰਮਚਾਰੀਆਂ ਨੂੰ ਨਹੀਂ ਰੱਖਿਆ ਜਾਵੇਗਾ। ਸੇਵਾ ਨਿਯਮਾਂ ਅਨੁਸਾਰ ਕਰਮਚਾਰੀ ਰੈਗੂਲਰ ਕੇਡਰ ਦਾ ਹਿੱਸਾ ਨਹੀਂ ਹੋਣਗੇ।
ਕਰਮਚਾਰੀ ਲੰਬੇ ਸਮੇਂ ਤੋਂ ਕਰ ਰਹੇ ਸੀ ਮੰਗ
ਸੂਬੇ ‘ਚ 10 ਸਾਲਾਂ ਤੋਂ ਵੱਧ ਸਮੇਂ ਤੋਂ ਅਸਥਾਈ ਤੌਰ ‘ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਰਕਾਰ ਜਲਦ ਹੀ ਪੱਕੇ ਕਰੇਗੀ। ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਹਜ਼ਾਰਾਂ ਮੁਲਾਜ਼ਮ ਲੰਮੇ ਸਮੇਂ ਤੋਂ ਪੱਕੇ ਕਰਨ ਦੀ ਮੰਗ ਕਰ ਰਹੇ ਹਨ। ਇਸ ਸਬੰਧੀ ਮੁਲਾਜ਼ਮ ਜਥੇਬੰਦੀਆਂ ਨੇ ਪਿਛਲੀਆਂ ਸਰਕਾਰਾਂ ਕੋਲ ਵੀ ਆਪਣੀਆਂ ਮੰਗਾਂ ਰੱਖੀਆਂ ਸੀ। ਫਿਰ ਪੰਜਾਬ ਵਿੱਚ ਮਾਨ ਦੀ ਸਰਕਾਰ ਬਣਨ ਤੋਂ ਬਾਅਦ ਵੀ ਆਰਜ਼ੀ ਮੁਲਾਜ਼ਮਾਂ ਵੱਲੋਂ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਤੇਜ਼ ਹੋ ਗਈ ਸੀ।
ਪੰਜਾਬ ਦੇ 2200 ਮੁਲਾਜ਼ਮ ਵੀ ਪੱਕੇ ਹੋਣਗੇ
ਪੰਜਾਬ ਸਰਕਾਰ ਵੱਲੋਂ PNB ਦੇ 2200 ਮੁਲਾਜ਼ਮਾਂ ਨੂੰ ਵੀ ਪੱਕਾ ਕੀਤਾ ਜਾਵੇਗਾ। ਇਹ ਜਾਣਕਾਰੀ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਕਟਾਰੂਚੱਕ ਨੇ ਪੀਐਨਬੀ ਦੇ ਕਰਮਚਾਰੀਆਂ ਨੂੰ 6ਵਾਂ ਤਨਖਾਹ ਕਮਿਸ਼ਨ ਦਿੱਤਾ ਹੈ। ਇਸ ਦੇ ਨਾਲ ਹੀ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਨੂੰ ਤੁਰੰਤ ਲਾਗੂ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h