Punjab Paddy Season: ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਝੋਨੇ ਦੀ ਕਾਸ਼ਤ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਸਬੰਧੀ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸੂਬੇ ਵਿੱਚ ਬਿਜਲੀ ਦੀ ਕੋਈ ਕਮੀ ਨਹੀਂ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਕੋਲ ਪਹਿਲਾਂ ਹੀ 52 ਦਿਨਾਂ ਦਾ ਕੋਲੇ ਦਾ ਭੰਡਾਰ ਹੈ, ਇਸ ਲਈ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਸਰਕਾਰ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਖਰੀਦਣ ਲਈ ਬੋਲੀ ਲਾਵੇਗੀ। ਉਨ੍ਹਾਂ ਕਿਹਾ ਕਿ ਇਹ ਵਿਲੱਖਣ ਅਤੇ ਪਹਿਲੀ ਵਾਰ ਹੈ ਸੂਬਾ ਸਰਕਾਰ ਪ੍ਰਾਈਵੇਟ ਪਲਾਂਟ ਖ਼ਰੀਦੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਕੋਲ ਕੋਲੇ ਦੀ ਕਾਫ਼ੀ ਸਪਲਾਈ ਹੈ ਜਿਸ ਰਾਹੀਂ ਇਸ ਪਲਾਂਟ ਨੂੰ ਕਾਰਗਰ ਢੰਗ ਨਾਲ ਚਲਾਇਆ ਜਾ ਸਕਦਾ ਹੈ।
ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਦੀ ਅਪੀਲ
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਉਣ ਲਈ ਸੂਬੇ ਵਿੱਚ ਤਿੰਨ ਵਿਭਾਗਾਂ ਨੂੰ ਆਪਸ ਵਿੱਚ ਜੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਸਿਰਫ਼ 30 ਫ਼ੀਸਦੀ ਨਹਿਰੀ ਪਾਣੀ ਹੀ ਸਿੰਜਾਈ ਲਈ ਵਰਤਿਆ ਜਾ ਰਿਹਾ ਹੈ ਪਰ ਇਸ ਫ਼ੈਸਲੇ ਨਾਲ ਅਗਲੇ ਸਾਲ ਤੱਕ 70 ਫ਼ੀਸਦੀ ਨਹਿਰੀ ਪਾਣੀ ਸਿੰਜਾਈ ਲਈ ਵਰਤਿਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਧਰਤੀ ਹੇਠਲੇ ਘਟ ਰਹੇ ਪਾਣੀ ਨੂੰ ਰੋਕਣ ਵਿੱਚ ਮਦਦ ਮਿਲੇਗੀ।
“ਪੰਜਾਬ ‘ਚ ਹੁਣ ਉਲਟੀ ਗੰਗਾ ਵਹੂਗੀ”
ਪਿਛਲੀਆਂ ਸਰਕਾਰਾਂ ਸਰਕਾਰੀ ਜਾਇਦਾਦਾਂ ਪ੍ਰਾਈਵੇਟ ਅਦਾਰਿਆਂ ਨੂੰ ਵੇਚ ਦਿੰਦਿਆਂ ਸੀ
ਗੋਇੰਦਵਾਲ ਸਾਹਿਬ ਵਾਲਾ ਪ੍ਰਾਈਵੇਟ ਥਰਮਲ ਪਲਾਂਟ ਹੁਣ ਸਾਡੀ ਸਰਕਾਰ ਖ਼ਰੀਦੇਗੀ
ਥਰਮਲ ਖ਼ਰੀਦਣ ਨਾਲ ਪੰਜਾਬ ਦੇ ਲੋਕਾਂ ਨੂੰ ₹1.50 ਪ੍ਰਤੀ ਯੂਨਿਟ ਸਸਤੀ ਬਿਜਲੀ ਮਿਲੇਗੀ
—CM @BhagwantMann pic.twitter.com/xI8S4Q7KSK
— AAP Punjab (@AAPPunjab) June 9, 2023
ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਮੁੱਖ ਲੋੜ ਹੈ ਕਿ ਲੋਕਾਂ ਨੂੰ ਉਨ੍ਹਾਂ ਦੇ ਰੋਜ਼ਮਰ੍ਹਾ ਦੇ ਕੰਮਾਂ ਨੂੰ ਆਸਾਨੀ ਨਾਲ ਕਰਵਾਉਣ ਸਣੇ ਉਨ੍ਹਾਂ ਲਈ ਵਧੀਆ ਪ੍ਰਸ਼ਾਸਨ ਯਕੀਨੀ ਬਣਾਇਆ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜ਼ਮੀਨੀ ਹਕੀਕਤਾਂ ਤੋਂ ਜਾਣੂ ਹੋਣ ਦੇ ਨਾਲ-ਨਾਲ ਦਫ਼ਤਰਾਂ ਦੇ ਕੰਮਕਾਜ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h