Punjab Government: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari lal purohot) ਦੇ ਹੁਕਮਾਂ ਨੂੰ ਦਰਕਿਨਾਰ ਕਰਦਿਆਂ ਪੰਜਾਬ ਸਰਕਾਰ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਉਪਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੂੰ ਨਹੀਂ ਹਟਾਏਗੀ।ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਨਿਯੁਕਤੀ ਨੂੰ ਲੈ ਕੇ ਰਾਜਪਾਲ ਨੂੰ ਮੋੜਵਾਂ ਜਵਾਬ ਭੇਜਿਆ ਜਾਵੇਗਾ।’ਆਪ’ ਸਰਕਾਰ ਨੇ ਪੀਏਯੂ ਦੇ ਉਪਕੁਲਪਤੀ ਦੀ ਨਿਯੁਕਤੀ ਨੂੰ ਲੈ ਕੇ ਪਿਛਾਂਹ ਨਾ ਹਟਣ ਦਾ ਫ਼ੈਸਲਾ ਕੀਤਾ ਹੈ
ਜਿਸ ਕਾਰਨ ਆਉਂਦੇ ਦਿਨਾਂ ‘ਚ ਮੁਖ ਮੰਤਰੀ ਤੇ ਰਾਜਪਾਲ ਦਰਮਿਆਨ ਤਲਖੀ ਵਧਣ ਦੇ ਆਸਾਰ ਬਣ ਗਏ ਹਨ।ਯਾਦ ਰਹੇ ਕਿ ਮੰਗਲਵਾਰ ਨੂੰ ਗੋਸਲ ਦੀ ਨਿਯੁਕਤੀ ਨੂੰ ਗੈਰਕਾਨੂੰਨੀ ਦੱਸਦਿਆਂ ਉਨ੍ਹਾਂ ਨੂੰ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ।ਇਸ ਤੋਂਪਹਿਲਾਂ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਆਫ਼ ਹੈਲ਼ਥ ਸਾਇੰਸਿਜ਼ ਦੇ ਉਪ ਕੁਲਪਤੀ ਦੀ ਫਾਈਲ ਰਾਜਪਾਲ ਨੇ ਜਦੋਂ ਮੋੜ ਦਿੱਤੀ ਸੀ ਤਾਂ ਸਰਕਾਰ ਨੇ ਤਿੰਨ ਮੈਂਬਰੀ ਪੈਨਲ ਰਾਜਪਾਲ ਨੂੰ ਭੇਜਣ ਦਾ ਫ਼ੈਸਲਾ ਕੀਤਾ ਸੀ।ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦਾ ਕਹਿਣਾ ਸੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਗੋਸਲ ਦੀ ਨਿਯੁਕਤੀ ਬਕਾਇਦਾ ਕਾਨੂੰਨੀ ਪ੍ਰਕਿਰਿਆ ਤਹਿਤ ਹੋਈ ਹੈ
ਜਿਸ ਕਰਕੇ ਉਨ੍ਹਾਂ ਨੂੰ ਬਦਲਣ ਦਾ ਸਵਾਲ ਹੀ ਪੈਦਾ ਹੀ ਨਹੀਂ ਹੁੰਦਾ ਹੈ।ਉਨ੍ਹਾਂ ਅੱਜ ਉਪ ਕੁਲਪਤੀ ਨਾਲ ਫ਼ੋਨ ‘ਤੇ ਗੱਲਬਾਤ ਵੀ ਕੀਤੀ ਤੇ ਆਪਣਾ ਕੰਮ ਜਾਰੀ ਰੱਖਣ ਲਈ ਕਿਹਾ।ਧਾਲੀਵਾਲ ਦਾ ਕਹਿਣਾ ਹੈ ਪੰਜਾਬ ਸਰਕਾਰ ਪੂਰੀ ਤਰ੍ਹਾਂ ਉਪ ਕੁਲਪਤੀ ਦੀ ਪਿਠ ‘ਤੇ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਗਵਰਨਰ ਲਗਣਾ ਸੌਖਾ ਹੈ ਪਰ ਵੀਸੀ ਲੱਗਣ ਵਾਸਤੇ ਪੜ੍ਹਾਈ ਤੇ ਖੋਜਾਂ ਦੇ ਲੇਖੇ ਜ਼ਿੰਦਗੀ ਲਾਉਣੀ ਪੈਂਦੀ ਹੈ।ਮੰਤਰੀ ਨੇ ਕਿਹਾ ਕਿ ਰਾਜਪਾਲ ਨੂੰ ਸਿਆਸਤ ਲਈ ਯੂਨੀਵਰਸਿਟੀਆਂ ਨੂੰ ਨਿਸ਼ਾਨਾ ਨਹੀਂ ਬਣਾਉਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਰਾਜਪਾਲ ਨੇ ਚਿਠੀ ਲਿਖ ਕੇ ਮਹਾਨ ਵਿਗਿਆਨੀ ਨੂੰ ਜ਼ਲੀਲ ਕੀਤਾ ਹੈ ਤੇ ਪੰਜਾਬੀਆਂ ਦਾ ਅਪਮਾਨ ਕੀਤਾ ਹੈ।
ਇਹ ਵੀ ਪੜ੍ਹੋ : Canada: ਕੈਨੇਡਾ ਤਿੰਨ ਲੱਖ ਲੋਕਾਂ ਨੂੰ ਦੇਵੇਗਾ ਨਾਗਰਿਕਤਾ, ਪੰਜਾਬੀਆਂ ਨੂੰ ਮਿਲੇਗਾ ਵੱਡਾ ਲਾਭ