Scholarship for Handicapped Students: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਦਿਵਿਆਂਗ ਵਿਦਿਆਰਥਣਾਂ ਲਈ ਹਾਜ਼ਰੀ ਵਜ਼ੀਫਾ ਸਕੀਮ ਦੇਣ ਲਈ ਵਿੱਤੀ ਸਾਲ 2023-24 ਵਾਸਤੇ 110.00 ਲੱਖ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ‘ਸਕਾਲਰਸ਼ਿਪ ਫਾਰ ਹੈਡੀਕੈਪਡ ਸਟੂਡੈਂਟਸ’ ਸਕੀਮ ਅਧੀਨ ਦਿੱਤੇ ਜਾਣ ਵਾਲਾ ਵਜ਼ੀਫਾ ਦਿਵਿਆਂਗਜਨ ਵਿਦਿਆਰਥਣਾਂ ਨੂੰ ਪੜਾਈ ਲਈ ਹੋਰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਦਿੱਤਾ ਜਾਂਦਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਦਿਵਿਆਂਗ ਵਰਗ ਦਾ ਜੀਵਨ ਸਮਰੱਥ ਬਣਾਉਣ ਲਈ ਸਮੇਂ-ਸਮੇਂ ਭਲਾਈ ਸਕੀਮਾਂ ਲਾਗੂ ਕੀਤੀਆਂ ਜਾਂਦੀਆਂ ਹਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਿਵਿਆਂਗਜਨ ਵਿਦਿਆਰਥੀਆਂ ਦੇ ਖਾਤੇ ਵਿੱਚ ਇਹ ਰਾਸ਼ੀ ਜਲਦ ਤੋਂ ਜਲਦ ਪੁੱਜਦੀ ਕੀਤੀ ਜਾਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h