Dr. BR Ambedkar Bhavan: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜ਼ਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ ਜਿਲ੍ਹੇ ਤਰਨਤਾਰਨ ਵਿੱਚ ਬਾਬਾ ਸਾਹਿਬ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ 3 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਤਰਨਤਾਰਨ ਵਿਖੇ ਡਾ.ਅੰਬੇਦਕਰ ਭਵਨ ਸਥਾਪਤ ਕਰਨ ਲਈ ਜਮੀਨ ਦਾ ਪ੍ਰਬੰਧ ਪਹਿਲਾ ਹੀ ਕੀਤਾ ਜਾ ਚੁੱਕਾ ਹੈ।
Punjab government is committed to enhancing the quality of life for Scheduled Castes, Backward Classes, and other marginalized groups. Cabinet Minister Dr. Baljit Kaur stated that ₹3 crore have been allocated for the construction of Dr. B.R. Ambedkar Bhawan in Tarn Taran. pic.twitter.com/ZeYKVoSpa6
— Government of Punjab (@PunjabGovtIndia) July 7, 2023
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਹਰ ਜਿਲ੍ਹੇ ਵਿੱਚ ਡਾ.ਬੀ.ਆਰ.ਅੰਬੇਦਕਰ ਭਵਨ ਸਥਾਪਤ ਕਰਨ ਦਾ ਫੈਸਲਾ ਲਿਆ ਗਿਆ ਸੀ ਤਾਂ ਜੋ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਗਰੀਬ ਵਰਗ ਦੇ ਲੋਕਾਂ ਲਈ ਇੱਕ ਛੱਤ ਹੇਠ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਤਰਨਤਾਰਨ ਵਿਖੇ ਡਾ.ਬੀ.ਆਰ.ਅੰਬੇਦਕਰ ਭਵਨ ਦੀ ਉਸਾਰੀ ਲਈ ਉਹ ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਵਿੱਤੀ ਨਿਯਮਾ ਦੀ ਸਖ਼ਤੀ ਨਾਲ ਪਾਲਣਾ ਕਰਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h