Construction of New Tehsil Complexes in Punjab: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਨਵੇਂ ਤਹਿਸੀਲ ਕੰਪਲੈਕਸ ਉਸਾਰਨ ਲਈ ਅਤੇ ਕਈ ਤਹਿਸੀਲਾਂ/ਸਬ-ਤਹਿਸੀਲਾਂ ਦੇ ਦਫਤਰਾਂ ਦੀ ਅੱਪਗ੍ਰੇਡੇਸ਼ਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਤੋਂ ਬਾਅਦ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਆਮ ਲੋਕਾਂ ਦੀ ਸਹੂਲਤ ਲਈ ਅਤੇ ਮਾਲ ਵਿਭਾਗ ਦੇ ਕੰਮ ਨੂੰ ਹੋਰ ਸੁਚਾਰੂ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਤਹਿਸੀਲ/ਸਬ-ਤਹਿਸੀਲ ਦਫਤਰਾਂ ਦੀ ਨਵ ਉਸਾਰੀ ਲਈ ਪਹਿਲਕਦਮੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਬਹੁਤ ਸਾਰੇ ਦਫਤਰ ਪੁਰਾਣੀਆਂ ਅਤੇ ਖਸਤਾ ਹਾਲ ਇਮਾਰਤਾਂ ਵਿਚ ਚੱਲ ਰਹੇ ਸਨ ਅਤੇ ਕਈ ਥਾਂਈ ਸਹੂਲਤਾਂ ਦੀ ਕਮੀ ਸੀ। ਇਸ ਲਈ ਇਨ੍ਹਾਂ ਦਫਤਰਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ 99.60 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਜਿੰਪਾ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਹਾਜੀਪੁਰ ਤਹਿਸੀਲ ਕੰਪਲੈਕਸ ਲਈ 2.52 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਤੋਂ ਬਠਿੰਡਾ ਜ਼ਿਲ੍ਹੇ ਦੀਆਂ ਤਿੰਨ ਸਬ ਤਹਿਸੀਲਾਂ ਗੋਨਿਆਣਾ, ਨਥਾਣਾ ਤੇ ਬਾਲਿਆਂਵਾਲੀ ਦੇ ਕੰਪਲੈਕਸਾਂ ਦੀ ਉਸਾਰੀ ਲਈ ਕ੍ਰਮਵਾਰ 1.04 ਕਰੋੜ ਰੁਪਏ, 1.47 ਕਰੋੜ ਰੁਪਏ ਤੇ 1.42 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਤਲਵੰਡੀ ਸਾਬੋ ਦੇ ਤਹਿਸੀਲ ਕੰਪਲੈਕਸ ਦੇ ਨਿਰਮਾਣ ਲਈ 5.98 ਕਰੋੜ ਰੁਪਏ ਦਿੱਤੇ ਗਏ ਹਨ।
ਜਿੰਪਾ ਨੇ ਦੱਸਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਜੈਤੋ ‘ਚ ਤਹਿਸੀਲ ਕੰਪਲੈਕਸ ਦੇ ਪਹਿਲੇ ਫਲੋਰ ਦੀ ਉਸਾਰੀ ਤੇ ਗਰਾਊਂਡ ਫਲੋਰ ਦੀ ਰਿਪੇਅਰ ਲਈ 98.98 ਲੱਖ ਰੁਪਏ ਜਾਰੀ ਕੀਤੇ ਗਏ ਹਨ। ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਬੱਸੀ ਪਠਾਣਾਂ ਵਿਖੇ ਨਵੀਂ ਇਮਾਤਰ ਦੀ ਉਸਾਰੀ ਲਈ 8.61 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਅਬੋਹਰ ਵਿਖੇ ਨਵੀਂ ਇਮਾਰਤ ਦੀ ਉਸਾਰੀ ਲਈ 3.50 ਕਰੋੜ ਰੁਪਏ ਜਦਕਿ ਗੁਰੂ ਹਰਸਹਾਏ ਦੀ ਨਵੀਂ ਇਮਾਰਤ ਲਈ 6.19 ਕਰੋੜ ਰੁਪਏ ਦਿੱਤੇ ਗਏ ਹਨ।
ਇਸੇ ਤਰ੍ਹਾਂ ਕਲਾਨੌਰ, ਸੁਲਤਾਨਪੁਰ ਲੋਧੀ, ਫਗਵਾੜਾ ਅਤੇ ਮਾਛੀਵਾੜਾ ਵਿਖੇ ਨਵੀਆਂ ਇਮਾਰਤਾਂ ਲਈ ਕ੍ਰਮਵਾਰ 6.60 ਕਰੋੜ, 5.50 ਕਰੋੜ, 5.98 ਕਰੋੜ ਅਤੇ 44.96 ਲੱਖ ਰੁਪਏ ਜਾਰੀ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਅਹਿਮਦਗੜ੍ਹ ਅਤੇ ਅਮਰਗੜ੍ਹ ‘ਚ ਬਣਨ ਵਾਲੇ ਨਵੇਂ ਕੰਪਲੈਕਸਾਂ ਲਈ 9.42 ਕਰੋੜ ਅਤੇ 6.69 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਮੋਗਾ ਅਤੇ ਸਮਾਲਸਰ ਸਬ ਤਹਿਸੀਲਾਂ ਦੀਆਂ ਇਮਾਰਤਾਂ ਦੇ ਨਿਰਮਾਣ ਲਈ 1.71 ਕਰੋੜ ਰੁਪਏ ਜਦਕਿ ਪਟਿਆਲਾ ਦੇ ਦੂਧਨ ਸਾਧਾਂ ਤਹਿਸੀਲ ਕੰਪਲੈਕਸ ਲਈ 5.38 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
Punjab Govt. has released ₹99.60 crore for upgradation & construction of new tehsil/sub-tehsil complexes in various districts of Punjab. Revenue Minister Bram Shanker Jimpa said that Govt. has taken initiative for ultra modern construction of several tehsil/sub-tehsil offices. pic.twitter.com/15ikVwAYhl
— Government of Punjab (@PunjabGovtIndia) June 26, 2023
ਮਾਲ ਮੰਤਰੀ ਦੇ ਦੱਸਿਆ ਕਿ ਚਮਕੌਰ ਸਾਹਿਬ, ਚੀਮਾ (ਸੰਗਰੂਰ), ਦਿੜ੍ਹਬਾ ਤੇ ਬਨੂੜ ਵਿਖੇ ਬਣਨ ਵਾਲੀਆਂ ਨਵੀਆਂ ਇਮਾਰਤਾਂ ਲਈ ਕ੍ਰਮਵਾਰ 5.14 ਕਰੋੜ, 4.31 ਕਰੋੜ, 10.68 ਕਰੋੜ ਤੇ 3.05 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ। ਇਨ੍ਹਾਂ ਵਿਚੋਂ ਚੀਮਾ ਅਤੇ ਦਿੜ੍ਹਬਾ ਤਹਿਸੀਲ ਕੰਪਲੈਕਸਾਂ ਦਾ ਨੀਂਹ ਪੱਥਰ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਮਈ 2023 ਵਿਚ ਰੱਖਿਆ ਸੀ।
ਜਿੰਪਾ ਨੇ ਦੱਸਿਆ ਕਿ ਇਸ ਰਾਸ਼ੀ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ 70.76 ਕਰੋੜ ਰੁਪਏ ਹੋਰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਰਾਸ਼ੀ ਦੇ ਜਾਰੀ ਹੋਣ ਤੋਂ ਬਾਅਦ ਹੁਸ਼ਿਆਰਪੁਰ ਵਿਚ ਵੀ ਨਵਾਂ ਤਹਿਸੀਲ ਕੰਪਲੈਕਸ ਬਣਨਾ ਸ਼ੁਰੂ ਹੋ ਜਾਵੇਗਾ। ਇਸ ਮਕਸਦ ਲਈ 6.52 ਕਰੋੜ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ ਦੇ ਕਈ ਜ਼ਿਲਿ੍ਹਆਂ ਦੀਆਂ ਤਹਿਸੀਲਾਂ/ਸਬ-ਤਹਿਸੀਲਾਂ ਜਿਵੇਂ ਫਰੀਦਕੋਟ, ਸਮਾਣਾ, ਫਿਲੌਰ, ਸ਼ਾਹਕੋਟ, ਕਪੂਰਥਲਾ, ਨਕੋਦਰ, ਬਟਾਲਾ, ਰੂਪਨਗਰ, ਦੀਨਾਨਗਰ, ਮੁਕਤਸਰ ਸਾਹਿਬ, ਜਲੰਧਰ, ਪਠਾਨਕੋਟ ਆਦਿ ਦੀ ਦਿੱਖ ਸੰਵਾਰੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h