Punjab sent panel for Chandigarh SSP: ਪੰਜਾਬ ਸਰਕਾਰ (Punjab government) ਨੇ ਚੰਡੀਗੜ੍ਹ ਦੇ ਐਸਐਸਪੀ ਲਈ ਰਾਜਪਾਲ ਬੀਐਲ ਪੁਰੋਹਿਤ (Governor BL Purohit) ਵੱਲੋਂ ਮੰਗਿਆ ਪੈਨਲ ਭੇਜ ਦਿੱਤਾ ਹੈ। ਇਹ ਜਾਣਕਾਰੀ ਸੀਐਮ ਭਗਵੰਤ ਮਾਨ (Bhagwant Mann) ਨੇ ਵੀਰਵਾਰ ਨੂੰ ਲਾਚੋਵਾਲ ਟੋਲ ਪਲਾਜ਼ਾ (Lachowal Toll Plaza) ‘ਤੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਇਸ ਦੌਰਾਨ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੇ ਰਾਜਪਾਲ ਬੀਐਲ ਪੁਰੋਹਿਤ ਨਾਲ ਚੰਗੇ ਸਬੰਧ ਹਨ। ਕਦੇ-ਕਦਾਈਂ ਮਾਮੂਲੀ ਬਹਿਸ ਹੁੰਦੀ ਹੈ, ਪਰ ਨਾਰਾਜ਼ਗੀ ਵਾਲੀ ਕੋਈ ਗੱਲ ਨਹੀਂ ਹੈ। ਮੁੱਖ ਮੰਤਰੀ ਮਾਨ ਸਰਕਾਰ ਵੱਲੋਂ 3 ਨਾਵਾਂ ਦਾ ਪੈਨਲ ਯੂਟੀ ਪ੍ਰਸ਼ਾਸਨ ਨੂੰ ਭੇਜਿਆ ਗਿਆ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਵਲੋਂ ਭੇਜੇ ਪੈਨਲ ਵਿੱਚ 2012 ਬੈਚ ਦੇ ਆਈਪੀਐਸ ਸੰਦੀਪ ਗਰਗ, 2012 ਬੈਚ ਦੇ ਆਈਪੀਐਸ ਅਖਿਲ ਚੌਧਰੀ ਅਤੇ 2013 ਬੈਚ ਦੀ ਆਈਪੀਐਸ ਅਧਿਕਾਰੀ ਮੀਨਾ ਦੇ ਨਾਂ ਸ਼ਾਮਲ ਹਨ। ਹਾਲਾਂਕਿ ਇਸ ਤੋਂ ਪਹਿਲਾਂ ਪੈਨਲ ਵਿੱਚ ਆਈਪੀਐਸ ਨਾਨਕ ਸਿੰਘ ਦੇ ਨਾਂ ਦੀ ਚਰਚਾ ਸੀ। ਹੁਣ ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਪੁਰੋਹਿਤ ਨੇ ਕਿਸੇ ਇੱਕ ਨਾਂ ‘ਤੇ ਫੈਸਲਾ ਲੈਣਾ ਹੈ।
10 ਮਹੀਨੇ ਪਹਿਲਾਂ ਹਟਾਏ ਗਏ ਐੱਸਐੱਸਪੀ ਕੁਲਦੀਪ ਸਿੰਘ ਚਾਹਲ
ਦੱਸ ਦਈਏ ਕਿ 12 ਦਸੰਬਰ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਕੇਡਰ ਦੇ ਆਈਪੀਐੱਸ, ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੂੰ ਵਾਪਸ ਭੇਜ ਦਿੱਤਾ। ਚਾਹਲ ਨੂੰ ਖ਼ਰਾਬ ਆਚਰਣ ਦੇ ਦੋਸ਼ ਹੇਠ ਸੇਵਾ ਕਾਲ ਪੂਰੀ ਹੋਣ ਤੋਂ 10 ਮਹੀਨੇ ਪਹਿਲਾਂ ਹੀ ਵਾਪਸ ਭੇਜਿਆ ਗਿਆ ਹੈ।
ਪੰਜਾਬ ਰਾਜਪਾਲ ਨੂੰ ਲਿਖਿਆ ਸੀ ਲੈਟਰ
ਇਸ ‘ਤੇ ਪੰਜਾਬ ਸਰਕਾਰ ਵੱਲੋਂ ਇਤਰਾਜ਼ ਉਠਾਇਆ ਗਿਆ ਸੀ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਸਮੇਤ ਐਮਐਚਏ ਨੂੰ ਪੱਤਰ ਵੀ ਲਿਖਿਆ ਸੀ। ਪਾਰਟੀ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਪ੍ਰੈਸ ਕਾਨਫਰੰਸ ਵਿਚ ਕਿਹਾ ਕਿ ਸਰਕਾਰ ਦੇ ਵੱਡੇ ਫੈਸਲੇ ਫੋਨ ‘ਤੇ ਨਹੀਂ ਲਏ ਜਾਣੇ ਚਾਹੀਦੇ।
ਉਨ੍ਹਾਂ ਕਿਹਾ ਹੈ ਕਿ ਅਜਿਹੇ ਫੈਸਲੇ ਸਹੀ ਸੰਚਾਰ ਰਾਹੀਂ ਲਏ ਜਾਣੇ ਚਾਹੀਦੇ ਹਨ। ਦੱਸ ਦੇਈਏ ਕਿ ਚੰਡੀਗੜ੍ਹ ਦੇ ਕਾਰਜਕਾਰੀ ਐਸਐਸਪੀ ਦੀ ਜ਼ਿੰਮੇਵਾਰੀ ਇਸ ਸਮੇਂ ਹਰਿਆਣਾ ਕੇਡਰ ਦੀ ਆਈਪੀਐਸ ਮਨੀਸ਼ਾ ਚੌਧਰੀ ਸੰਭਾਲ ਰਹੀ ਹੈ।
ਇਹ ਵੀ ਪੜ੍ਹੋ: ਲਾਚੋਵਾਲ ਟੋਲ ਪਲਾਜ਼ਾ ਬੰਦ, ਕੰਪਨੀ ਖਿਲਾਫ ਐਫਆਈਆਰ ਦਰਜ : ਸੀਐਮ ਮਾਨ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h