ਐਤਵਾਰ, ਮਾਰਚ 1, 2026 10:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨੁਕਸਾਨੀਆਂ ਫਸਲਾਂ ਦੇ ਮੁਆਵਜ਼ੇ ਲਈ ਸੁਖਦੇਵ ਢੀਂਡਸਾ ਨੇ ਮਾਨ ਸਰਕਾਰ ਅੱਗੇ ਰੱਖੀ ਇਹ ਮੰਗ

Compensation for Damaged Crops: ਢੀਂਡਸਾ ਨੇ ਕਿਹਾ ਕਿ ਸੂਬੇ ਵਿਚ ਕਈ ਦਿਨ ਤੱਕ ਰੁੱਕ-ਰੁੱਕ ਪਏ ਮੀਂਹ ਕਾਰਨ ਤਿਆਰ ਕਣਕ ਦੀ ਫਸਲ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ।

by ਮਨਵੀਰ ਰੰਧਾਵਾ
ਮਾਰਚ 27, 2023
in ਪੰਜਾਬ
0

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਪੰਜਾਬ ਵਿਚ ਪਿਛਲੇ ਕੁੱਝ ਦਿਨਾਂ ਤੋਂ ਪਏ ਬੇਮੌਸਮੇ ਮੀਂਹ ਅਤੇ ਗੜਿਆਂ ਕਾਰਨ ਨੁਕਸਾਨੀਆਂ ਫਸਲਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ 25 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਜਲਦ ਗਿਰਦਾਵਰੀ ਮੁਕੰਮਲ ਕਰਵਾ ਕੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰਨਾ ਚਾਹੀਦਾ ਹੈ। ਢੀਂਡਸਾ ਨੇ ਕਿਹਾ ਕਿ ਸੂਬੇ ਵਿਚ ਕਈ ਦਿਨ ਤੱਕ ਰੁੱਕ-ਰੁੱਕ ਪਏ ਮੀਂਹ ਕਾਰਨ ਤਿਆਰ ਕਣਕ ਦੀ ਫਸਲ ਦਾ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਇਸ ਤੋਂ ਇਲਾਵਾ ਮੀਂਹ ਨਾਲ ਢਹਿ-ਢੇਰੀ ਹੋਏ ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਦੀ ਵੀ ਰਿਪੋਰਟ ਪ੍ਰਾਪਤ ਹੋਈ ਹੈ। ਜਿਸ ਲਈ ਪੰਜਾਬ ਸਰਕਾਰ ਨੂੰ ਤੁਰੰਤ ਪੀੜਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।

ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਵਿੱਚ ਮੀਂਹ, ਗੜਿਆਂ ਅਤੇ ਤੇਜ਼ ਹਵਾਵਾਂ ਕਾਰਨ ਸੂਬੇ ਭਰ ਵਿਚ 15 ਲੱਖ ਹੈਕਟੇਅਰ ਦੇ ਕਰੀਬ ਫਸਲ ਪ੍ਰਭਾਵਿਤ ਹੋਈ ਹੈ। ਕਈਂ ਥਾਵਾਂ `ਤੇ ਕਿਸਾਨਾਂ ਦੀ 100 ਫੀਸਦੀ ਫਸਲ ਖਰਾਬ ਹੋ ਗਈ ਹੈ, ਜਦੋਂਕਿ ਜ਼ਿਆਦਾਤਰ ਕਿਸਾਨਾਂ ਦੀ 40-50 ਫੀਸਦ ਹਾੜ੍ਹੀ ਦੀ ਫਸਲ ਪ੍ਰਭਾਵਿਤ ਹੋਈ ਹੈ। ਸੂਬੇ ਵਿਚ ਲਗਾਤਾਰ ਕਈ ਦਿਨ ਮੀਂਹ ਪੈਣ ਕਰਕੇ ਸਮੁੱਚੇ ਪੰਜਾਬ ਵਿੱਚ ਭਾਰੀ ਨੁਕਸਾਨ ਹੋਇਆ ਹੈ।

ਢੀਂਡਸਾ ਨੇ ਅੱਗੇ ਕਿਹਾ ਕਿ ਖੇਤੀਬਾੜੀ ਵਿਭਾਗ ਮੁਤਾਬਕ ਮੀਂਹ ਅਤੇ ਗੜੇਮਾਰੀ ਕਾਰਨ ਕਣਕ ਦੀ ਫਸਲ ਦਾ 12 ਤੋਂ 15 ਫੀਸਦੀ ਝਾੜ ਘਟਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕਣਕ ਤੋਂ ਇਲਾਵਾ ਸੂਬੇ ਵਿਚ ਸਰੋਂ ਦੀ ਫਸਲ ਵੀ ਪੰਜ ਤੋਂ ਸੱਤ ਹਜ਼ਾਰ ਹੈਕਟੇਅਰ ਤੱਕ ਪ੍ਰਭਾਵਿਤ ਹੋਈ ਹੈ। ਇਸ ਲਈ ਪੰਜਾਬ ਸਰਕਾਰ ਨੂੰ ਜਲਦ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਵੱਧ ਤੋਂ ਵੱਧ ਮੁਆਵਜ਼ਾ ਜਾਰੀ ਕਰਨਾ ਚਾਹੀਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: compensationDamaged Cropspro punjab tvpunjab farmerspunjab governmentpunjab newspunjabi newsShiromani Akali Dal (Sanyukat)Sukhdev Singh DhindsaUnseasonal Rain
Share235Tweet147Share59

Related Posts

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026

ਕਥਿਤ ਸ਼ਰਾਬ ਘੁਟਾਲੇ ਦੇ ਕੇਸ ਵਿੱਚ ਇਨਸਾਫ਼ ਨੇ ਨਿਆਂਪਾਲਿਕਾ ਵਿੱਚ ਆਮ ਆਦਮੀ ਦਾ ਵਿਸ਼ਵਾਸ ਮੁੜ ਬਹਾਲ ਕੀਤਾ : ਬਲਤੇਜ ਪੰਨੂ

ਫਰਵਰੀ 28, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿੱਚ 9ਵੀਂ ਸਾਲਾਨਾ ਸਪੋਰਟਸ ਮੀਟ ਜੋਸ਼ ਨਾਲ ਸੰਪੰਨ

ਫਰਵਰੀ 28, 2026
Load More

Recent News

ਮੋਜਤਬਾ ਖਾਮੇਨਈ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਮਾਰਚ 1, 2026

3 ਤੋਂ 8 ਸਾਲ ਤੱਕ ਦੀ ਉਮਰ ਦੇ ਬੱਚਿਆਂ ‘ਚ ਨਿਵੇਸ਼ ਦਾ ਮਤਲਬ ਅਗਲੇ 20 ਸਾਲਾਂ ਲਈ ਪੰਜਾਬ ਦੇ ਭਵਿੱਖ ਵਿੱਚ ਨਿਵੇਸ਼ ਕਰਨਾ: ਹਰਜੋਤ ਸਿੰਘ ਬੈਂਸ

ਮਾਰਚ 1, 2026

ਕਾਨੂੰਨ ਵਿਵਸਥਾ ਨਾਲ ਖਿਲਵਾੜ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ, ਵਿਰੋਧੀ ਧਿਰ ਪੁਲਿਸ ਦਾ ਮਨੋਬਲ ਡੇਗਣ ਦੀ ਰਾਜਨੀਤੀ ਬੰਦ ਕਰੇ: ਲਾਲਜੀਤ ਸਿੰਘ ਭੁੱਲਰ*

ਮਾਰਚ 1, 2026

‘ਆਪ’ ਪੰਜਾਬ ਦੇ ਵਲੰਟੀਅਰ ਅੱਜ ਯਾਨੀ 1 ਮਾਰਚ ਨੂੰ ਵੱਡੀ ਗਿਣਤੀ ਵਿੱਚ ਪਹੁੰਚਣਗੇ ਦਿੱਲੀ: ਬਲਤੇਜ ਪੰਨੂ

ਮਾਰਚ 1, 2026

ਪੰਜਾਬ ਦੀ ਡੇਅਰੀ ਅਤੇ ਖੇਤੀਬਾੜੀ ਆਰਥਿਕਤਾ ਲਈ ਵੱਡੀ ਪੁਲਾਂਘ; ਭਗਵੰਤ ਮਾਨ ਸਰਕਾਰ ਨੇ ਕਾਰਗਿਲ ਕੰਪਨੀ ਦਾ ਦੱਖਣੀ ਏਸ਼ੀਆ ਦਾ ਸਭ ਤੋਂ ਵੱਡਾ 300 ਕਰੋੜ ਰੁਪਏ ਦਾ ਪਸ਼ੂ ਚਾਰਾ ਪਲਾਂਟ ਕੀਤਾ ਸ਼ੁਰੂ

ਮਾਰਚ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.