ਸ਼ਨੀਵਾਰ, ਮਈ 10, 2025 11:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Government: ਅੰਮ੍ਰਿਤਸਰ ਸ਼ਹਿਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ 6.81 ਕਰੋੜ ਰੁਪਏ ਖਰਚੇਗੀ: ਡਾ. ਇੰਦਰਬੀਰ ਸਿੰਘ ਨਿੱਜਰ

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ

by Gurjeet Kaur
ਨਵੰਬਰ 29, 2022
in ਪੰਜਾਬ
0

Beautification of Amritsar City: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸੇ ਲੜੀ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵੱਲ ਇੱਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ‘ਤੇ ਲਗਭਗ 6.81 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਗੁਰੂ ਤੇਗ ਬਹਾਦਰ ਨਗਰ ਵਿਖੇ ਵੱਖ-ਵੱਖ ਥਾਵਾਂ ‘ਤੇ ਅਤੇ ਭਾਈ ਗੁਰਦਾਸ ਜੀ ਨਗਰ ਵਿਖੇ ਸੁਧਾਰ ਟਰੱਸਟ ਦੀ ਖਾਲੀ ਪਈ ਜ਼ਮੀਨ ‘ਤੇ ਚਾਰਦੀਵਾਰੀ ਦੀ ਉਸਾਰੀ ਕੀਤੀ ਜਾਵੇਗੀ।

ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਵੱਖ-ਵੱਖ ਸੁਧਾਰ ਟਰੱਸਟਾਂ ਵਿੱਚ ਸਟਰੀਟ ਲਾਈਟਾਂ ਦੀ ਮੁਰੰਮਤ ਅਤੇ ਰੱਖ-ਰਖਾਅ ਲਈ ਸਾਲਾਨਾ ਰੱਖ-ਰਖਾਅ ਸਬੰਧੀ ਠੇਕਾ ਵੀ ਦਿੱਤਾ ਜਾਵੇਗਾ। ਉਹਨਾਂ ਅੱਗੇ ਦੱਸਿਆ ਕਿ ਰੈੱਡ ਕਰਾਸ ਮਹਿਲਾ ਹੋਸਟਲ ਦੀ ਮੁਰੰਮਤ ਅਤੇ ਨਵੀਨੀਕਰਨ ਵੀ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਮ੍ਰਿਤ ਆਨੰਦ ਪਾਰਕ ਵਿਖੇ 72 ਮੀਟਰ ਉੱਚੇ ਫਲੈਗ ਮਾਸਟ ਦਾ ਸੰਚਾਲਨ ਅਤੇ ਰੱਖ-ਰਖਾਅ ਵੀ ਇਨ੍ਹਾਂ ਵਿਕਾਸ ਕਾਰਜਾਂ ਅਧੀਨ ਕੀਤਾ ਜਾਵੇਗਾ। ਕਬੀਰ ਪਾਰਕ ਵਿਖੇ ਜਲ ਸਪਲਾਈ ਅਤੇ ਸੀਵਰੇਜ ਲਾਈਨ ਵਿਛਾਉਣ ਦੇ ਨਾਲ-ਨਾਲ ਅੰਮ੍ਰਿਤਸਰ ਦੀਆਂ ਵੱਖ-ਵੱਖ ਥਾਵਾਂ ‘ਤੇ ਜਲ ਸਪਲਾਈ ਅਤੇ ਸੀਵਰੇਜ ਦਾ ਰੱਖ-ਰਖਾਅ ਵੀ ਕੀਤਾ ਜਾਵੇਗਾ। ਇਸ ਤੋਂ ਇਲਾਵਾ 97 ਏਕੜ ਰਕਬੇ ਵਿਚਲੇ ਗੈਰ ਉਸਾਰੀ ਵਾਲੇ ਖੇਤਰ ਵਿੱਚ ਗਰੀਨ ਬੈਲਟ ਦਾ ਵਿਕਾਸ ਅਤੇ ਹੋਰ ਕਾਰਜ ਕੀਤੇ ਜਾਣਗੇ।

ਕੈਬਨਿਟ ਮੰਤਰੀ ਡਾ. ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਸੂਬੇ ਦੇ ਲੋਕਾਂ ਦਾ ਜੀਵਨ ਸੁਖਾਲਾ ਬਣਾਉਣਾ ਅਤੇ ਸਾਫ਼ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣਾ ਹੈ।

ਡਾ. ਨਿੱਜਰ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਲਈ ਈ-ਟੈਂਡਰ ਪਹਿਲਾਂ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਜਾਰੀ ਕੀਤੇ ਜਾ ਚੁੱਕੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦੀ ਪੂਰੀ ਜਾਣਕਾਰੀ ਉਕਤ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਲਈ ਭ੍ਰਿਸ਼ਟਾਚਾਰ ਸਬੰਧੀ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।

Tags: Beautification of Amritsar Citydr. Inderbeer singh Nijjarpunjabpunjab government
Share215Tweet135Share54

Related Posts

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਪੰਜਾਬ ਦਾ ਅਜਿਹਾ ਪਿੰਡ ਜਿਸਨੂੰ ਤਿੰਨ ਪਾਸੋਂ ਲੱਗਦੇ ਹਨ ਪਾਕਿਸਤਾਨ ਬਾਰਡਰ, ਫਿਰ ਵੀ ਜੰਗ ਦੀ ਨਹੀਂ ਕੋਈ ਚਿੰਤਾ

ਮਈ 9, 2025

ਪੰਜਾਬ ਦੇ ਇਸ ਜ਼ਿਲ੍ਹੇ ‘ਚ ਬੰਦ ਹੋਇਆ ਇੰਟਰਨੈੱਟ, ਪ੍ਰਸ਼ਾਸ਼ਨ ਵੱਲੋਂ ਐਡਵਾਇਜ਼ਰੀ ਜਾਰੀ

ਮਈ 9, 2025

ਪ੍ਰਸ਼ਾਸ਼ਨ ਨੇ ਜਾਰੀ ਕੀਤੀ ਐਡਵਾਇਜ਼ਰੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਦਿੱਤੀ ਸਲਾਹ

ਮਈ 9, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025
Load More

Recent News

ਭਾਰਤ ਚ IPL 2025 ਮੁਲਤਵੀ ਹੋਣ ‘ਤੇ ਹੁਣ ਕਿੱਥੇ ਹੋਵੇਗੀ IPL, PSL ਦਾ ਕਿਉਂ ਬਣਿਆ ਮਜਾਕ

ਮਈ 10, 2025

ਪੰਜਾਬ ਦੇ ਇਹਨਾਂ ਸ਼ਹਿਰਾਂ ‘ਚ ਸਵੇਰੇ ਸਵੇਰੇ ਸੁਣੀ ਧਮਾਕੇ ਦੀ ਅਵਾਜ, ਬਜਾਰਾਂ ਨੂੰ ਬੰਦ ਰੱਖਣ ਦੀ ਅਪੀਲ

ਮਈ 10, 2025

ਭਾਰਤੀ ਫੋਜ ਨੂੰ ਮਿਲੀ ਵੱਡੀ ਕਾਮਯਾਬੀ, ਪਾਕਿਸਤਾਨੀ ਲਾਂਚ ਪੈਡ ਤਬਾਹ

ਮਈ 10, 2025

ਆਪਣੀਆਂ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ ਪਾਕਿਸਤਾਨ, ਬੀਤੀ ਰਾਤ ਫਿਰ ਇਹਨਾਂ ਸ਼ਹਿਰਾਂ ‘ਚ ਵੱਜੇ ਸਾਇਰਨ

ਮਈ 10, 2025

OPRATION SINDOOR ‘ਤੇ ਬਣੇਗੀ ਫ਼ਿਲਮ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.