ਐਤਵਾਰ, ਮਈ 18, 2025 07:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਸ਼ਿਆਂ ਦੇ ਮੁੱਦੇ ‘ਤੇ ਸੀਐਮ ਮਾਨ ਨੇ ਸ਼ਾਹ ਨੂੰ ਦਿੱਤੀ ਅਹਿਮ ਜਾਣਕਾਰੀ, ਕਿਹਾ ਇੱਕ ਸਾਲ ‘ਚ ਫੜੀ ਇੱਕ ਹਜ਼ਾਰ ਕਿਲੋ ਹੈਰੋਇਨ

Drug Smuggling Issue: ਸੋਮਵਾਰ ਨੂੰ ਨਵੀਂ ਦਿੱਲੀ ਵਿੱਚ ਉੱਤਰੀ ਸੂਬਿਆਂ 'ਚ ਨਸ਼ਿਆਂ ਦੀ ਤਸਕਰੀ ਅਤੇ ਕੌਮੀ ਸੁਰੱਖਿਆ ਦੇ ਮੁੱਦੇ ’ਤੇ ਆਯੋਜਿਤ ਨੌਂ ਰਾਜਾਂ ਦੀ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਹਿੱਸਾ ਲੈਂਦਿਆਂ ਮੁੱਖ ਮੰਤਰੀ ਮਾਨ ਨੇ ਅਮਿਤ ਸ਼ਾਹ ਦੇ ਸਾਹਮਣੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦਾ ਮੁੱਦਾ ਉਠਾਇਆ।

by ਮਨਵੀਰ ਰੰਧਾਵਾ
ਜੁਲਾਈ 17, 2023
in ਪੰਜਾਬ
0

Punjab CM Mann Meet Amit Shah: ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਸੂਬਾ ਸਰਕਾਰ ਵੱਲੋਂ ਕੀਤੀਆਂ ਪੁਰਜ਼ੋਰ ਕੋਸ਼ਿਸ਼ਾਂ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜਾਣੂੰ ਕਰਵਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਖ਼ਤਰੇ ਨਾਲ ਸਿੱਝਣ ਲਈ ਮੌਜੂਦਾ ਕਾਨੂੰਨਾਂ ਵਿੱਚ ਸਖ਼ਤ ਤਜਵੀਜ਼ਾਂ ਜੋੜਨ ਦੀ ਵਕਾਲਤ ਕੀਤੀ।

ਕੇਂਦਰੀ ਗ੍ਰਹਿ ਮੰਤਰੀ ਦੀ ਅਗਵਾਈ ਹੇਠ ‘ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ’ ਬਾਰੇ ਹੋਈ ਵਰਚੂਅਲ ਮੀਟਿੰਗ ਵਿੱਚ ਭਾਗ ਲੈਂਦਿਆਂ ਭਗਵੰਤ ਮਾਨ ਨੇ ਜਾਣੂੰ ਕਰਵਾਇਆ ਕਿ ਪੰਜਾਬ ਪਹਿਲਾਂ ਸੂਬਾ ਹੈ, ਜਿਸ ਨੇ ਨਸ਼ਾ ਸਪਲਾਈ ਚੇਨ ਤੋੜਨ, ਨਸ਼ਾ ਤਸਕਰੀ ਅਤੇ ਤਸਕਰਾਂ ਦੀ ਗ੍ਰਿਫ਼ਤਾਰੀ ਲਈ ਕਾਨੂੰਨ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਵਿਸ਼ੇਸ਼ ਟਾਸਕ ਫੋਰਸ ਅਤੇ ਐਸ.ਟੀ.ਐਫ. ਥਾਣਿਆਂ ਦਾ ਗਠਨ ਕੀਤਾ ਗਿਆ ਹੈ।

ਪੰਜਾਬ ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਲਈ ਤਿੰਨ-ਦਿਸ਼ਾਵੀ ਰਣਨੀਤੀ ਲਾਗੂ ਕੀਤੀ ਗਈ ਹੈ, ਜਿਸ ਵਿੱਚ ਕਾਨੂੰਨ ਲਾਗੂ ਕਰਨ, ਨਸ਼ਾ ਮੁਕਤੀ ਤੇ ਨਸ਼ਿਆਂ ਦੀ ਰੋਕਥਾਮ (ਈ.ਡੀ.ਪੀ.) ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਈ.ਡੀ.ਪੀ. ਵਿੱਚ ਨਸ਼ਾ ਤਸਕਰੀ ਵਿਰੁੱਧ ਕਾਨੂੰਨ ਲਾਗੂ ਕਰਨਾ, ਨਸ਼ਿਆਂ ਦੇ ਪੀੜਤਾਂ ਨੂੰ ਨਸ਼ਾ ਮੁਕਤ ਕਰਨਾ ਅਤੇ ਵਿਦਿਆਰਥੀਆਂ, ਨੌਜਵਾਨਾਂ ਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣਾ ਸ਼ਾਮਲ ਹੈ।

ਭਗਵੰਤ ਮਾਨ ਨੇ ਅੱਗੇ ਕਿਹਾ ਕਿ ਹਰੇਕ ਜ਼ਿਲ੍ਹੇ ਵਿੱਚ ਐਂਟੀ-ਨਾਰਕੋਟਿਕਸ ਸੈੱਲ ਕਾਇਮ ਕੀਤੇ ਗਏ ਹਨ ਅਤੇ ਐਨ.ਡੀ.ਪੀ.ਐਸ. ਐਕਟ ਦੇ ਕੇਸਾਂ ਵਿੱਚ ਛੇਤੀ ਸੁਣਵਾਈ ਲਈ ਹਰੇਕ ਜ਼ਿਲ੍ਹੇ ਵਿੱਚ ਵਿਸ਼ੇਸ਼ ਅਦਾਲਤਾਂ ਬਣਾਈਆਂ ਗਈਆਂ ਹਨ। ਇਸੇ ਤਰ੍ਹਾਂ ਐਸ.ਏ.ਐਸ. ਨਗਰ ਵਿੱਚ ਇਕ ਫੋਰੈਂਸਿਕ ਸਾਇੰਸ ਲੈਬਾਰਟਰੀ ਅਤੇ ਲੁਧਿਆਣਾ, ਬਠਿੰਡਾ ਤੇ ਅੰਮ੍ਰਿਤਸਰ ਵਿੱਚ ਨਸ਼ਿਆਂ ਦੀ ਜਾਂਚ ਲਈ ਤਿੰਨ ਖੇਤਰੀ ਐਫ.ਐਸ.ਐਲ. ਸਥਾਪਤ ਕੀਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਾਰਕੋਟਿਕਸ ਕੰਟਰੋਲ ਬਿਉਰੋ ਲਈ ਦੋ ਹਜ਼ਾਰ ਵਰਗ ਗਜ਼ ਦਾ ਪਲਾਟ ਅਲਾਟ ਕੀਤਾ ਹੈ ਅਤੇ ਰੀਜਨਲ ਦਫ਼ਤਰ, ਜ਼ੋਨਲ ਰੈਜ਼ੀਡੈਂਸ਼ਲ ਸੈਂਟਰ ਤੇ ਨਾਰਕੋ ਫੋਰੈਂਸਿਕ ਸਾਇੰਸ ਲੈਬਾਰਟਰੀ ਦੇ ਨਿਰਮਾਣ ਲਈ ਅੰਮ੍ਰਿਤਸਰ ਵਿੱਚ 2.5 ਏਕੜ ਜ਼ਮੀਨ ਜਾਰੀ ਕਰ ਦਿੱਤੀ ਹੈ।

ਡਰੋਨਾਂ ਦੀ ਰਜਿਸਟਰੇਸ਼ਨ ਨੂੰ ਲਾਜ਼ਮੀ ਕੀਤਾ ਜਾਣਾ ਚਾਹੀਦਾ- ਮਾਨ

ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ ਤਸਕਰੀ ਪਾਕਿਸਤਾਨ, ਗੁਜਰਾਤ, ਦਿੱਲੀ, ਰਾਜਸਥਾਨ ਅਤੇ ਜੰਮੂ-ਕਸ਼ਮੀਰ ਤੋਂ ਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਡਰੋਨਾਂ ਦੀ ਰਜਿਸਟਰੇਸ਼ਨ ਨੂੰ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਡਰੋਨਾਂ ਦੀ ਵਰਤੋਂ ਹਥਿਆਰ/ਹੈਰੋਇਨ/ਧਮਾਕਾਖ਼ੇਜ਼ ਸਮੱਗਰੀ ਦੀ ਸਰਹੱਦ ਪਾਰੋਂ ਤਸਕਰੀ ਕਰਨ ਲਈ ਹੁੰਦੀ ਹੈ, ਜੋ ਚਿੰਤਾ ਦਾ ਵਿਸ਼ਾ ਹੈ। ਭਗਵੰਤ ਮਾਨ ਨੇ ਕਿਹਾ ਕਿ ਡਰੋਨਾਂ ਨਾਲ ਨਸ਼ਿਆਂ ਦੀ ਸਪਲਾਈ ਰੋਕਣ ਲਈ ਪੁਲਿਸ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ 2019 ਤੋਂ ਬਾਅਦ ਹੁਣ ਤੱਕ 491 ਡਰੋਨ ਦਿਖੇ ਹਨ ਅਤੇ 51 ਡਰੋਨ ਬਰਾਮਦ ਕੀਤੇ ਗਏ ਹਨ।

ਨਸ਼ਿਆਂ ਦੇ ਖ਼ਤਰੇ ‘ਤੇ ਪ੍ਰਭਾਵਸ਼ਾਲੀ ਤਰੀਕੇ ਨਾਲ ਕਾਬੂ ਪਾਉਣ ਲਈ ਸੁਝਾਅ ਦਿੰਦਿਆਂ ਮੁੱਖ ਮੰਤਰੀ ਨੇ ਪਾਕਿਸਤਾਨ ਨਾਲ ਲੱਗਦੀ ਪੰਜਾਬ ਦੀ ਸਮੁੱਚੀ ਕੌਮਾਂਤਰੀ ਸਰਹੱਦ ‘ਤੇ ਡਰੋਨ ਵਿਰੋਧੀ ਤਕਨਾਲੋਜੀ/ਜੈਮਰ ਲਾਉਣ ਦੀ ਮੰਗ ਕੀਤੀ ਤਾਂ ਕਿ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਅਤਿ-ਆਧੁਨਿਕ ਖੇਤਰੀ ਡਰੋਨ ਫੋਰੈਂਸਿਕ ਲੈਬ ਪੰਜਾਬ ਖ਼ਾਸ ਤੌਰ ਉਤੇ ਅੰਮ੍ਰਿਤਸਰ ਵਿੱਚ ਸਥਾਪਤ ਕੀਤੀ ਜਾਵੇ ਤਾਂ ਜੋ ਡਰੋਨ ਉਡਣ ਤੇ ਪੁੱਜਣ ਵਾਲੀ ਥਾਂ ਅਤੇ ਇਨ੍ਹਾਂ ਦੇ ਰੂਟ ਮੈਪ ਦਾ ਪਤਾ ਲੱਗ ਸਕੇ। ਭਗਵੰਤ ਮਾਨ ਨੇ ਕਸਟਮ ਡੇਟਾਬੇਸ ਤੱਕ ਪਹੁੰਚ ਦੀ ਮੰਗ ਕੀਤੀ ਤਾਂ ਜੋ ਹੋਰ ਮੁਲਕਾਂ ਤੋਂ ਆਉਣ ਵਾਲੇ ਸ਼ੱਕੀ ਕੰਟੇਨਰਾਂ ਦੀ ਨਸ਼ਾ ਤਸਕਰੀ ਵਾਲੇ ਪੱਖ ਤੋਂ ਜਾਂਚ ਕੀਤੀ ਜਾ ਸਕੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਹੈਰੋਇਨ ਦੀ ਵਪਾਰਕ ਮਾਤਰਾ ਨੂੰ ਮੌਜੂਦਾ 250 ਗ੍ਰਾਮ ਤੋਂ ਘਟਾ ਕੇ 25 ਗ੍ਰਾਮ ਕਰਨ ਉਤੇ ਵੀ ਜ਼ੋਰ ਦਿੱਤਾ ਤਾਂ ਜੋ ਹੇਠਲੇ ਪੱਧਰ ਤੇ ਹੀ ਤਸਕਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਹੈੱਡ ਕਾਂਸਟੇਬਲ ਨੂੰ ਸਮਰੱਥਵਾਨ ਬਣਾਉਂਦੇ ਹੋਏ ਛੋਟੀ ਮਾਤਰਾ ਦੀ ਪਰਿਭਾਸ਼ਾ ਅਤੇ ਨਾਰਕੋਟਿਕ ਡਰੱਗ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ ਦੀ ਧਾਰਾ-27 ਅਧੀਨ ਆਉਣ ਵਾਲੇ ਕੇਸਾਂ ਦੇ ਸਬੰਧ ਵਿੱਚ ਨਿਰਧਾਰਤ ਡਿਊਟੀਆਂ ਨਿਭਾਉਣ ਲਈ ਸ਼ਕਤੀਆਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਤਫ਼ਤੀਸ਼ੀ ਅਫ਼ਸਰਾਂ ਦੀ ਗਿਣਤੀ ਵਧੇਗੀ ਅਤੇ ਜਾਂਚ ਅਧੀਨ ਕੇਸਾਂ ਦਾ ਬਕਾਇਆ ਘਟੇਗਾ ਅਤੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ-68-ਸੀ (2) ਵਿੱਚ ਸੋਧ ਕਰਕੇ ਮੌਜੂਦਾ ਛੇ ਸਾਲ ਦੀ ਜਾਇਦਾਦ ਜ਼ਬਤ ਕਰਨ ਦੀ ਹੱਦ ਨੂੰ ਹਟਾ ਦਿੱਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਐਕਟ ਦੀ ਧਾਰਾ-39(1) ਅਤੇ 64-ਏ ਵਿੱਚ ਸੋਧ ਕਰਨ ਦੀ ਵੀ ਮੰਗ ਕੀਤੀ, ਜਿਸ ਨਾਲ ਪੀੜਤਾਂ ਅਤੇ ਤਸਕਰਾਂ ਵਿੱਚ ਫਰਕ ਕਰਨ ਲਈ ਛੋਟੀ ਮਾਤਰਾ ਵਿੱਚ ਵਸੂਲੀ ਨੂੰ ਅਪਰਾਧਿਕ ਸ਼੍ਰੇਣੀ ਤੋਂ ਬਾਹਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਫੋਰੈਂਸਿਕ ਸਾਇੰਸ ਲੈਬ (ਐਫ.ਐਸ.ਐਲ.) ਦੀ ਸਮਰੱਥਾ ਵਧਾਉਣ ਲਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਖੁੱਲ੍ਹੇ ਦਿਲ ਨਾਲ ਫੰਡ ਅਲਾਟ ਕਰਨੇ ਚਾਹੀਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਵਿੱਚ ਮਦਦ ਮਿਲੇਗੀ, ਉੱਥੇ ਹੀ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਦੀ ਮਾਰ ਤੋਂ ਬਚਾਇਆ ਜਾ ਸਕੇਗਾ।

ਅੱਜ ਕੇਂਦਰੀ ਗ੍ਰਹਿ ਮੰਤਰੀ @AmitShah ਜੀ ਦੀ ਅਗਵਾਈ ‘ਚ ਹੋਈ ਨਸ਼ਾ ਤਸਕਰੀ ਤੇ ਕੌਮੀ ਸੁਰੱਖਿਆ ਮਾਮਲੇ ਮੀਟਿੰਗ ‘ਚ ਹਿੱਸਾ ਲਿਆ ਤੇ ਪੰਜਾਬ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੀ ਜਾਣਕਾਰੀ ਸਾਂਝੀ ਕੀਤੀ…

* ਅਸੀਂ 1000 ਕਿਲੋ ਹੈਰੋਇਨ ਜ਼ਬਤ ਕੀਤੀ ਹੈ
* 22 ਹਜ਼ਾਰ ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੇ ਹਾਂ
*… pic.twitter.com/ViSSr0LYUe

— Bhagwant Mann (@BhagwantMann) July 17, 2023

ਸੀਐਮ ਮਾਨ ਨੇ ਕਿਹਾ ਕਿ 16 ਮਈ 2023 ਤੱਕ ਡਰੋਨਾਂ ਰਾਹੀਂ ਹੁੰਦੀ ਤਸਕਰੀ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਦੌਰਾਨ ਤਕਰੀਬਨ ਇਕ ਹਜ਼ਾਰ ਕਿੱਲੋ ਹੈਰੋਇਨ ਦੇ ਨਾਲ-ਨਾਲ 56 ਹਥਗੋਲੇ, 126 ਪਿਸਤੌਲਾਂ/ਰਿਵਾਲਵਰ, 11 ਏ.ਕੇ.-47 ਤੇ ਹੋਰ ਰਾਈਫਲਾਂ, 9.5 ਕਿੱਲੋ ਆਰ.ਡੀ.ਐਕਸ. ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਕਾਰਜਭਾਰ ਸੰਭਾਲਣ ਤੋਂ ਬਾਅਦ ਹੀ ਨਸ਼ਿਆਂ ਨਾਲ ਕਤਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਪਹਿਲੀ ਅਪਰੈਲ 2022 ਤੋਂ 13 ਜੁਲਾਈ 2023 ਤੱਕ ਐਨ.ਡੀ.ਪੀ.ਐਸ. ਐਕਟ ਅਧੀਨ 16,554 ਕੇਸ ਦਰਜ ਕੀਤੇ ਗਏ ਹਨ ਅਤੇ 22,349 ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ। ਭਗਵੰਤ ਮਾਨ ਨੇ ਦੱਸਿਆ ਕਿ ਸਮਰੱਥ ਅਥਾਰਟੀ ਨੇ ਨਸ਼ਾ ਤਸਕਰੀ ਦੇ 66 ਕੇਸਾਂ ਵਿੱਚ 26.72 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਪ੍ਰੀਵੈਂਸ਼ਨ ਆਫ ਇਲੀਕਿਟ ਟ੍ਰੈਫਿਕ ਇਨ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਪੀ.ਆਈ.ਟੀ.ਐਨ.ਡੀ.ਪੀ.ਐਸ.) ਐਕਟ-1988 ਤਹਿਤ ਇਕ ਸਲਾਹਕਾਰੀ ਬੋਰਡ ਦਾ ਗਠਨ ਕੀਤਾ ਗਿਆ ਅਤੇ ਸਬੰਧਤ ਅਥਾਰਟੀ ਕੋਲ ਸੌਂਪਣ ਲਈ ਤਜਵੀਜ਼ਾਂ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਸਾਲ 2022 ਦੌਰਾਨ ਪੰਜਾਬ ਵਿਚ ਐਨ.ਡੀ.ਪੀ.ਐਸ. ਐਕਟ ਦੇ ਮਾਮਲਿਆਂ ਵਿਚ ਸਜ਼ਾ ਦੀ ਦਰ 80 ਫੀਸਦੀ ਰਹੀ ਹੈ, ਜੋ ਦੇਸ਼ ਵਿਚ ਸਭ ਤੋਂ ਵੱਧ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸੂਬੇ ਵਿਚ ਓਟ ਕਲੀਨਿਕਾਂ ਦੀ ਗਿਣਤੀ ਵਧਾ ਕੇ 528 ਕਰ ਦਿੱਤੀ ਗਈ ਹੈ ਜਿਨ੍ਹਾਂ ਵਿਚ ਜੇਲ੍ਹਾਂ ਵਿਚ ਖੋਲ੍ਹੇ ਗਏ 16 ਕਲੀਨਿਕ ਵੀ ਸ਼ਾਮਲ ਹਨ ਜੋ ਹੇਠਲੇ ਪੱਧਰ ਉਤੇ ਨਸ਼ੇ ਦੇ ਪੀੜਤਾਂ ਨੂੰ ਨਸ਼ਾ ਛੁਡਾਊ ਸੇਵਾਵਾਂ ਪ੍ਰਦਾਨ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਓਟ ਕਲੀਨਿਕਾਂ ਵੱਲੋਂ ਦਵਾਈ ਲੈਣ ਆਉਂਦੇ ਮਰੀਜ਼ਾਂ ਉਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਕਿ ਨਸ਼ਾ ਛੱਡਣ ਦੀ ਪ੍ਰਕਿਰਿਆ ਦੌਰਾਨ ਇਹ ਮਰੀਜ਼ ਆਪਣੀ ਸਾਧਾਰਨ ਜ਼ਿੰਦਗੀ ਬਿਤਾ ਸਕਣ। ਉਨ੍ਹਾਂ ਕਿਹਾ ਕਿ ਨਸ਼ੇ ਤੋਂ ਪੀੜਤ 9 ਲੱਖ ਮਰੀਜ਼ ਓਟ ਕਲੀਨਿਕਾਂ ਅਤੇ ਨਸ਼ਾ ਛੁਡਾਊ ਕੇਂਦਰਾਂ ਤੋਂ ਇਲਾਜ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦੀ ਹਰੇਕ ਬਰਾਮਦਗੀ ਦੀ ਪੁਖਤਾ ਜਾਂਚ ਰਾਹੀਂ ਨਸ਼ਿਆਂ ਦੀ ਸਪਲਾਈ ਚੇਨ ਦਾ ਸਾਰਾ ਖੁਰਾ-ਖੋਜ ਲੱਭਣ ਉਤੇ ਵੱਧ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਹਰੇਕ ਪੁਲੀਸ ਥਾਣੇ/ਆਬਾਦੀ/ਪਿੰਡ ਲਈ ਇਲਾਕਾ ਅਧਾਰਿਤ ਰਣਨੀਤੀ ਘੜੀ ਗਈ ਤਾਂ ਕਿ ਨਸ਼ਿਆਂ ਦੇ ਸੰਤਾਪ ਨੂੰ ਖਤਮ ਕੀਤਾ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਵਿਚ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਲਈ ਪੰਚਾਇਤਾਂ ਨੂੰ ਵੀ ਨਾਲ ਜੋੜਿਆ ਗਿਆ ਹੈ।

ਪੰਜਾਬ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਨਸ਼ਿਆਂ ਖਿਲਾਫ਼ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਦੀਆਂ ਪੰਚਾਇਤਾਂ ਮੁੱਖ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਨਸ਼ਿਆਂ ਦੀ ਸਮੱਸਿਆ ਖ਼ਤਮ ਕਰਨ ਲਈ ਸੂਬੇ ਨੂੰ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਚੰਗੇ ਪਾਸੇ ਲਾਉਣ ਵਿਚ ਮਦਦ ਮਿਲ ਰਹੀ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਜ਼ਿਲ੍ਹਿਆਂ ਵਿਚ ਨਸ਼ਿਆਂ ਦੀਆਂ ਵੱਧ ਪ੍ਰਭਾਵਿਤ ਥਾਵਾਂ ਦੀ ਸ਼ਨਾਖ਼ਤ ਕਰਕੇ ਨਸ਼ਿਆਂ ਉਤੇ ਕਾਬੂ ਪਾਉਣ ਅਤੇ ਨਸ਼ਾ ਤਸਕਰੀ ਖ਼ਤਮ ਕਰਨ ਲਈ ਆਈ ਜੀ/ਏ.ਡੀ.ਜੀ.ਪੀ./ਸਪੈਸ਼ਲ ਡੀ.ਜੀ.ਪੀ. ਦੇ ਰੈਂਕ ਵਾਲੇ ਪੁਲਿਸ ਅਫਸਰਾਂ ਦੀ ਨਿਗਰਾਨੀ ਹੇਠ ਸਮੁੱਚੇ ਸੂਬੇ ਵਿਚ ਨਾਕਾਬੰਦੀ ਅਤੇ ਤਲਾਸ਼ੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਡਾਰਕਨੈੱਟ, ਕ੍ਰਿਪਟੋ ਕਰੰਸੀ, ਨਸ਼ਿਆਂ ਸਬੰਧੀ ਕਾਨੂੰਨ ਨੂੰ ਲਾਗੂ ਕਰਨ ਅਤੇ ਇੰਟਰਨੈੱਟ ਬਾਰੇ ਜਾਂਚ ਅਧਿਕਾਰੀਆਂ ਅਤੇ ਜੀ.ਓਜ਼ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਏ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amit ShahBhagwant Manndrug traffickingheroinpro punjab tvpunjab governmentpunjab newspunjabi newsStrict on Drugs
Share223Tweet140Share56

Related Posts

ਮੈਡੀਕਲ ਅਫਸਰਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਮਈ 18, 2025

ਨਵਦੀਪ ਸਿੰਘ ਗਿੱਲ ਦੀ ਹੋਈ ਤਰੱਕੀ, ਲੋਕ ਸੰਪਰਕ ਵਿਭਾਗ ਦੇ ਬਣੇ ਡਿਪਟੀ ਡਾਇਰੈਕਟਰ, ਜਾਣੋ ਹੋਰ ਕਿਸ-ਕਿਸ ਦੀ ਹੋਈ ਪ੍ਰੋਮੋਸ਼ਨ

ਮਈ 16, 2025

ਇਸ਼ਵਿੰਦਰ ਸਿੰਘ ਤੇ ਮਨਵਿੰਦਰ ਸਿੰਘ ਦੀ ਹੋਈ ਤਰੱਕੀ , ਲੋਕ ਸੰਪਰਕ ਵਿਭਾਗ ਦੇ ਬਣੇ ਜੁਆਇੰਟ ਡਾਇਰੈਕਟਰ

ਮਈ 16, 2025

PSEB ਨੇ ਜਾਰੀ ਕੀਤੇ 10ਵੀਂ ਦੇ ਨਤੀਜੇ, ਇੰਝ ਕਰ ਸਕਦੇ ਹੋ ਚੈੱਕ, ਜਾਣੋ ਕੌਣ ਆਇਆ ਪਹਿਲੇ ਦੂਜੇ ਤੀਜੇ ਸਥਾਨ ‘ਤੇ

ਮਈ 16, 2025

ਤਰਨਤਾਰਨ ‘ਚ ਫੜੀ ਗਈ ਨਸ਼ੇ ਦੀ ਸਭ ਤੋਂ ਵੱਡੀ ਖੇਪ ਕੀਮਤ ਜਾਣ ਹੋ ਜਾਓਗੇ ਹੈਰਾਨ

ਮਈ 16, 2025

ਵਿਦੇਸ਼ ਭੇਜਣ ਦੇ ਨਾਂ ‘ਤੇ ਕਬੱਡੀ ਖਿਡਾਰੀ ਤੋਂ ਲੁੱਟੇ ਲੱਖਾਂ ਰੁਪਏ

ਮਈ 16, 2025
Load More

Recent News

Instagram ‘ਤੇ ਕੁੜੀ ਨਾਲ ਦੋਸਤੀ ਕਰ ਲਗਜਰੀ ਹੋਟਲ ‘ਚ ਮਿਲਣ ਗਿਆ ਪਤੀ, ਅੱਗੋਂ ਹੋਇਆ ਕੁਝ ਅਜਿਹਾ ਦੇਖ ਉੱਡੇ ਹੋਸ਼

ਮਈ 18, 2025

ਬਿਨ੍ਹਾਂ ਕੱਪੜਿਆਂ ਤੋਂ ਚੋਰੀ ਕਰਨ ਪਹੁੰਚਿਆ ਚੋਰ, ਕਾਰਨ ਜਾਣ ਹੋ ਜਾਓਗੇ ਹੈਰਾਨ

ਮਈ 18, 2025

Summer Health Routine: ਗਰਮੀਆਂ ‘ਚ ਹੀਟ ਵੇਵ ਤੋਂ ਬਚਾਉਣਗੇ ਇਹ ਫਲ, ਅੱਜ ਹੀ ਕਰੋ ਆਪਣੇ ਰੁਟੀਨ ‘ਚ ਸ਼ਾਮਿਲ

ਮਈ 18, 2025

ਭਾਰਤ ਨੇ ਪਾਕਿਸਤਾਨ ਤੋਂ ਬਾਅਦ ਹੁਣ ਇਸ ਦੇਸ਼ ਦੀ ਪੋਰਟ ਐਂਟਰੀ ਕੀਤੀ ਬੈਨ

ਮਈ 18, 2025

ਵਧਦੀ ਗਰਮੀ ਨੂੰ ਦੇਖਦੇ ਸਕੂਲਾਂ ਦੀਆਂ ਛੁੱਟੀਆਂ ਲਈ ਇੱਥੇ ਹੋਇਆ ਵੱਡਾ ਐਲਾਨ

ਮਈ 18, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.