ਬੁੱਧਵਾਰ, ਮਾਰਚ 25, 2026 12:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬੀਆਂ ਨੂੰ ਅੰਗਰੇਜ਼ੀ ਭਾਸ਼ਾ ‘ਚ ਮਾਹਿਰ ਬਣਾਉਣ ਲਈ ਸਰਕਾਰ ਨੇ ਚੁੱਕਿਆ ਕਦਮ, ‘ਇੰਗਲਿਸ਼ ਫਾਰ ਵਰਕ’ ਸਿਖਲਾਈ ਕੋਰਸ ਸ਼ੁਰੂ

Punjab News: ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਨਵਿਆਉਣ ਵਿੱਚ ਮਦਦ ਮਿਲੇਗੀ।

by ਮਨਵੀਰ ਰੰਧਾਵਾ
ਜੁਲਾਈ 24, 2023
in ਪੰਜਾਬ
0

English for Work Course: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਲਈ ਬ੍ਰਿਟਿਸ਼ ਕੌਂਸਲ ਐਜੂਕੇਸ਼ਨ ਇੰਡੀਆ ਪ੍ਰਾਈਵੇਟ ਲਿਮੀਟਿਡ (ਬੀਸੀਈਆਈਪੀਐਲ) ਨਾਲ ਸਮਝੌਤੇ ‘ਤੇ ਦਸਤਖ਼ਤ ਕੀਤੇ ਗਏ ਹਨ।

ਸਮਝੌਤੇ ‘ਤੇ ਪੰਜਾਬ ਸਰਕਾਰ ਦੀ ਤਰਫ਼ੋ ਉਚੇਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਡਾ. ਅਮਰਪਾਲ ਸਿੰਘ ਅਤੇ ਬ੍ਰਿਟਿਸ਼ ਕੌਂਸਲ ਦੇ ਐਮ.ਡੀ. ਡੰਕਨ ਵਿਲਸਨ ਨੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਚੰਡੀਗੜ੍ਹ ਵਿੱਚ ਬਰਤਾਨੀਆ ਦੇ ਡਿਪਟੀ ਹਾਈ ਕਮਿਸ਼ਨਰ ਕੈਰੋਲਾਈਨ ਰੋਵੈਟ ਨੇ ਹਸਤਾਖ਼ਰ ਕੀਤੇ।

ਇਹ ਸਮਝੌਤਾ ਨੇਪਰੇ ਚੜ੍ਹਨ ‘ਤੇ ਉਚੇਰੀ ਸਿੱਖਿਆ ਵਿਭਾਗ ਨੂੰ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਦਿਨ ਸੁਨਹਿਰੀ ਅੱਖਰਾਂ ਨਾਲ ਲਿਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਉਚੇਰੀ ਸਿੱਖਿਆ ਵਿਭਾਗ ਅਧੀਨ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਲਈ ‘ਇੰਗਲਿਸ਼ ਫਾਰ ਵਰਕ’ ਲਈ ਸਿਖਲਾਈ ਕੋਰਸ ਸ਼ੁਰੂ ਕਰਨ ਦਾ ਰਾਹ ਪੱਧਰਾ ਹੋਵੇਗਾ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਨਵਿਆਉਣ ਵਿੱਚ ਮਦਦ ਮਿਲੇਗੀ ਅਤੇ ਨੌਜਵਾਨ ਸਨਅਤੀ ਤੇ ਸੇਵਾ ਖੇਤਰ ਵਿੱਚ ਆਪਣੇ ਲਈ ਨੌਕਰੀਆਂ ਦੇ ਵੱਧ ਮੌਕੇ ਹਾਸਲ ਕਰ ਸਕਣਗੇ।

ਮਾਨ ਨੇ ਅੱਗੇ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਭਾਰਤ ਵਿੱਚ ਹੀ ਰਹਿ ਕੇ ਕੰਮ ਕਰਨ ਦਾ ਉਤਸ਼ਾਹ ਮਿਲੇਗਾ ਅਤੇ ਉਹ ਪੰਜਾਬ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਯੋਗਦਾਨ ਪਾਉਣਗੇ। ਉਨ੍ਹਾਂ ਕਿਹਾ ਕਿ ਸੂਬੇ ਤੋਂ ਹੁਨਰਮੰਦ ਨੌਜਵਾਨਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣ ਦੀ ਦਿਸ਼ਾ ਵਿੱਚ ਇਹ ਇਕ ਵੱਡਾ ਕਦਮ ਹੈ। ਭਗਵੰਤ ਮਾਨ ਨੇ ਆਖਿਆ ਕਿ ਇਸ ਪ੍ਰਾਜੈਕਟ ਦੇ ਹਿੱਸੇ ਵਜੋਂ ਵਿਦਿਆਰਥੀ ਕੰਮ ਲਈ ਅੰਗਰੇਜ਼ੀ ਦੇ ਇੱਕ ‘ਲੈਵਲ’ ਦੀ ਪੜ੍ਹਾਈ ਕਰਨਗੇ, ਜਿਸ ਨਾਲ ਅੰਗਰੇਜ਼ੀ ਜਾਣਨ ਕਰ ਕੇ ਉਨ੍ਹਾਂ ਵਿੱਚ ਰੋਜ਼ਗਾਰ ਪੱਖੀ ਮੁਹਾਰਤ ਪੈਦਾ ਹੋਵੇਗੀ।

ਅੱਜ ਸਾਡੀ ਸਰਕਾਰ ਨੇ ਨੌਜਵਾਨਾਂ ਲਈ ਇੱਕ ਉਪਰਾਲਾ ਕੀਤਾ ਹੈ…

ਅਸੀਂ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ @UKinChandigarh ਨਾਲ ਇੱਕ MoU ਸਾਈਨ ਕੀਤਾ ਹੈ…ਜਿਸ ਤਹਿਤ ਅਸੀਂ ਸਰਕਾਰੀ ਕਾਲਜਾਂ ਦੇ 5000 ਵਿਦਿਆਰਥੀਆਂ ਨੂੰ ਹਰ ਸਾਲ ‘ਇੰਗਲਿਸ਼ ਫਾਰ ਵਰਕ’ ਕੋਰਸ ਕਰਾਵਾਂਗੇ ਜੋ ਨੌਜਵਾਨਾਂ ਲਈ ਹਰ ਖੇਤਰ ‘ਚ ਸਹਾਈ ਸਾਬਿਤ ਹੋਵੇਗਾ…ਅਸੀਂ ਚਾਹੁੰਦੇ ਹਾਂ… pic.twitter.com/dzlLnIt1R4

— Bhagwant Mann (@BhagwantMann) July 24, 2023

ਮੁੱਖ ਮੰਤਰੀ ਨੇ ਕਿਹਾ ਕਿ ‘ਇੰਗਲਿਸ਼ ਫਾਰ ਵਰਕ’ ਇੱਕ ਅਜਿਹਾ ਮਿਸ਼ਰਤ ਕੋਰਸ ਹੈ, ਜਿਸ ਵਿੱਚ ਕੰਮ ਵਰਗੇ ਅਸਲ ਹਾਲਾਤ ਵਿੱਚ ਵਰਤੀ ਜਾਣ ਵਾਲੀ ਅੰਗਰੇਜ਼ੀ ਭਾਸ਼ਾ ਸਿੱਖਣ ‘ਤੇ ਧਿਆਨ ਕੇਂਦਰਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਵਿੱਚ ਲਿਸਨਿੰਗ (ਸੁਣਨ), ਰੀਡਿੰਗ (ਪੜ੍ਹਨ), ਰਾਈਟਿੰਗ (ਲਿਖਣ) ਅਤੇ ਸਪੀਕਿੰਗ (ਬੋਲਣ) ਸਮੇਤ ਵਿਆਕਰਨ, ਮੁਹਾਰਨੀ ਅਤੇ ਸ਼ਬਦਾਵਲੀ ‘ਤੇ ਧਿਆਨ ਦਿੱਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਸ ਸਮਝੌਤੇ ਤਹਿਤ ਇਹ ਪ੍ਰਾਜੈਕਟ ਵਿਦਿਅਕ ਸੈਸ਼ਨ 2023-24 ਤੋਂ ਸੂਬੇ ਦੇ ਸਰਕਾਰੀ ਕਾਲਜਾਂ ਵਿੱਚ ਪੰਜ ਹਜ਼ਾਰ ਵਿਦਿਆਰਥੀਆਂ ਲਈ ਪਾਇਲਟ ਪ੍ਰਾਜੈਕਟ ਵਜੋਂ ਸ਼ੁਰੂ ਹੋਵੇਗਾ।

ਸੀਐਮ ਮਾਨ ਨੇ ਕਿਹਾ ਕਿ ‘ਇੰਗਲਿਸ਼ ਫਾਰ ਵਰਕ’ ਇੱਕ ਅਜਿਹਾ ਆਨਲਾਈਨ ਮਿਸ਼ਰਤ ਲਰਨਿੰਗ ਕੋਰਸ ਹੈ, ਜਿਹੜਾ ਲਾਈਵ ਇੰਟਰਐਕਟਿਵ ਕਲਾਸਾਂ ਨਾਲ ਖ਼ੁਦ ਪੜ੍ਹਨ ਦੇ ਲਚਕੀਲੇ ਸਿਧਾਂਤ ਨਾਲ ‘ਫਲਿੱਪਡ ਕਲਾਸਰੂਮ’ ਸੰਕਲਪ ਦੀ ਵਰਤੋਂ ਕਰੇਗਾ। ਉਨ੍ਹਾਂ ਨੇ ਉਮੀਦ ਜਤਾਈ ਕਿ ਇਸ ਨਾਲ ਵਿਦਿਆਰਥੀ ਪੇਸ਼ੇਵਰ ਹਾਲਾਤ ਵਿੱਚ ਸਵੈ-ਵਿਸ਼ਵਾਸ ਨਾਲ ਆਪਣੀ ਗੱਲ ਕਹਿਣ ਲਈ ਅੰਗਰੇਜ਼ੀ ਭਾਸ਼ਾ ਦੀ ਵਰਤੋਂ ਕਰਨ ਦੇ ਯੋਗ ਹੋਣਗੇ।

ਭਗਵੰਤ ਮਾਨ ਨੇ ਅੱਗੇ ਆਖਿਆ ਕਿ ਇਸ ਵਿੱਚ ਇਕ ਅਗਾਊਂ ਮੁਲਾਂਕਣ ਪ੍ਰੀਖਿਆ ਹੋਵੇਗੀ ਤਾਂ ਕਿ ਵਿਦਿਆਰਥੀਆਂ ਦੇ ਮੌਜੂਦਾ ਪੱਧਰ ਦਾ ਪਤਾ ਲਗਾਇਆ ਜਾਵੇ। ਕੋਰਸ ਮੁਕੰਮਲ ਹੋਣ ਉਤੇ ਵਿਦਿਆਰਥੀਆਂ ਦਾ ਇਕ ਵਾਰ ਫਿਰ ਮੁਲਾਂਕਣ ਹੋਵੇਗਾ, ਜਿਸ ਮਗਰੋਂ ਉਨ੍ਹਾਂ ਨੂੰ ਸਰਟੀਫਿਕੇਟ ਦਿੱਤਾ ਜਾਵੇਗਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: BCEIPLBhagwant MannBritish CouncilEnglish for WorkEnglish Training Coursepro punjab tvpunjab governmentpunjab newspunjabi news
Share207Tweet130Share52

Related Posts

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਦੂਜਾ ਮੌਕਾ: ਭਗਵੰਤ ਮਾਨ ਸਰਕਾਰ ਵੱਲੋਂ ਮੁੜ ਵਸੇਬਾ ਅਤੇ ਰੋਜ਼ਗਾਰ ਵਿੱਚ ਸਹਾਇਤਾ ਦੇਣ ਨਾਲ ਨਸ਼ਾ ਵਿਰੋਧੀ ਮੁਹਿੰਮ ਦੇ ਮਹੱਤਵਪੂਰਨ ਨਤੀਜੇ ਆਏ ਸਾਹਮਣੇ

ਮਾਰਚ 24, 2026

ਸਿਆਸਤਦਾਨਾਂ ਨੇ ਆਪਣੇ ਆਗੂਆਂ ਦੇ ਨਾਮ ’ਤੇ ਸ਼ਾਨਦਾਰ ਯਾਦਗਾਰਾਂ ਬਣਾਈਆਂ, ਪਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਖੋਂ ਪਰੋਖੇ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026

ਵੱਡੀ ਖ਼ਬਰ : ਡੀਐੱਮ ਗਗਨਦੀਪ ਰੰਧਾਵਾ ਮਾਮਲੇ ‘ਚ ਲਾਲਜੀਤ ਸਿੰਘ ਭੁੱਲਰ ਗ੍ਰਿਫ਼ਤਾਰ

ਮਾਰਚ 23, 2026

ਗਗਨਦੀਪ ਸਿੰਘ ਰੰਧਾਵਾ ਖੁ*ਦ*ਕੁ+ਸ਼ੀ ਦੀ ਜਾਂਚ ਸੀਬੀਆਈ ਨੂੰ ਸੌਂਪ ਦਿਆਂਗਾ :ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ

ਮਾਰਚ 23, 2026

ਪ੍ਰਮੁੱਖ ਜ਼ਿਲ੍ਹਿਆਂ ਤੋਂ ਓ.ਟੀ.ਐਸ. ਸਕੀਮ ਤਹਿਤ 111.16 ਕਰੋੜ ਰੁਪਏ ਦੀ ਪ੍ਰਾਪਤੀ ਨਾਲ ਭਗਵੰਤ ਮਾਨ ਸਰਕਾਰ ਵਿੱਚ ਕਾਰੋਬਾਰੀਆਂ ਦਾ ਭਰੋਸਾ ਹੋਇਆ ਪ੍ਰਤੱਖ

ਮਾਰਚ 23, 2026
Load More

Recent News

ਜ਼ੋਮੈਟੋ ਤੋਂ ਬਾਅਦ, ਇਸ ਐਪ ਨੇ ਵੀ ਵਧਾਈਆਂ ਪਲੇਟਫਾਰਮ ਫੀਸਾਂ

ਮਾਰਚ 24, 2026

IPL 2026 ਤੋਂ ਪਹਿਲਾਂ RCB ਪ੍ਰਬੰਧਨ ਦਾ ਵੱਡਾ ਕਦਮ, ਇਸ ਤਰਾਂ ਦਿੱਤੀ ਜਾਵੇਗੀ ਭਗਦੜ ਪੀੜਤਾਂ ਨੂੰ ਸ਼ਰਧਾਂਜਲੀ

ਮਾਰਚ 24, 2026

ਜਾਰਜੀਆ ‘ਚ 132 ਸਾਲ ਪੁਰਾਣੇ ਕੋਰਟਹਾਊਸ ‘ਚ ਲੱਗੀ ਭਿਆਨਕ ਅੱਗ

ਮਾਰਚ 24, 2026

ਘਰੇਲੂ ਗੈਸ ਬੁਕਿੰਗ ਲਈ ਲਾਗੂ ਹੋਏ ਨਵੇਂ ਨਿਯਮ; ਖਪਤਕਾਰਾਂ ਨੂੰ ਹੁਣ ਹੋਵੇਗੀ ਹੋਰ ਵੀ ਆਸਾਨੀ

ਮਾਰਚ 24, 2026

ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਐਕਸਪ੍ਰੈਸ ਦਾ ਬਦਲਿਆ ਰੂਟ: ਜਲੰਧਰ ਸ਼ਹਿਰ ਦੀ ਬਜਾਏ ਹੁਣ ਇਸ ਸ਼ਹਿਰ ਰਾਹੀਂ ਚੱਲੇਗਾ

ਮਾਰਚ 24, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.