ਮੰਗਲਵਾਰ, ਅਗਸਤ 26, 2025 02:03 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੇ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ: ਕੁਲਦੀਪ ਧਾਲੀਵਾਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ ਹਨ, ਜਿਸ ਨਾਲ ਪ੍ਰਵਾਸੀ ਪੰਜਾਬੀਆਂ ਨੂੰ ਰਾਹਤ ਮਿਲੀ ਹੈ। ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ

by Bharat Thapa
ਜਨਵਰੀ 3, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਸਾਲ 2022 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਵੱਖ-ਵੱਖ ਮਾਮਲਿਆਂ ਨੂੰ ਹੱਲ ਕਰਨ ਲਈ ਸਾਰਥਕ ਕਦਮ ਚੁੱਕੇ ਹਨ, ਜਿਸ ਨਾਲ ਪ੍ਰਵਾਸੀ ਪੰਜਾਬੀਆਂ ਨੂੰ ਰਾਹਤ ਮਿਲੀ ਹੈ।

ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਨਾਲ ਸਬੰਧਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਨਆਰਆਈ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਛੇਤੀ ਅਤੇ ਤਸੱਲੀਬਖ਼ਸ਼ ਢੰਗ ਨਾਲ ਹੱਲ ਕਰਨ ਲਈ ਜਲੰਧਰ, ਐਸ.ਏ.ਐਸ ਨਗਰ, ਲੁਧਿਆਣਾ, ਮੋਗਾ ਅਤੇ ਅੰਮਿ੍ਤਸਰ ਵਿਖੇ ਕ੍ਰਮਵਾਰ 16, 19, 23, 26 ਅਤੇ 30 ਦਸਬੰਰ ਨੂੰ ‘ਐਨ.ਆਰ.ਆਈ. ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਕੀਤੇ, ਜਿਸ ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤੁਰੰਤ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਬਕਾਇਆ ਮੁੱਦਿਆਂ ਨੂੰ ਨਿਰਧਾਰਤ ਸਮਾਂ ਸੀਮਾ ਤਹਿਤ ਹੱਲ ਕਰਨ ਲਈ ਕਿਹਾ।

ਧਾਲੀਵਾਲ ਨੇ ਦੱਸਿਆ ਕਿ 15 ਐਨ.ਆਰ.ਆਈ. ਪੁਲੀਸ ਥਾਣਿਆਂ ਨੂੰ ਅਪਗਰੇਡ ਕਰਨ ਲਈ ਪ੍ਰਤੀ ਥਾਣਾ 2 ਲੱਖ ਰੁਪਏ ਅਤੇ ਕੁੱਲ 30 ਲੱਖ ਰੁਪਏ ਛੇਤੀ ਹੀ ਜਾਰੀ ਕੀਤੇ ਗਏ ਤਾਂ ਜੋ ਉੱਥੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਕੀਤਾ ਜਾ ਸਕੇ।ਉਨ੍ਹਾਂ ਦੱਸਿਆ ਕਿ ਇਸਦੇ ਨਾਲ ਹੀ ਪੰਜਾਬ ‘ਚ ਪ੍ਰਵਾਸੀ ਪੰਜਾਬੀ ਭਾਰਤੀਆਂ ਦੇ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਜਲਦ ਹੀ ਫਾਸਟ ਟ੍ਰੈਕ ਅਦਾਲਦਤਾਂ ਸਥਾਪਿਤ ਕੀਤੀਆਂ ਜਾਣਗੀਆਂ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਿਆਂ ‘ਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਪੀ.ਸੀ.ਐਸ. ਲੈਵਲ ਦੇ ਅਧਿਕਾਰੀ ਨੋਡਲ ਅਫ਼ਸਰ ਵਜੋਂ ਤਾਇਨਾਤ ਦਾ ਫੈਸਲਾ ਵੀ ਕੀਤਾ ਗਿਆ ਤਾਂ ਜੋ ਸਬੰਧਤਾਂ ਦੇ ਮਸਲਿਆਂ ਤੇ ਸ਼ਿਕਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਛੇਤੀ ਤੋਂ ਛੇਤੀ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਵਾਸੀਆਂ ਪੰਜਾਬੀਆਂ ਦੇ ਸੂਬੇ ਵਿਚਲੇ ਮਸਲਿਆਂ ਨੂੰ ਨਜਿੱਠਣ ਲਈ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਇਨ੍ਹਾਂ ਨਾਲ ਸਬੰਧਤ ਕੋਈ ਵੀ ਵਿਸ਼ੇਸ਼ ਕੇਸ ਸਾਹਮਣੇ ਆਉਣ ‘ਤੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨਾਲ ਤਾਲਮੇਲ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ।

ਧਾਲੀਵਾਲ ਨੇ ਦੱਸਿਆ ਕਿ ਐਨਆਰਆਈ ਪੰਜਾਬੀ, ਜੋ ਬਾਹਰਲੇ ਮੁਲਕਾਂ ਦੇ ਨਾਗਰਿਕ ਬਣ ਚੁੱਕੇ ਹਨ, ਨੂੰ ਪੰਜਾਬ ਵਿੱਚ ਖੇਤੀ ਜ਼ਮੀਨਾਂ ਖਰੀਦਣ ਦਾ ਅਧਿਕਾਰ ਦੇਣ ਲਈ ਕੇਂਦਰ ਕੋਲ ਮੁੱਦਾ ਚੁੱਕਿਆ ਜਾਵੇਗਾ।ਉਨ੍ਹਾਂ ਸਵਾਲ ਉਠਾਇਆ ਕਿ ਜਦੋਂ ਇੱਕ ਪ੍ਰਵਾਸੀ ਪੰਜਾਬੀ ਆਪਣੀ ਪੰਜਾਬ ਵਿਚਲੀ ਜ਼ਮੀਨ ਵੇਚ ਸਕਦਾ ਹੈ ਤਾਂ ਉਹ ਜ਼ਮੀਨ ਖਰੀਦ ਕਿਉਂ ਨਹੀਂ ਸਕਦਾ।ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਦੇ 50 ਫੀਸਦੀ ਮਾਮਲੇ ਵਿਆਹਾਂ ਨਾਲ ਜਦਕਿ 20 ਫੀਸਦੀ ਮਾਮਲੇ ਜ਼ਮੀਨਾਂ ਨਾਲ ਸਬੰਧਤ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਆਰਥਿਕਤਾ ‘ਚ ਸੁਧਾਰ ਕਰਨ ਲਈ ਐਨ.ਆਰ.ਆਈਜ਼ ਨੂੰ ਉਤਸ਼ਾਹਿਤ ਕਰ ਰਹੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਸੁਹਿਰਦ ਹੈ।ਉਨ੍ਹਾਂ ਕਿਹਾ ਆਪਣੇ ਮੂਲ ਨਾਲ ਜੁੜਿਆ ਵਿਅਕਤੀ ਆਪਣੇ ਮੂਲ ਸੂਬੇ ਤੇ ਦੇਸ਼ ਦੀ ਤਰੱਕੀ ‘ਚ ਯੋਗਦਾਨ ਪਾ ਸਕਦਾ ਹੈ।

ਧਾਲੀਵਾਲ ਨੇ ਅੱਗੇ ਦੱਸਿਆ ਕਿ ਵਿਭਾਗ ਨੇ ਪੰਜਾਬ ਦੇ ਵਿਕਾਸ ਵਿੱਚ ਪ੍ਰਵਾਸੀ ਪੰਜਾਬੀਆਂ/ ਭਾਰਤੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਪੰਜਾਬ ਵਿੱਚ ਉਨ੍ਹਾਂ ਦੀਆਂ ਜੜ੍ਹਾਂ ਅਤੇ ਮਾਤ ਭੂਮੀ ਦੇ ਪੋਸ਼ਣ ਕਰਨ ਲਈ ‘’ਆਪਣੀਆਂ ਜੜ੍ਹਾਂ ਨਾਲ ਜੁੜੋ” ਸਕੀਮ ਸ਼ੁਰੂ ਕੀਤੀ ਹੈ। ਇਸ ਸਕੀਮ ਤਹਿਤ 16 ਤੋਂ 22 ਸਾਲ ਦੀ ਉਮਰ ਦੇ ਨੌਜਵਾਨਾਂ ਨੂੰ ਪੰਜਾਬ ਆ ਕੇ ਆਪਣੇ ਵਤਨ ਨਾਲ ਜੁੜਨ ਅਤੇ ਇੱਥੋਂ ਦੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।

ਉਨ੍ਹਾਂ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਨੂੰ ਆਪੋ-ਆਪਣੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਪ੍ਰਵਾਸੀ ਪੰਜਾਬੀ ਕਿਸੇ ਵੀ ਬੁਨਿਆਦੀ ਢਾਂਚੇ ਦੇ ਨਿਰਮਾਣ ਵਿੱਚ 50 ਫੀਸਦੀ ਯੋਗਦਾਨ ਪਾ ਸਕਦੇ ਹਨ ਜਿਵੇਂ ਕਿ ਸਕੂਲਾਂ ਦੀਆਂ ਇਮਾਰਤਾਂ, ਕਮਿਊਨਿਟੀ ਸੇਵਾਵਾਂ, ਹਸਪਤਾਲ, ਲਾਇਬ੍ਰੇਰੀਆਂ, ਪੀਣ ਵਾਲਾ ਪਾਣੀ, ਸੀਵਰੇਜ, ਲੈਟਰੀਨ, ਸਟਰੀਟ ਲਾਈਟ, ਖੇਡ ਸਟੇਡੀਅਮ ਅਤੇ ਹੋਰ ਪ੍ਰੋਜੈਕਟਾਂ ਅਤੇ ਬਾਕੀ ਦਾ 50 ਫੀਸਦੀ ਸੂਬਾ ਸਰਕਾਰ ਦੁਆਰਾ ਖਰਚ ਕੀਤਾ ਜਾਂਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: government'kuldeep dhaliwalmeaningful stepsmigrant Punjabispropunjbatvresolve the issues
Share215Tweet135Share54

Related Posts

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025

Weather Update: ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਖ਼ਤਰੇ ਦੇ ਨਿਸ਼ਾਨ ਤੇ ਪਹੁੰਚਿਆ ਇਹ DAM

ਅਗਸਤ 25, 2025

School Holidays: ਇਸ ਜਿਲ੍ਹੇ ‘ਚ ਅੱਜ ਬੰਦ ਹੋਏ ਸਕੂਲ, ਲਗਾਤਾਰ ਬਾਰਿਸ਼ ਪੈਣ ਕਾਰਨ ਲਿਆ ਫ਼ੈਸਲਾ

ਅਗਸਤ 25, 2025

ਹੜ੍ਹ ਰਾਹਤ ਲਈ ਮੈਦਾਨ ‘ਚ ਆਈ ਮਾਨ ਸਰਕਾਰ, 8 ਕੈਬਨਿਟ ਮੰਤਰੀਆਂ ਨੇ ਇਲਾਕਿਆਂ ‘ਚ ਸੰਭਾਲਿਆ ਮੋਰਚਾ

ਅਗਸਤ 23, 2025

US ਦੇ ਪੰਜਾਬੀ ਟਰੱਕ ਡਰਾਈਵਰ ਮਾਮਲੇ ‘ਚ ਜਾਣੋ ਕੀ ਆਇਆ ਅਦਾਲਤ ਦਾ ਫ਼ੈਸਲਾ

ਅਗਸਤ 23, 2025
Load More

Recent News

ਹੁਣ ਤੱਕ 5475 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਤਹਿਤ ਪਹੁੰਚਿਆ ਲਾਭ, ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ ਜਾਣਕਾਰੀ

ਅਗਸਤ 25, 2025

ਇਹ ਵਿਦੇਸ਼ੀ ਕੰਪਨੀ ਕਰ ਸਕਦੀ ਹੈ ਟੀਮ ਇੰਡੀਆ ਨੂੰ ਸਪਾਂਸਰ, ਵੱਡਾ ਅਪਡੇਟ ਆਇਆ ਸਾਹਮਣੇ

ਅਗਸਤ 25, 2025

ਪੈਸਾ ਕਮਾਉਣ ਲਈ ਮਜ਼ਾਕ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਯੂਟਿਊਬਰਾਂ ਨੂੰ ਲਗਾਈ ਕਿਉਂ ਫਟਕਾਰ

ਅਗਸਤ 25, 2025

ਕੀ ਤੁਹਾਡੇ ਫੋਨ ਦੀ ਕਾਲਿੰਗ ਸਿਸਟਮ ‘ਚ ਆਇਆ ਹੈ ਕੋਈ ਬਦਲਾਅ? ਜਾਣੋ ਕੀ ਹੈ ਇਸ ਪਿੱਛੇ ਵੱਡਾ ਕਾਰਨ

ਅਗਸਤ 25, 2025

ਪੰਜਾਬ ਪੁਲਿਸ ਨੇ ਨਾਕਾਮ ਕੀਤੀ ਵੱਡੀ ਸਾਜਿਸ਼, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

ਅਗਸਤ 25, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.