ਬੁੱਧਵਾਰ, ਮਾਰਚ 25, 2026 09:33 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Punjab Government: ਇੰਝ ਪਰਾਲੀ ਸਾੜਣ ਦੀ ਸਮੱਸਿਆ ਨੂੰ ਰੋਕੇਗੀ ਪੰਜਾਬ ਸਰਕਾਰ, ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਕੀਤਾ ਜਾਵੇਗਾ ਵਿਧਾਨ ਸਭਾ ਵਿੱਚ ਸਨਮਾਨ

by Gurjeet Kaur
ਅਕਤੂਬਰ 17, 2022
in ਪੰਜਾਬ
0

stubble burning punjab: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇਕ ਨਿਵੇਕਲੀ ਪਹਿਲ ਕਰਦਿਆਂ ਬੀਤੇ ਕਈ ਸਾਲਾਂ ਤੋਂ ਝੋਨੇ ਦੀ ਪਰਾਲੀ ਅਤੇ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਵਾਲੇ ਸੂਬੇ ਦੇ ਵੱਖ-ਵੱਖ ਜ਼ਿਲਿਆਂ ਦੇ ਕਿਸਾਨਾਂ ਦਾ ਵਿਧਾਨ ਸਭਾ ਵਿਖੇ ਇਕ ਸਾਦੇ ਪਰ ਪ੍ਰਭਾਵਸ਼ਾਲੀ ਪ੍ਰੋਗਰਾਮ ਦੌਰਾਨ ਸਨਮਾਨ ਕੀਤਾ। ਇਸ ਮੌਕੇ ਉਹਨਾਂ ਕਿਸਾਨਾਂ ਦਾ ਵੀ ਸਨਮਾਨ ਕੀਤਾ ਗਿਆ ਜੋ ਝੋਨੇ ਦੀ ਸਿੱਧੀ ਬਿਜਾਈ ਕਰਦੇ ਹਨ।

ਇਸ ਸਨਮਾਨ ਸਮਾਰੋਹ ਵਿੱਚ ਫ਼ਰੀਦਕੋਟ ਜ਼ਿਲੇ 18, ਮੋਗਾ ਦੇ 13, ਸੰਗਰੂਰ ਦੇ 10, ਰੂਪਨਗਰ ਦੇ 1 ਅਤੇ ਗੁਰਦਾਸਪੁਰ 10 ਅਤੇ ਲੁਧਿਆਣਾ ਤੇ ਬਰਨਾਲਾ ਦੇ 7 ਵਾਤਾਵਰਨ ਪ੍ਰੇਮੀ ਕਿਸਾਨਾਂ ਦਾ ਸਨਮਾਨ ਕੀਤਾ ਗਿਆ। ਸਨਮਾਨ ਸਮਾਰੋਹ ਦੌਰਾਨ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ. ਸੰਧਵਾਂ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਵੱਲੋਂ ਦਿਖਾਏ ਗਏ ਮਾਰਗ ਉੱਤੇ ਚੱਲਦਿਆਂ ਖੇਤੀ ਕਰ ਰਹੇ ਕਿਸਾਨਾਂ ਦਾ ਸਨਮਾਨ ਕਰਕੇ ਉਹ ਖੁਦ ਸਨਮਾਨਿਤ ਹੋਇਆ ਮਹਿਸੂਸ ਕਰ ਰਹੇ ਹਨ ਕਿਉਂਕਿ ਇਹ ਕਿਸਾਨ ਸਮਾਜ ਲਈ ਬਹੁਤ ਵੱਡਾ ਉਪਰਾਲਾ ਕਰ ਰਹੇ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਵਿੱਚ ਇਸ ਤਰਾਂ ਦਾ ਇਹ ਪਹਿਲਾ ਸਮਾਗਮ ਹੋਇਆ ਹੈ ਜਿਸ ਵਿੱਚ ਵਾਤਾਵਰਨ ਨਾਲ ਜੁੜੇ ਹੋਏ ਲੋਕਾਂ ਨੂੰ ਮਿਲ ਬੈਠ ਕੇ ਵਿਚਾਰ ਚਰਚਾ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਉਨਾਂ ਨੇ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀ ਕਰਨ ਲਈ ਵੱਧ ਤੋਂ ਵੱਧ ਮਦਦ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ।

ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਪੰਜਾਬ ਰਾਜ ਦੇ ਵਾਤਾਵਰਨ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਆਏ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੇ ਇਸ ਨਿਵੇਕਲੇ ਕਿਸਮ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਆਸ ਪ੍ਰਗਟਾਈ ਕਿ ਇਹ ਪ੍ਰੋਗਰਾਮ ਪੰਜਾਬ ਦੇ ਕਿਸਾਨਾਂ ਲਈ ਮਾਰਗ ਦਰਸ਼ਕ ਦਾ ਕੰਮ ਕਰੇਗਾ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਬਹੁਤ ਗੰਭੀਰਤਾ ਨਾਲ ਯਤਨਸ਼ੀਲ ਹੈ ਅਤੇ ਹਰ ਪੱਧਰ ‘ਤੇ ਇਸ ਬਾਰੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਡੇ ਉਦਯੋਗਾਂ ਅਤੇ ਭੱਠਿਆਂ ਨੂੰ ਇਸ ਗੱਲ ਲਈ ਪ੍ਰੇਰਿਤ ਕੀਤਾ ਹੈ ਕਿ ਉਹ ਪਰਾਲੀ ਨੂੰ ਬਾਲਣ ਵਜੋਂ ਵਰਤਣ ਪਰੰਤੂ ਇਸ ਨਾਲ ਵੀ ਪੈਦਾ ਹੋਣ ਵਾਲੀ ਪਰਾਲੀ ਦਾ 20 ਫ਼ੀਸਦੀ ਹਿੱਸਾ ਹੀ ਨਿਪਟਾਇਆ ਜਾ ਸਕਦਾ ਹੈ ਜਦਕਿ ਪਰਾਲੀ ਦੇ 80 ਫ਼ੀਸਦੀ ਹਿੱਸੇ ਦਾ ਕਿਸਾਨਾਂ ਦੇ ਸਹਿਯੋਗ ਬਿਨਾਂ ਨਿਪਟਾਰਾ ਸੰਭਵ ਨਹੀਂ। ਇਸ ਮੌਕੇ ਉਹਨਾਂ ਕਿਸਾਨਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਨੁੱਖ ਨੂੰ ਧਰਤੀ ‘ਤੇ ਰਹਿਣ ਲਈ ਸਭ ਤੋਂ ਵੱਧ ਸ਼ੁੱਧ ਵਾਤਾਵਰਨ ਦੀ ਲੋੜ ਹੈ।

ਇਸ ਮੌਕੇ 100 ਦੇ ਕਰੀਬ ਕਿਸਾਨਾਂ ਨੂੰ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਨ ਸਭਾ ਦੀ ਪ੍ਰੀਵਲੇਜ਼ ਕਮੇਟੀ ਦੇ ਚੇਅਰਮੈਨ ਕੁਲਵੰਤ ਸਿੰਘ ਪੰਡੋਰੀ ਵੱਲੋਂ ਸਨਮਾਨ ਪੱਤਰ ਦਿੱਤੇ ਗਏ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਭਾਈ ਘਨਈਆ ਕੈਂਸਰ ਰੋਕੋ ਸੇਵਾ ਸੋਸਾਇਟੀ ਫਰੀਦਕੋਟ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਬਾਬਾ ਗੁਰਮੀਤ ਸਿੰਘ ਖੋਸਾ ਕੋਟਲਾ ਵੀ ਹਾਜ਼ਰ ਸਨ।

Tags: Bhagwant MannKultar Singh Sandhawanlatest newspro punjab tvpunjab governmentPunjab Stubble burning
Share202Tweet127Share51

Related Posts

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026

ਪੰਜਾਬ ਦੀ ਸਭ ਤੋਂ ਘੱਟ ਉਮਰ ਦੀ ਲਾਭਪਾਤਰੀ, 1 ਸਾਲ ਦੀ ਬੱਚੀ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

*ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 24, 2026
Load More

Recent News

ਮਾਨ ਸਰਕਾਰ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਨੂੰ ਜਲਦੀ ਅਤੇ ਨਿਰਪੱਖਤਾ ਨਾਲ ਹੱਲ ਕਰਨ ਲਈ ਵਚਨਬੱਧ: ਹਰਪਾਲ ਚੀਮਾ

ਮਾਰਚ 25, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਬਿਮਾਰੀ ਨਾਲ ਜੂਝ ਰਹੀ 1 ਸਾਲਾ ਬੱਚੀ ਨੂੰ ਮਿਲਿਆ ਜੀਵਨ-ਰੱਖਿਅਕ ਇਲਾਜ

ਮਾਰਚ 25, 2026

ਐੱਮਪੀ ਸਤਨਾਮ ਸਿੰਘ ਸੰਧੂ ਨੇ ਸੰਸਦ ’ਚ ਐਪਰੋਪ੍ਰੀਏਸ਼ਨ ਬਿੱਲ ਦਾ ਕੀਤਾ ਪੁਰਜ਼ੋਰ ਸਮਰਥਨ, ਕੇਂਦਰ ਸਰਕਾਰ ਦੇ ’ਆਤਮ ਨਿਰਭਰ ਭਾਰਤ’ ਅਤੇ ਪੰਜਾਬ ਦੇ ਵਿਕਾਸ ਦੇ ਦਿ੍ਰਸ਼ਟੀਕੋਣ ਦੀ ਕੀਤੀ ਸ਼ਲਾਘਾ

ਮਾਰਚ 25, 2026

ਵਿੱਤ ਬਿੱਲ 2026 ‘ਤੇ ਮਾਲਵਿੰਦਰ ਕੰਗ ਦੀਆਂ ਟਿੱਪਣੀਆਂ: ਕਈ ਖੋਖਲੇ ਦਾਅਵੇ, ਪਰ ਜ਼ਮੀਨੀ ਹਕੀਕਤ ਕੁਝ ਹੋਰ ਹੀ ਬਿਆਨ ਕਰਦੀ ਹੈ

ਮਾਰਚ 25, 2026

40 ਸਾਲਾਂ ਬਾਅਦ ਪੰਜਾਬ ਨੂੰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਅੰਡਰ-13 ਦੀ ਮੇਜ਼ਬਾਨੀ ਵੀ ਮਿਲੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਰਚ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.