ਬੁੱਧਵਾਰ, ਦਸੰਬਰ 3, 2025 09:15 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured

ਪੰਜਾਬ ਸਰਕਾਰ ਵੱਲੋਂ ਅੱਜ ਤੋਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਕਰਵਾਇਆ ਜਾਵੇਗਾ ‘ਪੈਨਸ਼ਨਰ ਸੇਵਾ ਮੇਲਾ’

by Pro Punjab Tv
ਨਵੰਬਰ 13, 2025
in Featured, Featured News, ਪੰਜਾਬ
0

ਚੰਡੀਗੜ੍ਹ  : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੂਹ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ 13 ਨਵੰਬਰ ਯਾਨੀ ਅੱਜ ਤੋਂ 15 ਨਵੰਬਰ 2025 ਤੱਕ ‘ਪੈਨਸ਼ਨਰ ਸੇਵਾ ਮੇਲਾ’ ਕਰਵਾਇਆ ਜਾਵੇਗਾ। ਇਸ ਪਹਿਲਕਦਮੀ ਦਾ ਉਦੇਸ਼ ਸੂਬਾ ਸਰਕਾਰ ਦੇ ਸਮੂਹ ਪੈਨਸ਼ਨਰਾਂ ਨੂੰ ਜ਼ਰੂਰੀ ਈ-ਕੇਵਾਈਸੀ ਪ੍ਰਕਿਰਿਆ ਸਬੰਧੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਨਵੇਂ ਲਾਂਚ ਕੀਤੇ ਗਏ ਪੈਨਸ਼ਨਰ ਸੇਵਾ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਣ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 3 ਨਵੰਬਰ 2025 ਨੂੰ ਸਾਰੀਆਂ ਪੈਨਸ਼ਨ ਸਬੰਧੀ ਸੇਵਾਵਾਂ ਲਈ ਵਨ-ਸਟਾਪ ਡਿਜੀਟਲ ਪਲੇਟਫਾਰਮ ਲਾਂਚ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਲਈ ਪੋਰਟਲ ‘ਤੇ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਵਾਸਤੇ ਈ-ਕੇਵਾਈਸੀ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਸਾਰੇ ਪੈਨਸ਼ਨਰਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੀ ਰਜਿਸਟ੍ਰੇਸ਼ਨ ਕਰਵਾਉਣ ਅਤੇ ਸਹਿਜ ਡਿਜੀਟਲ ਪੈਨਸ਼ਨ ਸੇਵਾਵਾਂ ਦਾ ਅਨੁਭਵ ਕਰਨ ਲਈ ਮੇਲੇ ਦੌਰਾਨ ਆਪਣੇ ਨੇੜਲੇ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿੱਚ ਪਹੁੰਚਣ।

ਇਸ ਪੋਰਟਲ, ਜੋ ਕਿ https://pensionersewa.punjab.gov.in ‘ਤੇ ਮੌਜੂਦ ਹੈ, ਰਾਹੀਂ ਸ਼ੁਰੂਆਤ ਵਿੱਚ ਪੈਨਸ਼ਨਰਾਂ ਨੂੰ ਛੇ ਮੁੱਖ ਸੇਵਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਨ੍ਹਾਂ ਸੇਵਾਵਾਂ ਵਿੱਚ ‘ਜੀਵਨ ਪ੍ਰਮਾਣ’ ਮੋਬਾਈਲ ਐਪ ਰਾਹੀਂ ਡਿਜੀਟਲ ਲਾਈਫ ਸਰਟੀਫਿਕੇਟ ਜਮ੍ਹਾਂ ਕਰਵਾਉਣਾ, ਪੈਨਸ਼ਨ ਨੂੰ ਪਰਿਵਾਰਕ ਪੈਨਸ਼ਨ ਵਿੱਚ ਤਬਦੀਲ ਕਰਨ ਲਈ ਅਰਜ਼ੀ ਦੇਣਾ, ਲੀਵ ਟਰੈਵਲ ਕਨਸੈਸ਼ਨ ਲੈਣ ਲਈ ਅਰਜ਼ੀ ਦੇਣਾ, ਪੈਨਸ਼ਨ ਸਬੰਧੀ ਸ਼ਿਕਾਇਤਾਂ ਦਰਜ ਕਰਨਾ, ਅਤੇ ਪੈਨਸ਼ਨਰਾਂ ਦੇ ਨਿੱਜੀ ਵੇਰਵਿਆਂ ਨੂੰ ਅਪਡੇਟ/ਬਦਲਣਾ ਸ਼ਾਮਲ ਹੈ। ‘ਜੀਵਨ ਪ੍ਰਮਾਣ’ ਮੋਬਾਈਲ ਐਪ ਐਂਡਰਾਇਡ ‘ਤੇ https://play.google.com/store/apps/details?id=com.aadhaar.life ਅਤੇ ਆਈ.ਓ.ਐੱਸ. (iOS) ‘ਤੇ https://apps.apple.com/in/app/jeevanpramaan/id6736359405 ‘ਤੇ ਉਪਲਬਧ ਹੈ।

ਵਿੱਤ ਮੰਤਰੀ ਚੀਮਾ ਨੇ ਅੱਗੇ ਸਪੱਸ਼ਟ ਕੀਤਾ ਕਿ ਇਨ੍ਹਾਂ ਸੇਵਾਵਾਂ ਦਾ ਲਾਭ ਲੈਣ ਦੀ ਪ੍ਰਕਿਰਿਆ ਸਰਲ ਅਤੇ ਵਰਤੋਂ ਵਿੱਚ ਆਸਾਨ ਹੈ। ਪੈਨਸ਼ਨਰ ਇਸ ਪੋਰਟਲ ‘ਤੇ ਉਪਲਬਧ ਆਧਾਰ ਪ੍ਰਮਾਣਿਕਤਾ ਸਹੂਲਤ ਰਾਹੀਂ ਈ-ਕੇਵਾਈਸੀ ਨੂੰ ਪੂਰਾ ਕਰਕੇ ‘ਪੈਨਸ਼ਨਰ ਸੇਵਾ ਪੋਰਟਲ’ ‘ਤੇ ਰਜਿਸਟਰ ਕਰ ਸਕਦੇ ਹਨ। ਇੱਕ ਵਾਰ ਰਜਿਸਟਰ ਹੋਣ ਤੋਂ ਬਾਅਦ, ਉਹ ਆਪਣੇ ਮੋਬਾਈਲ ਫੋਨ, ਕੰਪਿਊਟਰ ਜਾਂ ਲੈਪਟਾਪ ਦੀ ਵਰਤੋਂ ਕਰਕੇ ਪੋਰਟਲ ‘ਤੇ ਆਪਣੇ ਲਾਗਇਨ ਆਈ.ਡੀ. ਰਾਹੀਂ ਘਰ ਬੈਠੇ ਹੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਤੋਂ ਇਲਾਵਾ, ਇਨ੍ਹਾਂ ਸੇਵਾਵਾਂ ਦਾ ਲਾਭ ਨੇੜਲੇ ਸੇਵਾ ਕੇਂਦਰਾਂ ਵਿਖੇ ਜਾ ਕੇ, ਸੇਵਾ ਦੀ ਹੋਮ ਡਿਲੀਵਰੀ ਦੀ ਬੇਨਤੀ ਕਰਕੇ, ਸਬੰਧਤ ਪੈਨਸ਼ਨ ਵੰਡਣ ਵਾਲੇ ਬੈਂਕਾਂ ਜਾਂ ਜ਼ਿਲ੍ਹਾ ਖਜ਼ਾਨਾ ਦਫ਼ਤਰਾਂ ਵਿਖੇ ਜਾ ਕੇ ਵੀ ਲਿਆ ਜਾ ਸਕਦਾ ਹੈ।

ਪੋਰਟਲ ਦੇ ਲਾਂਚ ਹੋਣ ਤੋਂ ਬਾਅਦ ਪੈਦਾ ਹੋਣ ਵਾਲੀਆਂ ਸ਼ਿਕਾਇਤਾਂ ਨੂੰ ਤੁਰੰਤ ਹੱਲ ਕਰਨ ਲਈ, ਡਾਇਰੈਕਟੋਰੇਟ ਆਫ਼ ਟ੍ਰੈਜ਼ਰੀਜ਼ ਐਂਡ ਅਕਾਊਂਟਸ, ਪੈਨਸ਼ਨ ਐਂਡ ਨਿਊ ਪੈਨਸ਼ਨ ਸਕੀਮ ਵਿਖੇ ਇੱਕ ਸਮਰਪਿਤ ਵਾਰ ਰੂਮ ਸਥਾਪਤ ਕੀਤਾ ਗਿਆ ਹੈ। ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਡਾਇਰੈਕਟੋਰੇਟ ਪੱਧਰ ‘ਤੇ ਤਿੰਨ ਸਮਰਪਿਤ ਹੈਲਪਲਾਈਨ ਨੰਬਰ, 18001802148, 01722996385, ਅਤੇ 01722996386, ਸਥਾਪਤ ਕੀਤੇ ਗਏ ਹਨ ਅਤੇ ਇਹ ਸਾਰੇ ਕੰਮਕਾਜੀ ਦਿਨਾਂ ਦੌਰਾਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਹਨ।

 

Tags: harpal singh cheemalatest newsLatest News Pro Punjab Tvlatest punjabi news pro punjab tvpro punjab tvpro punjab tv newspro punjab tv punjabi newsPunjab Government to organize ‘Pensioner Sewa Mela’ at District Treasury Offices from today
Share199Tweet125Share50

Related Posts

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025

ਆਮ ਆਦਮੀ ਪਾਰਟੀ ਪੰਜਾਬ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਦਸੰਬਰ 3, 2025

ਕੈਪੀਟਲ ਸਮਾਲ ਫਾਈਨੈਂਸ ਬੈਂਕ ਵੱਲੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ 31 ਲੱਖ ਰੁਪਏ ਦਾ ਯੋਗਦਾਨ

ਦਸੰਬਰ 3, 2025

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਦਸੰਬਰ 3, 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ: ਨਿਵੇਸ਼ ਆਕਰਸ਼ਿਤ ਕਰਨ ਲਈ ਵਿਲੱਖਣ ਰਣਨੀਤੀ, 25 ਵੱਡੀਆਂ ਕੰਪਨੀਆਂ ਨਾਲ ਕਰਨਗੇ ਮੁਲਾਕਾਤ

ਦਸੰਬਰ 2, 2025

ਜਲੰਧਰ ਸੈਂਟਰਲ: ਨਿਤਿਨ ਕੋਹਲੀ ਨੇ ਛੇ ਮਹੀਨਿਆਂ ਵਿੱਚ ₹40 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਨਾਲ ਹਲਕੇ ਨੂੰ ਬਦਲ ਦਿੱਤਾ

ਦਸੰਬਰ 2, 2025
Load More

Recent News

ਮਸ਼ਹੂਰ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਘਰ ਗੂੰਜੀਆਂ ਕਿਲਕਾਰੀਆਂ, ਪੁੱਤ ਨੇ ਲਿਆ ਜਨਮ

ਦਸੰਬਰ 3, 2025

ਆਮ ਆਦਮੀ ਪਾਰਟੀ ਪੰਜਾਬ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਦੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

ਦਸੰਬਰ 3, 2025

ਕੈਪੀਟਲ ਸਮਾਲ ਫਾਈਨੈਂਸ ਬੈਂਕ ਵੱਲੋਂ ‘ਮੁੱਖ ਮੰਤਰੀ ਰੰਗਲਾ ਪੰਜਾਬ ਫੰਡ’ ਵਿੱਚ 31 ਲੱਖ ਰੁਪਏ ਦਾ ਯੋਗਦਾਨ

ਦਸੰਬਰ 3, 2025

ਵਿਜੀਲੈਂਸ ਬਿਊਰੋ ਵੱਲੋਂ 3 ਲੱਖ ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਰੰਗੇ ਹੱਥੀਂ ਕਾਬੂ

ਦਸੰਬਰ 3, 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਜਾਪਾਨ ਦੌਰਾ: ਨਿਵੇਸ਼ ਆਕਰਸ਼ਿਤ ਕਰਨ ਲਈ ਵਿਲੱਖਣ ਰਣਨੀਤੀ, 25 ਵੱਡੀਆਂ ਕੰਪਨੀਆਂ ਨਾਲ ਕਰਨਗੇ ਮੁਲਾਕਾਤ

ਦਸੰਬਰ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.