Dairy Farming Training in Punjab: ਮੁੱਖ ਮੰਤਰੀ ਭਗਵੰਤ ਮਾਨ ਦੇ ਉਦੇਸ਼ ਅਨੁਸਾਰ ਪੰਜਾਬ ਦੇ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਸੂਬੇ ਦੇ ਨੌਜਵਾਨਾਂ ਅਤੇ ਕਿਸਾਨਾਂ ਨੂੰ ਚਾਰ ਹਫ਼ਤਿਆਂ ਦੀ ਡੇਅਰੀ ਉੱਦਮ ਸਿਖਲਾਈ ਦਿੱਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਡੇਅਰੀ ਕਿੱਤੇ ਵਿੱਚ ਹੁਨਰਮੰਦ ਬਣਾਉਣਾ ਹੈ ਤਾਂ ਜੋ ਉਹ ਖੇਤੀਬਾੜੀ ਦੇ ਸਹਿਯੋਗੀ ਧੰਦੇ ਡੇਅਰੀ ਫਾਰਮਿੰਗ ਨੂੰ ਅਪਣਾ ਸਕਣ, ਜਿਸ ਨਾਲ ਖੇਤੀਬਾੜੀ ਅਰਥਵਿਵਸਥਾ ਨੂੰ ਹੁਲਾਰਾ ਮਿਲੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਚਾਰ ਹਫ਼ਤੇ ਦਾ ਨਵਾਂ ਬੈਚ 03 ਜੁਲਾਈ, 2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਇਹ ਸਿਖਲਾਈ ਪ੍ਰਾਪਤ ਕਰਕੇ ਉਹ ਡੇਅਰੀ ਫਾਰਮਿੰਗ ਦਾ ਕਿੱਤਾ ਵਪਾਰਕ ਪੱਧਰ ‘ਤੇ ਕਰਨ ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।
ਟ੍ਰੈਨਿੰਗ ਲਈ ਜਾਣੋ ਕੀ ਕਰਨਾ ਪਵੇਗਾ
ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਸਿਖਲਾਈ ਪ੍ਰਾਪਤ ਕਰਨ ਦੇ ਇੱਛੁਕ ਨੌਜਵਾਨ ਪ੍ਰਾਸਪੈਕਟ ਫਾਰਮ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਕਿਸੇ ਵੀ ਜ਼ਿਲ੍ਹਾ ਦਫ਼ਤਰ ਜਾਂ ਸਬੰਧਤ ਸਿਖਲਾਈ ਕੇਂਦਰ ਜਿਵੇਂ ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਚਤਾਮਲੀ (ਰੋਪੜ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ), ਤਰਨ ਤਾਰਨ ਅਤੇ ਸੰਗਰੂਰ ਤੋਂ ਪ੍ਰਾਪਤ ਕਰ ਸਕਦੇ ਹਨ।
Agriculture and Farmers Welfare, Animal Husbandry, Fisheries, Dairy Development Minister Gurmeet Singh Khuddian said that dept will impart four-week dairy entrepreneurship training to youth & farmers. New batch of this four weeks training will be started by dept from July 03, 23. pic.twitter.com/q1x1WyZUcA
— Government of Punjab (@PunjabGovtIndia) June 16, 2023
ਇਸ ਤੋਂ ਬਾਅਦ ਪ੍ਰਾਰਥੀ ਪ੍ਰਾਸਪੈਕਟ ਵਿੱਚ ਨੱਥੀ ਬਿਨੈ ਪੱਤਰ ਮੁਕੰਮਲ ਕਰਕੇ ਅਤੇ ਸਬੰਧਿਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਤੋਂ ਤਸਦੀਕ ਕਰਵਾਕੇ ਆਪਣੇ ਪਹਿਲੇ ਤਰਜੀਹੀ ਸਿਖਲਾਈ ਕੇਂਦਰ ਵਿੱਚ ਜਮ੍ਹਾਂ ਕਰਵਾਉਣ ਜਾਂ ਕਾਊਂਸਲਿੰਗ ਸਮੇਂ ਦਸਤਾਵੇਜ਼ਾਂ ਸਮੇਤ ਨਾਲ ਲੈ ਕੇ ਪਹੁੰਚਣ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਇਛੁੱਕ ਉਮੀਦਵਾਰਾਂ ਦੀ ਉਮਰ 18—45 ਸਾਲ ਅਤੇ ਵਿਦਿਅਕ ਯੋਗਤਾ ਘੱਟੋ ਘੱਟ 10ਵੀਂ ਪਾਸ ਹੋਣੀ ਚਾਹੀਦੀ ਹੈ। ਯੋਗ ਉਮੀਦਵਾਰਾਂ ਦੀ ਚੋਣ ਵਿਭਾਗੀ ਕਮੇਟੀ ਵੱਲੋਂ ਸਬੰਧਿਤ ਸਿਖਲਾਈ ਕੇਂਦਰਾਂ ‘ਤੇ 28 ਜੂਨ, 2023 ਨੂੰ ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ‘ਤੇ ਕੀਤੀ ਜਾਵੇਗੀ।
ਖੁੱਡੀਆਂ ਨੇ ਅੱਗੇ ਦੱਸਿਆ ਕਿ ਸਿਖਲਾਈ ਪ੍ਰਾਪਤ ਕਰਨ ਦੇ ਇਛੁੱਕ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਵਿਭਾਗ ਦੇ ਟੈਲੀਫੋਨ ਨੰ. 0172—5027285 ‘ਤੇ ਸੰਪਰਕ ਕਰ ਸਕਦੇ ਹਨ ਜਾਂ ਆਪਣੇ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਦੇ ਦਫ਼ਤਰ ਨਾਲ ਰਾਬਤਾ ਕਰ ਸਕਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h