Maharaja Duleep Singh Memorial at Bassian Kothi: ਵਿਸ਼ਵ ਵਿਰਾਸਤ ਦਿਵਸ ਮੌਕੇ ਬੀਤੀ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਤੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਰਾਏਕੋਟ ਬੱਸੀਆਂ (ਲੁਧਿਆਣਾ) ਵੱਲੋਂ ਸਾਂਝੇ ਤੌਰ ਤੇ ਬੱਸੀਆਂ (ਰਾਏਕੋਟ) ਵਿਖੇ ਕਰਵਾਏ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਹੈ ਕਿ 200 ਸਾਲ ਪੁਰਾਣੀ ਇਸ ਵਡਮੁੱਲੀ ਵਿਰਾਸਤੀ ਇਮਾਰਤ ਤੇ ਇਸ ਦੇ ਕੈਂਪਸ ਨੂੰ ਸੂਬਾ ਸਰਕਾਰ ਸੈਲਾਨੀਆਂ ਲਈ ਖਿੱਚ ਦਾ ਕੇਂਦਰ ਬਣਾਏਗੀ।
ਉਨ੍ਹਾਂ ਕਿਹਾ ਕਿ ਇਸ ਥਾਂ ਤੇ ਸਿੱਖ ਰਾਜ ਦੇ ਆਖ਼ਰੀ ਮਹਾਰਾਜਾ ਦਲੀਪ ਸਿੰਘ ਵਲੋ ਆਖ਼ਰੀ ਰਾਤ ਬਿਤਾਉਣ ਕਾਰਨ ਇਸ ਥਾਂ ਦਾ ਪੰਜਾਬ ਲਈ ਇਤਿਹਾਸਕ ਮਹੱਤਵ ਬਹੁਤ ਜ਼ਿਆਦਾ ਹੈ। ਉਨ੍ਹਾਂ ਕਿਹਾ ਕਿ ਬੱਸੀਆਂ ਕੋਠੀ ਦੇ ਵਿਕਾਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਿੱਤੇ ਅਨੁਮਾਨ ਮੁਤਾਬਕ ਸਭ ਕਾਰਜ ਪੂਰੇ ਕੀਤੇ ਜਾਣਗੇ। ਪੰਜਾਬ ਵਿੱਚ ਸੈਰ ਸਪਾਟਾ ਵਿਕਾਸ ਲਈ ਜਲ ਸੋਮਿਆਂ, ਧਾਰਮਿਕ ਯਾਤਰਾ, ਕਲਾ ਮਹੱਤਵ ਵਾਲੀਆਂ ਥਾਵਾਂ ਸਬੰਧੀ ਯੋਜਨਾ ਬਣਾਈ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਨੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦਾ ਬੱਸੀਆਂ ਕੋਠੀ ਦੇ ਵਿਕਾਸ ਕਾਰਜਾਂ ਲਈ 20 ਲੱਖ ਰੁਪਏ ਦੇਣ ਸੰਬਧੀ ਕੀਤੇ ਐਲਾਨ ਲਈ ਧੰਨਵਾਦ ਕੀਤਾ। ਪੰਜਾਬ ਤੋਂ ਮੈਂਬਰ ਰਾਜ ਸਭਾ ਸੰਜੀਵ ਅਰੋੜਾ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਲੁਧਿਆਣਾ ਦਾ ਜੰਮਪਲ ਹੋਣ ਦੇ ਬਾਵਜੂਦ ਮੈਂ ਇਸ ਸਥਾਨ ਦੇ ਮਹੱਤਵ ਤੋਂ ਵਾਕਿਫ਼ ਨਹੀਂ ਸੀ ਪਰ ਅੱਜ ਤੋਂ ਬਾਅਦ ਮੈਂ ਪੂਰੇ ਹੱਕ ਨਾਲ ਦੇਸ਼ ਦੇ ਲੋਕਾਂ ਨੂੰ ਇਸ ਸਥਾਨ ਦੇ ਦਰਸ਼ਨਾਂ ਲਈ ਲੈ ਕੇ ਆਵਾਂਗਾ।
ਅਰੋੜਾ ਨੇ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਸਥਾਨ ਦੇ ਵਿਕਾਸ ਲਈ 20 ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ । ਉਨਾਂ ਕਿਹਾ ਕਿ ਇਸ ਥਾਂ ਦੇ ਵਿਕਾਸ ਲਈ ਭਵਿੱਖ ਵਿਚ ਹੋਰ ਸਾਧਨ ਵੀ ਮੁਹਈਆ ਕਰਵਾਏ ਜਾਣਗੇ । ਉਨਾਂ ਕਿਹਾ ਕਿ ਵਿਸ਼ਵ ਵਿਰਾਸਤ ਦਿਹਾੜੇ ਤੇ ਮੇਰਾ ਪਰਿਵਾਰ ਸਮੇਤ ਬੱਸੀਆਂ ਕੋਠੀ ਆਉਣਾ ਸਾਡੇ ਲਈ ਸ਼ੁਭ ਦਿਨ ਹੈ।
ਇਸ ਮੌਕੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਅਨਮੋਲ ਗਗਨ ਮਾਨ, ਮੈਂਬਰ ਪਾਰਲੀਮੈਂਟ ਸੰਜੀਵ ਅਰੋੜਾ, ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾਃ ਸੁਰਜੀਤ ਪਾਤਰ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਸਤਿਬੀਰ ਸਿੰਘ ਗੋਸਲ, ਪੰਜਾਬ ਪੁਲੀਸ ਦੇ ਆਈ ਜੀ ਡਾ. ਕੌਸਤੁਭ ਸ਼ਰਮਾ,ਪੰਜਾਬ ਫਾਰਮਰਜ਼ ਕਮਿਸ਼ਨ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਢੀਂਡਸਾ, ਲੁਧਿਆਣਾ ਦੇ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ, ਕੰਵਰਦੀਪ ਸਿੰਘ ਸੋਨੂ ਨੀਲੀਬਾਰ,ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਦੇ ਟਰਸਟੀ ਪਿਰਥੀਪਾਲ ਸਿੰਘ, ਪਰਮਿੰਦਰ ਸਿੰਘ ਜੱਟਪੁਰੀ ਤੇ ਸਿੱਖ ਚਿੰਤਕ ਡਾ. ਅਨੁਰਾਗ ਸਿੰਘ ਨੇ ਬੱਸੀਆਂ ਕੋਠੀ ਬਾਰੇ ਹਰਪ੍ਰੀਤ ਸਿੰਘ ਸੰਧੂ ਵੱਲੋਂ ਤਿਆਰ ਕੀਤੀ ਦਸਤਾਵੇਜ਼ੀ ਫਿਲਮ ਵੀ ਲੋਕ ਅਰਪਨ ਕੀਤੀ ਗਈ।
ਇਸ ਤੋਂ ਪਹਿਲਾਂ ਇਸ ਸਥਾਨ ਤੇ ਹਰਪ੍ਰੀਤ ਸਿੰਘ ਸੰਧੂ ਵੱਲੋਂ ਵਿਕਸਤ ਸੈਲਫੀ ਪੁਆਇੰਟ ਦਾ ਵੀ ਮਹਿਮਾਨਾਂ ਵੱਲੋਂ ਉਦਘਾਟਨ ਕੀਤਾ ਗਿਆ। ਇਸ ਮੌਕੇ ਸੁਆਗਤੀ ਸ਼ਬਦ ਬੋਲਦਿਆਂ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰਸਟ ਬੱਸੀਆਂ-ਰਾਏਕੋਟ ਦੇ ਚੇਅਰਮੈਨ ਪ੍ਰੋ.ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਇਹ ਕੋਠੀ ਉਹ ਥਾਂ ਹੈ ਜਿੱਥੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਸਭ ਤੋਂ ਨਿੱਕੇ ਪੁੱਤਰ ਮਹਾਰਾਜਾ ਦਲੀਪ ਸਿੰਘ ਨੇ ਆਪਣੀ ਆਖ਼ਰੀ ਰਾਤ (31 ਦਸੰਬਰ, 1849) ਨੂੰ ਪੰਜਾਬ ਵਿਚ ਪ੍ਰਭੂ ਸੱਤਾ ਸੰਪੰਨ ਬਾਦਸ਼ਾਹ ਵਜੋਂ ਬਿਤਾਈ ਸੀ।
ਵਿਸ਼ਵ ਵਿਰਾਸਤ ਦਿਵਸ ਮੌਕੇ 200 ਸਾਲ ਪੁਰਾਣੀ ਇਤਿਹਾਸਕ ਸਮਾਰਕ ਬੱਸੀਆਂ ਕੋਠੀ, ਰਾਏਕੋਟ ਵਿਖੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। pic.twitter.com/MCX2n0Egcv
— Anmol Gagan Maan (@AnmolGaganMann) April 19, 2023
ਉਨ੍ਹਾਂ ਕਿਹਾ ਕਿ ਮਹਾਰਾਜਾ ਦਲੀਪ ਸਿੰਘ ਨੂੰ 21 ਦਸੰਬਰ 1849 ਨੂੰ ਲਾਹੌਰ ਤੋਂ ਕਾਬੂ ਕਰਨ ਮਗਰੋਂ ਕਾਹਨਾ-ਕਾਛਾ, ਲਲਿਆਣੀ, ਫਿਰੋਜ਼ਪੁਰ, ਮੁੱਦਕੀ, ਬਾਘਾ ਪੁਰਾਣਾ, ਬੱਧਨੀ , ਲੋਪੋਂ ,ਮੱਲ੍ਹਾ, ਮਾਣੂੰਕੇ ਸੰਧੂਆ ਅਤੇ ਜੱਟਪੁਰਾ ਰਾਹੀਂ ਬੱਸੀਆਂ ਕੋਠੀ ਲਿਆਂਦਾ ਗਿਆ। ਪੰਜਾਬ ਆਰਟਸ ਕੌਂਸਲ ਦੇ ਚੇਅਰਮੈਨ ਡਾ. ਸੁਰਜੀਤ ਪਾਤਰ ਨੇ ਸੰਬੋਧਨ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਦੇ ਸਿੱਖ ਰਾਜ ਦੇ ਹਵਾਲੇ ਨਾਲ ਮੁਲਵਾਨ ਗੱਲਾਂ ਕੀਤੀਆਂ ਤੇ ਆਪਣੀ ਸੱਜਰੀ ਕਵਿਤਾ ਤਾਜ਼ਪੋਸ਼ੀ ਵੀ ਸਰੋਤਿਆਂ ਨਾਲ ਸਾਂਝੀ ਕੀਤੀ।
Tourism & Cultural Affairs Minister @AnmolGaganMann said that Govt. will develop 200-year-old heritage building, Bassian Kothi & its campus as center of tourist attraction & thanked Rajya Sabha member Sanjeev Arora for announcing ₹20 lakh for development works of Bassian Kothi. pic.twitter.com/LMUsgT5itu
— Government of Punjab (@PunjabGovtIndia) April 19, 2023
ਇਸ ਸਥਾਨ ਤੇ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਵਿਸ਼ਾਲ ਪੰਜਾਬੀ ਲੋਕ ਕਲਾ ਮੇਲਾ ਕਰਵਾਇਆ ਗਿਆ ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ, ਲੁਧਿਆਣਾ ਸੁਰਭੀ ਮਲਿਕ ਨੇ ਕੀਤਾ। ਰਾਏਕੋਟ ਹਲਕੇ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਉਦਘਾਟਨੀ ਸਮਾਗਮ ਦੀ ਪ੍ਰਧਾਨਗੀ ਵੀ ਕੀਤੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h