ਬੁੱਧਵਾਰ, ਨਵੰਬਰ 19, 2025 12:30 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਦੇਸ਼ਾਂ ‘ਚ ਮਹਿਲਾਵਾਂ ਦਾ ਸ਼ੋਸ਼ਣ ਰੋਕਣ ਲਈ ਪੰਜਾਬ ਸਰਕਾਰ ਉਲੀਕੇਗੀ ਨੀਤੀ, 11 ਜੂਨ ਨੂੰ ਜਲੰਧਰ ਵਿਖੇ ਵਿਚਾਰ-ਚਰਚਾ

Punjab News: ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਵਿਚਾਰ ਚਰਚਾ ਕੀਤੀ ਜਾ ਰਹੀ ਹੈ।

by ਮਨਵੀਰ ਰੰਧਾਵਾ
ਜੂਨ 8, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Exploitation of Women Abroad: ਪੰਜਾਬ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਭੇਜ ਕਿ ਉਨ੍ਹਾਂ ਨਾਲ ਹੋ ਰਹੇ ਸ਼ੋਸ਼ਣ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਸਬੰਧੀ ਮਹਿਲਾਵਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਣ ਲਈ ਸੂਬਾ ਸਰਕਾਰ ਵੱਲੋਂ ਰਾਜ ਪੱਧਰੀ ਪਾਲਿਸੀ ਉਲੀਕਣ ਲਈ ਪੀੜਿਤਾਂ ਨਾਲ ਜਲੰਧਰ ਵਿਖੇ 11 ਜੂਨ ਨੂੰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਵਿਚਾਰ ਚਰਚਾ ਕੀਤੀ ਜਾ ਰਹੀ ਹੈ।

ਵਧੇਰੇ ਜਾਣਕਾਰੀ ਦਿੰਦਿਆ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀਆਂ ਮਹਿਲਾਵਾਂ ਜੋ ਵਿਦੇਸ਼ਾਂ ਵਿਚ ਜਾਣ ਦੀਆਂ ਇੱਛੁੱਕ ਹਨ, ਉਥੇ ਵੱਸੀਆਂ ਹੋਈਆਂ ਹਨ ਜਾਂ ਵਾਪਸ ਆ ਚੁੱਕੀਆ ਹਨ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁੱਝ ਏਜੰਟਾਂ ਵੱਲੋਂ ਸੂਬੇ ਦੀਆਂ ਮਹਿਲਾਵਾਂ ਨੂੰ ਵਿਦੇਸ਼ਾਂ ਵਿਚ ਗੈਰ ਕਾਨੂੰਨੀ ਢੰਗ ਨਾਲ ਭੇਜਣ ਦੇ ਮੰਤਵ ਨਾਲ ਨੌਕਰੀ ਦਾ ਝਾਂਸਾ ਦੇਣ ਅਤੇ ਗਲਤ ਬਿਆਨ ਬਾਜ਼ੀ ਕਰਕੇ ਉਨ੍ਹਾਂ ਨਾਲ ਕਈ ਤਰ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ।

ਇਸ ਸਥਿਤੀ ਤੇ ਕਾਬੂ ਪਾਉਂਣ ਲਈ ਪੰਜਾਬ ਸਰਕਾਰ ਵੱਲੋਂ ਇਕ ਰਾਜ ਪੱਧਰੀ ਪਾਲਿਸੀ ਤਿਆਰ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਪਾਲਿਸੀ ਵਿਚ ਹਰ ਤਰ੍ਹਾਂ ਦਾ ਸ਼ੋਸਣ ਭੁਗਤ ਚੁੱਕੀਆ ਔਰਤਾਂ ਦੇ ਦੁਖਾਂਤ ਨੂੰ ਸੁਣਨ ਅਤੇ ਉਨ੍ਹਾਂ ਦੇ ਸੁਝਾਵਾਂ ਨੂੰ ਪਾਲਿਸੀ ਵਿਚ ਸ਼ਾਮਿਲ ਕਰਨ ਲਈ 11 ਜੂਨ ਨੂੰ ਡਿਪਟੀ ਕਮਿਸ਼ਨਰ, ਜਲੰਧਰ ਦੇ ਦਫਤਰ ਵਿਖੇ 11.00 ਤੋਂ 1.00 ਵਜੇ ਤੱਕ ਵਿਚਾਰ ਚਰਚਾ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਮੰਤਰੀ ਨੇ ਵਿਆਖਿਆ ਕੀਤੀ ਕਿ ਮਹਿਲਾਵਾਂ ਦੇ ਸ਼ੋਸ਼ਣ ਸਬੰਧੀ ਘਟਨਾਵਾਂ ਖਾਸ ਤੌਰ ਤੇ ਅਮਰੀਕਾ, ਕਨੇਡਾ, ਆਸਟ੍ਰੇਲੀਆ, ਨਿਯੂਜੀਲੈਡ, ਮੱਧ ਪੂਰਬੀ ਦੇਸ਼ ਜਿਵੇਂ ਕੁਵੈਤ, ਦੁਬੰਈ ਓਮਾਨ ਆਦਿ ਤੋਂ ਅਜਿਹੀਆਂ ਮੰਦਭਾਗੀ ਘਟਨਾਵਾਂ ਦੀ ਰਿਪੋਰਟ ਪ੍ਰਾਪਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਾੜੇ ਵਤੀਰੇ ਨੂੰ ਸੂਬਾ ਸਰਕਾਰ ਵੱਲੋਂ ਗੰਭੀਰਤਾ ਨਾਲ ਲਿਆ ਗਿਆ ਹੈ।

ਮੰਤਰੀ ਨੇ ਕਿਹਾ ਕਿ ਐਨ.ਆਰ.ਆਈ ਵਿਅਕਤੀਆਂ/ਏਜੰਟਾਂ/ਰਿਸ਼ਤੇਦਾਰਾਂ ਦੇ ਝਾਂਸੇ ਵਿੱਚ ਆ ਕੇ ਧੋਖਾ ਖਾ ਚੁੱਕੀਆਂ ਮਹਿਲਾਵਾਂ ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ ਵੱਖ ਵੱਖ ਡਿਪਟੀ ਕਮਿਸ਼ਨਰਾਂ ਵੱਲੋਂ ਆਪਣੇ ਜ਼ਿਲ੍ਹਿਆਂ ਤੋਂ ਅਜਿਹੀਆਂ ਔਰਤਾਂ, ਜੋ ਵਿਦੇਸ਼ਾਂ ਵਿਚ ਸ਼ੋਸ਼ਣ ਦਾ ਸ਼ਿਕਾਰ ਹੋਈਆਂ ਹਨ, ਨੂੰ ਇਸ ਵਿਚਾਰ ਚਰਚਾ ਵਿਚ ਸ਼ਾਮਲ ਹੋਣ ਲਈ ਪੱਤਰ ਵੀ ਲਿਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਫੋਨ ਨੰ: 0181-2253285, 70092-39158 ਅਤੇ ਸਖੀ ਵਨ ਸਟਾਪ ਸੈਂਟਰ, ਜਲੰਧਰ 90231-31010 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: abroaddr baljit kaurexploitationjalandharpro punjab tvpunjab cabinet ministerpunjab governmentpunjab newspunjabi news
Share201Tweet126Share50

Related Posts

ਟ੍ਰੈਫਿਕ ਵਿੱਚ ਫਸੀ ਐਂਬੂਲੈਂਸ ਨੂੰ ਦੇਖ ਕੇ ਆਪ ਵਿਧਾਇਕ ਖੁਦ ਉਤਰੇ ਸੜਕਾਂ ‘ਤੇ , ਮਰੀਜ਼ ਦੀ ਬਚਾਈ ਜਾਨ , ਲਾਪਰਵਾਹੀ ਕਰਨ ਵਾਲੀ ਪੁਲਿਸ ਵਿਰੁੱਧ ਕੀਤੀ ਸਖ਼ਤ ਕਾਰਵਾਈ !

ਨਵੰਬਰ 19, 2025

ਮਾਨ ਸਰਕਾਰ ਨੇ ਨਿਵੇਸ਼ਕਾਂ ਦਾ ਵਿਸ਼ਵਾਸ ਜਿੱਤਿਆ: ਪੰਜਾਬ ਨੇ ਦੱਖਣੀ ਭਾਰਤ ਰੋਡਸ਼ੋਅ ਵਿੱਚ 1,700 ਕਰੋੜ ਰੁਪਏ ਦੇ ਨਿਵੇਸ਼ ‘ਤੇ ਲਗਵਾਈ ਮੋਹਰ

ਨਵੰਬਰ 19, 2025

ਮਿਸ਼ਨ ਚੜ੍ਹਦੀ ਕਲਾ ਬਣੀ ਰਾਹਤ ਹੜ੍ਹ ਪੀੜਤਾਂ ਲਈ : ਘਰਾਂ, ਪਸ਼ੂਆਂ, ਫਸਲਾਂ ਆਦਿ ਨੂੰ ਹੋਏ ਨੁਕਸਾਨ ਸਮੇਤ ਹਰ ਤਰ੍ਹਾਂ ਦੇ ਨੁਕਸਾਨ ਲਈ ਕਈ ਪਿੰਡਾਂ ਤੱਕ ਪਹੁੰਚ ਰਿਹਾ ਹੈ ਮੁਆਵਜ਼ਾ *

ਨਵੰਬਰ 19, 2025

ਨਾਰੀ ਸ਼ਕਤੀ ਅਤੇ ਸਿਹਤ ਹੈ ਰਾਜ ਦੀ ਗਾਰੰਟੀ! ਅਧੁਨਿਕ ਤਕਨੀਕ ਦੇ ਸਹਾਰੇ ਮਾਨ ਸਰਕਾਰ ਦਾ ‘ਅਨੀਮੀਆ ਮੁਕਤ ਪੰਜਾਬ’ ਸੰਕਲਪ

ਨਵੰਬਰ 19, 2025

‘ਦਿ ਗ੍ਰੇਟ ਨਵਭਾਰਤ ਮਿਸ਼ਨ ਫਾਉਂਡੇਸ਼ਨ’ ਵੱਲੋਂ ਗੁਰ ਆਸਰਾ ਟਰੱਸਟ ਵਿੱਚ ਬਾਲ ਦਿਵਸ ਮੌਕੇ ‘ਜੋਇ ਆਫ ਚਾਇਲਡਹੁੱਡ’ ਮਨਾਇਆ ਗਿਆ’

ਨਵੰਬਰ 18, 2025
ਸੰਕੇਤਕ ਤਸਵੀਰ

ਪੰਜਾਬ ਦੇ 4 ਜ਼ਿਲ੍ਹਿਆਂ ਦੇ ਬਦਲੇ SSP

ਨਵੰਬਰ 18, 2025
Load More

Recent News

ਅਮਰੀਕਾ ‘ਚ ਕਿਵੇਂ ਫੜਿਆ ਗਿਆ ਇਹ ਵੱਡੇ ਗੈਂਗਸਟਰ ਦਾ ਭਰਾ ? ਅੱਜ ਲਿਆਂਦਾ ਜਾਵੇਗਾ ਦਿੱਲੀ ਹਵਾਈ ਅੱਡੇ ‘ਤੇ

ਨਵੰਬਰ 19, 2025

ਤਾਮਿਲਨਾਡੂ ਦੌਰੇ ਤੋਂ ਪਹਿਲਾਂ DMK ਨੇਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਜਾਨੋਂ ਮਾਰਨ ਦੀ ਧਮਕੀ, ਵਧਾਈ ਸੁਰੱਖਿਆ

ਨਵੰਬਰ 19, 2025

ਮਾਧਵੀ ਹਿਦਮਾ ਨਾਲ ਮੁਕਾਬਲੇ ਤੋਂ ਇੱਕ ਦਿਨ ਬਾਅਦ ਆਂਧਰਾ ਪ੍ਰਦੇਸ਼ ਵਿੱਚ ਸੱਤ ਹੋਰ ਮਾਓਵਾਦੀ ਢੇਰ

ਨਵੰਬਰ 19, 2025

ਟ੍ਰੈਫਿਕ ਵਿੱਚ ਫਸੀ ਐਂਬੂਲੈਂਸ ਨੂੰ ਦੇਖ ਕੇ ਆਪ ਵਿਧਾਇਕ ਖੁਦ ਉਤਰੇ ਸੜਕਾਂ ‘ਤੇ , ਮਰੀਜ਼ ਦੀ ਬਚਾਈ ਜਾਨ , ਲਾਪਰਵਾਹੀ ਕਰਨ ਵਾਲੀ ਪੁਲਿਸ ਵਿਰੁੱਧ ਕੀਤੀ ਸਖ਼ਤ ਕਾਰਵਾਈ !

ਨਵੰਬਰ 19, 2025

ਮਾਨ ਸਰਕਾਰ ਨੇ ਨਿਵੇਸ਼ਕਾਂ ਦਾ ਵਿਸ਼ਵਾਸ ਜਿੱਤਿਆ: ਪੰਜਾਬ ਨੇ ਦੱਖਣੀ ਭਾਰਤ ਰੋਡਸ਼ੋਅ ਵਿੱਚ 1,700 ਕਰੋੜ ਰੁਪਏ ਦੇ ਨਿਵੇਸ਼ ‘ਤੇ ਲਗਵਾਈ ਮੋਹਰ

ਨਵੰਬਰ 19, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.