ਐਤਵਾਰ, ਅਗਸਤ 16, 2026 10:24 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home Featured News

ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਇੰਨ-ਬਿੰਨ ਲਾਗੂ ਕਰੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀਆਂ ਚਿੰਤਾਵਾਂ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ

by Pro Punjab Tv
ਮਈ 23, 2026
in Featured News, ਪੰਜਾਬ
0

ਪੰਜਾਬ ਦੇ ਕਈ ਹਿੱਸਿਆਂ ਵਿੱਚ ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਵਧਦੀਆਂ ਘਟਨਾਵਾਂ ਬਾਰੇ ਵਧਦੀਆਂ ਚਿੰਤਾਵਾਂ ਵਿਚਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ, ਲੋਕਾਂ ਦੀ ਸੁਰੱਖਿਆ ਦੇ ਨਾਲ-ਨਾਲ ਜਾਨਵਰਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਂਦੇ ਹੋਏ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਨੂੰ ਇੰਨ-ਬਿੰਨ ਲਾਗੂ ਕਰੇਗੀ। ਬੱਚਿਆਂ, ਬਜ਼ੁਰਗਾਂ ਅਤੇ ਪਰਿਵਾਰਾਂ ਨੂੰ ਜਨਤਕ ਥਾਵਾਂ `ਤੇ ਬਿਨਾਂ ਕਿਸੇ ਡਰ ਤੋਂ ਘੁੰਮਣ-ਫਿਰਨ ਦੇ ਯੋਗ ਬਣਾਉਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਵਾਰਾ ਕੁੱਤਿਆਂ ਨੂੰ ਵੱਧ ਭੀੜ-ਭੜੱਕੇ ਵਾਲੀਆਂ ਥਾਵਾਂ ਤੋਂ ਤਬਦੀਲ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਲਈ ਲੋੜੀਂਦੇ ਆਸਰਾ ਘਰ ਬਣਾਏ ਅਤੇ ਚਲਾਏ ਜਾਣਗੇ। ਉਨ੍ਹਾਂ ਮਨੁੱਖੀ ਜਾਨਾਂ ਤੇ ਜਾਨਵਰਾਂ ਦੀ ਭਲਾਈ ਦੋਵਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।

 

ਸੁਪਰੀਮ ਕੋਰਟ ਵੱਲੋਂ 19 ਮਈ 2026 ਨੂੰ ਜਾਰੀ ਕੀਤੇ ਗਏ ਨਿਰਦੇਸ਼ਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਪਹਿਲਾਂ ਹੀ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉਨ੍ਹਾਂ ਅੱਗੇ ਕਿਹਾ, “ਸੁਪਰੀਮ ਕੋਰਟ ਦੇ ਨਿਰਦੇਸ਼ਾਂ ਅਨੁਸਾਰ, ਅਵਾਰਾ ਕੁੱਤਿਆਂ ਨੂੰ ਵੱਧ ਭੀੜ ਵਾਲੀਆਂ ਸਾਰੀਆਂ ਜਨਤਕ ਥਾਵਾਂ ਤੋਂ ਹਟਾਇਆ ਜਾਵੇਗਾ ਤਾਂ ਜੋ ਬੱਚੇ, ਬਜ਼ੁਰਗ ਅਤੇ ਪਰਿਵਾਰ ਬਿਨਾਂ ਡਰ ਤੋਂ ਆਜ਼ਾਦੀ ਨਾਲ ਘੁੰਮ ਸਕਣ।”

 

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ (ਆਸਰਾ ਘਰ) ਬਣਾਏਗੀ ਅਤੇ ਉਨ੍ਹਾਂ ਦੀ ਦੇਖਭਾਲ ਕਰੇਗੀ, ਜਿੱਥੇ ਅਵਾਰਾ ਕੁੱਤਿਆਂ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇਗੀ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਸਰਕਾਰ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਾਲ-ਨਾਲ ਇਸ ਮੁੱਦੇ ਦੇ ਮਾਨਵੀ ਤੇ ਕਾਨੂੰਨੀ ਹੱਲ ਲਈ ਵਚਨਬੱਧ ਹੈ।

 

ਮੁੱਖ ਮੰਤਰੀ ਨੇ ਕਿਹਾ, “ਹਲਕਾਅ ਤੇ ਲਾਇਲਾਜ ਬਿਮਾਰੀ ਤੋਂ ਪੀੜਤ ਜਾਂ ਅਜਿਹੇ ਕੁੱਤੇ ਜੋ ਬਹੁਤ ਜ਼ਿਆਦਾ ਖ਼ਤਰਨਾਕ ਹਨ ਅਤੇ ਮਨੁੱਖੀ ਜਾਨ ਲਈ ਖ਼ਤਰਾ ਬਣੇ ਹੋਏ ਹਨ, ਦੇ ਮਾਮਲਿਆਂ ਵਿੱਚ ਕਾਨੂੰਨੀ ਤੌਰ `ਤੇ ਮਨਜ਼ੂਰਸ਼ੁਦਾ ਕਦਮ, ਜਿਸ ਵਿੱਚ ਦਰਦ-ਰਹਿਤ ਮੌਤ ਵੀ ਸ਼ਾਮਲ ਹੈ, ਸਬੰਧੀ ਜਾਨਵਰਾਂ ਉੱਤੇ ਅੱਤਿਆਚਾਰ ਦੀ ਰੋਕਥਾਮ ਐਕਟ ਤੇ ਏ.ਬੀ.ਸੀ. ਦੇ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ।”

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਕਦਮ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ ਕਿਉਂਕਿ ਅਵਾਰਾ ਕੁੱਤਿਆਂ ਦੀ ਵਧਦੀ ਸਮੱਸਿਆ ਮਨੁੱਖੀ ਜਾਨਾਂ ਲਈ ਗੰਭੀਰ ਖ਼ਤਰਾ ਹੈ। ਅਵਾਰਾ ਕੁੱਤਿਆਂ ਦੇ ਹਮਲਿਆਂ ਦੀਆਂ ਘਟਨਾਵਾਂ ਨੇ ਨਾਗਰਿਕਾਂ ਵਿੱਚ ਵਿਆਪਕ ਚਿੰਤਾ ਪੈਦਾ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਲਈ ਇਸ ਮੁੱਦੇ `ਤੇ ਫੈਸਲਾਕੁੰਨ ਕਾਰਵਾਈ ਕਰਨਾ ਜ਼ਰੂਰੀ ਹੋ ਗਿਆ ਸੀ।”

 

ਜਨਤਕ ਭਲਾਈ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਦੇ ਹਰ ਫੈਸਲੇ ਦਾ ਉਦੇਸ਼ ਆਮ ਆਦਮੀ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਯਕੀਨੀ ਬਣਾਉਣਾ ਹੈ। ਉਨ੍ਹਾਂ ਅੱਗੇ ਕਿਹਾ, “ਜਨਤਕ ਸੁਰੱਖਿਆ ਨਾਲ ਜੁੜੇ ਮੁੱਦਿਆਂ ਅਤੇ ਆਮ ਲੋਕਾਂ ਲਈ ਮਹੱਤਵ ਰੱਖਣ ਵਾਲੇ ਮਾਮਲਿਆਂ ਨੂੰ ਪੰਜਾਬ ਸਰਕਾਰ ਵੱਲੋਂ ਹਮੇਸ਼ਾ ਤਰਜੀਹ ਦਿੱਤੀ ਜਾਂਦੀ ਹੈ।”

 

ਐਕਸ `ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ, “ਪੰਜਾਬ ਸਰਕਾਰ 19 ਮਈ 2026 ਨੂੰ ਆਏ ਸੁਪਰੀਮ ਕੋਰਟ ਦੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰੇਗੀ। ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ, ਅਸੀਂ ਵੱਧ ਭੀੜ-ਭੜੱਕੇ ਵਾਲੀਆਂ ਸਾਰੀਆਂ ਜਨਤਕ ਥਾਵਾਂ ਤੋਂ ਅਵਾਰਾ ਕੁੱਤਿਆਂ ਨੂੰ ਹਟਾਵਾਂਗੇ ਤਾਂ ਜੋ ਬੱਚੇ, ਬਜ਼ੁਰਗ ਨਾਗਰਿਕ ਅਤੇ ਪਰਿਵਾਰ ਆਪਣੀ ਸੁਰੱਖਿਆ ਦੇ ਡਰ ਤੋਂ ਬਿਨਾਂ ਆਜ਼ਾਦੀ ਨਾਲ ਘੁੰਮ-ਫਿਰ ਸਕਣ। ਅਸੀਂ ਕੁੱਤਿਆਂ ਲਈ ਲੋੜੀਂਦੀ ਗਿਣਤੀ ਵਿੱਚ ਆਸਰਾ ਘਰ ਬਣਾਵਾਂਗੇ ਅਤੇ ਉਨ੍ਹਾਂ ਦੀ ਦੇਖਭਾਲ ਕਰਾਂਗੇ, ਜਿੱਥੇ ਇਨ੍ਹਾਂ ਅਵਾਰਾ ਕੁੱਤਿਆਂ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇ।

 

ਉਨ੍ਹਾਂ ਲਿਖਿਆ, “ਹਲਕਾਅ ਤੇ ਲਾਇਲਾਜ ਬਿਮਾਰੀ ਤੋਂ ਪੀੜਤ ਜਾਂ ਖ਼ਤਰਨਾਕ ਕੁੱਤਿਆਂ, ਜੋ ਮਨੁੱਖੀ ਜਾਨ ਲਈ ਖ਼ਤਰਾ ਹਨ, ਦੇ ਮਾਮਲਿਆਂ ਵਿੱਚ ਕਾਨੂੰਨੀ ਤੌਰ `ਤੇ ਮਨਜ਼ੂਰਸ਼ੁਦਾ ਕਦਮ ਚੁੱਕੇ ਜਾਣਗੇ, ਜਿਨ੍ਹਾਂ ਵਿੱਚ ਦਰਦ-ਰਹਤ ਮੌਤ ਵੀ ਸ਼ਾਮਲ ਹੈ। ਇਸ ਲਈ ਜਾਨਵਰਾਂ ਉੱਤੇ ਅੱਤਿਆਚਾਰ ਦੀ ਰੋਕਥਾਮ ਐਕਟ ਅਤੇ ਏ.ਬੀ.ਸੀ. ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਾਂਗੇ।”

 

Tags: latest newslatest Updatepro punjab tvpunjabpunjab governmentpunjab newspunjabi news
Share202Tweet127Share51

Related Posts

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ 80ਵਾਂ ਆਜ਼ਾਦੀ ਦਿਵਸ ਦੇਸ਼ਭਗਤੀ ਅਤੇ ਮਾਣ ਨਾਲ ਮਨਾਇਆ ਗਿਆ

ਅਗਸਤ 15, 2026
Load More

Recent News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ ਬਰਸੀ ‘ਤੇ ਦਿੱਤੀ ਸ਼ਰਧਾਂਜਲੀ

ਅਗਸਤ 16, 2026

ਸਾਈਬਰ ਧੋਖਾਧੜੀ ਕਰਨ ਵਾਲੇ ਨੇ ਜਾਂਚ ਏਜੰਸੀ ਦੇ ਅਧਿਕਾਰੀ ਵਜੋਂ ਪੇਸ਼ ਹੋ ਕੇ ‘ਡਿਜੀਟਲ ਗ੍ਰਿਫ਼ਤਾਰੀ’ ਦੀ ਧਮਕੀ ਦੇ ਕੇ ਇੱਕ ਵਿਅਕਤੀ ਤੋਂ 9.51 ਲੱਖ ਰੁਪਏ ਦੀ ਮਾਰੀ ਠੱਗੀ

ਅਗਸਤ 16, 2026

ਸਰਕਾਰੀ ਨੌਕਰੀ ਲਈ ਵਰਤਿਆ ਗਿਆ 12ਵੀਂ ਦਾ ਜਾਅਲੀ ਸਰਟੀਫਿਕੇਟ, PSEB ਨੇ ਧੋਖਾਧੜੀ ਦਾ ਪਤਾ ਲਗਾਇਆ; ਵਿਭਾਗਾਂ ਨੂੰ ਭੇਜਿਆ ਪੱਤਰ

ਅਗਸਤ 16, 2026

ਫੂਡ ਸੇਫਟੀ ‘ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ ਨੂੰ ਦਿੱਤੇ ਮਹੱਤਵਪੂਰਨ ਨਿਰਦੇਸ਼

ਅਗਸਤ 15, 2026

ਏਆਈ ਸਿਖਲਾਈ, ਮੁਫ਼ਤ ਕੋਚਿੰਗ, ਅਤੇ 100 ਗੀਗਾਵਾਟ ਪ੍ਰਮਾਣੂ ਊਰਜਾ ਦਾ ਟੀਚਾ… ਪ੍ਰਧਾਨ ਮੰਤਰੀ ਮੋਦੀ ਨੇ ਲਾਲ ਕਿਲ੍ਹੇ ਤੋਂ ਕੀਤੇ ਵੱਡੇ ਐਲਾਨ

ਅਗਸਤ 15, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.