ਸ਼ੁੱਕਰਵਾਰ, ਮਈ 9, 2025 04:55 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਮਾਨ ਸਰਕਾਰ ਦੀ ਨਵੇਕਲੀ ਪਹਿਲ, ਇਤਿਹਾਸ ‘ਚ ਪਹਿਲੀ ਵਾਰ ਹੋਵੇਗੀ ‘ਪਹਿਲੀ ਸਰਕਾਰ-ਕਿਸਾਨ ਮਿਲਣੀ’, ਜਾਣੋ ਵਧੇਰੇ ਜਾਣਕਾਰੀ

• ਕਣਕ-ਝੋਨੇ ਅਧੀਨ ਰਕਬਾ ਘਟਾ ਕੇ ਪਾਣੀ ਬਚਾਉਣ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਅਤੇ ਹੋਰ ਖੇਤੀ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣਾ ਮੁੱਖ ਉਦੇਸ਼, • ਕਿਸਾਨਾਂ ਨਾਲ ਸਿੱਧਾ ਵਿਚਾਰ-ਵਟਾਂਦਰਾ ਕਰਕੇ ਤਿਆਰ ਹੋਵੇਗੀ ਨਵੀਂ ਖੇਤੀ ਨੀਤੀ

by ਮਨਵੀਰ ਰੰਧਾਵਾ
ਫਰਵਰੀ 8, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ‘ਪਹਿਲੀ ਸਰਕਾਰ-ਕਿਸਾਨ ਮਿਲਣੀ’ ਦਾ ਆਯੋਜਨ ਕਰੇਗੀ, ਇਹ ਮਿਲਣੀ ਸਮਾਗਮ 12 ਫਰਵਰੀ, 2023 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਹੋਵੇਗਾ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਮਿਲਣੀ ਦਾ ਮੁੱਖ ਮੰਤਵ ਪੰਜਾਬ ਸੂਬੇ ਦੇ ਮੁੱਖ ਫਸਲੀ ਚੱਕਰ ਕਣਕ-ਝੋਨੇ ਅਧੀਨ ਰਕਬਾ ਘਟਾ ਕੇ ਹੋਰ ਪਾਣੀ ਬਚਾਉਣ ਵਾਲੀਆਂ ਫਸਲਾਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨਾ ਅਤੇ ਹੋਰ ਖੇਤੀ ਸਹਾਇਕ ਧੰਦਿਆਂ ਨੂੰ ਵਧਾਵਾ ਦੇਣਾ ਹੈ।

ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਇਸ ਵਿਲੱਖਣ ਆਯੋਜਨ ਦੌਰਾਨ ਸਰਕਾਰ ਅਤੇ ਕਿਸਾਨਾਂ ਦਰਮਿਆਨ ਸਿੱਧਾ ਵਿਚਾਰ-ਵਟਾਂਦਰਾ ਕਰਦੇ ਹੋਏ ਕਿਸਾਨਾਂ ਨਾਲ ਸਲਾਹ ਕਰਕੇ ਤਿਆਰ ਕੀਤੀ ਜਾ ਰਹੀ ਸੂਬੇ ਦੀ ਨਵੀਂ ਖੇਤੀ ਨੀਤੀ ਨੂੰ ਕਿਸਾਨ ਸਹਾਈ ਬਣਾਉਣ ਲਈ ਹੀਲੇ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਪੂਰੇ ਪੰਜਾਬ ਤੋਂ ਅਗਾਂਹਵਧੂ ਕਿਸਾਨ ਸਿੱਧੇ ਮੁੱਖ ਮੰਤਰੀ ਨੂੰ ਆਪਣੇ ਸੁਝਾਅ ਦੇਣਗੇ ਅਤੇ ਪ੍ਰਸਾਸ਼ਨ, ਵਿਭਾਗਾਂ, ਖੇਤੀਬਾੜੀ ਖੋਜ ਸੰਸਥਾਵਾਂ ਅਤੇ ਕਿਸਾਨਾਂ ਵਿੱਚ ਖੁੱਲੀ ਗੱਲਬਾਤ ਰਾਹੀਂ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਜਿਸ ਰਾਹੀਂ ਸੂਬੇ ਦੀ ਖੇਤੀਬਾੜੀ ਨੂੰ ਵੰਨ-ਸੁਵੰਨਤਾ ਵੱਲ ਲਿਜਾਉਣ, ਲਾਹੇਵੰਦ ਬਣਾਉਣ ਅਤੇ ਖੇਤੀਬਾੜੀ ਸੁਧਾਰਾਂ ਦਾ ਕੰਮ ਕਰਨ ਲਈ ਤਜਵੀਜ਼ ਤਿਆਰ ਕੀਤੀ ਜਾਵੇਗੀ।

ਖੇਤੀਬਾੜੀ ਮੰਤਰੀ ਨੇ ਇਹ ਵੀ ਦੱਸਿਆ ਕਿ ਪੰਜਾਬ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਅਜਿਹੀ ਪਹਿਲ ਕੀਤੀ ਗਈ ਹੈ ਅਤੇ ਇਸ ਮਿਲਣੀ ਦੌਰਾਨ ਖੇਤੀਬਾੜੀ ਤੇ ਖੇਤੀ ਆਧਾਰਿਤ ਸਹਾਇਕ ਧੰਦਿਆਂ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਬੂਥਾਂ ਅਤੇ ਪ੍ਰਦਰਸ਼ਨੀਆਂ ਦਾ ਆਯੋਜਨ ਕਿਸਾਨਾਂ ਲਈ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪਹਿਲੀ ਕਿਸਾਨ-ਸਰਕਾਰ ਮਿਲਣੀ ਲਈ 5 ਹਜ਼ਾਰ ਕਿਸਾਨਾਂ/ ਉੱਦਮੀਆਂ ਨੂੰ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਦੌਰਾਨ ਤਜ਼ਰਬੇਕਾਰ ਕਿਸਾਨਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਗਈ ਹੈ, ਜੋ ਕਿ ਖੇਤੀਬਾੜੀ ਅਤੇ ਖੇਤੀਬਾੜੀ ਸਹਾਇਕ ਕਿੱਤਿਆਂ ਨਾਲ ਸਬੰਧਤ ਵੱਖ-ਵੱਖ ਵਿਸ਼ਿਆਂ ਦੀ ਭਰਪੂਰ ਜਾਣਕਾਰੀ ਰੱਖਦੇ ਹਨ।

ਇਸ ਤੋਂ ਇਲਾਵਾ ਵੱਖ-ਵੱਖ ਖੇਤੀਬਾੜੀ ਕਲੱਬਾਂ, ਐਸੋਸੀਏਸ਼ਨਾਂ ਦੇ ਮੈਂਬਰ ਵੀ ਇਸ ਮਿਲਣੀ ਦਾ ਹਿੱਸਾ ਬਣਨਗੇ। ਉਨ੍ਹਾਂ ਦੱਸਿਆ ਕਿ ਇਸ ਮਿਲਣੀ ਵਿੱਚ ਸੈਲਫ ਹੈਲਪ ਗਰੁੱਪਾਂ, ਸਹਿਕਾਰੀ ਸੁਸਾਇਟੀਆਂ ਨਾਲ ਸਬੰਧਤ ਕਿਸਾਨ ਬੀਬੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਗਈ ਹੈ।

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸਬਜ਼ੀਆਂ, ਫ਼ਲ, ਗੰਨਾ, ਨਰਮਾ, ਮੋਟਾ ਅਨਾਜ਼, ਦਵਾਈਆਂ ਵਾਲੇ ਬੂਟੇ ਅਤੇ ਖੁਸ਼ਬੂਦਾਰ ਬੂਟੇ, ਮੁਰਗੀ ਪਾਲਣ, ਮੱਛੀ ਪਾਲਣ, ਬੱਕਰੀ ਪਾਲਣ, ਚਾਰਾ ਅਤੇ ਪਸ਼ੂ ਆਹਾਰ, ਡੇਅਰੀ, ਖੇਤੀਬਾੜੀ ਮਸ਼ੀਨਰੀ, ਕੰਢੀ ਖੇਤਰ, ਵਣ ਖੇਤੀ, ਖੁੰਬਾਂ ਅਤੇ ਮਧੂ ਮੱਖੀ ਪਾਲਣ, ਫੂਡ ਪ੍ਰੋਸੈਸਿੰਗ ਐਂਡ ਮੁੱਲ ਵਾਧਾ ਅਤੇ ਸਟਾਰਟ ਅੱਪ, ਜੈਵਿਕ ਖੇਤੀ, ਦਾਲਾਂ ਤੇ ਤੇਲ ਬੀਜ, ਕਣਕ, ਝੋਨਾ ਅਤੇ ਮੱਕੀ ਅਤੇ ਬਾਸਮਤੀ ਆਦਿ 20 ‘ਸਲਾਹ ਮਸ਼ਵਰਾ ਬੂਥ’ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ 20 ਵੱਖ-ਵੱਖ ਬੂਥਾ ‘ਤੇ ਵਿਸ਼ਾ ਮਾਹਿਰ ਮੌਜੂਦ ਹੋਣਗੇ, ਜੋ ਕਿਸਾਨਾਂ ਨੂੰ ਸਮੱਸਿਆਵਾਂ ਦੇ ਹੱਲ ਲਈ ਸੁਝਾਅ ਦੇਣਗੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੂਥਾਂ ‘ਤੇ ਸੈਂਪਲਿੰਗ ਦੀ ਵਿਵਸਥਾ ਵੀ ਹੋਵੇਗੀ।

ਧਾਲੀਵਾਲ ਨੇ ਦੱਸਿਆ ਕਿ ਇਸ ਮੌਕੇ 11 ਵੱਖ-ਵੱਖ ਵਿਭਾਗਾਂ ਜਿਨ੍ਹਾਂ ਵਿੱਚ ਖੇਤੀਬਾੜੀ, ਬਾਗਬਾਨੀ, ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ, ਮੰਡੀ ਬੋਰਡ, ਪੋਲਟਰੀ, ਮਿੱਟੀ ਅਤੇ ਪਾਣੀ ਸੰਭਾਲ, ਪੰਜਾਬ ਐਗਰੋ ਇੰਡਸਟਰੀਜ਼, ਮਿਲਫੈੱਡ ਅਤੇ ਮਾਰਕਫੈੱਡ ਯਾਮਲ ਹਨ, ਵੱਲੋਂ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਇਹ ਪ੍ਰਦਰਸ਼ਨੀਆਂ ਜਾਣਕਾਰੀ ਭਰਪੂਰ ਹੋਣਗੀਆਂ ਜੋ ਕਿ ਕਿਸਾਨਾਂ ਦਾ ਮਾਰਗ ਦਰਸ਼ਨ ਕਰਨਗੀਆਂ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannkuldeep singh dhaliwalludhianaPahli Sarkar-Kisan MeetPunjab Agricultural Universitypunjab farmerspunjab governmentPunjab New Agricultural Policy
Share212Tweet133Share53

Related Posts

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਪਾਣੀ ‘ਤੇ ਤਕਰਾਰ ਵਿਚਕਾਰ ਮੰਤਰੀ ਹਰਜੋਤ ਬੈਂਸ ਦੀ BBMB ਤੇ ਵੱਡੀ ਕਾਰਵਾਈ

ਮਈ 8, 2025

ਪੰਜਾਬ ਦੇ ਇਹਨਾਂ ਜ਼ਿਲਿਆਂ ਦੇ ਸਕੂਲ ਹੋਏ ਬੰਦ, ਜਾਣੋ ਲਿਸਟ

ਮਈ 8, 2025

ਭਾਰਤ-ਪਾਕਿ ਦੇ ਤਣਾਅਪੂਰਨ ਹਲਾਤਾਂ ਨੂੰ ਦੇਖਦੇ ਹੋਏ ਸ਼੍ਰੋਮਣੀ ਕਮੇਟੀ ਦਾ ਐਲਾਨ

ਮਈ 8, 2025

ਭਾਰਤ-ਪਾਕਿ ਤਣਾਅ ਦੇ ਵਿਚਕਾਰ ਪੰਜਾਬ ਪੁਲਿਸ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਰੀ ਕੀਤਾ ਹੁਕਮ

ਮਈ 8, 2025

ਪੰਜਾਬ ‘ਚ ਜਾਰੀ ਹੋਇਆ ਨਵਾਂ ਹੁਕਮ, ਲੱਗੀ ਨਵੀਂ ਪਾਬੰਦੀ

ਮਈ 8, 2025
Load More

Recent News

ਭਾਰਤ ਦੇ ਅਸਮਾਨ ਦਾ ਸਭ ਤੋਂ ਖਤਰਨਾਕ ਸ਼ਿਕਾਰੀ ਹੈ S-400 ‘SUDARSHAN’

ਮਈ 8, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

UGC ਨੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਨਵੇਂ ਨਿਰਦੇਸ਼, ਹੁਣ ਵਿਦਿਆਰਥੀ ਲੈ ਸਕਦੇ ਹਨ ਕੋਈ ਵੀ ਕੋਰਸ

ਮਈ 8, 2025

ਪੰਜਾਬ ਹਰਿਆਣਾ ਦੇ ਪਾਣੀ ਵਿਵਾਦ ਵਿਚਾਲੇ ਨੰਗਲ ਡੈਮ ਪਹੁੰਚੇ CM ਮਾਨ

ਮਈ 8, 2025

ਗਰਮੀਆਂ ‘ਚ ਦਿਨ ਸਮੇਂ ਸੋਣਾ ਫਾਇਦੇਮੰਦ ਜਾਂ ਨੁਕਸਾਨਦਾਇਕ

ਮਈ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.