Bram Shanker Jimpa: ਕੈਬਨਿਟ ਮੰਤਰੀ ਪੰਜਾਬ ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੰਵਿਧਾਨ ਦੇ ਨਿਰਮਾਤਾ ਡਾ: ਬੀ.ਆਰ. ਅੰਬੇਡਕਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਅਤੇ ਉੱਨਤੀ ਲਈ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਰਤਨ ਡਾ: ਅੰਬੇਡਕਰ ਨੇ ਦੇਸ਼ ਨੂੰ ਅਜਿਹਾ ਸੰਵਿਧਾਨ ਦਿੱਤਾ, ਜਿਸ ਦੀ ਬਦੌਲਤ ਭਾਰਤ ਇੱਕ ਮਜ਼ਬੂਤ ਲੋਕਤੰਤਰ ਵਜੋਂ ਸਥਾਪਿਤ ਹੋਇਆ ਹੈ ਅਤੇ ਪੂਰੀ ਦੁਨੀਆ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰ ਰਿਹਾ ਹੈ।
ਉਨ੍ਹਾਂ ਨੇ ਸੰਵਿਧਾਨ ਰਾਹੀਂ ਦੇਸ਼ ਦੇ ਸਾਰੇ ਵਰਗਾਂ ਨੂੰ ਉਨ੍ਹਾਂ ਦੇ ਅਧਿਕਾਰ ਸਤਿਕਾਰ ਨਾਲ ਦਿੱਤੇ। ਜ਼ਿੰਪਾ ਭਾਰਤ ਰਤਨ ਡਾ: ਬੀਆਰ. ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਬੱਸ ਸਟੈਂਡ ਚੌਕ ਵਿਖੇ ਲਗਾਏ ਗਏ ਬੁੱਤ ਨੂੰ ਸ਼ਰਧਾਂਜਲੀ ਭੇਟ ਕਰਨ ਮੌਕੇ ਸੰਬੋਧਨ ਕਰ ਰਹੇ ਸੀ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਰਹੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ ਹੈ ਕਿ ਅੱਜ ਭਾਰਤੀ ਸੰਵਿਧਾਨ ਦੇ ਪਿਤਾਮਾ ਡਾ: ਭੀਮ ਰਾਓ ਅੰਬੇਡਕਰ ਦੀ ਜਯੰਤੀ ਦੇ ਮੌਕੇ ‘ਤੇ ਅਸੀਂ ਉਨ੍ਹਾਂ ਦੇ ਦੇਸ਼ ਪ੍ਰਤੀ ਕੀਤੇ ਕੰਮਾਂ ਅਤੇ ਪ੍ਰਾਪਤੀਆਂ ਨੂੰ ਯਾਦ ਕਰ ਕੇ ਸ਼ਰਧਾਂਜਲੀ ਭੇਟ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਨਵੇਂ ਭਾਰਤ ਦੇ ਨਿਰਮਾਣ ਅਤੇ ਦੇਸ਼ ਦੀ ਆਜ਼ਾਦੀ ਵਿੱਚ ਬਾਬਾ ਸਾਹਿਬ ਦਾ ਯੋਗਦਾਨ ਸਭ ਤੋਂ ਅੱਗੇ ਹੈ। ਉਨ੍ਹਾਂ ਕਿਹਾ ਕਿ ਡਾ: ਭੀਮ ਰਾਓ ਅੰਬੇਡਕਰ ਮਹਾਨ ਵਿਦਵਾਨ, ਨਿਆਂ ਸ਼ਾਸਤਰੀ, ਅਰਥ ਸ਼ਾਸਤਰੀ ਅਤੇ ਸਮਾਜ ਸੁਧਾਰਕ ਸੀ।
ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਸੰਵਿਧਾਨ ਨਿਰਮਾਤਾ ਡਾ: ਭੀਮ ਰਾਓ ਅੰਬੇਡਕਰ ਦੀਆਂ ਸਿੱਖਿਆਵਾਂ ‘ਤੇ ਅਮਲ ਕੀਤਾ ਜਾਵੇ | ਇਸ ਲਈ ਸਾਰਿਆਂ ਨੂੰ ਸੰਕਲਪ ਲੈਣਾ ਚਾਹੀਦਾ ਹੈ ਕਿ ਉਹ ਅੱਤਿਆਚਾਰ ਅਤੇ ਨਸ਼ਾ ਮੁਕਤ ਸਮਾਜ ਲਈ ਆਪਣੀ ਆਵਾਜ਼ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਦੇਸ਼ ਦੀ ਇਸ ਮਹਾਨ ਸ਼ਖਸੀਅਤ ਨੂੰ ਆਪਣਾ ਆਦਰਸ਼ ਮੰਨ ਕੇ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਹ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ ਕਿ ਅਸੀਂ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਹੋਈਏ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਈਏ। ਇਸ ਮੌਕੇ ਨਗਰ ਨਿਗਮ ਵਿੱਤ ਕਮੇਟੀ ਦੇ ਚੇਅਰਮੈਨ ਬਲਵਿੰਦਰ ਬਿੰਦੀ, ਸਤਵੰਤ ਸਿੰਘ ਸਿਆਣ, ਚੰਦਨ ਲੱਕੀ, ਵਰਿੰਦਰ ਵੈਦ ਆਦਿ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h









