ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਬੱਸੀ ਪਠਾਣਾ ਵਿਖੇ ਨਸ਼ੇ ਦਾ ਕਾਰੋਬਾਰ ਕਰ ਰਹੇ ਅਮਿਤ ਕੁਮਾਰ ਦੇ ਘਰ ਤੇ ਫਤਿਹਗੜ੍ਹ ਸਾਹਿਬ ਦੀ ਪੁਲਿਸ ਵੱਲੋਂ ਪੀਜਾ ਪੰਜਾ ਚਲਾਇਆ ਗਿਆ।
ਜਾਣਕਾਰੀ ਅਨੁਸਾਰ ਵਿਅਕਤੀ ਤੇ ਨਸ਼ੇ ਦੇ ਦੋ ਮਾਮਲੇ ਦਰਜ ਹਨ। ਜੋ ਹੁਣ ਵੀ ਭਗੌੜਾ ਦੱਸਿਆ ਜਾ ਰਿਹਾ ਹੈ। ਇਸ ਮੌਕੇ SP ਰਾਕੇਸ਼ ਯਾਦਵ ਮੌਜੂਦ ਰਹੇ।
ਇਸ ਮੌਕੇ ਗੱਲਬਾਤ ਕਰਦੇ ਹੋਏ ਐਸਪੀ ਡੀ ਰਾਕੇਸ਼ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਦੇ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਦੇ ਖਿਲਾਫ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ।
ਜਿਸ ਦੇ ਤਹਿਤ ਜਿਲਾ ਫਤਿਹਗੜ੍ਹ ਸਾਹਿਬ ਦੇ ਵੱਖ-ਵੱਖ ਥਾਵਾਂ ਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਤੇ ਐਕਸ਼ਨ ਲਏ ਜਾ ਰਹੇ ਹਨ। ਇਸੇ ਤਹਿਤ ਅੱਜ ਬਸੀ ਪਠਾਣ ਦੇ ਵਾਲਮੀਕੀ ਮੁਹੱਲਾ ਦੇ ਵਿੱਚ ਵੀ ਉਹਨਾਂ ਵੱਲੋ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਅਮਿਤ ਕੁਮਾਰ ਨਾਲ ਦੇ ਵਿਅਕਤੀ ਦਾ ਘਰ ਢਾਹਿਆ ਜਾ ਰਿਹਾ ਹੈ।
SP ਨੇ ਦੱਸਿਆ ਕਿ ਅਮਿਤ ਕੁਮਾਰ ਤੇ ਪਹਿਲਾਂ ਵੀ ਨਸ਼ੇ ਦੇ ਦੋ ਮਾਮਲੇ ਦਰਜ ਹਨ ਤੇ ਉਹ ਹੁਣ ਭਗੌੜਾ ਹੈ। ਉੱਥੇ ਹੀ ਉਹਨਾਂ ਨੇ ਕਿਹਾ ਕਿ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਣ ਨਹੀਂ ਜਾਵੇਗਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਨਸ਼ਾ ਦਾ ਕਾਰੋਬਾਰ ਕਰਨ ਵਾਲਿਆਂ ਦੀ ਸੂਚਨਾ ਪੁਲਿਸ ਨੂੰ ਜਰੂਰ ਦਿੱਤੀ ਜਾਵੇ।