ਪੰਜਾਬ ਸਰਕਾਰ ਵਲੋਂ ਸ਼ਹੀਦੀ ਪੰਦਰਵਾੜੇ ਦੌਰਾਨ ਵੱਡਾ ਐਲਾਨ ਕੀਤਾ ਗਿਆ ਹੈ।ਸਰਕਾਰ ਵਲੋਂ ਨਵੇਂ ਬਣਾਉਣ ਵਾਲੇ ਜਿੰਮਾਂ ਤੇ ਹੈਲਥ ਸੈਂਟਰਾਂ ਦੇ ਨਾਂ ਛੋਟੇ ਸਾਹਿਬਜ਼ਾਦਿਆਂ ਦੇ ਨਾਂ ‘ਤੇ ਰੱਖਣ ਦਾ ਐਲਾਨ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਇਹ ਮੰਗ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤੀ ਸੀ।ਇਸ ‘ਤੇ ਖੇਡ ਵਿਭਾਗ ਦੇ ਡਾਇਰੈਕਟਰ ਨੇ ਪੱਤਰ ਜਾਰੀ ਕੀਤਾ ਹੈ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਕੇ ਮੰਗ ਕੀਤੀ ਸੀ ਕਿ ਸ਼ਹੀਦੀ ਪੰਦਰਵਾੜੇ ਦੇ ਮੱਦੇਨਜ਼ਰ ਰੱਖਦੇ ਹੋਏ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਸੂਬੇ ਅੰਦਰ ਬਣਨ ਵਾਲੇ ਨਵੇਂ ਜਿੰਮਾਂ ਤੇ ਹੈਲਥ ਸੈਟਰਾਂ ਦੇ ਨਾਂ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਦੇ ਨਾਂ ‘ਤੇ ਰੱਖੇ ਜਾਣ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੰਗ ਨੂੰ ਪੂਰਾ ਕੀਤਾ ਹੈ।ਇਸ ਸਬੰਧੀ ਖੇਡ ਵਿਭਾਗ ਦੇ ਡਾਇਰੈਕਟਰ ਵੱਲੋਂ ਪੱਤਰ ਜਾਰੀ ਕਰ ਦਿੱਤਾ, ਜਿਸਦੀ ਕਾਪੀ ਉਨ੍ਹਾਂ ਨੂੰ ਵੀ ਭੇਜੀ ਗਈ ਹੈ।