ਪੰਜਾਬ ਸਰਕਾਰ ਵੱਲੋਂ ਇੱਕ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ IAS ਅਧਿਕਾਰੀਆਂ ਨੂੰ ਲੈ ਕੇ ਇੱਕ ਵੱਡਾ ਫੈਸਲਾ ਕੀਤਾ ਗਿਆ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਤਿੰਨ ਸੀਨੀਅਰ ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ। ਇਹ ਬਦਲਾਅ ਪ੍ਰਸ਼ਾਸਕੀ ਆਧਾਰ ‘ਤੇ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਡੀਕੇ ਤਿਵਾੜੀ ਨੂੰ ਟਰਾਂਸਪੋਰਟ ਵਿਭਾਗ ਤੋਂ ਸੰਸਦੀ ਮਾਮਲਿਆਂ ਦੇ ਵਿਭਾਗ ਵਿੱਚ ਭੇਜਿਆ ਗਿਆ ਹੈ।
ਜਦੋਂ ਕਿ ਦਿਲਰਾਜ ਸਿੰਘ (IAS – 2005) ਅਜੇ ਵੀ ਸਿਹਤ ਅਤੇ ਪਰਿਵਾਰ ਭਲਾਈ ਸਕੱਤਰ, ਖੁਰਾਕ ਅਤੇ ਡਰੱਗ ਪ੍ਰਸ਼ਾਸਨ ਕਮਿਸ਼ਨਰ ਅਤੇ ਪੰਜਾਬ ਦੇ ਗੁਰਦੁਆਰਾ ਚੋਣ ਕਮਿਸ਼ਨਰ ਦੇ ਅਹੁਦੇ ਸੰਭਾਲਦੇ ਰਹਿਣਗੇ।
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਸੰਭਾਲਣ ਦੇ ਨਿਰਦੇਸ਼ ਦਿੱਤੇ ਗਏ ਹਨ।